ਲੇਹ ਬੰਦ ਦੌਰਾਨ ਹਿੰਸਾ, 4 ਹਲਾਕ

ਲੱਦਾਖ ਦੇ ਲੇਹ ਕਸਬੇ ’ਚ ਬੰਦ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਈਆਂ ਝੜਪਾਂ ’ਚ ਚਾਰ ਵਿਅਕਤੀ ਮਾਰੇ ਗਏ ਅਤੇ 59 ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ ’ਚੋਂ 22 ਜਵਾਨ ਸ਼ਾਮਲ ਹਨ। ਹਿੰਸਾ ਫੈਲਣ ਕਾਰਨ ਲੱਦਾਖ ਦੇ ਲੈਫ਼ਟੀਨੈਂਟ ਗਵਰਨਰ ਕਵਿੰਦਰ ਗੁਪਤਾ ਨੇ ਜ਼ਿਲ੍ਹੇ ’ਚ ਇਹਤਿਆਤ ਵਜੋਂ ਕਰਫਿਊ ਲਗਾ ਦਿੱਤਾ ਹੈ। ਉਨ੍ਹਾਂ ਲੋਕਾਂ ਨੂੰ ਸ਼ਾਂਤ ਰਹਿਣ ਦੀ ਸਲਾਹ ਦਿੰਦਿਆਂ ਕਿਹਾ ਕਿ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਲੇਹ ਅਪੈਕਸ ਬਾਡੀ ਨੇ ਲੱਦਾਖ ਨੂੰ ਸੂਬੇ ਦਾ ਦਰਜਾ ਦੇਣ ਅਤੇ ਛੇਵੀਂ ਸੂਚੀ ਦੇ ਵਿਸਥਾਰ ਲਈ ਅੰਦੋਲਨ ਸ਼ੁਰੂ ਕੀਤਾ ਹੋਇਆ ਹੈ। ਹਿੰਸਾ ਦੀਆਂ ਘਟਨਾਵਾਂ ਮਗਰੋਂ ਭੁੱਖ ਹੜਤਾਲ ’ਤੇ ਬੈਠੇ ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਨੇ ਅੱਜ ਆਪਣਾ ਵਰਤ ਤੋੜ ਦਿੱਤਾ। ਕੇਂਦਰ ਨੇ ਕਿਹਾ ਕਿ ਵਾਂਗਚੁਕ ਦੇ ਭੜਕਾਊ ਬਿਆਨਾਂ ਕਾਰਨ ਲੇਹ ’ਚ ਹਾਲਾਤ ਵਿਗੜੇ ਹਨ। ਅਧਿਕਾਰੀਆਂ ਨੇ ਕਿਹਾ ਕਿ ਭੀੜ ਵੱਲੋਂ ਭਾਜਪਾ ਦੇ ਇਕ ਦਫ਼ਤਰ ਅਤੇ ਲੇਹ ਕਾਊਂਸਿਲ ਸਕੱਤਰੇਤ ਨੂੰ ਅੱਗ ਹਵਾਲੇ ਕਰਨ ਦਿੱਤਾ ਗਿਆ ਅਤੇ ਕਈ ਵਾਹਨਾਂ ’ਤੇ ਹਮਲੇ ਕੀਤੇ ਗਏ ਜਿਸ ਮਗਰੋਂ ਹਾਲਾਤ ਕਾਬੂ ਹੇਠ ਕਰਨ ਲਈ ਪੁਲੀਸ ਨੂੰ ਗੋਲੀਆਂ ਚਲਾਉਣੀਆਂ ਪਈਆਂ। ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਚਾਰ ਵਿਅਕਤੀ ਪੁਲੀਸ ਫਾਇਰਿੰਗ ’ਚ ਮਾਰੇ ਗਏ ਹਨ। ਲੱਦਾਖ ਦੀ ਰਾਜਧਾਨੀ ’ਚ ਮੁਕੰਮਲ ਬੰਦ ਦੇਖਿਆ ਗਿਆ ਅਤੇ ਇਸ ਦੌਰਾਨ ਆਸਮਾਨ ’ਚ ਅੱਗ ਦੀਆਂ ਲਪਟਾਂ ਅਤੇ ਸੰਘਣਾ ਧੂੰਆਂ ਦੂਰੋਂ ਹੀ ਦੇਖਿਆ ਜਾ ਸਕਦਾ ਸੀ। ਪੁਲੀਸ ਵੱਲੋਂ 35 ਦਿਨਾਂ ਦੀ ਭੁੱਖ ਹੜਤਾਲ ’ਤੇ ਬੈਠੇ 15 ਵਿਅਕਤੀਆਂ ’ਚੋਂ ਦੋ ਨੂੰ ਮੰਗਲਵਾਰ ਸ਼ਾਮ ਜਬਰੀ ਚੁੱਕ ਕੇ ਹਸਪਤਾਲ ਦਾਖ਼ਲ ਕੀਤੇ ਜਾਣ ਤੋਂ ਲੋਕ ਭੜਕ ਗਏ ਅਤੇ ਲੱਦਾਖ ਅਪੈਕਸ ਬਾਡੀ ਦੇ ਯੂਥ ਵਿੰਗ ਨੇ ਅੱਜ ਬੰਦ ਤੇ ਪ੍ਰਦਰਸ਼ਨ ਦਾ ਸੱਦਾ ਦਿੱਤਾ ਸੀ। ਲੇਹ ’ਚ ਭੁੱਖ ਹੜਤਾਲ ’ਤੇ ਬੈਠੇ ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਨੇ ਹਿੰਸਾ ’ਤੇ ਦੁੱਖ ਜਤਾਉਂਦਿਆਂ ਅੱਜ ਆਪਣਾ ਵਰਤ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਹਾਲਾਤ ਗੰਭੀਰ ਹਨ ਅਤੇ ਨੌਜਵਾਨਾਂ ’ਚ ਗੁੱਸਾ ਹੈ। ਆਨਲਾਈਨ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਾਂਗਚੁਕ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨਾਂ ਦਾ ਕੋਈ ਨਤੀਜਾ ਨਾ ਨਿਕਲਣ ਕਾਰਨ ਨੌਜਵਾਨਾਂ ’ਚ ਨਿਰਾਸ਼ਾ ਫੈਲ ਰਹੀ ਹੈ। ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਲੱਦਾਖ ਦੇ ਲੇਹ ਜ਼ਿਲ੍ਹੇ ’ਚ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ ਦੀ ਧਾਰਾ 163 ਲਾਗੂ ਕਰਕੇ ਪੰਜ ਜਾਂ ਉਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾ ਦਿੱਤੀ ਸੀ। ਲੇਹ ਜ਼ਿਲ੍ਹਾ ਮੈਜਿਸਟਰੇਟ ਰੋਮਿਲ ਸਿੰਘ ਡੋਂਕ ਨੇ ਪਾਬੰਦੀ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਹੁਕਮ ਅਦੂਲੀ ਕਰਨ ’ਤੇ ਬੀ ਐੱਨ ਐੱਸ ਦੀ ਧਾਰਾ 223 ਤਹਿਤ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਰੈਲੀ, ਮਾਰਚ ਜਾਂ ਪ੍ਰਦਰਸ਼ਨਾਂ ਲਈ ਯੋਗ ਅਥਾਰਿਟੀ ਤੋਂ ਲਿਖਤੀ ਮਨਜ਼ੂਰੀ ਲੈਣੀ ਪਵੇਗੀ।

ਹਿੰਸਾ ਦੀਆਂ ਘਟਨਾਵਾਂ ਅੱਖਾਂ ਖੋਲ੍ਹਣ ਵਾਲੀਆਂ: ਉਮਰ

ਸ੍ਰੀਨਗਰ: ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਲੇਹ ਦੇ ਹਾਲਾਤ ਅੱਖਾਂ ਖੋਲ੍ਹਣ ਵਾਲੇ ਹਨ ਕਿ ਜੰਮੂ ਕਸ਼ਮੀਰ ’ਚ ਸੂਬੇ ਦਾ ਦਰਜਾ ਨਾ ਦਿੱਤੇ ਜਾਣ ’ਤੇ ਲੋਕ ਕਿਵੇਂ ਮਹਿਸੂਸ ਕਰਦੇ ਹਨ। ਲੇਹ ’ਚ ਹਿੰਸਾ ਦੀਆਂ ਘਟਨਾਵਾਂ ਮਗਰੋਂ ਉਮਰ ਨੇ ‘ਐਕਸ’ ’ਤੇ ਕਿਹਾ ਕਿ ਹੁਣ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਹੋਏ ਧੋਖੇ ਅਤੇ ਨਿਰਾਸ਼ਾ ਦੇ ਆਲਮ ਨੂੰ ਸਮਝਿਆ ਜਾ ਸਕਦਾ ਹੈ। ਸਾਬਕਾ ਮੁੱਖ ਮੰਤਰੀ ਅਤੇ ਪੀ ਡੀ ਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਲੱਦਾਖ ਦੇ ਹਾਲਾਤ ਨੂੰ ਦੇਖਦਿਆਂ ਕੇਂਦਰ ਨੂੰ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਚੁੱਕੇ ਸਵਾਲ, ਕਿਹਾ- ਤਿੰਨ ਸਰਕਾਰਾਂ ਆਉਣ ਦੇ ਬਾਵਜੂਦ ਨਹੀਂ ਮਿਲਿਆ ਨਿਆਂ

ਫ਼ਰੀਦਕੋਟ। ਬੇਅਦਬੀ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ 14 ਅਕਤੂਬਰ 2015 ਨੂੰ ਬਹਿਬਲ ਕਲਾਂ ‘ਚ ਸ਼ਾਂਤੀਪੂਰਨ ਧਰਨੇ ‘ਤੇ ਬੈਠੀ ਸਿੱਖ ਸੰਗਤ ਨੂੰ ਜ਼ਬਰਦਸਤੀ

Read More »

ਰੂਸ ਨੇ ਯੂਕਰੇਨ ’ਚ ਮੁੜ ਕੀਤਾ ਡਰੋਨ ਹਮਲਾ, ਭਾਰਤੀ ਫਾਰਮਾ ਕੰਪਨੀ ਦਾ ਪਲਾਂਟ ਤਬਾਹ; 1 ਦੀ ਮੌਤ

ਕੀਵ: ਯੂਕਰੇਨ ਵਿੱਚ ਭਾਰਤੀ ਦਵਾ ਕੰਪਨੀ ਕੂਸਮ ਗਰੁੱਪ ਦੇ ਫਾਰਮਾਸਿਊਟੀਕਲ ਪਲਾਂਟ ’ਤੇ ਰੂਸੀ ਡਰੋਨ ਨਾਲ ਭਿਆਨਕ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ ਇੱਕ ਵਿਅਕਤੀ

Read More »

ਸਾਊਦੀ ਅਰਬ ਦੀ ਤੇਲ ਰਿਫਾਇਨਰੀ ‘ਤੇ ਵੱਡਾ ਹਮਲਾ: ਹੂਤੀ ਬਾਗੀਆਂ ਨੇ ਰਿਆਧ ’ਚ ਅਰਾਮਕੋ ਨੂੰ ਬਣਾਇਆ ਨਿਸ਼ਾਨਾ

ਮੱਧ ਪੂਰਬ ਵਿੱਚ ਇੱਕ ਵੱਡੇ ਤਣਾਅ ਵਿੱਚ, ਯਮਨ ਦੇ ਹੂਤੀ ਫੌਜੀ ਬੁਲਾਰੇ ਯਾਹੀਆ ਸਾਰੀ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਸਮੂਹ ਨੇ ਰਾਜਧਾਨੀ ਰਿਆਧ ਵਿੱਚ

Read More »
ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਚੁੱਕੇ ਸਵਾਲ, ਕਿਹਾ- ਤਿੰਨ ਸਰਕਾਰਾਂ ਆਉਣ ਦੇ ਬਾਵਜੂਦ ਨਹੀਂ ਮਿਲਿਆ ਨਿਆਂ
04Oct

ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਚੁੱਕੇ ਸਵਾਲ, ਕਿਹਾ- ਤਿੰਨ ਸਰਕਾਰਾਂ ਆਉਣ ਦੇ ਬਾਵਜੂਦ ਨਹੀਂ ਮਿਲਿਆ ਨਿਆਂ

ਫ਼ਰੀਦਕੋਟ। ਬੇਅਦਬੀ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ 14 ਅਕਤੂਬਰ 2015 ਨੂੰ ਬਹਿਬਲ ਕਲਾਂ ‘ਚ ਸ਼ਾਂਤੀਪੂਰਨ ਧਰਨੇ ‘ਤੇ ਬੈਠੀ ਸਿੱਖ ਸੰਗਤ ਨੂੰ ਜ਼ਬਰਦਸਤੀ ਚੁੱਕਣ ਦੌਰਾਨ ਹੋਈ ਪੁਲਿਸ ਫਾਇਰਿੰਗ…

ਰੂਸ ਨੇ ਯੂਕਰੇਨ ’ਚ ਮੁੜ ਕੀਤਾ ਡਰੋਨ ਹਮਲਾ, ਭਾਰਤੀ ਫਾਰਮਾ ਕੰਪਨੀ ਦਾ ਪਲਾਂਟ ਤਬਾਹ; 1 ਦੀ ਮੌਤ
04Oct

ਰੂਸ ਨੇ ਯੂਕਰੇਨ ’ਚ ਮੁੜ ਕੀਤਾ ਡਰੋਨ ਹਮਲਾ, ਭਾਰਤੀ ਫਾਰਮਾ ਕੰਪਨੀ ਦਾ ਪਲਾਂਟ ਤਬਾਹ; 1 ਦੀ ਮੌਤ

ਕੀਵ: ਯੂਕਰੇਨ ਵਿੱਚ ਭਾਰਤੀ ਦਵਾ ਕੰਪਨੀ ਕੂਸਮ ਗਰੁੱਪ ਦੇ ਫਾਰਮਾਸਿਊਟੀਕਲ ਪਲਾਂਟ ’ਤੇ ਰੂਸੀ ਡਰੋਨ ਨਾਲ ਭਿਆਨਕ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ…

ਸਾਊਦੀ ਅਰਬ ਦੀ ਤੇਲ ਰਿਫਾਇਨਰੀ ‘ਤੇ ਵੱਡਾ ਹਮਲਾ: ਹੂਤੀ ਬਾਗੀਆਂ ਨੇ ਰਿਆਧ ’ਚ ਅਰਾਮਕੋ ਨੂੰ ਬਣਾਇਆ ਨਿਸ਼ਾਨਾ
04Oct

ਸਾਊਦੀ ਅਰਬ ਦੀ ਤੇਲ ਰਿਫਾਇਨਰੀ ‘ਤੇ ਵੱਡਾ ਹਮਲਾ: ਹੂਤੀ ਬਾਗੀਆਂ ਨੇ ਰਿਆਧ ’ਚ ਅਰਾਮਕੋ ਨੂੰ ਬਣਾਇਆ ਨਿਸ਼ਾਨਾ

ਮੱਧ ਪੂਰਬ ਵਿੱਚ ਇੱਕ ਵੱਡੇ ਤਣਾਅ ਵਿੱਚ, ਯਮਨ ਦੇ ਹੂਤੀ ਫੌਜੀ ਬੁਲਾਰੇ ਯਾਹੀਆ ਸਾਰੀ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਸਮੂਹ ਨੇ ਰਾਜਧਾਨੀ ਰਿਆਧ ਵਿੱਚ ਸਾਊਦੀ ਊਰਜਾ ਕੰਪਨੀ ਅਰਾਮਕੋ ਦੇ…

More News

Leave a Reply

Your email address will not be published. Required fields are marked *