ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਦੂਜੀ ਵਾਰ ਹੋਏ ਜਾਨਲੇਵਾ ਹਮਲੇ ਨੇ ਨਾ ਸਿਰਫ਼ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ, ਬਲਕਿ ਇਸ ਘਟਨਾ ਨੇ ਕਈ ਸਵਾਲ ਖੜ੍ਹੇ ਕੀਤੇ ਹਨ। ਸੁਖਬੀਰ ਬਾਦਲ ’ਤੇ ਹਮਲਾ ਕਰਨ ਵਾਲੇ ਹਮਲਾਵਰਾਂ ਨੇ ਘਟਨਾ ਨੂੰ ਧਾਰਮਿਕ ਅਸਥਾਨ ਦੇ ਬਾਹਰ ਅੰਜਾਮ ਦਿੱਤਾ ਹੈ। ਪਹਿਲਾਂ 4 ਦਸੰਬਰ 2026 ਨੂੰ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਹਰ ਉਦੋਂ ਹਮਲਾ ਕੀਤਾ ਗਿਆ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਣਾਈ ਗਈ ਸਜ਼ਾ ਭੁਗਤ ਰਹੇ ਸਨ ਅਤੇ ਅੱਜ ਸੁਖਬੀਰ ਬਾਦਲ ਪਰਿਵਾਰ ਸਮੇਤ ਤਖ਼ਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖੇ ਮੱਥਾ ਟੇਕਣ ਪਹੁੰਚੇ ਹੋਏ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਅਤੇ ਤਖਤ ਸ੍ਰੀ ਹਜੂਰ ਸਾਹਿਬ ਦਾ ਸਿੱਖਾਂ, ਸਿੱਖ ਧਰਮ ਵਿਚ ਉੱਚ ਅਸਥਾਨ ਹੈ। ਅਜਿਹੀਆਂ ਥਾਵਾਂ ’ਤੇ ਘਟਨਾ ਨੂੰ ਅੰਜਾਮ ਦੇਣਾ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦੇ ਹਨ। ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸਿਆਸੀ ਅਤੇ ਧਾਰਮਿਕ ਮਾਹਿਰਾਂ ਦੀ ਘਟਨਾ ਨੂੰ ਲੈ ਕੇ ਵੱਖੋ-ਵੱਖਰੀ ਰਾਇ ਹੈ। ਕਈ ਨਫ਼ਰਤ ਵਜੋਂ ਅਤੇ ਕਈ ਸਿਆਸੀ ਬਦਲਾਖੋਰੀ ਦੀ ਸਾਜ਼ਿਸ਼ ਦੇ ਰੂਪ ਵਿਚ ਦੇਖ ਰਹੇ ਹਨ। ਪਿਛਲੇ ਲੰਬੇ ਅਰਸੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਾਗਡੋਰ ਬਾਦਲ ਪਰਿਵਾਰ ਦੇ ਹੱਥ ਵਿਚ ਹੈ ਅਤੇ ਪਾਰਟੀ ਅੰਦਰ ਵਖਰੇਵਾਂ ਹੋਣ ਕਰਕੇ ਕਈ ਆਗੂ ਪਾਰਟੀ ਨੂੰ ਅਲਵਿਦਾ ਕਹਿ ਚੁੱਕੇ ਹਨ। ਸੱਤਾ ਦੇ ਗਲਿਆਰਿਆ ਵਿਚ ਚਰਚਾ ਹੈ ਕਿ ਪੰਥਕ ਸਰਕਾਰ ਦੌਰਾਨ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਬਾਦਲ ਪਰਿਵਾਰ ਸਹੀ ਢੰਗ ਨਾਲ ਨਜਿੱਠ ਨਹੀਂ ਸਕਿਆ। ਹਾਲਾਂਕਿ ਸਾਲ 2015 ਤੋਂ ਬਾਅਦ ਹੁਣ ਤੱਕ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਸੁਖਬੀਰ ਬਾਦਲ ਸਮੇਤ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਣਾਈ ਗਈ ਸਜ਼ਾ ਮੁਤਾਬਿਕ ਧਾਰਮਿਕ ਸਜ਼ਾ ਵੀ ਭੁਗਤ ਚੁੱਕੇ ਹਨ, ਪਰ ਇਸ ਦੇ ਬਾਵਜੂਦ ਕੁੱਝ ਲੋਕਾਂ ਵਿਚ ਬਾਦਲ ਪਰਿਵਾਰ ਦੇ ਖ਼ਿਲਾਫ਼ ਨਫ਼ਰਤ ਹੈ। ਧਾਰਮਿਕ ਮਾਹਿਰਾਂ ਦਾ ਕਹਿਣਾ ਹੈ ਕਿ ਸਿੱਖ ਸਿਧਾਂਤ ਅਨੁਸਾਰ ਸਿੱਖਾਂ ਅਤੇ ਪੰਥ ਵਿਚ ਮਾਫ਼ ਕਰ ਦੇਣ ਦੀ ਪਰੰਪਰਾ ਹੈ। ਕਈ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ’ਚ ਅਕਾਲੀ ਦਲ ਹੀ ਇੱਕੋ ਇੱਕ ਖ਼ੇਤਰੀ ਪਾਰਟੀ ਹੈ ਅਤੇ ਕਈ ਸ਼ਕਤੀਆਂ ਅਕਾਲੀ ਦਲ ਦੀ ਸ਼ਕਤੀ ਨੂੰ ਖੇਰੂੰ-ਖੇਰੂੰ ਕਰਨ ਜਾਂ ਕਮਜ਼ੋਰ ਕਰਨ ਵਿਚ ਲੱਗੀਆਂ ਹੋਈਆਂ ਹਨ। ਕਈ ਧਾਰਮਿਕ ਆਗੂਆਂ ਨੇ ਇਹ ਵੀ ਤਰਕ ਦਿੱਤਾ ਹੈ ਕਿ ਜਦੋ ਦਿੱਲੀ ਦੀ ਮੰਡੋਲੀ ਜੇਲ੍ਹ ਵਿਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਗੱਲ ਤੁਰੀ ਹੈ ਤਾਂ ਸੁਖਬੀਰ ਬਾਦਲ ’ਤੇ ਹਮਲਾ ਹੋਣਾ ਇਹ ਵੀ ਸੰਕੇਤ ਦਿੰਦਾ ਹੈ ਕਿ ਸੁਰੱਖਿਆ ਦਾ ਬਹਾਨਾ ਬਣਾ ਕੇ ਹਵਾਰਾ ਨੂੰ ਪੈਰੋਲ ਨਾ ਦੇਣ ਦੀ ਸਾਜਿਸ਼ ਵੀ ਹੋ ਸਕਦੀ ਹੈ।
ਸੁਖਬੀਰ ’ਤੇ ਹਮਲਾ ਨਫ਼ਰਤ ਜਾਂ ਸਿਆਸੀ ਸਾਜ਼ਿਸ਼! ਹਮਲੇ ਨੂੰ ਲੈ ਕੇ ਸਿਆਸੀ ਤੇ ਧਾਰਮਿਕ ਮਾਹਿਰਾਂ ਦੀ ਹੈ ਵੱਖੋ-ਵੱਖਰੀ ਰਾਇ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…
ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…
ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…
More News

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ


ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ


ਸਾਵਧਾਨ! Ola, Uber, Rapido ਅਤੇ InDrive ਦੇ ਐਪ ਹੋਣਗੇ ਬਲਾਕ, ਯਾਤਰੀ ਮੋਬਾਈਲ ਫੋਨ ਰਾਹੀਂ ਬੁੱਕ ਨਹੀਂ ਕਰ ਸਕਣਗੇ ਕੈਬ

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ



