ਰੂਸ ਤੋਂ ਤੇਲ ਨਹੀਂ ਖਰੀਦੇਗਾ ਭਾਰਤ, ਪ੍ਰਧਾਨ ਮੰਤਰੀ ਮੋਦੀ ਨੇ ਭਰੋਸਾ ਦਿੱਤਾ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ (ਸਥਾਨਕ ਸਮੇਂ ਮੁਤਾਬਕ) ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਭਾਰਤ ਰੂਸ ਤੋਂ ਤੇਲ ਖਰੀਦਣਾ ਬੰਦ ਕਰ ਦੇਵੇਗਾ। ਟਰੰਪ ਨੇ ਇਸ ਭਰੋਸੇ ਨੂੰ ਮਾਸਕੋ ’ਤੇ ਆਲਮੀ ਦਬਾਅ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਵਿਚ ‘ਵੱਡੀ ਪੇਸ਼ਕਦਮੀ’ ਦੱਸਿਆ ਹੈ।

ਟਰੰਪ ਨੇ ਓਵਲ ਦਫ਼ਤਰ ਵਿਚ ਐੰੱਫਬੀਆਈ ਡਾਇਰੈਕਟਰ ਕਾਸ਼ ਪਟੇਲ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਇਹ ਟਿੱਪਣੀ ਕੀਤੀ। ਦੋਵਾਂ ਨੇ ਹਿੰਸਕ ਅਪਰਾਧਾਂ ਨੂੰ ਨੱਥ ਪਾਉਣ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ’ਤੇ ਚਾਨਣਾ ਪਾਇਆ। ਇਸ ਖ਼ਬਰ ਏਜੰਸੀ ਨੇ ਜਦੋਂ ਟਰੰਪ ਨੂੰ ਪੁੱਛਿਆ ਕਿ ਕੀ ਉਹ ਭਾਰਤ ਨੂੰ ਇੱਕ ਭਰੋਸੇਮੰਦ ਸਾਥੀ ਮੰਨਦੇ ਹਨ ਤਾਂ ਉਨ੍ਹਾਂ ਕਿਹਾ, ‘‘ਹਾਂ, ਬਿਲਕੁਲ। ਉਹ (ਪ੍ਰਧਾਨ ਮੰਤਰੀ ਨਰਿੰਦਰ ਮੋਦੀ) ਮੇਰੇ ਦੋਸਤ ਹਨ। ਸਾਡੇ ਵਿੱਚ ਬਹੁਤ ਵਧੀਆ ਸਬੰਧ ਹਨ… ਮੈਂ ਨਾਖੁਸ਼ ਸੀ ਕਿ ਭਾਰਤ (ਰੂਸ ਤੋਂ) ਤੇਲ ਖਰੀਦ ਰਿਹਾ ਸੀ। ਅਤੇ ਉਸ ਨੇ ਅੱਜ ਮੈਨੂੰ ਭਰੋਸਾ ਦਿੱਤਾ ਕਿ ਉਹ ਰੂਸ ਤੋਂ ਤੇਲ ਨਹੀਂ ਖਰੀਦਣਗੇ। ਇਹ ਇੱਕ ਵੱਡਾ ਕਦਮ ਹੈ। ਹੁਣ ਸਾਨੂੰ ਚੀਨ ਤੋਂ ਵੀ ਇਹੀ ਕੰਮ ਕਰਵਾਉਣਾ ਪਵੇਗਾ।’’

ਅਮਰੀਕੀ ਸਦਰ ਨੇ ਭਾਰਤੀ ਆਗੂ ਆਪਣੇ ਨੇੜਲੇ ਸਬੰਧਾਂ ਦੀ ਸ਼ਾਹਦੀ ਭਰਦੇ ਹੋਏ ਕਿਹਾ, ‘‘ਉਹ(ਮੋਦੀ) ਮੇਰਾ ਚੰਗਾ ਦੋਸਤ ਹੈ। ਸਾਡਾ ਬਹੁਤ ਵਧੀਆ ਰਿਸ਼ਤੇ ਹਨ। ਉਸ ਨੇ ਇਹ ਗੱਲ ਦੋ ਦਿਨ ਪਹਿਲਾਂ ਹੀ ਕਹੀ ਸੀ, ਜਿਵੇਂ ਕਿ ਤੁਸੀਂ ਜਾਣਦੇ ਹੋ।’’

ਸੈਂਟਰ ਫਾਰ ਰਿਸਰਚ ਆਨ ਐਨਰਜੀ ਐਂਡ ਕਲੀਨ ਏਅਰ (CREA) ਮੁਤਾਬਕ ਭਾਰਤ, ਚੀਨ ਤੋਂ ਬਾਅਦ ਰੂਸੀ ਜੈਵਿਕ ਬਾਲਣ ਦਾ ਦੂਜਾ ਸਭ ਤੋਂ ਵੱਡਾ ਖਰੀਦਦਾਰ ਹੈ।

ਅਮਰੀਕੀ ਸਦਰ ਨੇ ਭਾਰਤੀ ਪ੍ਰਧਾਨ ਮੰਤਰੀ ਨੂੰ ‘ਇੱਕ ਮਹਾਨ ਆਦਮੀ’ ਦੱਸਦੇ ਹੋਏ ਕਿਹਾ, ‘‘ਉਹ ਟਰੰਪ ਨੂੰ ਪਿਆਰ ਕਰਦੇ ਹਨ… ਮੈਂ ਨਹੀਂ ਚਾਹੁੰਦਾ ਕਿ ਤੁਸੀਂ ਪਿਆਰ ਸ਼ਬਦ ਨੂੰ ਕਿਸੇ ਹੋਰ ਤਰੀਕੇ ਨਾਲ ਲਓ… ਮੈਂ ਉਨ੍ਹਾਂ ਦੇ ਸਿਆਸੀ ਕਰੀਅਰ ਨੂੰ ਤਬਾਹ ਨਹੀਂ ਕਰਨਾ ਚਾਹੁੰਦਾ।’’ ਮੋਦੀ ਦੀ ਅਗਵਾਈ ਦੀ ਪ੍ਰਸ਼ੰਸਾ ਕਰਦੇ ਹੋਏ, ਟਰੰਪ ਨੇ ਕਿਹਾ, ‘‘ਮੈਂ ਸਾਲਾਂ ਤੋਂ ਭਾਰਤ ਨੂੰ ਦੇਖ ਰਿਹਾ ਹਾਂ। ਇਹ ਇੱਕ ਸ਼ਾਨਦਾਰ ਦੇਸ਼ ਹੈ, ਅਤੇ ਹਰ ਸਾਲ ਤੁਹਾਡੇ ਕੋਲ ਇੱਕ ਨਵਾਂ ਆਗੂ ਹੋਵੇਗਾ। ਕੁਝ ਤਾਂ ਕੁਝ ਮਹੀਨਿਆਂ ਲਈ ਉੱਥੇ ਹੋਣਗੇ, ਅਤੇ ਇਹ ਸਾਲ ਦਰ ਸਾਲ ਹੁੰਦਾ ਰਿਹਾ। ਮੇਰਾ ਦੋਸਤ ਹੁਣ ਲੰਬੇ ਸਮੇਂ ਤੋਂ ਉੱਥੇ ਹੈ, ਅਤੇ ਉਸ ਨੇ ਮੈਨੂੰ ਭਰੋਸਾ ਦਿਵਾਇਆ ਹੈ ਕਿ ਰੂਸ ਤੋਂ ਹੁਣ ਕੋਈ ਤੇਲ ਨਹੀਂ ਖਰੀਦਿਆ ਜਾਵੇਗਾ।’’

ਭਾਰਤ, ਜੋ ਵਿਸ਼ਵ ਦਾ ਤੀਜਾ ਸਭ ਤੋਂ ਵੱਡਾ ਤੇਲ ਦਰਾਮਦਕਾਰ ਹੈ, ਰਵਾਇਤੀ ਤੌਰ ’ਤੇ ਆਪਣੀਆਂ ਤੇਲ ਲੋੜਾਂ ਲਈ ਮੱਧ ਪੂਰਬ ’ਤੇ ਨਿਰਭਰ ਕਰਦਾ ਹੈ, ਪਰ ਭਾਰਤ ਨੇ ਫਰਵਰੀ 2022 ਦੇ ਯੂਕਰੇਨ ਹਮਲੇ ਤੋਂ ਬਾਅਦ ਰੂਸ ਤੋਂ ਆਪਣੀ ਤੇਲ ਦਰਾਮਦ ਵਿੱਚ ਕਾਫ਼ੀ ਵਾਧਾ ਕੀਤਾ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4

Read More »
ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!
04Mar

ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!

ਲਾਸਾਲ ਪੁਲੀਸ ਨੇ ਇੱਕ ਤਾਜ਼ਾ ਮਾਮਲੇ ਵਿੱਚ ਚਾਕੂ ਮਾਰ ਕੇ ਕਤਲ ਕੀਤੀ ਗਈ ਮਹਿਲਾ ਦੀ ਪਛਾਣ ਵਿੰਡਸਰ ਦੀ 45 ਸਾਲਾ ਨੈਂਸੀ ਗਰੇਵਾਲ ਵਜੋਂ ਕੀਤੀ ਹੈ। ਵਿੰਡਸਰ ਸਟਾਰ ਦੀ ਰਿਪੋਰਟ ਦੇ…

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ
04Mar

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ

ਪੰਜਾਬ ਨਾਲ ਸਬੰਧਤ ਅਤੇ ਕੈਨੇਡਾ ਦੇ ਸਰੀ (Surrey) ਵਿੱਚ ਰਹਿਣ ਵਾਲੇ 42 ਸਾਲਾ ਰਘਬੀਰ ਸਿੰਘ ਭਰੋਵਾਲ ਦੀ ਪੇਰੂ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਰਘਬੀਰ ਸਿੰਘ ‘ਫਲਾਇੰਗ…

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ
04Mar

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4 ਮਾਰਚ (ਬੁੱਧਵਾਰ) ਨੂੰ 58 ਉਡਾਣਾਂ…

More News