ਸ਼ਟਡਾਊਨ ਖ਼ਤਮ ਕਰਾਉਣ ਲਈ ਸੈਨੇਟ ਦੀ ਪਹਿਲ

ਅਮਰੀਕਾ ’ਚ ਉਪਰਲੇ ਸਦਨ ਸੈਨੇਟ ਨੇ ਸਰਕਾਰੀ ਸ਼ਟਡਾਊਨ ਖ਼ਤਮ ਕਰਨ ਦੇ ਇਰਾਦੇ ਨਾਲ ਐਤਵਾਰ ਨੂੰ ਪਹਿਲਾ ਕਦਮ ਚੁੱਕਿਆ। ਡੈਮੋਕਰੈਟਿਕ ਪਾਰਟੀ ਦੇ ਕੁਝ ਆਗੂਆਂ ਨੇ ਸਿਹਤ ਸੰਭਾਲ ਸਬਸਿਡੀ ਦੇ ਵਿਸਤਾਰ ਦੀ ਗਾਰੰਟੀ ਤੋਂ ਬਿਨਾਂ ਚਰਚਾ ਕਰਨ ’ਤੇ ਸਹਿਮਤੀ ਜਤਾਈ ਜਿਸ ਕਰ ਕੇ ਉਨ੍ਹਾਂ ਦੇ ਨਾਲ ਦੇ ਕਈ ਮੈਂਬਰ ਨਾਰਾਜ਼ ਹੋ ਗਏ; ਉਨ੍ਹਾਂ ਦਾ ਆਖਣਾ ਸੀ ਕਿ ਅਮਰੀਕੀ ਚਾਹੁੰਦੇ ਹਨ ਕਿ ਸਬਸਿਡੀ ਲਈ ਜੰਗ ਜਾਰੀ ਰੱਖੀ ਜਾਵੇ। ਜ਼ਰੂਰੀ ਪ੍ਰਕਿਰਿਆਵਾਂ ਤਹਿਤ ਪਹਿਲਾ ਕਦਮ ਚੁੱਕਦਿਆਂ ਸੈਨੇਟ ’ਚ ਸਰਕਾਰ ਦੇ ਕੰਮਕਾਰ ਨੂੰ ਫੰਡਿੰਗ ਦੇ ਮਕਸਦ ਨਾਲ ਬਿੱਲ ਪਾਸ ਕਰਨ ਲਈ 60-40 ਅਨੁਪਾਤ ’ਚ ਵੋਟਿੰਗ ਹੋਈ। ਇਸ ਮਗਰੋਂ ਐਫੋਰਡੇਬਲ ਕੇਅਰ ਐਕਟ ਟੈਕਸ ਕ੍ਰੈਡਿਟ ’ਤੇ ਵੋਟਿੰਗ ਹੋਵੇਗੀ ਜੋ ਪਹਿਲੀ ਜਨਵਰੀ ਨੂੰ ਖ਼ਤਮ ਹੋਣ ਵਾਲਾ ਹੈ। ਡੈਮੋਕਰੈਟਿਕ ਪਾਰਟੀ ਦੇ ਮੈਂਬਰ ਜੇ ਇਤਰਾਜ਼ ਕਰਦੇ ਹਨ ਅਤੇ ਅਮਲ ’ਚ ਦੇਰੀ ਹੁੰਦੀ ਹੈ ਤਾਂ ਇਸ ਨੂੰ ਪ੍ਰਵਾਨਗੀ ਮਿਲਣ ’ਚ ਕਈ ਦਿਨ ਲੱਗ ਸਕਦੇ ਹਨ। ਇਹ ਸਮਝੌਤਾ ਇਸ ਗੱਲ ਦੀ ਗਾਰੰਟੀ ਨਹੀਂ ਦਿੰਦਾ ਹੈ ਕਿ ਐਕਟ ਤਹਿਤ ਸਬਸਿਡੀ ਜਾਰੀ ਰਹੇਗੀ। ਅੱਠ ਡੈਮੋਕਰੈਟ ਮੈਂਬਰਾਂ ਨੂੰ ਛੱਡ ਕੇ ਚੱਕ ਸ਼ੂਮਰ ਸਮੇਤ ਸੈਨੇਟ ’ਚ ਪਾਰਟੀ ਦੇ ਸਾਰੇ ਆਗੂਆਂ ਨੇ ਸਮਝੌਤੇ ਨੂੰ ਅੱਗੇ ਵਧਾਉਣ ਖ਼ਿਲਾਫ਼ ਵੋਟਿੰਗ ਕੀਤੀ।

