ਰੂਸ ਵੱਲੋਂ ਅੱਧੀ ਰਾਤੀਂ ਮਿਜ਼ਾਈਲ ਤੇ ਡਰੋਨ ਹਮਲੇ

ਰੂਸ ਵੱਲੋਂ ਯੂਕਰੇਨ ’ਤੇ ਅੱਧੀ ਰਾਤ ਨੂੰ ਮਿਜ਼ਾਈਲ ਤੇ ਡਰੋਨ ਹਮਲੇ ਕੀਤੇ ਗਏ, ਜਿਸ ਵਿੱਚ ਕੀਵ ਖੇਤਰ ’ਚ ਇਕ ਵਿਅਕਤੀ ਦੀ ਮੌਤ ਹੋ ਗਈ। ਖ਼ਬਰ ਏਜੰਸੀ ਰਾਇਟਰਜ਼ ਨੇ ਯੂਕਰੇਨੀ ਏਅਰ ਫੋਰਸ ਦੇ ਹਵਾਲੇ ਨਾਲ ਕਿਹਾ ਕਿ ਰੂਸ ਨੇ 50 ਮਿਜ਼ਾਈਲਾਂ ਤੇ 297 ਡਰੋਨ ਦਾਗੇ। ਏਅਰ ਫੋਰਸ ਨੇ ਟੈਲੀਗ੍ਰਾਮ ’ਤੇ ਪੋਸਟ ਵਿੱਚ ਕਿਹਾ ਕਿ ਹਵਾਈ ਰੱਖਿਆ ਯੂਨਿਟ ਨੇ ਇਨ੍ਹਾਂ ’ਚੋਂ 33 ਮਿਜ਼ਾਈਲਾਂ ਤੇ 274 ਡਰੋਨਾਂ ਨੂੰ ਫੁੰਡਿਆ। ਹਮਲੇ ਦੌਰਾਨ ਊਰਜਾ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਕਰ ਕੇ ਯੂਕਰੇਨੀ ਅਵਾਮ ਸਰਦੀਆਂ ਦੇ ਮੌਸਮ ਵਿੱਚ ਬਿਨਾਂ ਬਿਜਲੀ ਤੇ ਹੀਟਿੰਗ ਤੋਂ ਰਹਿਣ ਲਈ ਮਜਬੂਰ ਹੈ।

ਯੂਕਰੇਨ ਦੀ ਐਮਰਜੈਂਸੀ ਸਰਵਿਸ ਨੇ ਕਿਹਾ ਕਿ ਹਮਲੇ ਕਰ ਕੇ ਨੁਕਸਾਨੀਆਂ ਇਮਾਰਤਾਂ ਦੇ ਮਲਬੇ ’ਚੋਂ ਬੱਚੇ ਸਣੇ ਅੱਠ ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਹਮਲੇ ਵਿਚ ਕੀਵ ਦੇ ਨੀਮ ਸ਼ਹਿਰੀ ਪੰਜ ਜ਼ਿਲ੍ਹਿਆਂ- ਓਬੁਖੀਵ, ਬ੍ਰੋਵੇਰੀ, ਬੋਰੀਸਪਿਲ, ਬੁਚਾ ਤੇ ਫਾਸਤੀਵ ਵਿੱਚ ਇਮਾਰਤਾਂ ਨੂੰ ਨੁਕਸਾਨ ਪੁੱਜਾ ਤੇ ਅੱਗ ਲੱਗ ਗਈ। ਫਾਸਤੀਵ ਜ਼ਿਲ੍ਹੇ ਦੇ ਪੁਤਰਿਵਕਾ ਪਿੰਡ ਵਿੱਚ ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਲਈ ਰਾਹਤ ਤੇ ਬਚਾਅ ਕਾਰਜ ਜਾਰੀ ਹਨ। ਰੂਸ ਨੇ ਯੂਕਰੇਨ ਦੇ ਦੱਖਣੀ ਉਡੇਸਾ ਖਿੱਤੇ ਵਿੱਚ ਊਰਜਾ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਇਆ। ਹਮਲੇ ਕਰ ਕੇ ਅੱਗ ਲੱਗ ਗਈ ਜਿਸ ਨੂੰ ਕਾਫ਼ੀ ਮੁਸ਼ੱਕਤ ਨਾਲ ਬੁਝਾਇਆ ਗਿਆ। ਦੋਵਾਂ ਮੁਲਕਾਂ ਦਰਮਿਆਨ ਪਿਛਲੇ ਚਾਰ ਸਾਲਾਂ ਤੋਂ ਜਾਰੀ ਟਕਰਾਅ ਅਤੇ ਪਿਛਲੇ ਸਾਲ ਅਮਰੀਕਾ ਦੀ ਅਗਵਾਈ ਹੇਠ ਸ਼ੁਰੂ ਕੀਤੇ ਸ਼ਾਂਤੀ ਯਤਨਾਂ ਕਰ ਕੇ ਬਣੇ ਦਬਾਅ ਦੇ ਬਾਵਜੂਦ ਯੂਕਰੇਨੀ ਨਾਗਰਿਕਾਂ ਨੂੰ ਲਗਾਤਾਰ ਹਵਾਈ ਹਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4

Read More »
ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!
04Mar

ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!

ਲਾਸਾਲ ਪੁਲੀਸ ਨੇ ਇੱਕ ਤਾਜ਼ਾ ਮਾਮਲੇ ਵਿੱਚ ਚਾਕੂ ਮਾਰ ਕੇ ਕਤਲ ਕੀਤੀ ਗਈ ਮਹਿਲਾ ਦੀ ਪਛਾਣ ਵਿੰਡਸਰ ਦੀ 45 ਸਾਲਾ ਨੈਂਸੀ ਗਰੇਵਾਲ ਵਜੋਂ ਕੀਤੀ ਹੈ। ਵਿੰਡਸਰ ਸਟਾਰ ਦੀ ਰਿਪੋਰਟ ਦੇ…

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ
04Mar

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ

ਪੰਜਾਬ ਨਾਲ ਸਬੰਧਤ ਅਤੇ ਕੈਨੇਡਾ ਦੇ ਸਰੀ (Surrey) ਵਿੱਚ ਰਹਿਣ ਵਾਲੇ 42 ਸਾਲਾ ਰਘਬੀਰ ਸਿੰਘ ਭਰੋਵਾਲ ਦੀ ਪੇਰੂ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਰਘਬੀਰ ਸਿੰਘ ‘ਫਲਾਇੰਗ…

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ
04Mar

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4 ਮਾਰਚ (ਬੁੱਧਵਾਰ) ਨੂੰ 58 ਉਡਾਣਾਂ…

More News