ਸਿੱਖ ਕੌਮ ਨੂੰ 1984 ਦਾ ਇਨਸਾਫ਼ ਨਹੀਂ ਮਿਲਿਆ- ਜਥੇਦਾਰ ਗੜਗੱਜ

ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਵੰਬਰ 1984 ਸਿੱਖ ਨਸਲਕੁਸ਼ੀ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਿੱਖਾਂ ਨੂੰ ਅੱਜ ਤੱਕ 1984 ਵਿੱਚ ਕੀਤੇ ਗਏ ਕਤਲੇਆਮ ਦਾ ਇਨਸਾਫ਼ ਨਹੀਂ ਮਿਲਿਆ ਹੈ। ਕਿਉਂਕਿ ਸਿੱਖ ਨਸਲਕੁਸ਼ੀ ਕਰਨ ਵਾਲੇ ਬਹੁਤੇ ਦੋਸ਼ੀ ਫੜੇ ਨਹੀਂ ਗਏ ਅਤੇ ਖ਼ਾਸਕਰ ਕਈ ਵੱਡੇ ਸਿਆਸੀ ਆਗੂ ਅੱਜ ਵੀ ਅਜ਼ਾਦ ਹਨ ਜਦੋਂਕਿ ਪੀੜਤ ਉਨ੍ਹਾਂ ਨੂੰ ਸਜ਼ਾਵਾਂ ਦੀ ਰਾਹ ਦੇਖ ਰਹੇ ਹਨ। ਇਹ ਵਰਤਾਰਾ ਜਮਹੂਰੀ ਕਹੇ ਜਾਣ ਵਾਲੇ ਭਾਰਤ ਦੇ ਮੱਥੇ ਉੱਤੇ ਕਾਲਾ ਧੱਬਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਅੰਦਰ ਘੱਟ ਗਿਣਤੀਆਂ ਖ਼ਾਸਕਰ ਸਿੱਖਾਂ ਨੂੰ ਇਨਸਾਫ਼ ਦੇਣ ਦੀ ਗੱਲ ਆਉਂਦੀ ਹੈ ਤਾਂ ਸਰਕਾਰੀ ਤੰਤਰ ਦੇ ਮਾਪਦੰਡ ਬਦਲ ਕੇ ਵਿਤਕਰੇ ਵਾਲੇ ਹੋ ਜਾਂਦੇ ਹਨ। ਅੱਜ ਸਿੱਖਾਂ ਨੂੰ ਇਹ ਗੱਲ ਸਮਝਣ ਦੀ ਲੋੜ ਹੈ ਕਿ ਜਦੋਂ ਸਿੱਖ ਨਸਲਕੁਸ਼ੀ ਦੀ ਗੱਲ ਆਉਂਦੀ ਹੈ ਤਾਂ ਬਹੁਤਾਤ ਧਿਰਾਂ ਇੱਕ ਪਾਸੇ ਸਾਡੇ ਵਿਰੁੱਧ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਜਾਂ ਕਾਂਗਰਸੀ ਆਗੂਆਂ ਉੱਤੇ ਦੋਸ਼ ਲੱਗੇ ਸਨ, ਉਨਾਂ ਦੀ ਜਾਂਚ ਕਰਨ ਦੀ ਜਿੰਮੇਵਾਰੀ ਸਰਕਾਰਾਂ ਤੇ ਏਜੰਸੀਆਂ ਦੀ ਸੀ ਪਰ ਉਨ੍ਹਾਂ ਨੇ ਜ਼ਿੰਮੇਵਾਰੀ, ਸੰਜੀਦਗੀ ਤੇ ਇਮਾਨਦਾਰੀ ਨਾਲ ਜਾਂਚ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਸ ਲਈ ਜਿਹੜੇ ਵੀ ਲੋਕਾਂ ਤੇ ਕਾਂਗਰਸ ਦੇ ਆਗੂਆਂ ਦਾ ਸਿੱਖ ਨਸਲਕੁਸ਼ੀ ਵਿੱਚ ਨਾਮ ਆਇਆ ਹੈ ਸਿੱਖਾਂ ਤੇ ਸਿੱਖ ਅਦਾਕਾਰਾਂ ਨੂੰ ਉਨ੍ਹਾਂ ਨਾਲ ਮੇਲ ਮਿਲਾਪ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਨਹੀਂ ਤਾਂ ਇਹ ਸਿੱਖ ਕੌਮ ਦੇ ਅੱਲ੍ਹੇ ਜ਼ਖ਼ਮਾਂ ਉੱਤੇ ਲੂਣ ਛਿੜਕਣ ਵਾਲੀ ਗੱਲ ਹੈ।

