ਲੇਹ ਹਿੰਸਾ: Sonam Wangchuk ਨੇ 15 ਦਿਨਾਂ ਦੀ ਭੁੱਖ ਹੜਤਾਲ ਕੀਤੀ ਖ਼ਤਮ

Ladakh violence:ਇੱਥੇ ਬੰਦ ਦੌਰਾਨ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋਣ ਤੋਂ ਬਾਅਦ Sonam Wangchuk ਨੇ 15 ਦਿਨਾਂ ਦੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ।  ਹਿੰਸਾ ਦੇ ਚਲਦਿਆਂ ਸਾਲਾਨਾ ਲੱਦਾਖ ਸਮਾਗਮ ਨੂੰ ਰੱਦ ਕਰ ਦਿੱਤਾ ਗਿਆ ਸੀ। ਲੈਫਟੀਨੈਂਟ ਗਵਰਨਰ ਕਵਿੰਦਰ ਗੁਪਤਾ ਇੱਥੇ ਸ਼ੁਰੂ ਹੋਏ ਇਸ ਤਿਉਹਾਰ ਦੇ ਸਮਾਪਤੀ ਸਮਾਰੋਹ ਵਿੱਚ ਸ਼ਾਮਲ ਹੋਣ ਵਾਲੇ ਸਨ। ਪ੍ਰਸ਼ਾਸਨ ਨੇ ਅਣਚਾਹੇ ਹਾਲਾਤਾਂ ਕਾਰਨ ਚੱਲ ਰਹੇ ਲੱਦਾਖ ਫੈਸਟੀਵਲ ਦੇ ਆਖਰੀ ਦਿਨ ਅਤੇ ਸਮਾਪਤੀ ਸਮਾਰੋਹ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ।

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੇ ਇੱਕ ਬਿਆਨ ਵਿੱਚ ਕਿਹਾ,“ ਪ੍ਰਸ਼ਾਸਨ ਸਥਾਨਕ ਕਲਾਕਾਰਾਂ, ਸੱਭਿਆਚਾਰਕ ਸਮੂਹਾਂ, ਸੈਲਾਨੀਆਂ ਅਤੇ ਲੱਦਾਖ ਦੇ ਲੋਕਾਂ ਸਮੇਤ ਸਾਰੇ ਹਿੱਸੇਦਾਰਾਂ ਨੂੰ ਹੋਈ ਅਸੁਵਿਧਾ ਲਈ ਡੂੰਘਾ ਅਫ਼ਸੋਸ ਕਰਦਾ ਹੈ, ਜੋ ਇਸ ਸਮਾਗਮ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ।”ਪ੍ਰਸ਼ਾਸਨ ਨੇ ਜਨਤਾ ਨੂੰ ਸਹਿਯੋਗ ਦੀ ਅਪੀਲ ਕੀਤੀ ਅਤੇ ਤਿਉਹਾਰ ਵਿੱਚ ਭਾਰੀ ਸਮਰਥਨ ਅਤੇ ਭਾਗੀਦਾਰੀ ਲਈ ਧੰਨਵਾਦ ਪ੍ਰਗਟ ਕੀਤਾ।ਸਿੱਖਿਆ ਸ਼ਾਸਤਰੀ ਸੋਨਮ ਵਾਂਗਚੁਕ ਦੀ 35 ਦਿਨਾਂ ਦੀ ਭੁੱਖ ਹੜਤਾਲ ਦਾ ਸਮਰਥਨ ਕਰਨ ਵਾਲੇ ਦੋ ਲੋਕਾਂ ਦੀ ਸਿਹਤ ਵਿਗੜਨ ਤੋਂ ਬਾਅਦ ਬੁੱਧਵਾਰ ਸਵੇਰੇ ਲੱਦਾਖ ਦੇ ਲੇਹ ਜ਼ਿਲ੍ਹੇ ਵਿੱਚ ਹਿੰਸਕ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ । ਸਿੱਖਿਆ ਸ਼ਾਸਤਰੀ ਸੋਨਮ ਵਾਂਗਚੁਕ ਲੱਦਾਖ ਨੂੰ ਰਾਜ ਦਾ ਦਰਜਾ ਦੇਣ ਅਤੇ ਛੇਵੀਂ ਅਨੁਸੂਚੀ ਵਿਚ ਸ਼ਾਮਲ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਪਿਛਲੇ 35 ਦਿਨਾਂ ਤੋਂ ਭੁੱਖ ਹੜਤਾਲ ’ਤੇ ਹਨ।

