ਸੋਧੇ ਬੇਅਦਬੀ ਐਕਟ ਨੂੰ ਜੱਥੇਦਾਰ ਗੜਗੱਜ ਨੇ ਸਿੱਖਾਂ ਲਈ ਦਿੱਤਾ ਖ਼ਤਰਾ ਕਰਾਰ, ਪੰਥਕ ਇਕੱਤਰਤਾ ‘ਚ ਕਾਨੂੰਨ ਦੀਆਂ ਧਾਰਾਵਾਂ ’ਤੇ ਚੁੱਕੇ ਸਵਾਲ

ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਢੋਲੇਵਾਲ ਚੌਂਕ ਵਿਖੇ ਕਰਵਾਈ ਗਈ ਪੰਥਕ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਨੂੰ ਸਿੱਖ ਕੌਮ ਲਈ ਖ਼ਤਰਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਭਾਵੇਂ ਕਾਨੂੰਨ ਨੂੰ ਸਤਿਕਾਰ ਦੇ ਨਾਂ ’ਤੇ ਲਿਆਂਦਾ ਗਿਆ ਹੈ, ਪਰ ਇਸ ਦੀਆਂ ਕੁਝ ਧਾਰਾਵਾਂ ਸਿੱਖ ਧਾਰਮਿਕ ਪ੍ਰਣਾਲੀ ਅਤੇ ਪਰੰਪਰਾਵਾਂ ’ਤੇ ਅਸਰ ਪਾ ਸਕਦੀਆਂ ਹਨ।

ਜੱਥੇਦਾਰ ਗੜਗੱਜ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸਰਕਾਰਾਂ ਕਈ ਵਾਰ ਕੌਮਾਂ ਦੀ ਪਛਾਣ ਅਤੇ ਖ਼ੁਦਮੁਖ਼ਤਿਆਰੀ ਨੂੰ ਪ੍ਰਭਾਵਿਤ ਕਰਨ ਲਈ ਵੱਖ-ਵੱਖ ਤਰੀਕੇ ਅਪਣਾਉਂਦੀਆਂ ਹਨ, ਪਰ ਆਪਣੇ ਵਿਰਸੇ ਨਾਲ ਜੁੜੀਆਂ ਕੌਮਾਂ ਅਜਿਹੇ ਯਤਨਾਂ ਨੂੰ ਕਾਮਯਾਬ ਨਹੀਂ ਹੋਣ ਦਿੰਦੀਆਂ। ਉਨ੍ਹਾਂ ਇਸ ਕਾਨੂੰਨ ਦੀ ਤੁਲਨਾ “ਜ਼ਹਿਰ ’ਤੇ ਖੰਡ ਦਾ ਲੇਪ” ਕਰਨ ਨਾਲ ਕਰਦਿਆਂ ਕਿਹਾ ਕਿ ਪਹਿਲੀ ਨਜ਼ਰ ਵਿੱਚ ਇਹ ਲੋਕ-ਹਿਤੈਸ਼ੀ ਦਿਖਾਈ ਦੇ ਸਕਦਾ ਹੈ, ਪਰ ਲੰਬੇ ਸਮੇਂ ਵਿੱਚ ਇਸ ਦੇ ਗੰਭੀਰ ਨਤੀਜੇ ਨਿਕਲ ਸਕਦੇ ਹਨ।

ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਜੱਥੇਦਾਰ ਹੀਰਾ ਸਿੰਘ ਗਾਬੜੀਆ ਅਤੇ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦਾ ਕੋਈ ਵਿਰੋਧ ਨਹੀਂ, ਪਰ ਐਕਟ ਵਿੱਚ ਸ਼ਾਮਲ ਕੁਝ ਹੋਰ ਸੋਧਾਂ ਧਾਰਮਿਕ ਅਥਾਰਟੀ ਅਤੇ ਪੰਥਕ ਅਧਿਕਾਰ ਖੇਤਰ ਨਾਲ ਸਬੰਧਤ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਪ੍ਰਬੰਧਾਂ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਵਿੱਚ ਦਖ਼ਲਅੰਦਾਜ਼ੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਘਰਾਂ ਅਤੇ ਦਿਲਾਂ ਵਿੱਚ ਗੁਰੂ ਸਾਹਿਬ ਦੀ ਜੋ ਥਾਂ ਹੈ, ਉਸ ਨੂੰ ਕੋਈ ਸਰਕਾਰ ਜਾਂ ਕਾਨੂੰਨ ਪ੍ਰਭਾਵਿਤ ਨਹੀਂ ਕਰ ਸਕਦਾ। ਇਸ ਮੌਕੇ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਪੰਥਕ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਇਸ ਮੌਕੇ ਬਾਬਾ ਅਜੀਤ ਸਿੰਘ, ਤੇਜਿੰਦਰ ਸਿੰਘ ਡੰਗ, ਗੁਰਮੀਤ ਸਿੰਘ ਕੁਲਾਰ, ਐਡਵੋਕੇਟ ਪ੍ਰਉਪਕਾਰ ਸਿੰਘ ਘੁੰਮਣ,ਪ੍ਰਿਤਪਾਲ ਸਿੰਘ, ਗੁਰਮੀਤ ਸਿੰਘ, ਪਰਮਜੀਤ ਸਿੰਘ ਨੱਤ, ਹਰਪਾਲ ਸਿੰਘ ਬਠਲਾ, ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪ੍ਰਿੰਸ, ਇੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਸੁਰਿੰਦਰਜੀਤ ਸਿੰਘ ਮੱਕੜ, ਗੁਰਦੀਪ ਸਿੰਘ ਲੀਲ, ਸੁਰਿੰਦਰ ਸਿੰਘ ਬਿੰਦਰਾ ਆਦਿ ਹਾਜ਼ਰ ਸਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਵੈਨੇਜ਼ੁਏਲਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, 72 ਲੋਕਾਂ ਦੀ ਮੌਤ ਦੀ ਪੁਸ਼ਟੀ ਤੇ 700 ਜ਼ਖ਼ਮੀ; ਐਮਰਜੈਂਸੀ ਦਾ ਐਲਾਨ

ਕਾਰਾਕਾਸ: ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ ਹੈ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ

Read More »

ਡੋਨਾਲਡ ਟਰੰਪ ਨੂੰ ਵੱਡਾ ਝਟਕਾ: ਅਮਰੀਕੀ ਸੈਨੇਟ ਨੇ ਪਾਸ ਕੀਤਾ ‘ਯੁੱਧ ਸ਼ਕਤੀਆਂ’ ‘ਤੇ ਲਗਾਮ ਲਗਾਉਣ ਵਾਲਾ ਮਤਾ, ਈਰਾਨ ਖ਼ਿਲਾਫ਼ ਫ਼ੌਜੀ ਐਕਸ਼ਨ ਰੋਕਣ ਦੀ ਤਿਆਰੀ

 ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਘਰੇਲੂ ਮੋਰਚੇ ’ਤੇ ਆਪਣੀਆਂ ਨੀਤੀਆਂ ਅਤੇ ਸ਼ਕਤੀਆਂ ’ਤੇ ਦੋਹਰਾ ਝਟਕਾ ਲੱਗਾ ਹੈ। ਪਹਿਲਾ ਝਟਕਾ ਸੈਨੇਟ ਤੋਂ ਲੱਗਾ, ਜਦਕਿ ਦੂਜਾ

Read More »

ਵਿਦੇਸ਼ ‘ਚ ਫਸੇ ਭਾਰਤੀ ਕਾਮਿਆਂ ਲਈ ਵੱਡੀ ਖ਼ਬਰ: ਸਿੰਘਾਪੁਰ ਸਰਕਾਰ ਨੇ ਤਨਖ਼ਾਹਾਂ ਨਾ ਦੇਣ ਵਾਲੀਆਂ ਕੰਪਨੀਆਂ ਖ਼ਿਲਾਫ਼ ਵਿੱਢੀ ਜਾਂਚ

ਭਾਰਤ ਅਤੇ ਬੰਗਲਾਦੇਸ਼ ਦੇ 400 ਪਰਵਾਸੀ ਮਜ਼ਦੂਰਾਂ ਨੇ ਸਿੰਗਾਪੁਰ ‘ਚ ਵਿਦੇਸ਼ੀ ਮਾਲਕੀ ਵਾਲੀਆਂ ਦੋ ਕੰਪਨੀਆਂ ’ਤੇ ਤਨਖ਼ਾਹ ਨਾ ਦੇਣ ਦਾ ਦੋਸ਼ ਲਾਇਆ ਹੈ। ਕਿਰਤ ਮੰਤਰਾਲੇ

Read More »
ਵੈਨੇਜ਼ੁਏਲਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, 72 ਲੋਕਾਂ ਦੀ ਮੌਤ ਦੀ ਪੁਸ਼ਟੀ ਤੇ 700 ਜ਼ਖ਼ਮੀ; ਐਮਰਜੈਂਸੀ ਦਾ ਐਲਾਨ
25Jun

