ਯਾਤਰੀ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿੱਚ ਏਅਰ ਇੰਡੀਆ ਐਕਸਪ੍ਰੈਸ ਦਾ ਪਾਇਲਟ ਗ੍ਰਿਫ਼ਤਾਰ

ਦਿੱਲੀ ਪੁਲੀਸ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ (IGI) ਹਵਾਈ ਅੱਡੇ ‘ਤੇ ਇੱਕ ਸਵਾਰੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿੱਚ ਏਅਰ ਇੰਡੀਆ ਐਕਸਪ੍ਰੈਸ ਦੇ ਇੱਕ ਆਫ਼-ਡਿਊਟੀ ਪਾਇਲਟ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਅਨੁਸਾਰ ਕੈਪਟਨ ਵੀਰੇਂਦਰ ਸੇਜਵਾਲ ਇਸ ਤੋਂ ਪਹਿਲਾਂ ਜਾਂਚ ਵਿੱਚ ਸ਼ਾਮਲ ਹੋਏ ਸਨ ਅਤੇ ਜਾਂਚ ਅਧਿਕਾਰੀ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਸੀ।

ਜਾਂਚ ਦੌਰਾਨ ਕੇਸ ਦਰਜ ਕਰਨ ਤੋਂ ਬਾਅਦ ਸਬੰਧਤ ਸੀਸੀਟੀਵੀ ਫੁਟੇਜ ਇਕੱਠੀ ਕੀਤੀ ਗਈ ਅਤੇ ਗਵਾਹਾਂ ਦੇ ਬਿਆਨ ਦਰਜ ਕੀਤੇ ਗਏ, ਜਿਸ ਤੋਂ ਬਾਅਦ ਪੁੱਛਗਿੱਛ ਲਈ ਬੁਲਾਏ ਗਏ ਮੁਲਜ਼ਮ ਪਾਇਲਟ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸੇਜਵਾਲ ਵਿਰੁੱਧ 19 ਦਸੰਬਰ ਨੂੰ ਟਰਮੀਨਲ 1 ਦੇ ਸੁਰੱਖਿਆ ਚੈੱਕਪੁਆਇੰਟ ਨੇੜੇ ਹੋਈ ਹਿੰਸਾ ਦੇ ਸਬੰਧ ਵਿੱਚ ਭਾਰਤੀ ਨਿਆ ਸੰਹਿਤਾ (BNS) ਦੀਆਂ ਧਾਰਾਵਾਂ 115 (ਸਵੈ-ਇੱਛਾ ਨਾਲ ਸੱਟ ਪਹੁੰਚਾਉਣਾ), 126 (ਗਲਤ ਤਰੀਕੇ ਨਾਲ ਰੋਕਣਾ) ਅਤੇ 351 (ਅਪਰਾਧਿਕ ਧਮਕੀ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਦੀਵਾਨ ਨੇ ਦੋਸ਼ ਲਾਇਆ ਸੀ ਕਿ 19 ਦਸੰਬਰ ਨੂੰ ਹਵਾਈ ਅੱਡੇ ਦੇ ਟਰਮੀਨਲ-1 ’ਤੇ ਸੁਰੱਖਿਆ ਖੇਤਰ ਦੇ ਕੋਲ ਏਅਰ ਇੰਡੀਆ ਐਕਸਪ੍ਰੈਸ ਦੇ ਕੈਪਟਨ ਵੀਰੇਂਦਰ ਸੇਜਵਾਲ ਨੇ ਉਨ੍ਹਾਂ ’ਤੇ ਸਰੀਰਕ ਹਮਲਾ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਹਮਲੇ ਕਾਰਨ ਉਨ੍ਹਾਂ ਦਾ ਖੂਨ ਵਗਣ ਲੱਗ ਪਿਆ ਅਤੇ ਉਨ੍ਹਾਂ ਦੀ ਸੱਤ ਸਾਲਾ ਬੇਟੀ, ਜਿਸ ਨੇ ਇਹ ਸਾਰੀ ਘਟਨਾ ਆਪਣੀ ਅੱਖੀਂ ਵੇਖੀ, ਸਦਮੇ ਵਿੱਚ ਹੈ।ਦੀਵਾਨ ਅਨੁਸਾਰ ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਉਨ੍ਹਾਂ ਨੇ ਸੁਰੱਖਿਆ ਚੈੱਕ-ਪੋਸਟ ’ਤੇ ਕਥਿਤ ਤੌਰ ’ਤੇ ਕਤਾਰ ਤੋੜਨ ਵਾਲੇ ਕੁਝ ਕਰਮਚਾਰੀਆਂ ’ਤੇ ਇਤਰਾਜ਼ ਜਤਾਇਆ। ਉਨ੍ਹਾਂ ਦੋਸ਼ ਲਾਇਆ ਕਿ ਸਰੀਰਕ ਹਮਲੇ ਤੋਂ ਪਹਿਲਾਂ ਪਾਇਲਟ ਨੇ ਉਨ੍ਹਾਂ ਨੂੰ ਗਾਲ੍ਹਾਂ ਵੀ ਕੱਢੀਆਂ ਸਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News