ਮੋਦੀ ਜਾਣਦੇ ਸੀ ਕਿ ਮੈਂ ਖੁਸ਼ ਨਹੀਂ ਹਾਂ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸੀ ਤੇਲ ਦੀ ਲਗਾਤਾਰ ਦਰਾਮਦ ਨੂੰ ਲੈ ਕੇ ਭਾਰਤ ਨੂੰ ਟੈਰਿਫ (ਟੈਕਸ) ਵਧਾਉਣ ਦੀ ਨਵੀਂ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮੁੱਦੇ ’ਤੇ ਉਨ੍ਹਾਂ ਦੀ ਨਾਰਾਜ਼ਗੀ ਤੋਂ ਚੰਗੀ ਤਰ੍ਹਾਂ ਜਾਣੂ ਸਨ। ਐਤਵਾਰ ਨੂੰ ‘ਏਅਰਫੋਰਸ ਵਨ’ ਜਹਾਜ਼ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਟਰੰਪ ਨੇ ਕਿਹਾ ਕਿ ਰੂਸੀ ਤੇਲ ਦੀ ਦਰਾਮਦ ਦੇ ਮੁੱਦੇ ’ਤੇ ਭਾਰਤ ਲਈ ਉਨ੍ਹਾਂ ਨੂੰ ਖੁਸ਼ ਰੱਖਣਾ ਮਹੱਤਵਪੂਰਨ ਹੈ। ਉਨ੍ਹਾਂ ਕਿਹਾ, ‘‘ਪ੍ਰਧਾਨ ਮੰਤਰੀ ਮੋਦੀ ਬਹੁਤ ਚੰਗੇ ਇਨਸਾਨ ਹਨ। ਉਹ ਜਾਣਦੇ ਸਨ ਕਿ ਮੈਂ ਖੁਸ਼ ਨਹੀਂ ਸੀ। ਮੈਨੂੰ ਖੁਸ਼ ਕਰਨਾ ਮਹੱਤਵਪੂਰਨ ਸੀ। ਉਹ ਵਪਾਰ ਕਰਦੇ ਹਨ ਅਤੇ ਅਸੀਂ ਉਨ੍ਹਾਂ ’ਤੇ ਬਹੁਤ ਜਲਦੀ ਟੈਰਿਫ ਵਧਾ ਸਕਦੇ ਹਾਂ।’’

ਯਾਦ ਰਹੇ ਕਿ ਵੈਨੇਜ਼ੁਏਲਾ ’ਤੇ ਅਮਰੀਕੀ ਹਮਲੇ ਨੇ ਤੇਲ ਦੇ ਮੁੱਦੇ ਨੂੰ ਇੱਕ ਵਾਰ ਫਿਰ ਵਿਸ਼ਵ ਰਾਜਨੀਤੀ ਦੇ ਕੇਂਦਰ ਵਿੱਚ ਲਿਆ ਦਿੱਤਾ ਹੈ। ਵੈਨੇਜ਼ੁਏਲਾ ਕੋਲ 303 ਅਰਬ ਬੈਰਲ ਤੋਂ ਵੱਧ ਦਾ ਵਿਸ਼ਾਲ ਤੇਲ ਭੰਡਾਰ ਹੈ ਜੋ ਦੁਨੀਆ ਦਾ ਸਭ ਤੋਂ ਵੱਡਾ ਭੰਡਾਰ ਸਾਬਿਤ ਹੋਇਆ ਹੈ; ਹਾਲਾਂਕਿ ਅਮਰੀਕੀ ਪਾਬੰਦੀਆਂ ਅਤੇ ਘੱਟ ਨਿਵੇਸ਼ ਕਾਰਨ ਉਤਪਾਦਨ ਘਟ ਕੇ 10 ਲੱਖ ਬੈਰਲ ਪ੍ਰਤੀ ਦਿਨ ਰਹਿ ਗਿਆ ਹੈ। ਓਪੇਕ ਦੇ ਅੰਕੜਿਆਂ ਅਨੁਸਾਰ, ਵੈਨੇਜ਼ੁਏਲਾ ਕੋਲ ਵਿਸ਼ਵ ਦੇ ਕੁੱਲ ਤੇਲ ਦੀ ਸਪਲਾਈ ਦਾ ਲਗਪਗ 17 ਫੀਸਦ ਹਿੱਸਾ ਹੈ।ਭਾਰਤ ਨੂੰ ਟਰੰਪ ਦੀ ਇਹ ਨਵੀਂ ਚਿਤਾਵਨੀ ਉਸ ਸਮੇਂ ਆਈ ਹੈ, ਜਦੋਂ ਵਾਸ਼ਿੰਗਟਨ ਵਿੱਚ ਰੂਸ ਨਾਲ ਭਾਰਤ ਦੇ ਊਰਜਾ ਵਪਾਰ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਨਵੀਂ ਦਿੱਲੀ ਨੇ ਆਪਣੀ ਤੇਲ ਖਰੀਦ ਦਾ ਬਚਾਅ ਕਰਦਿਆਂ ਇਸ ਨੂੰ ਘਰੇਲੂ ਊਰਜਾ ਸੁਰੱਖਿਆ ਲਈ ਜ਼ਰੂਰੀ ਕਰਾਰ ਦਿੱਤਾ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News