ਸ਼ਟਡਾਊਨ ਦੇ 40ਵੇਂ ਦਿਨ ’ਚ ਦਾਖ਼ਲੇ ਨਾਲ ਅਮਰੀਕਾ ’ਚ ਹਾਲਾਤ ਲਗਾਤਾਰ ਵਿਗੜ ਰਹੇ ਹਨ। ਦੇਸ਼ ਦੇ ਵੱਖ-ਵੱਖ ਹਵਾਈ ਅੱਡਿਆਂ ਤੋਂ ਉਡਾਣਾਂ ਰੱਦ ਕਰਨੀਆਂ ਪੈ ਰਹੀਆਂ ਹਨ। ਸ਼ਟਡਾਊਨ ਕਾਰਨ ਏਅਰ ਟਰੈਫਿਕ ਕੰਟਰੋਲਰ ਦਫ਼ਤਰ ਦੇ ਮੁਲਾਜ਼ਮਾਂ ਨੂੰ ਤਨਖਾਹ ਨਹੀਂ ਮਿਲ ਰਹੀ। ਅਮਰੀਕੀ ਏਅਰਲਾਈਨਜ਼ ਨੇ ਸ਼ਨਿਚਵਾਰਵਾਰ ਨੂੰ 1500 ਅਤੇ ਐਤਵਾਰ ਨੂੰ 2900 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਸਨ ਕਿਉਂਕਿ ਮੁਲਾਜ਼ਮ ਕੰਮ ’ਤੇ ਨਹੀਂ ਆ ਰਹੇ। ਸੋਮਵਾਰ ਸਵੇਰੇ ਵੀ ਏਅਰਲਾਈਨਜ਼ ਨੇ ਕਰੀਬ 1600 ਉਡਾਣਾਂ ਰੱਦ ਕੀਤੀਆਂ ਅਤੇ ਮੰਗਲਵਾਰ ਨੂੰ ਕਰੀਬ ਇਕ ਹਜ਼ਾਰ ਉਡਾਣਾਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। 

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

West Asia Conflict: ਅਮਰੀਕੀ ਫੌਜਾਂ ਨੇ ਇਰਾਨੀ ਖਰਗ ਟਾਪੂ ’ਤੇ ਫੌਜੀ ਟਿਕਾਣਿਆਂ ਨੂੰ ਕੀਤਾ ਤਬਾਹ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਅਮਰੀਕੀ ਫੌਜਾਂ ਨੇ ਇਰਾਨ ਦੇ ਖਰਗ ਟਾਪੂ (Kharg Island) ’ਤੇ ਸਥਿਤ ਫੌਜੀ ਟਿਕਾਣਿਆਂ ਨੂੰ ਪੂਰੀ

Read More »

‘ਅਸੀਂ ਕੈਂਸਰ ਨੂੰ ਖ਼ਤਮ ਕਰ ਦਿੱਤਾ’, G7 ਦੀ ਬੈਠਕ ‘ਚ ਟਰੰਪ ਦਾ ਵੱਡਾ ਦਾਅਵਾ; ਸਰੈਂਡਰ ਕਰਨ ਵਾਲਾ ਹੈ ਇਰਾਨ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ G7 ਦੇਸ਼ਾਂ ਦੇ ਨੇਤਾਵਾਂ ਨਾਲ ਇੱਕ ਵਰਚੁਅਲ ਬੈਠਕ ਵਿੱਚ ਦਾਅਵਾ ਕੀਤਾ ਹੈ ਕਿ ਇਰਾਨ ਹੁਣ ਆਤਮ-ਸਮਰਪਣ (ਸਰੈਂਡਰ) ਕਰਨ