ਲੇਹ ਦੇ ਨੌਜਵਾਨਾਂ ਨੇ ‘ਲੱਦਾਖ ਨੂੰ ਅਧਿਕਾਰ’ ਨਾ ਦੇਣ ਲਈ ਕੇਂਦਰ ਸਰਕਾਰ ਵਿਰੁੱਧ ਇਕੱਠੇ ਹੋਣ ਅਤੇ ਵਿਰੋਧ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਸੀ। ਹਾਲਾਂਕਿ, ਵਿਰੋਧ ਪ੍ਰਦਰਸ਼ਨ ਨੇ ਜਲਦੀ ਹੀ ਹਿੰਸਕ ਰੂਪ ਲੈ ਲਿਆ। ਨੌਜਵਾਨਾਂ ਨੇ ਲੇਹ ਵਿੱਚ ਲੱਦਾਖ ਆਟੋਨੋਮਸ ਹਿੱਲ ਡਿਵੈਲਪਮੈਂਟ ਕੌਂਸਲ (LAHDC) ਦੀ ਇਮਾਰਤ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ।ਪੁਲੀਸ ਨੇ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਇਮਾਰਤ ਅਤੇ ਨੇੜੇ ਤਾਇਨਾਤ ਪੁਲੀਸ ਮੁਲਾਜ਼ਮਾਂ ’ਤੇ ਪਥਰਾਅ ਕਰਨਾ ਸ਼ੁਰੂ ਕਰ ਦਿੱਤਾ। ਕੁਝ ਵਾਹਨਾਂ ਨੂੰ ਅੱਗ ਵੀ ਲਗਾ ਦਿੱਤੀ ਗਈ, ਜਿਸ ਕਾਰਨ ਪੁਲੀਸ ਨੂੰ ਪ੍ਰਦਰਸ਼ਨਕਾਰੀਆਂ ’ਤੇ ਅੱਥਰੂ ਗੈਸ ਦੇ ਗੋਲੇ ਦਾਗਣੇ ਪਏ। ਪੁਲੀਸ ਨੇ ਲਾਠੀਚਾਰਜ ਵੀ ਕੀਤਾ।ਸੋਨਮ ਵਾਂਗਚੁਕ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਰਾਜ ਦਾ ਦਰਜਾ ਅਤੇ ਸੰਵਿਧਾਨ ਦੀ ਛੇਵੀਂ ਸ਼ਡਿਊਲ ਦੀ ਮੰਗ ਨੂੰ ਲੈ ਕੇ 35 ਦਿਨਾਂ ਦੀ ਭੁੱਖ ਹੜਤਾਲ ’ਤੇ ਹਨ। ਕੇਂਦਰ ਸਰਕਾਰ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਲੇਹ ਐਪਕਸ ਬਾਡੀ (LAB) ਅਤੇ ਕਾਰਗਿਲ ਡੈਮੋਕਰੈਟਿਕ ਅਲਾਇੰਸ (KDA) ਸਮੇਤ ਲੱਦਾਖ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰ ਰਹੀ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼

ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ

Read More »

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ

ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ

Read More »
ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ
12Mar

ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ

ਜੰਗ ਦਾ ਅਖਾੜਾ ਬਣੇ ਹਰਮੁਜ਼ ਜਲ ਮਾਰਗ ਰਾਹੀਂ ਲਾਈਬੇਰੀਆ ਦੇ ਝੰਡੇ ਵਾਲਾ ਬੇੜਾ ਸ਼ੇਨਲੌਂਗ ਸੁਏਜ਼ਮੈਕਸ ਸਾਊਦੀ ਅਰਬ ਤੋਂ ਕੱਚਾ ਤੇਲ ਲੈ ਕੇ ਮੁੰਬਈ ਬੰਦਰਗਾਹ ’ਤੇ ਪਹੁੰਚ ਗਿਆ ਹੈ। ਅਮਰੀਕਾ-ਇਜ਼ਰਾਈਲ ਅਤੇ…

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼
12Mar

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼

ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ ਹਮਲੇ ਜਾਰੀ ਰੱਖਣ ਦਾ ਅਹਿਦ…

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ
12Mar

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ

ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ ਲਈ ਨਵੀਂ ਪੰਜ ਸਾਲਾ ਯੋਜਨਾ,…

Leave a Reply

Your email address will not be published. Required fields are marked *