ਪੰਥਕ ਸਿਆਸਤ ’ਚ ਵਿਰੋਧੀ ਬੇਚੈਨ ਪੰਜਾਬ ’ਚ ਪੰਥਕ ਸਿਆਸਤ ਦਾ ਮੁੜ ਉਭਾਰ ਪੰਜਾਬ ਤੇ ਪੰਥ ਵਿਰੋਧੀ ਤਾਕਤਾਂ ਲਈ ਫਿਕਰਮੰਦੀ ਦਾ ਕਾਰਨ ਬਣ ਰਿਹਾ ਹੈ। ਪੰਜਾਬ ਦੀ ਸਿਆਸਤ ’ਚ ਲੰਮੇ ਸਮੇਂ ਬਾਅਦ ਇਕ ਅਜਿਹੀ ਸਿਆਸੀ ਧਾਰਾ ਮੁੜ ਆਪਣੀ ਥਾਂ ਬਣਾਉਣ ਵੱਲ ਵਧ ਰਹੀ ਹੈ, ਜਿਸ ਦਾ ਕੇਂਦਰ ਪੰਜਾਬ ਦੀਆਂ ਮੰਗਾਂ, ਸਿੱਖ ਪਛਾਣ, ਪੰਜਾਬੀਅਤ ਅਤੇ ਸੂਬੇ ਦੇ ਆਪਣੇ ਹੱਕਾਂ ਨਾਲ ਜੁੜਿਆ ਹੋਇਆ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦਾ ਸਿਆਸੀ ਉਭਾਰ ਪੰਜਾਬ ਦੀ ਰਾਜਨੀਤਕ ਮਾਨਸਿਕਤਾ ’ਚ ਆ ਰਹੀ ਤਬਦੀਲੀ ਦਾ ਸਪੱਸ਼ਟ ਸੰਕੇਤ ਵੀ ਹੈ। ਜਦੋਂ ਵੀ ਪੰਜਾਬ ਆਪਣੇ ਹੱਕਾਂ, ਆਪਣੀ ਪਛਾਣ ਤੇ ਆਪਣੀ ਸਿਆਸੀ ਤਾਕਤ ਨੂੰ ਲੈ ਕੇ ਇਕੱਠਾ ਹੋਣ ਵੱਲ ਵਧਿਆ ਹੈ, ਉਦੋਂ ਹੀ ਪੰਜਾਬ ਨੂੰ ਅੰਦਰੋਂ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਸਰਗਰਮ ਹੋ ਜਾਂਦੀਆਂ ਹਨ। ਅੱਜ ਵੀ ਸਭ ਤੋਂ ਵੱਡਾ ਖ਼ਤਰਾ ਇਹ ਨਹੀਂ ਕਿ ਪੰਜਾਬ ਅੰਦਰ ਵੱਖ-ਵੱਖ ਸਿਆਸੀ ਧੜੇ ਹਨ। ਅਸਲ ਖ਼ਤਰਾ ਉਸ ਵੇਲੇ ਪੈਦਾ ਹੁੰਦਾ ਹੈ, ਜਦੋਂ ਧੜੇਬੰਦੀ ਸਿਧਾਂਤਕ ਵਿਰੋਧ ਤੋਂ ਅੱਗੇ ਵਧ ਕੇ ਨਿੱਜੀ ਕਿਰਦਾਰਕੁਸ਼ੀ ਤੱਕ ਪਹੁੰਚ ਜਾਵੇ। ਪੰਜਾਬ ਦੀ ਸਭ ਤੋਂ ਵੱਡੀ ਤਾਕਤ ਇਸ ਦੀ ਬਹੁ-ਧਰਮੀ ਅਤੇ ਬਹੁ-ਸੱਭਿਆਚਾਰਕ ਵਿਰਾਸਤ ਰਹੀ ਹੈ। ਇੱਥੇ ਸਿੱਖ, ਹਿੰਦੂ, ਮੁਸਲਮਾਨ ਅਤੇ ਹੋਰ ਭਾਈਚਾਰੇ ਸਦੀਆਂ ਤੋਂ ਇੱਕ-ਦੂਜੇ ਨਾਲ ਜੁੜੇ ਹੋਏ ਹਨ। ਅਫ਼ਸੋਸ ਨਾਲ ਕਹਿਣਾ ਪੈਂਦਾ ਹੈ ਕਿ ਸਾਰੇ ਪੰਥਕ ਧੜਿਆਂ ਦਾ ਜ਼ੋਰ ਇਸ ਗੱਲ ’ਤੇ ਨਹੀਂ ਲੱਗ ਰਿਹਾ ਕਿ ਪੰਜਾਬ ਅੰਦਰ ਉਭਰ ਰਹੀ ਪੰਥਕ ਤਾਕਤ ਨੂੰ ਕਿਵੇਂ ਮਜ਼ਬੂਤ ਕੀਤਾ ਜਾਵੇ, ਪੰਜਾਬ ਦੇ ਲੋਕਾਂ ਦੀ ਸਾਂਝੀ ਤਾਕਤ ਨੂੰ ਕਿਵੇਂ ਇਕੱਠਾ ਕੀਤਾ ਜਾਵੇ ਅਤੇ ਪੰਜਾਬ ਵਿਰੋਧੀ ਰਾਜਨੀਤੀ ਦਾ ਕਿਵੇਂ ਮੁਕਾਬਲਾ ਕੀਤਾ ਜਾਵੇ, ਸਗੋਂ ਇਸ ਦੇ ਉਲਟ ਕਈ ਪੰਥਕ ਧੜਿਆਂ ਦੀ ਸਿਆਸਤ ਇਸ ਸੋਚ ਦੇ ਆਲੇ-ਦੁਆਲੇ ਘੁੰਮਦੀ ਦਿਖਾਈ ਦੇ ਰਹੀ ਹੈ ਕਿ ਅਸੀਂ ਜਿੱਤ ਭਾਵੇਂ ਨਾ ਸਕੀਏ, ਪਰ ਉਭਰਦੀਆਂ ਪੰਥਕ ਧਿਰਾਂ ਨੂੰ ਹਰਾਉਣ ’ਚ ਆਪਣੀ ਭੂਮਿਕਾ ਜ਼ਰੂਰ ਨਿਭਾਵਾਂਗੇ। ਜੇਕਰ ਇਕ ਪੰਥਕ ਧੜੇ ਨੂੰ ਹਰਾਉਣ ਲਈ ਦੂਜੇ ਪੰਥਕ ਧੜੇ ਦੀ ਸਾਰੀ ਸਿਆਸੀ ਤਾਕਤ ਵਰਤੀ ਜਾਵੇਗੀ ਤਾਂ ਇਸ ਦਾ ਫਾਇਦਾ ਸਿੱਧੇ ਰੂਪ ’ਚ ਕੇਂਦਰੀ ਤਾਕਤਾਂ ਦੀ ਨੁਮਾਇੰਦਗੀ ਕਰਦੀਆਂ ਪਾਰਟੀਆਂ ਨੂੰ ਹੋਵੇਗਾ। ਪੰਜਾਬ ਦੀ ਸਿਆਸਤ ਦਾ ਸਭ ਤੋਂ ਵੱਡਾ ਦੁਖਾਂਤ ਇਹ ਰਿਹਾ ਹੈ ਕਿ ਅਕਸਰ ਆਪਣੇ ਵੱਡੇ ਦੁਸ਼ਮਣ ਨੂੰ ਪਛਾਣਨ ਦੀ ਬਜਾਏ ਆਪਣੇ ਘਰ ਦੇ ਵਿਰੋਧੀ ਨੂੰ ਹੀ ਆਪਣਾ ਸਭ ਤੋਂ ਵੱਡਾ ਦੁਸ਼ਮਣ ਸਮਝ ਲੈਂਦੇ ਹਨ। ਸਿਆਸਤ ਵਿੱਚ ਮੁਕਾਬਲਾ ਹੋਣਾ ਚਾਹੀਦਾ ਹੈ, ਵਿਚਾਰਾਂ ਦਾ ਵਿਰੋਧ ਹੋਣਾ ਚਾਹੀਦਾ ਹੈ, ਨੀਤੀਆਂ ’ਤੇ ਸਵਾਲ ਹੋਣੇ ਚਾਹੀਦੇ ਹਨ ਪਰ ਜਦੋਂ ਮੁਕਾਬਲਾ ਦੁਸ਼ਮਣੀ ’ਚ ਬਦਲ ਜਾਵੇ ਤਾਂ ਇਸ ਦਾ ਸਭ ਤੋਂ ਵੱਡਾ ਨੁਕਸਾਨ ਉਸੇ ਧਿਰ ਨੂੰ ਹੁੰਦਾ ਹੈ। ਅੱਜ ਲੋੜ ਇਸ ਗੱਲ ਦੀ ਹੈ ਕਿ ਪੰਥਕ ਸਿਆਸਤ ਅੰਦਰ ਆਪਸੀ ਮੁਕਾਬਲੇ ਦੀ ਥਾਂ ਵਿਚਾਰਧਾਰਕ ਸੰਵਾਦ ਪੈਦਾ ਕੀਤਾ ਜਾਵੇ। ਜੇਕਰ ਪੰਥਕ ਸਿਆਸਤ ਸਿੱਖ ਸਿਧਾਂਤਾਂ, ਪੰਜਾਬੀਅਤ, ਮਨੁੱਖੀ ਅਧਿਕਾਰਾਂ, ਇਨਸਾਫ਼ ਅਤੇ ਸੂਬੇ ਦੇ ਹੱਕਾਂ ਦੀ ਗੱਲ ਕਰਦੀ ਹੈ ਤਾਂ ਉਸ ਨੂੰ ਫਿਰਕੂ ਸਿਆਸਤ ਕਹਿ ਕੇ ਬਦਨਾਮ ਕਰਨ ਦੀ ਕੋਈ ਵੀ ਕੋਸ਼ਿਸ਼ ਪੰਜਾਬ ਦੇ ਹਿੱਤ ’ਚ ਨਹੀਂ ਹੋਵੇਗੀ।
ਸਿਆਸੀ ਸਫ਼ਾਂ ਦੀਆਂ ਬੈਚੇਨੀਆਂ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…
ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…
ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…
More News

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ


ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ


ਸਾਵਧਾਨ! Ola, Uber, Rapido ਅਤੇ InDrive ਦੇ ਐਪ ਹੋਣਗੇ ਬਲਾਕ, ਯਾਤਰੀ ਮੋਬਾਈਲ ਫੋਨ ਰਾਹੀਂ ਬੁੱਕ ਨਹੀਂ ਕਰ ਸਕਣਗੇ ਕੈਬ

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ



