ਰੂਸ -ਯੁੂਕਰੇਨ ਜੰਗ: ਸ਼ਾਂਤੀ ਸਮਝੋਤੇ ਨੂੰ ਕੁਝ ਦਿਨਾਂ ’ਚ ਦਿੱਤਾ ਜਾਵੇਗਾ ਅੰਤਿਮ ਰੂਪ: ਜ਼ੇਲੈਂਸਕੀ

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਹੈ ਕਿ ਰੂਸ ਨਾਲ ਪਿਛਲੇ ਚਾਰ ਸਾਲਾਂ ਤੋਂ ਜਾਰੀ ਜੰਗ ਨੂੰ ਖ਼ਤਮ ਕਰਨ ਲਈ ਅਗਲੇ ਕੁਝ ਦਿਨਾਂ ਵਿੱਚ ਅਮਰੀਕੀ ਅਧਿਕਾਰੀਆਂ ਨਾਲ ਗੱਲਬਾਤ ਤੋਂ ਬਾਅਦ ਸ਼ਾਂਤੀ ਸਮਝੌਤੇ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ।

ਜ਼ੇਲੈਂਸਕੀ ਅਨੁਸਾਰ, ਅਮਰੀਕੀ ਦੂਤ ਅਗਲੇ ਹਫ਼ਤੇ ਅਮਰੀਕਾ ਵਿੱਚ ਹੋਣ ਵਾਲੀਆਂ ਸੰਭਾਵਿਤ ਬੈਠਕਾਂ ਤੋਂ ਪਹਿਲਾਂ ਇਸ ਸਮਝੌਤੇ ਦਾ ਖਰੜਾ (ਡਰਾਫਟ) ਰੂਸ ਦੇ ਸਾਹਮਣੇ ਪੇਸ਼ ਕਰਨਗੇ। ਉਨ੍ਹਾਂ ਨੇ ਇਸ ਯੋਜਨਾ ਨੂੰ ਬਹੁਤ ਹੀ ਵਿਹਾਰਕ ਦੱਸਿਆ ਹੈ।ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੀ ਉਮੀਦ ਜਤਾਉਂਦੇ ਹੋਏ ਕਿਹਾ, “ ਮੈਨੂੰ ਲੱਗਦਾ ਹੈ ਕਿ ਅਸੀਂ ਸ਼ਾਂਤੀ ਸਮਝੌਤੇ ਦੇ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਕਰੀਬ ਹਾਂ।”ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਯੋਜਨਾ ਦੇ 90 ਫੀਸਦੀ ਨੁਕਤਿਆਂ ’ਤੇ ਸਹਿਮਤੀ ਬਣ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਸਭ ਤੋਂ ਵੱਡੀ ਰੁਕਾਵਟ ਕਬਜ਼ੇ ਹੇਠਲੇ ਇਲਾਕਿਆਂ ਨੂੰ ਲੈ ਕੇ ਹੈ। ਰੂਸ ਚਾਹੁੰਦਾ ਹੈ ਕਿ 2014 ਵਿੱਚ ਕਬਜ਼ੇ ਕੀਤੇ ਕ੍ਰੀਮੀਆ ਅਤੇ ਹਾਲ ਹੀ ਵਿੱਚ ਜਿੱਤੇ ਚਾਰ ਖੇਤਰਾਂ ਨੂੰ ਰੂਸੀ ਹਿੱਸੇ ਵਜੋਂ ਮਾਨਤਾ ਦਿੱਤੀ ਜਾਵੇ।

ਜ਼ੇਲੈਂਸਕੀ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਡੋਨਬਾਸ (ਲੁਹਾਂਸਕ ਅਤੇ ਡੋਨੇਟਸਕ) ਖੇਤਰ ’ਤੇ ਰੂਸ ਦੇ ਕਬਜ਼ੇ ਨੂੰ ਮਾਨਤਾ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਅਮਰੀਕਾ ਉੱਥੇ ਇੱਕ ‘ਮੁਕਤ ਆਰਥਿਕ ਖੇਤਰ’ ਬਣਾਉਣ ਦਾ ਪ੍ਰਸਤਾਵ ਦੇ ਰਿਹਾ ਹੈ ਪਰ ਇਸ ਦਾ ਮਤਲਬ ਇਹ ਨਹੀਂ ਕਿ ਉਹ ਇਲਾਕਾ ਰੂਸ ਦੇ ਕੰਟਰੋਲ ਵਿੱਚ ਹੋਵੇਗਾ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ

Read More »

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ

Read More »

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ

Read More »
ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
03Sep

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ…

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?
03Sep

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ ਹੋ ਸਕੇਗਾ। ਇਸ ਲਈ ਵੱਧ…

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ
03Sep

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ ਕਿ ਲੋਕਾਂ ਨੂੰ ਦੁਬਾਰਾ ਵਸਾਉਣ…

More News