ਸ਼ੇਖ ਹਸੀਨਾ ਬਾਰੇ ਅਪਰਾਧ ਟ੍ਰਿਬਿਊਨਲ ਦਾ ਫ਼ੈਸਲਾ 17 ਨੂੰ

ਬੰਗਲਾਦੇਸ਼ ਦੇ ਕੌਮਾਂਤਰੀ ਅਪਰਾਧ ਟ੍ਰਿਬਿਊਨਲ (ਆਈ ਸੀ ਟੀ-ਬੀ ਡੀ) ਨੇ ਅੱਜ ਐਲਾਨ ਕੀਤਾ ਕਿ ਉਹ ਮਨੁੱਖਤਾ ਵਿਰੁੱਧ ਅਪਰਾਧ ਦੇ ਮਾਮਲੇ ’ਚ ਅਹੁਦੇ ਤੋਂ ਹਟਾਈ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਮੁਤੱਲਕ 17 ਨਵੰਬਰ ਨੂੰ ਫ਼ੈਸਲਾ ਸੁਣਾਏਗਾ। ਦੂਜੇ ਪਾਸੇ, ਹਸੀਨਾ ਦੀ ਹੁਣ ਭੰਗ ਹੋ ਚੁੱਕੀ ਅਵਾਮੀ ਲੀਗ ਪਾਰਟੀ ਦੇ ਬੰਦ ਦੇ ਸੱਦੇ ਦੇ ਮੱਦੇਨਜ਼ਰ ਰਾਜਧਾਨੀ ’ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।

ਰਾਜਧਾਨੀ ਢਾਕਾ ’ਚ ਸਖ਼ਤ ਸੁਰੱਖਿਆ ਵਾਲੀ ਵਿਸ਼ੇਸ਼ ਅਦਾਲਤ ’ਚ ਹਾਜ਼ਰ ਪੱਤਰਕਾਰ ਨੇ ਦੱਸਿਆ, ‘‘ਤਿੰਨ ਜੱਜਾਂ ਵਾਲੇ ਟ੍ਰਿਬਿਊਨਲ ਨੇ ਫ਼ੈਸਲਾ ਸੁਣਾਉਣ ਲਈ 17 ਨਵੰਬਰ ਦੀ ਤਰੀਕ ਮੁਕੱਰਰ ਕੀਤੀ ਹੈ।’’ ਸ਼ੇਖ ਹਸੀਨਾ, ਅਹੁਦੇ ਤੋਂ ਹਟਾਏ ਗਏ ਅਵਾਮੀ ਲੀਗ ਸਰਕਾਰ ’ਚ ਗ੍ਰਹਿ ਮੰਤਰੀ ਅਸਦੁੱਜਮਾਨ ਖਾਨ ਕਮਾਲ ਅਤੇ ਤਤਕਾਲੀ ਆਈ ਜੀ ਪੀ ਚੌਧਰੀ ਅਬਦੁੱਲ ਅਲ-ਮਾਮੂਨ ’ਤੇ ਟ੍ਰਿਬਿਊਨਲ ’ਚ ਮੁਕੱਦਮਾ ਚਲਾਇਆ ਗਿਆ। ਸਾਬਕਾ ਪ੍ਰਧਾਨ ਮੰਤਰੀ ਅਤੇ ਕਮਾਲ ’ਤੇ ਉਨ੍ਹਾਂ ਦੀ ਗ਼ੈਰ-ਹਾਜ਼ਰੀ ’ਚ ਮੁਕੱਦਮਾ ਚੱਲਿਆ ਅਤੇ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਐਲਾਨ ਦਿੱਤਾ।ਦੂਜੇ ਪਾਸੇ, ਅਵਾਮੀ ਲੀਗ ਪਾਰਟੀ ਦੇ ਢਾਕਾ ਬੰਦ ਦੇ ਸੱਦੇ ਵਿਚਾਲੇ ਅੱਜ ਕੌਮੀ ਰਾਜਧਾਨੀ ’ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਅਥਾਰਿਟੀਆਂ ਨੇ ਸੈਨਾ, ਨੀਮ ਫੌਜੀ ਬਲ ਬਾਰਡਰ ਗਾਰਡ ਬੰਗਲਾਦੇਸ਼ (ਬੀ ਜੀ ਬੀ) ਅਤੇ ਦੰਗਾ ਕੰਟਰੋਲ ਉਪਕਰਨਾਂ ਨਾਲ ਲੈਸ ਪੁਲੀਸ ਤਾਇਨਾਤ ਕਰ ਦਿੱਤੀ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

