ਸੇਬੀ ਨੇ ਅਡਾਨੀ ਗਰੁੱਪ ਅਤੇ ਗੌਤਮ ਅਡਾਨੀ ਨੂੰ ਹਿੰਡਨਬਰਗ ਨਾਲ ਜੁੜੇ ਦੋਸ਼ਾਂ ਤੋਂ ਬਰੀ ਕੀਤਾ

ਮਾਰਕੀਟ ਰੈਗੂਲੇਟਰ ਸੇਬੀ ਨੇ ਅੱਜ ਅਡਾਨੀ ਗਰੁੱਪ ਅਤੇ ਇਸ ਦੇ ਚੇਅਰਮੈਨ ਗੌਤਮ ਅਡਾਨੀ ਨੂੰ ਅਮਰੀਕਾ-ਆਧਾਰਿਤ ਹਿੰਡਨਬਰਗ ਰਿਸਰਚ ਦੁਆਰਾ ਸਬੰਧਿਤ ਧਿਰ ਦੇ ਲੈਣ-ਦੇਣ ਨੂੰ ਲੁਕਾਉਣ ਲਈ ਤਿੰਨ ਸੰਸਥਾਵਾਂ ਰਾਹੀਂ ਫੰਡਾਂ ਦੀ ਹੇਰ-ਫੇਰ ਦੇ ਲਗਾਏ ਗਏ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ।

ਦੋ ਵੱਖ-ਵੱਖ ਆਦੇਸ਼ਾਂ ਵਿੱਚ ਕਿਹਾ ਗਿਆ ਰੈਗੂਲੇਟਰ ਨੂੰ ਕੋਈ ਉਲੰਘਣਾ ਨਹੀਂ ਮਿਲੀ। ਆਦੇਸ਼ ’ਚ ਜ਼ਿਕਰ ਕੀਤਾ ਗਿਆ ਕਿ ਉਸ ਸਮੇਂ ਗੈਰ-ਸਬੰਧਿਤ ਧਿਰਾਂ ਨਾਲ ਅਜਿਹੇ ਲੈਣ-ਦੇਣ ਸਬੰਧਤ ਧਿਰ ਦੇ ਸੌਦੇ ਵਜੋਂ ਯੋਗ ਨਹੀਂ ਸਨ (ਪਰਿਭਾਸ਼ਾ ਨੂੰ 2021 ਦੇ ਸੋਧ ਤੋਂ ਬਾਅਦ ਹੀ ਵਧਾਇਆ ਗਿਆ ਸੀ)।ਆਦੇਸ਼ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਕਿ ਕਰਜ਼ੇ ਵਿਆਜ ਸਣੇ ਵਾਪਸ ਕੀਤੇ ਗਏ ਸਨ, ਕੋਈ ਫੰਡ ਨਹੀਂ ਹੜੱਪਿਆ ਗਿਆ ਸੀ ਅਤੇ ਇਸ ਲਈ ਕੋਈ ਧੋਖਾਧੜੀ ਜਾਂ ਅਣਉੱਚਿਤ ਵਪਾਰਕ ਕਾਰਵਾਈ ਨਹੀਂ ਸੀ।ਇਸ ਅਨੁਸਾਰ ਅਡਾਨੀ ਗਰੁੱਪ ਖ਼ਿਲਾਫ਼ ਸਾਰੀਆਂ ਕਾਰਵਾਈਆਂ ਨੂੰ ਰੱਦ ਕਰ ਦਿੱਤਾ ਗਿਆ ਹੈ।

ਜਨਵਰੀ 2021 ਵਿੱਚ ਹਿੰਡਨਬਰਗ ਨੇ ਦੋਸ਼ ਲਗਾਇਆ ਕਿ ਅਡਾਨੀ ਗਰੁੱਪ ਨੇ ਤਿੰਨ ਕੰਪਨੀਆਂ – ਐਡੀਕੋਰਪ ਐਂਟਰਪ੍ਰਾਈਜ਼ਿਜ਼, ਮਾਈਲਸਟੋਨ ਟ੍ਰੇਡਲਿੰਕਸ, ਅਤੇ ਰੇਹਵਰ ਇਨਫਰਾਸਟ੍ਰਕਚਰ – ਨੂੰ ਅਡਾਨੀ ਗਰੁੱਪ ਦੀਆਂ ਫਰਮਾਂ ਵਿਚਕਾਰ ਪੈਸੇ ਦੇ ਹੇਰ-ਫੇਰ ਲਈ ਇੱਕ ਸਾਧਨ ਵਜੋਂ ਵਰਤਿਆ।

ਇਹ ਦਾਅਵਾ ਕੀਤਾ ਗਿਆ ਸੀ ਕਿ ਇਸ ਨਾਲ ਅਡਾਨੀ ਨੂੰ ਸਬੰਧਤ ਧਿਰ ਦੇ ਲੈਣ-ਦੇਣ ਦੇ ਨਿਯਮਾਂ ਤੋਂ ਬਚਣ ਵਿੱਚ ਮਦਦ ਮਿਲੀ, ਸੰਭਾਵਤ ਤੌਰ ’ਤੇ ਨਿਵੇਸ਼ਕਾਂ ਨੂੰ ਗੁੰਮਰਾਹ ਕੀਤਾ ਗਿਆ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ

ਚੰਡੀਗੜ੍ਹ: ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ

Read More »

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ

Read More »

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?

ਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਇੱਕ ਰਾਹਤ ਭਰੀ ਖ਼ਬਰ ਹੈ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੀ ਕੀਮਤ

Read More »
ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ
15Jul

ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ

ਚੰਡੀਗੜ੍ਹ: ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ…

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ
15Jul

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ ਕੇ ਵੋਟਰ ਸੂਚੀਆਂ ਦੀ ਚੱਲ…

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?
15Jul

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?

ਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਇੱਕ ਰਾਹਤ ਭਰੀ ਖ਼ਬਰ ਹੈ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੀ ਕੀਮਤ ₹700 ਪ੍ਰਤੀ 10 ਗ੍ਰਾਮ ਡਿੱਗ…

More News

Leave a Reply

Your email address will not be published. Required fields are marked *