ਮੱਧ ਪੂਰਬ ਸੰਕਟ ਕਾਰਨ ਸੈਂਕੜੇ ਪੰਜਾਬੀ ਦੁਬਈ ’ਚ ਫਸੇ

ਮੱਧ ਪੂਰਬ ਵਿੱਚ ਟਕਰਾਅ ਕਾਰਨ ਵੱਡੀ ਗਿਣਤੀ ਪੰਜਾਬੀ ਪਰਿਵਾਰ ਦੁਬਈ ਵਿੱਚ ਫਸ ਗਏ ਹਨ। ਰੁਪਿੰਦਰ ਕੌਰ ਅਤੇ ਗੁਰਪ੍ਰੀਤ ਸਿੰਘ ਵਰਗੇ ਨਵ-ਵਿਆਹੇ ਜੋੜੇ ਉਦਾਸੀ ਅਤੇ ਡਰ ਦੇ ਮਾਹੌਲ ਵਿੱਚ ਹਨ। ਇਹ ਜੋੜਾ ਸਰਦੂਲਗੜ੍ਹ ਤੋਂ 27 ਫਰਵਰੀ ਨੂੰ ਹਨੀਮੂਨ ਲਈ ਦੁਬਈ ਗਿਆ ਸੀ ਅਤੇ ਵਾਪਸੀ 3 ਮਾਰਚ ਨੂੰ ਸੀ ਪਰ ਉਡਾਣਾਂ ਰੱਦ ਹੋਣ ਕਾਰਨ ਉਹ ਉੱਥੇ ਹੀ ਫਸ ਗਿਆ। ਦੋਹਾਂ ਨੇ ਦੱਸਿਆ ਕਿ ਜਦੋਂ ਉਹ ਮਿਜ਼ਾਈਲਾਂ ਦੀ ਆਵਾਜ਼ ਸੁਣਦੇ ਹਨ ਤਾਂ ਦਿਲ ਦਹਿਲ ਜਾਂਦਾ ਹੈ।

ਇਨ੍ਹਾਂ ਦੇ ਵਿਆਹ ਵਾਲੇ ਚਾਅ ਵੀ ਜੰਗ ਦੇ ਮਾਹੌਲ ਨੇ ਮਧੋਲ ਦਿੱਤੇ ਹਨ। ਗੁਰਪ੍ਰੀਤ ਦੇ ਪਿਤਾ ਗੁਰਜੰਟ ਸਿੰਘ ਨੇ ਕਿਹਾ ਕਿ ਬੱਚਿਆਂ ਦੇ ਵਿਦੇਸ਼ ’ਚ ਫਸਣ ਕਰਕੇ ਜਾਨ ਕੁੜਿੱਕੀ ’ਚ ਆ ਗਈ ਹੈ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਬੱਚਿਆਂ ਦੀ ਸੁਰੱਖਿਅਤ ਵਾਪਸੀ ਲਈ ਫ਼ੌਰੀ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਜਲੰਧਰ ਦਾ ਨਵਾਂ ਵਿਆਹਿਆ ਜੋੜਾ ਵੀ ਦੁਬਈ ’ਚ ਫਸਿਆ ਹੋਇਆ ਹੈ। ਇਸੇ ਤਰ੍ਹਾਂ ਦੁਬਈ ਵਿੱਚ ਪੜ੍ਹਦਾ ਬਠਿੰਡਾ ਦੇ ਪਿੰਡ ਲਹਿਰਾ ਬੇਗਾ ਦਾ ਧਰਮ ਸਿੰਘ ਵੀ ਵਾਪਸ ਆਉਣ ਲਈ ਜੱਦੋਜਹਿਦ ਕਰ ਰਿਹਾ ਹੈ। ਧਰਮ ਸਿੰਘ ਨੇ ਦੱਸਿਆ ਕਿ ਉਸ ਨੇ 5 ਮਾਰਚ ਦੀ ਟਿਕਟ ਬੁੱਕ ਕੀਤੀ ਸੀ ਪਰ ਹੁਣ ਉਡਾਣਾਂ ਬੰਦ ਹੋ ਗਈਆਂ ਹਨ। ਉਸ ਦੇ ਮਾਪਿਆਂ ਨੇ ਕੇਂਦਰ ਸਰਕਾਰ ਕੋਲੋਂ ਮਦਦ ਮੰਗੀ ਹੈ। ਬਰਨਾਲਾ ਦਾ ਆਰੀਅੰਤ ਜੈਨ ਵੀ ਦੁਬਈ ’ਚ ਫਸਿਆ ਹੋਇਆ ਹੈ। ਉਸ ਨੇ ਓਮਾਨ ਰਸਤੇ ਆਉਣ ਦੀ ਕੋਸ਼ਿਸ਼ ਕੀਤੀ ਸੀ ਪਰ ਅਸਫਲ ਰਿਹਾ। ਬਠਿੰਡਾ ਦੀ ਕਾਲਜ ਪ੍ਰਿੰਸੀਪਲ ਨੀਰੂ ਗਰਗ ਤੇ ਉਸ ਦਾ ਪਤੀ ਵੀ ਦੁਬਈ ਚੋਂ ਵਾਪਸ ਆਉਣ ਦੀ ਕਾਹਲ ’ਚ ਹਨ। ਪਰਵਾਸੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਨੇ ਦੱਸਿਆ ਕਿ ਉਨ੍ਹਾਂ ਕੋਲ ਆਈਆਂ ਕਾਲਾਂ ਮੁਤਾਬਕ ਕਰੀਬ 60 ਪੰਜਾਬੀ ਪਰਿਵਾਰ ਦੁਬਈ ਵਿੱਚ ਫਸੇ ਹੋਏ ਹਨ, ਜਿਨ੍ਹਾਂ ’ਚ ਜ਼ਿਆਦਾਤਰ ਸੈਲਾਨੀ ਅਤੇ ਨਵ-ਵਿਆਹੁਤਾ ਜੋੜੇ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4

Read More »
ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!
04Mar

ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!

ਲਾਸਾਲ ਪੁਲੀਸ ਨੇ ਇੱਕ ਤਾਜ਼ਾ ਮਾਮਲੇ ਵਿੱਚ ਚਾਕੂ ਮਾਰ ਕੇ ਕਤਲ ਕੀਤੀ ਗਈ ਮਹਿਲਾ ਦੀ ਪਛਾਣ ਵਿੰਡਸਰ ਦੀ 45 ਸਾਲਾ ਨੈਂਸੀ ਗਰੇਵਾਲ ਵਜੋਂ ਕੀਤੀ ਹੈ। ਵਿੰਡਸਰ ਸਟਾਰ ਦੀ ਰਿਪੋਰਟ ਦੇ…

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ
04Mar

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ

ਪੰਜਾਬ ਨਾਲ ਸਬੰਧਤ ਅਤੇ ਕੈਨੇਡਾ ਦੇ ਸਰੀ (Surrey) ਵਿੱਚ ਰਹਿਣ ਵਾਲੇ 42 ਸਾਲਾ ਰਘਬੀਰ ਸਿੰਘ ਭਰੋਵਾਲ ਦੀ ਪੇਰੂ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਰਘਬੀਰ ਸਿੰਘ ‘ਫਲਾਇੰਗ…

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ
04Mar

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4 ਮਾਰਚ (ਬੁੱਧਵਾਰ) ਨੂੰ 58 ਉਡਾਣਾਂ…

More News