‘ਊਰਜਾ ਮਾਰਗਾਂ ’ਚ ਅੜਿੱਕਿਆਂ ਲਈ ਅਮਰੀਕਾ ਜ਼ਿੰਮੇਵਾਰ’
11Mar

‘ਊਰਜਾ ਮਾਰਗਾਂ ’ਚ ਅੜਿੱਕਿਆਂ ਲਈ ਅਮਰੀਕਾ ਜ਼ਿੰਮੇਵਾਰ’

ਪੱਛਮੀ ਏਸ਼ੀਆ ਦੇ ਫ਼ੌਜੀ ਟਕਰਾਅ ਕਾਰਨ ਊਰਜਾ ਦੀਆਂ ਕੀਮਤਾਂ ਵਿੱਚ ਹੋ ਰਹੀ ਉਥਲ-ਪੁਥਲ ਵਿਚਕਾਰ, ਇਰਾਨ ਨੇ ਹਰਮੁਜ਼ ਜਲ ਮਾਰਗ ਰਾਹੀਂ ਕੱਚੇ ਤੇਲ ਅਤੇ ਗੈਸ ਦੀ ਢੋਆ-ਢੁਆਈ ਵਿੱਚ ਪੈਦਾ ਹੋ ਰਹੇ…

ਇਰਾਨ ਵੱਲੋਂ ਬੇੜਿਆਂ ਅਤੇ ਤੇਲ ਪਲਾਂਟਾਂ ’ਤੇ ਹਮਲੇ
11Mar

ਇਰਾਨ ਵੱਲੋਂ ਬੇੜਿਆਂ ਅਤੇ ਤੇਲ ਪਲਾਂਟਾਂ ’ਤੇ ਹਮਲੇ

ਇਰਾਨ ਨੇ ਫ਼ਾਰਸ ਦੀ ਖਾੜੀ ’ਚ ਬੁੱਧਵਾਰ ਨੂੰ ਵਪਾਰਕ ਬੇੜਿਆਂ ਅਤੇ ਖਾੜੀ ਮੁਲਕਾਂ ’ਚ ਤੇਲ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਕੀਤੇ। ਬੇੜਿਆਂ ’ਤੇ ਹਮਲੇ ਉਦੋਂ ਕੀਤੇ ਗਏ ਹਨ ਜਦੋਂ…

Punjab News: ਪੰਜਾਬ ’ਚ ਗੈਸ ਦੀ ਆਨਲਾਈਨ ਬੁਕਿੰਗ ਠੱਪ
11Mar

Punjab News: ਪੰਜਾਬ ’ਚ ਗੈਸ ਦੀ ਆਨਲਾਈਨ ਬੁਕਿੰਗ ਠੱਪ

Punjab News: ਗੈਸ ਸਪਲਾਈ ਦੇ ਕੌਮੀ ਸੰਕਟ ਦਰਮਿਆਨ ਪੰਜਾਬ ’ਚ ਘਰੇਲੂ ਗੈਸ ਦੀ ਆਨਲਾਈਨ ਬੁਕਿੰਗ ਠੱਪ ਹੋ ਗਈ ਹੈ। ਗੈਸ ਦੀ ਕਿੱਲਤ ਕਰ ਕੇ ਮੈਰਿਜ ਪੈਲੇਸ ਮਾਲਕ ਸਮਾਗਮਾਂ ਦੀ ਬੁਕਿੰਗ…

Leave a Reply

Your email address will not be published. Required fields are marked *