ਵੱਡੀ ਖ਼ਬਰ ! ਸਾਬਕਾ ਵਿਧਾਇਕ ਸਿਰਮਜੀਤ ਬੈਂਸ ‘ਤੇ ਚੱਲੀਆਂ ਗੋਲ਼ੀਆਂ, ਭਤੀਜੇ ਨੇ ਹੀ ਕੀਤਾ ਕਾਤਲਾਨਾ ਹਮਲਾ, ਜਾਣੋ ਕੀ ਹੈ ਵਜ੍ਹਾ

Punjab News:  ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀ ਗੱਡੀ ਤੇ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਤ, ਬੈਂਸ ਦੇ ਵੱਡੇ ਭਰਾ ਦੇ ਪੁੱਤ ਨੇ ਹੀ ਉਸ ਉੱਤੇ ਗੋਲ਼ੀਆਂ ਚਲਾਈਆਂ ਹਨ। ਖੈਰੀਅਤ ਰਹੀ ਕਿ ਇਸ ਹਮਲੇ ਵਿੱਚ ਸਿਮਰਨਜੀਤ ਸਿੰਘ ਨੂੰ ਕੋਈ ਨੁਕਸਾਨ ਨਹੀਂ ਹੋਇਆ। ਇਸ ਹਮਲੇ ਤੋਂ ਬਾਅਦ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸੂਤਰਾਂ ਅਨੁਸਾਰ ਸਾਬਕਾ ਵਿਧਾਇਕ ਅਤੇ ਉਸਦੇ ਭਰਾ ਦਾ ਆਪਸੀ ਰੌਲਾ ਚੱਲ ਰਿਹਾ ਸੀ ਅਤੇ ਦੋਵੇਂ ਅਲੱਗ ਅਲੱਗ ਰਹਿਣ ਲੱਗ ਪਏ। ਇਸੇ ਦੇ ਚੱਲਦੇ ਕਿਸੇ ਗੱਲ ਨੂੰ ਲੈਕੇ ਦੋਵੇਂ ਭਰਾਵਾਂ ਵਿੱਚ ਰੌਲਾ ਪੈ ਗਿਆ ਅਤੇ ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਅਨੁਸਾਰ ਹੁਣ ਕੁਝ ਪਰਿਵਾਰਿਕ ਮੇਬਰਾਂ ਨੇ ਵਿੱਚ ਆਕੇ ਰਾਜ਼ੀਨਾਮਾ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਘਟਨਾ ਦੌਰਾਨ ਸਿਮਰਜੀਤ ਸਿੰਘ ਬੈਂਸ ਕਾਰ ਤੋਂ ਬਾਹਰ ਆ ਰਹੇ ਸਨ, ਹਾਲਾਂਕਿ, ਖੁਸ਼ਕਿਸਮਤੀ ਨਾਲ ਉਨ੍ਹਾਂ ਨੂੰ ਇਸ ਘਟਨਾ ਵਿੱਚ ਕੋਈ ਸੱਟ ਨਹੀਂ ਲੱਗੀ। ਇਸ ਘਟਨਾ ਤੋਂ ਬਾਅਦ ਜਦੋਂ ਮੀਡੀਆ ਨੇ ਪਰਿਵਾਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪਰਿਵਾਰ ਚੁੱਪ ਰਿਹਾ, ਕੋਈ ਵੀ ਮੈਂਬਰ ਘਟਨਾ ਬਾਰੇ ਗੱਲ ਨਹੀਂ ਕਰ ਰਿਹਾ। ਇਹ ਸਾਰਾ ਮਾਮਲਾ ਕਾਂਗਰਸ ਹਾਈਕਮਾਨ ਤੱਕ ਵੀ ਪਹੁੰਚ ਗਿਆ ਹੈ ਅਤੇ ਹਾਈਕਮਾਨ ਇਸ ਪੂਰੇ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਇਸ ਮਾਮਲੇ ਵਿੱਚ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਜੇ ਤੱਕ ਕਿਸੇ ਵੀ ਧਿਰ ਵੱਲੋਂ ਕੋਈ ਸ਼ਿਕਾਇਤ ਨਹੀਂ ਆਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।

ਦੱਸ ਦਈਏ ਕਿ ਲੁਧਿਆਣਾ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਕਾਰ ‘ਤੇ ਗੋਲੀਬਾਰੀ ਹੋਈ। ਇਹ ਘਟਨਾ ਥਾਣਾ ਡੇਹਲੋਂ ਦੇ ਇਲਾਕੇ ਵਿੱਚ ਉਸ ਸਮੇਂ ਵਾਪਰੀ ਜਦੋਂ ਬੈਂਸ ਆਪਣੀ ਕਾਰ ਵਿੱਚ ਆਪਣੇ ਫਾਰਮ ਹਾਊਸ ਤੋਂ ਬਾਹਰ ਜਾ ਰਹੇ ਸਨ। ਸੂਤਰਾਂ ਅਨੁਸਾਰ ਬੈਂਸ ਦਾ ਆਪਣੇ ਭਰਾ ਪਰਮਜੀਤ ਸਿੰਘ ਬੈਂਸ ਨਾਲ ਝਗੜਾ ਚੱਲ ਰਿਹਾ ਸੀ, ਇਸ ਝਗੜੇ ਕਾਰਨ ਪਰਮਜੀਤ ਦੇ ਪੁੱਤਰ ਜਗਜੋਤ ਨੇ ਸਿਮਰਜੀਤ ‘ਤੇ ਗੋਲੀਆਂ ਚਲਾ ਦਿੱਤੀਆਂ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News

Leave a Reply

Your email address will not be published. Required fields are marked *