ਸੋਨਮ ਵਾਂਗਚੁਕ ਦੀ ਗ੍ਰਿਫ਼ਤਾਰੀ ਵਿਰੁੱਧ ‘ਆਪ’ ਨੇ ਮੋਮਬੱਤੀ ਮਾਰਚ ਕੱਢਿਆ

ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਲੱਦਾਖ ਅਤੇ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਗਏ। ਸ਼ੁੱਕਰਵਾਰ ਸ਼ਾਮ ਨੂੰ ਆਮ ਆਦਮੀ ਪਾਰਟੀ ਨੇ ਕਥਿਤ ਤੌਰ ’ਤੇ ਸਾਜਿਸ਼ ਤਹਿਤ ਸੋਨਮ ਵਾਂਗਚੁਕ ਦੀ ਕੀਤੀ ਗਈ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਮੋਮਬੱਤੀ ਮਾਰਚ ਕੱਢਿਆ।

ਆਮ ਆਦਮੀ ਪਾਰਟੀ ਦਿੱਲੀ ਦੇ ਕਨਵੀਨਰ ਸੌਰਭ ਭਾਰਦਵਾਜ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਕਾਰਕੁਨ ਮੋਮਬੱਤੀ ਮਾਰਚ ਵਿੱਚ ਸ਼ਾਮਲ ਹੋਏ ਅਤੇ ਭਾਜਪਾ ਅਤੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਸੌਰਭ ਭਾਰਦਵਾਜ ਨੇ ਕਿਹਾ ਕਿ ਸੋਨਮ ਵਾਂਗਚੁਕ ਨੇ ਹਿੰਸਾ ਭੜਕਾਉਣ ਵਾਲਾ ਕੋਈ ਬਿਆਨ ਨਹੀਂ ਦਿੱਤਾ ਫਿਰ ਵੀ ਮੋਦੀ ਸਰਕਾਰ ਉਸ ਨੂੰ ਦੇਸ਼ਧ੍ਰੋਹੀ ਦੱਸ ਰਹੀ ਹੈ। ਜਦੋਂ ਕਿ ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਆਪਣੇ ਭੜਕਾਊ ਭਾਸ਼ਣਾਂ ਨਾਲ ਦਿੱਲੀ ਵਿੱਚ ਦੰਗੇ ਭੜਕਾਏ, ਜਿਸ ਦੇ ਨਤੀਜੇ ਵਜੋਂ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਗਈ, ਫਿਰ ਵੀ ਉਸ ਦੇ ਵਿਰੁੱਧ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ।

ਮੋਮਬੱਤੀ ਮਾਰਚ ਤੋਂ ਬਾਅਦ ਸੌਰਭ ਭਾਰਦਵਾਜ ਨੇ ਕਿਹਾ ਕਿ ਸੋਨਮ ਵਾਂਗਚੁਕ ’ਤੇ “3 ਇਡੀਅਟਸ” ਨਾਮ ਦੀ ਇੱਕ ਫਿਲਮ ਬਣਾਈ ਗਈ ਹੈ। ਪੂਰਾ ਲੱਦਾਖ ਖੇਤਰ ਉਸ ਦੀ ਸਮਾਜ ਸੇਵਾ ਬਾਰੇ ਜਾਣਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਰਤ ਸਰਕਾਰ ਦਾਅਵਾ ਕਰਦੀ ਸੀ ਕਿ ਦੇਸ਼ ਵਿੱਚ ਕੋਈ ਘੁਸਪੈਠ ਨਹੀਂ ਹੋਈ, ਤਾਂ ਲੱਦਾਖ ਵਿੱਚ ਚਰਵਾਹੇ ਚੀਨੀ ਘੁਸਪੈਠੀਆਂ ਨਾਲ ਲੜਦੇ ਦੇਖੇ ਗਏ। ਉਸ ਸਮੇਂ ਦੌਰਾਨ ਚੀਨ ਭਾਰਤ ਦੀਆਂ ਸਰਹੱਦਾਂ ਦੇ ਅੰਦਰ ਹਜ਼ਾਰਾਂ ਕਿਲੋਮੀਟਰ ਜ਼ਮੀਨ ‘ਤੇ ਕਬਜ਼ਾ ਕਰ ਰਿਹਾ ਸੀ।

ਉਨ੍ਹਾਂ ਕਿਹਾ ਕਿ ਜਦੋਂ ਲੱਦਾਖ ਦੇ ਲੋਕ ਪਿਛਲੇ ਪੰਜ ਸਾਲਾਂ ਤੋਂ ਆਪਣੇ ਹੱਕਾਂ ਦੀ ਮੰਗ ਕਰ ਰਹੇ ਹਨ, ਤਾਂ ਮੋਦੀ ਸਰਕਾਰ ਨੇ ਉਨ੍ਹਾਂ ਨੂੰ ਮੂਰਖ ਬਣਾਇਆ। ਲੋਕਾਂ ਨੇ ਭੁੱਖ ਹੜਤਾਲਾਂ ਕੀਤੀਆਂ, ਸੈਂਕੜੇ ਲੋਕ ਲੱਦਾਖ ਤੋਂ ਦਿੱਲੀ ਤੱਕ 800 ਕਿਲੋਮੀਟਰ ਪੈਦਲ ਚੱਲੇ, ਪਰ ਸਰਕਾਰ ਨੇ ਉਨ੍ਹਾਂ ਦੀ ਇੱਕ ਨਾ ਸੁਣੀ। ਜੇ ਹੁਣ ਲੱਦਾਖ ਦੇ ਲੋਕਾਂ ਨੈ ਵਿਰੋਧ ਦਾ ਸਹਾਰਾ ਲਿਆ, ਤਾਂ ਮੋਦੀ ਸਰਕਾਰ ਨੇ ਸੋਨਮ ਵਾਂਗਚੁਕ ’ਤੇ ਐੱਨ ਐੱਸ ਏ ਲਗਾ ਦਿੱਤਾ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4

Read More »
ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!
04Mar

ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!

ਲਾਸਾਲ ਪੁਲੀਸ ਨੇ ਇੱਕ ਤਾਜ਼ਾ ਮਾਮਲੇ ਵਿੱਚ ਚਾਕੂ ਮਾਰ ਕੇ ਕਤਲ ਕੀਤੀ ਗਈ ਮਹਿਲਾ ਦੀ ਪਛਾਣ ਵਿੰਡਸਰ ਦੀ 45 ਸਾਲਾ ਨੈਂਸੀ ਗਰੇਵਾਲ ਵਜੋਂ ਕੀਤੀ ਹੈ। ਵਿੰਡਸਰ ਸਟਾਰ ਦੀ ਰਿਪੋਰਟ ਦੇ…

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ
04Mar

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ

ਪੰਜਾਬ ਨਾਲ ਸਬੰਧਤ ਅਤੇ ਕੈਨੇਡਾ ਦੇ ਸਰੀ (Surrey) ਵਿੱਚ ਰਹਿਣ ਵਾਲੇ 42 ਸਾਲਾ ਰਘਬੀਰ ਸਿੰਘ ਭਰੋਵਾਲ ਦੀ ਪੇਰੂ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਰਘਬੀਰ ਸਿੰਘ ‘ਫਲਾਇੰਗ…

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ
04Mar

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4 ਮਾਰਚ (ਬੁੱਧਵਾਰ) ਨੂੰ 58 ਉਡਾਣਾਂ…

More News

Leave a Reply

Your email address will not be published. Required fields are marked *