ਸੁਰੱਖਿਆ ਬਾਰੇ ਕੈਬਨਿਟ ਕਮੇਟੀ ਮੀਟਿੰਗ ਵਿੱਚ ਇਰਾਨ ਜੰਗ ਸਬੰਧੀ ਚਰਚਾ

ਭਾਰਤ ਨੇ ਅੱਜ ਇਰਾਨ ਜੰਗ ਅਤੇ ਦੇਸ਼ ਦੀ ਸੁਰੱਖਿਆ ਅਤੇ ਰਣਨੀਤਕ ਮਾਮਲਿਆਂ ਬਾਰੇ ਵਿਸ਼ੇਸ਼ ਮੀਟਿੰਗ ਕਰ ਕੇ ਚਰਚਾ ਕੀਤੀ। ਐਤਵਾਰ ਦੇਰ ਰਾਤ ਹੋਈ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਯੂ ਏ ਈ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਯੇਦ ਅਲ ਨਾਹਯਾਨ ਨਾਲ ਗੱਲਬਾਤ ਕਰਕੇ ਖਾੜੀ ਮੁਲਕ ’ਤੇ ਹੋਏ ਹਮਲਿਆਂ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਮੁਸ਼ਕਲ ਦੀ ਘੜੀ ’ਚ ਭਾਰਤ, ਯੂ ਏ ਈ ਨਾਲ ਇਕਜੁੱਟ ਖੜ੍ਹਾ ਹੈ। ਉਨ੍ਹਾਂ ਭਾਰਤੀ ਨਾਗਰਿਕਾਂ ਦਾ ਧਿਆਨ ਰੱਖਣ ਲਈ ਯੂ ਏ ਈ ਦੇ ਰਾਸ਼ਟਰਪਤੀ ਦਾ ਧੰਨਵਾਦ ਵੀ ਕੀਤਾ।

ਸ੍ਰੀ ਮੋਦੀ ਰਾਜਸਥਾਨ, ਗੁਜਰਾਤ, ਤਾਮਿਲਨਾਡੂ ਅਤੇ ਪੁੱਡੂਚੇਰੀ ਦੇ ਦੋ ਰੋਜ਼ਾ ਦੌਰੇ ਮਗਰੋਂ ਅੱਜ ਦੇਰ ਰਾਤ ਕੌਮੀ ਰਾਜਧਾਨੀ ਪਰਤ ਆਏ ਸਨ। ਮੀਟਿੰਗ ’ਚ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਸ਼ਿਰਕਤ ਕੀਤੀ। ਮੀਟਿੰਗ ’ਚ ਫ਼ੌਜ ਦੇ ਅਧਿਕਾਰੀ ਵੀ ਹਾਜ਼ਰ ਸਨ।

ਸਰਕਾਰ, ਬਰਾਮਦਕਾਰਾਂ ਤੇ ਸ਼ਿਪਿੰਗ ਕੰਪਨੀਆਂ ਦੀ ਬੈਠਕ ਅੱਜ

ਨਵੀਂ ਦਿੱਲੀ: ਵਣਜ ਮੰਤਰਾਲੇ ਨੇ ਭਲਕੇ ਬੈਠਕ ਸੱਦੀ ਹੈ ਜਿਸ ਵਿਚ ਸਰਕਾਰ, ਬਰਾਮਦਕਾਰ ਅਤੇ ਸ਼ਿਪਿੰਗ ਕੰਪਨੀਆਂ ਹਿੱਸਾ ਲੈਣਗੀਆਂ। ਉਹ ਮੱਧ ਪੂਰਬ ਖੇਤਰ ’ਚ ਵਧਦੇ ਤਣਾਅ ਦਾ ਭਾਰਤ ਦੇ ਵਪਾਰਕ ਹਿੱਤਾਂ ਉਤੇ ਪੈਣ ਵਾਲੇ ਅਸਰਾਂ ਦਾ ਮੁਲਾਂਕਣ ਕਰਨਗੇ। ਇਸ ਵਿਚ ਹੋਰਨਾਂ ਮੰਤਰਾਲਿਆਂ ਦੇ ਅਧਿਕਾਰੀ ਵੀ ਹਿੱਸਾ ਲੈਣਗੇ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4

Read More »
ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!
04Mar

ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!

ਲਾਸਾਲ ਪੁਲੀਸ ਨੇ ਇੱਕ ਤਾਜ਼ਾ ਮਾਮਲੇ ਵਿੱਚ ਚਾਕੂ ਮਾਰ ਕੇ ਕਤਲ ਕੀਤੀ ਗਈ ਮਹਿਲਾ ਦੀ ਪਛਾਣ ਵਿੰਡਸਰ ਦੀ 45 ਸਾਲਾ ਨੈਂਸੀ ਗਰੇਵਾਲ ਵਜੋਂ ਕੀਤੀ ਹੈ। ਵਿੰਡਸਰ ਸਟਾਰ ਦੀ ਰਿਪੋਰਟ ਦੇ…

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ
04Mar

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ

ਪੰਜਾਬ ਨਾਲ ਸਬੰਧਤ ਅਤੇ ਕੈਨੇਡਾ ਦੇ ਸਰੀ (Surrey) ਵਿੱਚ ਰਹਿਣ ਵਾਲੇ 42 ਸਾਲਾ ਰਘਬੀਰ ਸਿੰਘ ਭਰੋਵਾਲ ਦੀ ਪੇਰੂ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਰਘਬੀਰ ਸਿੰਘ ‘ਫਲਾਇੰਗ…

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ
04Mar

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4 ਮਾਰਚ (ਬੁੱਧਵਾਰ) ਨੂੰ 58 ਉਡਾਣਾਂ…

More News