Read More »
West Asia Conflict: ਅਮਰੀਕੀ ਫੌਜਾਂ ਨੇ ਇਰਾਨੀ ਖਰਗ ਟਾਪੂ ’ਤੇ ਫੌਜੀ ਟਿਕਾਣਿਆਂ ਨੂੰ ਕੀਤਾ ਤਬਾਹ: ਟਰੰਪ
13Mar

West Asia Conflict: ਅਮਰੀਕੀ ਫੌਜਾਂ ਨੇ ਇਰਾਨੀ ਖਰਗ ਟਾਪੂ ’ਤੇ ਫੌਜੀ ਟਿਕਾਣਿਆਂ ਨੂੰ ਕੀਤਾ ਤਬਾਹ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਅਮਰੀਕੀ ਫੌਜਾਂ ਨੇ ਇਰਾਨ ਦੇ ਖਰਗ ਟਾਪੂ (Kharg Island) ’ਤੇ ਸਥਿਤ ਫੌਜੀ ਟਿਕਾਣਿਆਂ ਨੂੰ ਪੂਰੀ ਤਰ੍ਹਾਂ ‘ਤਬਾਹ’ ਕਰ ਦਿੱਤਾ ਹੈ।…

ਪੰਜਾਬ ਵਿੱਚ ਗੈਸ ਸੰਕਟ ਵਧਿਆ
13Mar

ਪੰਜਾਬ ਵਿੱਚ ਗੈਸ ਸੰਕਟ ਵਧਿਆ

ਮੱਧ ਪੂਰਬ ਵਿੱਚ ਤਣਾਅ ਕਾਰਨ ਪੰਜਾਬ ’ਚ ਗੰਭੀਰ ਹੋਏ ਗੈਸ ਸੰਕਟ ਨੇ ਇੱਕ ਬਜ਼ੁਰਗ ਦੀ ਜਾਨ ਲੈ ਲਈ ਹੈ। ਸੂਬੇ ’ਚ ਗੈਸ ਦੀ ਕਿੱਲਤ ਨੇ ਸੁਰੱਖਿਆ ਦਾ ਮਾਮਲਾ ਖੜ੍ਹਾ ਕਰ…

‘ਅਸੀਂ ਕੈਂਸਰ ਨੂੰ ਖ਼ਤਮ ਕਰ ਦਿੱਤਾ’, G7 ਦੀ ਬੈਠਕ ‘ਚ ਟਰੰਪ ਦਾ ਵੱਡਾ ਦਾਅਵਾ; ਸਰੈਂਡਰ ਕਰਨ ਵਾਲਾ ਹੈ ਇਰਾਨ
13Mar

‘ਅਸੀਂ ਕੈਂਸਰ ਨੂੰ ਖ਼ਤਮ ਕਰ ਦਿੱਤਾ’, G7 ਦੀ ਬੈਠਕ ‘ਚ ਟਰੰਪ ਦਾ ਵੱਡਾ ਦਾਅਵਾ; ਸਰੈਂਡਰ ਕਰਨ ਵਾਲਾ ਹੈ ਇਰਾਨ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ G7 ਦੇਸ਼ਾਂ ਦੇ ਨੇਤਾਵਾਂ ਨਾਲ ਇੱਕ ਵਰਚੁਅਲ ਬੈਠਕ ਵਿੱਚ ਦਾਅਵਾ ਕੀਤਾ ਹੈ ਕਿ ਇਰਾਨ ਹੁਣ ਆਤਮ-ਸਮਰਪਣ (ਸਰੈਂਡਰ) ਕਰਨ ਦੇ ਬਿਲਕੁਲ ਕਰੀਬ ਹੈ। ਅਮਰੀਕੀ…

More News

Leave a Reply

Your email address will not be published. Required fields are marked *