ਮੈਲਬੌਰਨ ‘ਚ ਖਾਲਸਾ ਏਡ ਵੱਲੋਂ ‘ਲੋਕ ਮਿਲਣੀ’ ਸਮਾਗਮ, ਲੋੜਵੰਦਾਂ ਤੇ ਵਿਦਿਆਰਥੀਆਂ ਦੀ ਸੇਵਾ ਦਾ ਸੰਕਲਪ ਦੁਹਰਾਇਆ

ਮੈਲਬੌਰਨ : ਖਾਲਸਾ ਏਡ ਆਸਟ੍ਰੇਲੀਆ ਦੀ ਮੈਲਬੌਰਨ ਇਕਾਈ ਵੱਲੋਂ ਬੀਤੇ ਦਿਨ ਪ੍ਰੈਜ਼ੀਡੈਂਟਸ ਪਾਰਕ ਵਿੰਡਮ ਵੇਲ ਵਿਖੇ ‘ਲੋਕ ਮਿਲਣੀ’ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਖਾਲਸਾ ਏਡ ਦੀ ਸਮੁੱਚੀ ਟੀਮ, ਵਲੰਟੀਅਰਾਂ ਅਤੇ ਸੰਸਥਾ ਦੇ ਸਹਿਯੋਗੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਖਾਲਸਾ ਏਡ ਆਸਟ੍ਰੇਲੀਆ ਦੇ ਪ੍ਰਬੰਧਕਾਂ ਭਾਈ ਹਰਪ੍ਰੀਤ ਸਿੰਘ ਅਤੇ ਬੀਬੀ ਮਨਜਿੰਦਰ ਕੌਰ ਨੇ ਪਹੁੰਚੀਆਂ ਸੰਗਤਾਂ ਨੂੰ ਜੀ ਆਇਆਂ ਕਿਹਾ ਤੇ ਉਨ੍ਹਾਂ ਨੇ ਖਾਲਸਾ ਏਡ ਵੱਲੋਂ ਆਸਟ੍ਰੇਲੀਆ ਸਮੇਤ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਚਲਾਏ ਜਾ ਰਹੇ ਸਮਾਜਿਕ ਅਤੇ ਮਨੁੱਖਤਾ ਦੀ ਭਲਾਈ ਨਾਲ ਜੁੜੇ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਪ੍ਰਬੰਧਕਾਂ ਨੇ ਦੱਸਿਆ ਕਿ ਖਾਲਸਾ ਏਡ ਆਸਟ੍ਰੇਲੀਆ ਵੱਲੋਂ ਸਾਲ 2023 ਤੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਗਰੋਸਰੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਹੀ ਸੰਸਥਾ ਦੇ ਵਲੰਟੀਅਰ ਵੱਖ-ਵੱਖ ਥਾਵਾਂ ’ਤੇ ਜਾ ਕੇ ਬੇਘਰੇ ਅਤੇ ਲੋੜਵੰਦ ਲੋਕਾਂ ਲਈ ਰਾਸ਼ਨ ਅਤੇ ਤਿਆਰ ਭੋਜਨ ਦਾ ਪ੍ਰਬੰਧ ਵੀ ਕਰਦੇ ਹਨ।

ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਵਿੱਚ ਕੁਦਰਤੀ ਆਫ਼ਤਾਂ ਦੌਰਾਨ ਵੀ ਖਾਲਸਾ ਏਡ ਦੀ ਟੀਮ ਪ੍ਰਭਾਵਿਤ ਲੋਕਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਉਂਦੀ ਆ ਰਹੀ ਹੈ। ਇਸ ਤੋਂ ਇਲਾਵਾ ਖਾਲਸਾ ਏਡ ਵੱਲੋਂ ਦੁਨੀਆ ਭਰ ਵਿੱਚ ਕੁਦਰਤੀ ਆਫ਼ਤਾਂ ਅਤੇ ਜੰਗੀ ਹਾਲਾਤ ਦੌਰਾਨ ਬਿਨਾਂ ਕਿਸੇ ਭੇਦਭਾਵ ਦੇ ਮਨੁੱਖਤਾ ਦੀ ਸੇਵਾ ਕੀਤੀ ਜਾਂਦੀ ਹੈ।

naidunia_image

ਪੰਜਾਬ ਵਿੱਚ ਚੱਲ ਰਹੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਘਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਖੇਤਾਂ ਵਿੱਚੋਂ ਹੜ੍ਹਾਂ ਦਾ ਪਾਣੀ ਉਤਰਨ ਤੋਂ ਬਾਅਦ ਕਿਸਾਨਾਂ ਦੀ ਮੁੜ ਪੈਰਾਂ ਸਿਰ ਖੜ੍ਹੇ ਹੋਣ ਵਿੱਚ ਸਹਾਇਤਾ ਕੀਤੀ ਜਾ ਰਹੀ ਹੈ।

ਸਮਾਗਮ ਦੇ ਅੰਤ ਵਿੱਚ ਖਾਲਸਾ ਏਡ ਆਸਟ੍ਰੇਲੀਆ ਦੀ ਸਮੁੱਚੀ ਟੀਮ ਨੇ ਪਹੁੰਚੀਆਂ ਸੰਗਤਾਂ, ਵਲੰਟੀਅਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਮਨੁੱਖਤਾ ਦੀ ਸੇਵਾ ਲਈ ਸਹਿਯੋਗ ਜਾਰੀ ਰੱਖਣ ਦੀ ਅਪੀਲ ਕੀਤੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News