ਮੁੱਖ ਮੰਤਰੀ ਮਾਨ ਦੀ ਜਥੇਦਾਰ ਨੂੰ ਅਪੀਲ: ਮੇਰੇ ਸਪੱਸ਼ਟੀਕਰਨ ਸਮੇਂ ਲਾਈਵ ਟੈਲੀਕਾਸਟ ਕੀਤਾ ਜਾਵੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲ ਤਖ਼ਤ ਸਾਹਿਬ ਤੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗਜ ਨੂੰ ਅਪੀਲ ਕੀਤੀ ਹੈ ਕਿ 15 ਜਨਵਰੀ ਨੂੰ ਜਦੋਂ ਉਹ ਹਿਸਾਬ ਕਿਤਾਬ ਲੈ ਕੇ ਆਪਣਾ ਸਪਸ਼ਟੀਕਰਨ ਦੇਣਗੇ ਤਾਂ ਉਸ ਸਮੇਂ ਲਾਈਵ ਪ੍ਰਸਾਰਨ ਕੀਤਾ ਜਾਵੇ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਟਵੀਟ ਰਾਹੀਂ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ, ‘‘ਪੂਰੀ ਦੁਨੀਆ ਚੋਂ ਮੈਨੂੰ ਸੁਨੇਹੇ ਆ ਰਹੇ ਨੇ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ-ਕਿਤਾਬ ਲੈ ਕੇ ਜਾਵਾਂਗੇ..ਸਾਰੇ ਚੈਨਲਾਂ ਤੇ ਲਾਈਵ ਟੈਲੀਕਾਸਟ ਹੋਣਾ ਚਾਹੀਦੈ..ਮੈਂ ਵੀ ਦੁਨੀਆਂ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਕਿ ਸੰਗਤਾਂ ਪਲ-ਪਲ ਅਤੇ ਪੈਸੇ-ਪੈਸੇ ਦੇ ਹਿਸਾਬ ਨਾਲ ਜੁੜੀਆਂ ਰਹਿਣ..ਮਿਲਦੇ ਹਾਂ ਜੀ 15 ਜਨਵਰੀ ਨੂੰ ..ਸਬੂਤਾਂ ਸਮੇਤ।’’ ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਨ ਦੇ ਦੋਸ਼ ਹੇਠ 15 ਜਨਵਰੀ ਨੂੰ ਅਕਾਲ ਤਖ਼ਤ ਸਕੱਤਰੇਤ ’ਚ ਤਲਬ ਕੀਤਾ ਹੋਇਆ ਹੈ।

ਇਸ ਸਬੰਧੀ ਮੁੱਖ ਮੰਤਰੀ ਨੂੰ ਜਾਰੀ ਪੱਤਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਅਕਾਲ ਤਖ਼ਤ ਦੀ ਸਰਬਉੱਚਤਾ, ਮਾਣ ਮਰਿਆਦਾ ਅਤੇ ਗੁਰੂ ਦੀ ਗੋਲਕ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਦੇ ਕੁਝ ਵੀਡੀਓ ਵੀ ਸਾਹਮਣੇ ਆਏ ਹਨ, ਜਿਸ ਵਿੱਚ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਨਾਲ ਉਹ ਇਤਰਾਜ਼ਯੋਗ ਐਕਸ਼ਨ ਕਰਦੇ ਦਿਖਾਈ ਦੇ ਰਹੇ ਹਨ। ਪੱਤਰ ’ਚ ਲਿਖਿਆ ਹੈ ਕਿ ਮੁੱਖ ਮੰਤਰੀ ਉੱਚ ਸੰਵਿਧਾਨਕ ਅਹੁਦੇ ’ਤੇ ਬੈਠੇ ਹਨ ਪਰ ਉਨ੍ਹਾਂ ਦਾ ਵਤੀਰਾ ਰਾਜ ਹੈਂਕੜ ਦਾ ਪ੍ਰਗਟਾਵਾ ਕਰਦਾ ਹੈ।

ਮੀਡੀਆ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੜਗੱਜ ਨੇ ਸਪੱਸ਼ਟ ਕੀਤਾ ਸੀ ਕਿ ਮੁੱਖ ਮੰਤਰੀ ਪਤਿਤ ਹੈ ਅਤੇ ਸਿੱਖ ਰਵਾਇਤ ਅਨੁਸਾਰ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਦੇ ਸਨਮੁਖ ਪੇਸ਼ ਨਹੀਂ ਕੀਤਾ ਜਾ ਸਕਦਾ ਹੈ। ਇਸ ਲਈ ਉਨ੍ਹਾਂ ਨੂੰ 15 ਜਨਵਰੀ ਨੂੰ ਨਿੱਜੀ ਤੌਰ ਉੱਤੇ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਸਿੱਖ ਰਹਿਤ ਮਰਿਯਾਦਾ ਨੂੰ ਚੁਣੌਤੀ ਅਤੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦਾ ਮਾਮਲਾ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਇਤਰਾਜ਼ਯੋਗ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇਗੀ ਅਤੇ ਇਹ ਸਹੀ ਸਾਬਤ ਹੋਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ

Read More »

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ

Read More »

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ

Read More »
ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
03Sep

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ…

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?
03Sep

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ ਹੋ ਸਕੇਗਾ। ਇਸ ਲਈ ਵੱਧ…

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ
03Sep

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ ਕਿ ਲੋਕਾਂ ਨੂੰ ਦੁਬਾਰਾ ਵਸਾਉਣ…

More News