ਵੈਨੇਜ਼ੁਏਲਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, 72 ਲੋਕਾਂ ਦੀ ਮੌਤ ਦੀ ਪੁਸ਼ਟੀ ਤੇ 700 ਜ਼ਖ਼ਮੀ; ਐਮਰਜੈਂਸੀ ਦਾ ਐਲਾਨ

ਕਾਰਾਕਾਸ: ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ ਹੈ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਕਈ ਇਮਾਰਤਾਂ ਅਤੇ ਮਕਾਨਾਂ…

ਡੋਨਾਲਡ ਟਰੰਪ ਨੂੰ ਵੱਡਾ ਝਟਕਾ: ਅਮਰੀਕੀ ਸੈਨੇਟ ਨੇ ਪਾਸ ਕੀਤਾ ‘ਯੁੱਧ ਸ਼ਕਤੀਆਂ’ ‘ਤੇ ਲਗਾਮ ਲਗਾਉਣ ਵਾਲਾ ਮਤਾ, ਈਰਾਨ ਖ਼ਿਲਾਫ਼ ਫ਼ੌਜੀ ਐਕਸ਼ਨ ਰੋਕਣ ਦੀ ਤਿਆਰੀ
25Jun

ਡੋਨਾਲਡ ਟਰੰਪ ਨੂੰ ਵੱਡਾ ਝਟਕਾ: ਅਮਰੀਕੀ ਸੈਨੇਟ ਨੇ ਪਾਸ ਕੀਤਾ ‘ਯੁੱਧ ਸ਼ਕਤੀਆਂ’ ‘ਤੇ ਲਗਾਮ ਲਗਾਉਣ ਵਾਲਾ ਮਤਾ, ਈਰਾਨ ਖ਼ਿਲਾਫ਼ ਫ਼ੌਜੀ ਐਕਸ਼ਨ ਰੋਕਣ ਦੀ ਤਿਆਰੀ

 ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਘਰੇਲੂ ਮੋਰਚੇ ’ਤੇ ਆਪਣੀਆਂ ਨੀਤੀਆਂ ਅਤੇ ਸ਼ਕਤੀਆਂ ’ਤੇ ਦੋਹਰਾ ਝਟਕਾ ਲੱਗਾ ਹੈ। ਪਹਿਲਾ ਝਟਕਾ ਸੈਨੇਟ ਤੋਂ ਲੱਗਾ, ਜਦਕਿ ਦੂਜਾ ਝਟਕਾ ਇਕ ਜੱਜ ਨੇ ਦਿੱਤਾ।…

ਵਿਦੇਸ਼ ‘ਚ ਫਸੇ ਭਾਰਤੀ ਕਾਮਿਆਂ ਲਈ ਵੱਡੀ ਖ਼ਬਰ: ਸਿੰਘਾਪੁਰ ਸਰਕਾਰ ਨੇ ਤਨਖ਼ਾਹਾਂ ਨਾ ਦੇਣ ਵਾਲੀਆਂ ਕੰਪਨੀਆਂ ਖ਼ਿਲਾਫ਼ ਵਿੱਢੀ ਜਾਂਚ
25Jun

ਵਿਦੇਸ਼ ‘ਚ ਫਸੇ ਭਾਰਤੀ ਕਾਮਿਆਂ ਲਈ ਵੱਡੀ ਖ਼ਬਰ: ਸਿੰਘਾਪੁਰ ਸਰਕਾਰ ਨੇ ਤਨਖ਼ਾਹਾਂ ਨਾ ਦੇਣ ਵਾਲੀਆਂ ਕੰਪਨੀਆਂ ਖ਼ਿਲਾਫ਼ ਵਿੱਢੀ ਜਾਂਚ

ਭਾਰਤ ਅਤੇ ਬੰਗਲਾਦੇਸ਼ ਦੇ 400 ਪਰਵਾਸੀ ਮਜ਼ਦੂਰਾਂ ਨੇ ਸਿੰਗਾਪੁਰ ‘ਚ ਵਿਦੇਸ਼ੀ ਮਾਲਕੀ ਵਾਲੀਆਂ ਦੋ ਕੰਪਨੀਆਂ ’ਤੇ ਤਨਖ਼ਾਹ ਨਾ ਦੇਣ ਦਾ ਦੋਸ਼ ਲਾਇਆ ਹੈ। ਕਿਰਤ ਮੰਤਰਾਲੇ ਨੇ ਇਸ ਮਾਮਲੇ ’ਚ ਸੋਮਵਾਰ…

More News