ਸੰਗਤਾਂ ਦਾ ਦਰਦ: ਕਾਸ਼ ਵੰਡ ਵੇਲੇ ਭਾਰਤ ਦੇ ਹਿੱਸੇ ਰਹਿ ਜਾਂਦਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ, ਜ਼ਿਲ੍ਹਾ ਗੁਰਦਾਸਪੁਰ ਨੂੰ 17 ਅਗਸਤ ਨੂੰ ਮਿਲੀ ਸੀ ਮੁਕੰਮਲ ਆਜ਼ਾਦੀ

ਗੁਰਦਾਸਪੁਰ: 15 ਅਗਸਤ ਦਾ ਦਿਹਾੜਾ ਆਉਂਦਿਆਂ ਹੀ 1947 ਦੀ ਵੰਡ ਦੇ ਅੱਲੇ ਜ਼ਖ਼ਮ ਮੁੜ ਤਾਜ਼ਾ ਹੋ ਜਾਂਦੇ ਹਨ। ਵੰਡ ਨੇ ਸਿਰਫ਼ ਦੇਸ਼ ਅਤੇ ਪਰਿਵਾਰ ਹੀ ਨਹੀਂ ਵੰਡੇ, ਸਗੋਂ ਸਿੱਖ ਸੰਗਤ ਨੂੰ ਆਪਣੇ ਇਤਿਹਾਸਕ ਗੁਰਧਾਮਾਂ ਤੋਂ ਵੀ ਵਿਛੋੜ ਦਿੱਤਾ। ਇਨ੍ਹਾਂ ਵਿੱਚ ਸਭ ਤੋਂ ਵੱਡਾ ਦਰਦ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਹੈ। ਅੱਜ ਵੀ ਨਾਨਕ ਨਾਮ ਲੇਵਾ ਸੰਗਤ ਦੇ ਮਨ ਵਿੱਚ ਇਹ ਟੀਸ ਹੈ ਕਿ ਕਾਸ਼ ਵੰਡ ਵੇਲੇ ਕਰਤਾਰਪੁਰ ਸਾਹਿਬ ਭਾਰਤ ਦੇ ਹਿੱਸੇ ਆ ਜਾਂਦਾ ਤਾਂ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਵਾਲੇ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਸਰਹੱਦ ਦੀਆਂ ਪਾਬੰਦੀਆਂ ਦਾ ਸਾਹਮਣਾ ਨਾ ਕਰਨਾ ਪੈਂਦਾ। 1947 ਵਿੱਚ ਸਰਹੱਦ ਦੀ ਲਕੀਰ ਖਿੱਚੀ ਗਈ ਤਾਂ ਭਾਰਤੀ ਪੰਜਾਬ ਵਿੱਚ ਡੇਰਾ ਬਾਬਾ ਨਾਨਕ ਨੇੜੇ ਸਥਿਤ ਚੋਲਾ ਸਾਹਿਬ ਗੁਰਦੁਆਰਾ ਭਾਰਤ ਵਿੱਚ ਰਹਿ ਗਿਆ, ਜਦਕਿ ਰਾਵੀ ਦੇ ਪਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿੱਚ ਚਲਾ ਗਿਆ। ਇਸ ਨਾਲ ਸਿੱਖ ਸੰਗਤ ਲਈ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਦੋ ਮਹੱਤਵਪੂਰਨ ਅਸਥਾਨਾਂ ਵਿਚਕਾਰ ਸਰਹੱਦ ਖੜ੍ਹੀ ਹੋ ਗਈ। ਦਹਾਕਿਆਂ ਤੱਕ ਸੰਗਤ ਦੂਰੋਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਦੀ ਰਹੀ ਅਤੇ ਖੁੱਲ੍ਹੇ ਦਰਸ਼ਨਾਂ ਦੀ ਅਰਦਾਸ ਕਰਦੀ ਰਹੀ। -ਆਜ਼ਾਦੀ ਤੋਂ ਬਾਅਦ ਵੀ 2 ਦਿਨ ਪਾਕਿਸਤਾਨ ਦੇ ਅਧੀਨ ਰਿਹਾ ਗੁਰਦਾਸਪੁਰ–

1947 ਵਿੱਚ ਭਾਰਤ-ਪਾਕਿ ਦੀ ਵੰਡ ਦੌਰਾਨ ਬੇਸ਼ੱਕ ਭਾਰਤ ਨੂੰ 15 ਅਗਸਤ ਵਾਲੇ ਦਿਨ ਆਜਾਦੀ ਮਿਲ ਗਈ ਪਰ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੋ ਦਿਨ ਨਵੇਂ ਬਣੇ ਦੇਸ਼ ਪਾਕਿਸਤਾਨ ਦਾ ਹਿੱਸਾ ਬਣਿਆ ਰਿਹਾ। ਇਹੋ ਨਹੀਂ ਪਾਕਿਸਤਾਨ ਸਰਕਾਰ ਵੱਲੋਂ ਆਪਣੇ ਡੀਸੀ ਅਤੇ ਆਪਣੇ ਐੱਸਪੀ ਨੂੰ ਵੀ ਗੁਰਦਾਸਪੁਰ ਦਾ ਚਾਰਜ ਲੈਣ ਲਈ ਭੇਜ ਦਿੱਤਾ ਗਿਆ ਸੀ। ਹੋਰ ਤਾਂ ਹੋਰ ਭਾਰਤ ਨੂੰ 15 ਅਗਸਤ ਨੂੰ ਆਜ਼ਾਦੀ ਮਿਲਣ ਦੇ ਬਾਵਜੂਦ ਜ਼ਿਲ੍ਹਾ ਗੁਰਦਾਸਪੁਰ ਅੰਦਰ 2 ਦਿਨ ਪਾਕਿਸਤਾਨੀ ਝੰਡਾ ਹੀ ਝੁਲਦਾ ਰਿਹਾ। ਜਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪ੍ਰਸਿੱਧ ਇਤਿਹਾਸਕਾਰ ਪ੍ਰੋਫੈਸਰ ਰਾਜ ਕੁਮਾਰ ਸ਼ਰਮਾ ਨੇ ਅਨੁਸਾਰ ਜਿਲ੍ਹਾ ਗੁਰਦਾਸਪੁਰ ਨੂੰ ਲੈ ਕੇ 3-4 ਦਿਨ ਭੰਬਲਭੂਸੇ ਵਾਲੀ ਸਥਿਤੀ ਇਸ ਕਰਕੇ ਬਣੀ ਰਹੀ ਕਿਓਂਕਿ ਭਾਰਤੀ ਪੰਜਾਬ ਦੀ ਵੰਡ ਲਈ ਬਣੇ ਰੇਡਕਲਿਫ ਬਾਊਂਡਰੀ ਕਮਿਸ਼ਨ ਵਲੋਂ ਇਸ ਬਾਰੇ ਸਹੀ ਸਮੇਂ ‘ਤੇ ਕੋਈ ਘੋਸ਼ਣਾ ਨਹੀਂ ਕੀਤੀ ਗਈ। ਉਹਨਾਂ ਦੱਸਿਆ ਕਿ 1947 ਵਿਚ ਭਾਰਤ-ਪਾਕਿ ਦੀ ਵੰਡ ਦੌਰਾਨ ਪੰਜਾਬ ਦੀ ਵੰਡ ਲਈ ਰੇਡਕਲਿਫ ਕਮਿਸ਼ਨ ਬਣਾਇਆ ਗਿਆ ਜਿਸਦਾ ਇੰਚਾਰਜ ਸਰ ਸਾਇਰਲ ਰੇਡ ਕਲਿਫ ਨੂੰ ਥਾਪਿਆ ਗਿਆ।ਗੁਰਦਾਸਪੁਰ ਦੇ ਪਾਕਿਸਤਾਨ ਵਿਚ ਜਾਣ ਦੀ ਸੰਭਾਵਨਾ ਦੇ ਚਲਦਿਆਂ ਸ਼ਹਿਰ ਦੇ ਅਮੀਰ ਪਰਿਵਾਰਾਂ ਨੇ ਆਪਣੇ ਬੱਚੇ, ਔਰਤਾਂ ਅਤੇ ਕੀਮਤੀ ਸਾਮਾਨ ਨੂੰ ਦਰਿਆ ਬਿਆਸ ਦੇ ਪਾਰ ਪੈਂਦੇ ਭਾਰਤ ਦੇ ਹਿੱਸੇ ਵਿਚ ਭੇਜਣਾ ਸ਼ੁਰੂ ਕਰ ਦਿੱਤਾ ਸੀ। ਕਿਓਂਕਿ ਤੈਅ ਨੇਮਾਂ ਅਨੁਸਾਰ ਨਵੀਂ ਬਣੀ ਪਾਕਿਸਤਾਨੀ ਸਰਕਾਰ ਮੁਸਲਿਮ ਬਹੁਗਿਣਤੀ ਵਾਲੇ ਜ਼ਿਲ੍ਹਿਆਂ ਵਿੱਚ ਆਪਣੇ ਅਧਿਕਾਰੀ ਭੇਜ ਸਕਦੀ ਸੀ। ਇਸ ਲਈ ਉਸਨੇ 14 ਅਗਸਤ ਹੀ ਆਪਣੇ ਡਿਪਟੀ ਕਮਿਸ਼ਨਰ ਮੁਸ਼ਤਾਕ ਅਹਿਮਦ ਚੀਮਾ ਅਤੇ ਐਸਪੀ ਨੂੰ ਜ਼ਿਲ੍ਹਾ ਗੁਰਦਾਸਪੁਰ ਭੇਜ ਦਿੱਤਾ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News