ਬੀਤੇ ਦਿਨੀਂ ਦਿਲਜੀਤ ਦੋਸਾਂਝ ਵੱਲੋਂ ਫਿਲਮ ਅਦਾਕਾਰ ਅਤੇ ਕਾਂਗਰਸੀ ਆਗੂ ਰਹੇ ਅਮਿਤਾਭ ਬੱਚਨ ਦੇ ਪੈਰੀਂ ਹੱਥ ਲਾਉਣ ਦੇ ਮਸਲੇ ਉੱਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਵੇਂ ਕਿ ਅਮਿਤਾਭ ਬੱਚਨ ਆਪਣੇ ਉੱਤੇ ਲੱਗੇ ਦੋਸ਼ਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇ ਆਪਣੇ ਪੱਤਰ ਰਾਹੀਂ ਭੱਜਦਾ ਹੈ, ਲੇਕਿਨ ਉਸ ਵਿਰੁੱਧ ਚਸ਼ਮਦੀਦ ਗਵਾਹ ਮਨਜੀਤ ਸਿੰਘ ਸੈਣੀ ਦੀ ਦਿੱਤੀ ਗਈ ਗਵਾਹੀ ਦੀ ਜਾਂਚ ਸਰਕਾਰ ਤੇ ਏਜੰਸੀਆਂ ਵੱਲੋਂ ਨਹੀਂ ਕੀਤੀ ਗਈ।

ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖਾਂ ਲਈ 1984 ਸਿੱਖ ਨਸਲਕੁਸ਼ੀ ਦਾ ਵਰਤਾਰਾ ਨਾ ਭੁੱਲਣਯੋਗ, ਨਾ ਬਖ਼ਸ਼ਣਯੋਗ ਅਤੇ ਨਾ ਸਹਿਣਯੋਗ ਹੈ। ਜਥੇਦਾਰ ਨੇ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਕਿ 1984 ਸਿੱਖ ਨਸਲਕੁਸ਼ੀ ਦਾ ਸੇਕ ਝੱਲਣ ਵਾਲੇ ਸਮੂਹ ਪਰਿਵਾਰ ਚੜ੍ਹਦੀ ਕਲਾ ਵਿੱਚ ਰਹਿਣ ਅਤੇ ਚੰਗਾ ਜੀਵਨ ਬਤੀਤ ਕਰਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਅਗਲੇ 5 ਸਾਲਾਂ ‘ਚ ਪੁਲਾੜ ਬਣੇਗਾ ਜੰਗ ਦਾ ਨਵਾਂ ਮੈਦਾਨ, ਇੰਟਰਨੈੱਟ-ਬੈਂਕਿੰਗ ਤੇ ਏਅਰਲਾਈਨਜ਼ ’ਤੇ ਮੰਡਰਾਏਗਾ ਖ਼ਤਰਾ; ਮਾਹਿਰਾਂ ਦੀ ਚਿਤਾਵਨੀ

ਲੰਡਨ। ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਦੁਨੀਆ ਦੀ ਅਗਲੀ ਜੰਗ ਪੁਲਾੜ ਵਿੱਚ ਛਿੜ ਸਕਦੀ ਹੈ। ਅਮਰੀਕਾ, ਬ੍ਰਿਟੇਨ, ਰੂਸ ਅਤੇ ਚੀਨ ਦੀਆਂ ਵਧਦੀਆਂ ਪੁਲਾੜੀ ਗਤੀਵਿਧੀਆਂ

Read More »

ਯੁੱਧ ਹੋਇਆ ਖ਼ਤਰਨਾਕ: ਬਾਜ਼ਾਰ ’ਤੇ ਭਿਆਨਕ ਡਰੋਨ ਹਮਲਾ, 150 ਤੋਂ ਵੱਧ ਲੋਕਾਂ ਦੀ ਮੌਤ; ਬੱਚੇ ਵੀ ਬਣੇ ਨਿਸ਼ਾਨਾ

ਨੈਰੋਬੀ। ਸੂਡਾਨ ਦੀ ਫ਼ੌਜ ਨੇ ਵਿਵਾਦਿਤ ਅਬਯੇਈ ਖੇਤਰ ਦੇ ਇੱਕ ਬਾਜ਼ਾਰ ’ਤੇ ਡਰੋਨ ਹਮਲੇ ਕੀਤੇ, ਜਿਸ ਵਿੱਚ 150 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ।

Read More »

ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਨੂੰ ਘੇਰਨ ਵਾਲੇ ਅਮਿਤ ਸ਼ਾਹ ਦੱਸਣ, ਕਾਂਡਲਾ ਬੰਦਰਗਾਹ ਤੋਂ 3,000 ਕਿਲੋ ਦੀ ਖੇਪ ਕਿਉਂ ਨਹੀਂ ਰੋਕ ਸਕਦੇ: ਭਗਵੰਤ ਮਾਨ

ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਵੀਡੀਓ ਸੰਦੇਸ਼ ਜਾਰੀ ਕਰਕੇ ਭਾਜਪਾ

Read More »
ਅਗਲੇ 5 ਸਾਲਾਂ ‘ਚ ਪੁਲਾੜ ਬਣੇਗਾ ਜੰਗ ਦਾ ਨਵਾਂ ਮੈਦਾਨ, ਇੰਟਰਨੈੱਟ-ਬੈਂਕਿੰਗ ਤੇ ਏਅਰਲਾਈਨਜ਼ ’ਤੇ ਮੰਡਰਾਏਗਾ ਖ਼ਤਰਾ; ਮਾਹਿਰਾਂ ਦੀ ਚਿਤਾਵਨੀ
20Oct

ਅਗਲੇ 5 ਸਾਲਾਂ ‘ਚ ਪੁਲਾੜ ਬਣੇਗਾ ਜੰਗ ਦਾ ਨਵਾਂ ਮੈਦਾਨ, ਇੰਟਰਨੈੱਟ-ਬੈਂਕਿੰਗ ਤੇ ਏਅਰਲਾਈਨਜ਼ ’ਤੇ ਮੰਡਰਾਏਗਾ ਖ਼ਤਰਾ; ਮਾਹਿਰਾਂ ਦੀ ਚਿਤਾਵਨੀ

ਲੰਡਨ। ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਦੁਨੀਆ ਦੀ ਅਗਲੀ ਜੰਗ ਪੁਲਾੜ ਵਿੱਚ ਛਿੜ ਸਕਦੀ ਹੈ। ਅਮਰੀਕਾ, ਬ੍ਰਿਟੇਨ, ਰੂਸ ਅਤੇ ਚੀਨ ਦੀਆਂ ਵਧਦੀਆਂ ਪੁਲਾੜੀ ਗਤੀਵਿਧੀਆਂ ਨੇ ਚਿੰਤਾ ਵਧਾ ਦਿੱਤੀ ਹੈ।…

ਯੁੱਧ ਹੋਇਆ ਖ਼ਤਰਨਾਕ: ਬਾਜ਼ਾਰ ’ਤੇ ਭਿਆਨਕ ਡਰੋਨ ਹਮਲਾ, 150 ਤੋਂ ਵੱਧ ਲੋਕਾਂ ਦੀ ਮੌਤ; ਬੱਚੇ ਵੀ ਬਣੇ ਨਿਸ਼ਾਨਾ
20Oct

ਯੁੱਧ ਹੋਇਆ ਖ਼ਤਰਨਾਕ: ਬਾਜ਼ਾਰ ’ਤੇ ਭਿਆਨਕ ਡਰੋਨ ਹਮਲਾ, 150 ਤੋਂ ਵੱਧ ਲੋਕਾਂ ਦੀ ਮੌਤ; ਬੱਚੇ ਵੀ ਬਣੇ ਨਿਸ਼ਾਨਾ

ਨੈਰੋਬੀ। ਸੂਡਾਨ ਦੀ ਫ਼ੌਜ ਨੇ ਵਿਵਾਦਿਤ ਅਬਯੇਈ ਖੇਤਰ ਦੇ ਇੱਕ ਬਾਜ਼ਾਰ ’ਤੇ ਡਰੋਨ ਹਮਲੇ ਕੀਤੇ, ਜਿਸ ਵਿੱਚ 150 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਇਹ ਹਮਲਾ ਸੋਮਵਾਰ ਦੁਪਹਿਰ ਦੇ…

ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਨੂੰ ਘੇਰਨ ਵਾਲੇ ਅਮਿਤ ਸ਼ਾਹ ਦੱਸਣ, ਕਾਂਡਲਾ ਬੰਦਰਗਾਹ ਤੋਂ 3,000 ਕਿਲੋ ਦੀ ਖੇਪ ਕਿਉਂ ਨਹੀਂ ਰੋਕ ਸਕਦੇ: ਭਗਵੰਤ ਮਾਨ
20Oct

ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਨੂੰ ਘੇਰਨ ਵਾਲੇ ਅਮਿਤ ਸ਼ਾਹ ਦੱਸਣ, ਕਾਂਡਲਾ ਬੰਦਰਗਾਹ ਤੋਂ 3,000 ਕਿਲੋ ਦੀ ਖੇਪ ਕਿਉਂ ਨਹੀਂ ਰੋਕ ਸਕਦੇ: ਭਗਵੰਤ ਮਾਨ

ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਵੀਡੀਓ ਸੰਦੇਸ਼ ਜਾਰੀ ਕਰਕੇ ਭਾਜਪਾ ਅਤੇ ਕੇਂਦਰ ਸਰਕਾਰ ਨੂੰ ਘੇਰਿਆ।…

More News

Leave a Reply

Your email address will not be published. Required fields are marked *