ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਰੂਸ ਨਾਲ ਸੌਦਾ ਕਰਨ ਵਾਲੇ ਦੇਸ਼ਾਂ ’ਤੇ ਟੈਰਿਫ (ਟੈਕਸ) ਲਾਉਣਾ ‘ਸਹੀ ਵਿਚਾਰ’ ਹੈ। ਉਨ੍ਹਾਂ ਹਾਲਾਂਕਿ ਇਸ ਦੌਰਾਨ ਭਾਰਤ ਦਾ ਨਾਂ ਨਹੀਂ ਲਿਆ। ਉਨ੍ਹਾਂ ਅਮਰੀਕਾ ਤੇ ਯੂਰਪੀ ਯੂਨੀਅਨ ਵੱਲੋਂ ਰੂਸ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਜਾਣ ਦੇ ਕਦਮਾਂ ਦਾ ਵੀ ਸਵਾਗਤ ਕੀਤਾ ਹੈ। ਜ਼ੇਲੈਂਸਕੀ ਨੇ ਬੀਤੇ ਦਿਨ ਏਬੀਸੀ ਨਿਊਜ਼ ਦੇ ਪ੍ਰੋਗਰਾਮ ’ਚ ਇੰਟਰਵਿਊ ਦੌਰਾਨ ਕਿਹਾ, ‘ਮੈਨੂੰ ਲੱਗਦਾ ਹੈ ਕਿ ਉਨ੍ਹਾਂ ਦੇਸ਼ਾਂ ’ਤੇ ਟੈਰਿਫ ਲਾਉਣ ਦਾ ਵਿਚਾਰ ਸਹੀ ਹੈ ਜੋ ਰੂਸ ਨਾਲ ਸੌਦੇ ਕਰਨਾ ਜਾਰੀ ਰੱਖ ਰਹੇ ਹਨ। ਮੈਨੂੰ ਲਗਦਾ ਹੈ ਕਿ ਇਹ ਸਹੀ ਵਿਚਾਰ ਹੈ।’ ਜ਼ੇਲੈਂਸਕੀ ਤੋਂ ਪੁੱਛਿਆ ਗਿਆ ਸੀ ਕਿ ਕੀ ਉਨ੍ਹਾਂ ਨੂੰ ਲਗਦਾ ਹੈ ਕਿ ਤਿਆਨਜਿਨ ’ਚ ਐੱਸ ਸੀ ਓ ਸਿਖਰ ਸੰਮੇਲਨ ’ਚ ਮੋਦੀ, ਪੂਤਿਨ ਤੇ ਜਿਨਪਿੰਗ ਦੀਆਂ ਤਸਵੀਰਾਂ ਦੇਖ ਕੇ ਪਾਬੰਦੀਆਂ ਲਾਉਣ ਦੀ ਉਨ੍ਹਾਂ ਦੀ ਯੋਜਨਾ ਪੁੱਠੀ ਪੈ ਗਈ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤੀ ਵਸਤਾਂ ’ਤੇ ਟੈਰਿਫ ਦੁੱਗਣਾ ਕਰਕੇ 50 ਫੀਸਦ ਕਰ ਦਿੱਤਾ ਹੈ ਜਿਸ ’ਚ ਰੂਸ ਤੋਂ ਕੱਚੇ ਤੇਲ ਦੀ ਖਰੀਦ ਕਰਨ ’ਤੇ 25 ਫੀਸਦ ਵਾਧੂ ਟੈਕਸ ਵੀ ਸ਼ਾਮਲ ਹੈ। ਜ਼ੇਲੈਂਸਕੀ ਨੇ ਰੂਸ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਦਾ ਸਵਾਗਤ ਕੀਤਾ ਜਿਨ੍ਹਾਂ ’ਚ ਰੂਸ ਨਾਲ ਵਪਾਰ ਕਰਨ ਵਾਲੇ ਦੇਸ਼ਾਂ ’ਤੇ ਪਾਬੰਦੀਆਂ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਰੂਸ ਹਮਲੇ ਤੇਜ਼ ਕਰਕੇ ਯੂਕਰੇਨ ਨੂੰ ਦੁੱਖ ਪਹੁੰਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਰੂਸ ਨਾਲ ਸੌਦਾ ਕਰਨ ਵਾਲੇ ਦੇਸ਼ਾਂ ’ਤੇ ਟੈਰਿਫ ਲਾਉਣਾ ਸਹੀ: ਜ਼ੇਲੈਂਸਕੀ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?
ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ
ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ
ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ…
ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?
ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ ਹੋ ਸਕੇਗਾ। ਇਸ ਲਈ ਵੱਧ…
ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ
ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ ਕਿ ਲੋਕਾਂ ਨੂੰ ਦੁਬਾਰਾ ਵਸਾਉਣ…
More News


ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?


ਟਰੰਪ ਨੂੰ ਅਮਰੀਕੀ ਅਦਾਲਤ ਤੋਂ ਝਟਕਾ, ਜਨਮ ਅਧਿਕਾਰ ਨਾਗਰਿਕਤਾ ਨੂੰ ਸੀਮਤ ਕਰਨ ਵਾਲੇ ਨਵੇਂ ਆਦੇਸ਼ ‘ਤੇ ਪਾਬੰਦੀ






