ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਅੰਤੋਨੀਓ ਗੁਟੇਰੇਜ਼ ਨੇ ਇਰਾਨ ’ਤੇ ਅਮਰੀਕਾ-ਇਜ਼ਰਾਈਲ ਦੇ ਹਵਾਈ ਹਮਲਿਆਂ ਦੀ ਆਲੋਚਨਾ ਕੀਤੀ ਜਦਕਿ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ’ਚ ਅਮਰੀਕੀ ਤੇ ਇਜ਼ਰਾਇਲੀ ਰਾਜਦੂਤਾਂ ਦੀ ਇਰਾਨੀ ਰਾਜਦੂਤਾਂ ਨਾਲ ਤਿੱਖੀ ਬਹਿਸ ਹੋ ਗਈ। ਜਨਰਲ ਸਕੱਤਰ ਗੁਟੇਰੇਜ਼ ਨੇ ਚਿਤਾਵਨੀ ਦਿੱਤੀ ਕਿ ਪੱਛਮੀ ਏਸ਼ੀਆ ’ਚ ਫੌਜੀ ਕਾਰਵਾਈ ਨਾਲ ਦੁਨੀਆ ਦੇ ਸਭ ਤੋਂ ਅਸਥਿਰ ਖੇਤਰ ’ਚ ਬੇਲਗਾਮ ‘ਘਟਨਾਵਾਂ ਦਾ ਸਿਲਸਿਲਾ’ ਸ਼ੁਰੂ ਹੋਣ ਦਾ ਖਤਰਾ ਹੈ। ਉਨ੍ਹਾਂ ਸੁਰੱਖਿਆ ਕੌਂਸਲ ਦੀ ਹੰਗਾਮੀ ਮੀਟਿੰਗ ’ਚ ਕਿਹਾ, ‘‘ਅਸੀਂ ਕੌਮਾਂਤਰੀ ਸ਼ਾਂਤੀ ਅਤੇ ਸੁਰੱਖਿਆ ਲਈ ਗੰਭੀਰ ਖਤਰੇ ਦਾ ਸਾਹਮਣਾ ਕਰ ਰਹੇ ਹਾਂ। ਫੌਜੀ ਕਾਰਵਾਈ ਨਾਲ ਅਜਿਹੀਆਂ ਘਟਨਾਵਾਂ ਦਾ ਸਿਲਸਿਲਾ ਸ਼ੁਰੂ ਹੋਣ ਦਾ ਖ਼ਤਰਾ ਹੈ ਜਿਸ ਨੂੰ ਦੁਨੀਆ ਦੇ ਸਭ ਤੋਂ ਅਸਥਿਰ ਖੇਤਰ ’ਚ ਕੋਈ ਵੀ ਕੰਟਰੋਲ ਨਹੀਂ ਕਰ ਸਕਦਾ।’’ ਉਨ੍ਹਾਂ ਇਰਾਨ ਖ਼ਿਲਾਫ਼ ਅਮਰੀਕਾ ਤੇ ਇਜ਼ਰਾਈਲ ਦੇ ਭਿਆਨਕ ਫੌਜੀ ਹਮਲਿਆਂ ਦੀ ਨਿੰਦਾ ਕਰਨ ਦੇ ਨਾਲ ਨਾਲ ਬਹਿਰੀਨ, ਇਰਾਕ, ਜੌਰਡਨ, ਕੁਵੈਤ, ਕਤਰ, ਸਾਊਦੀ ਅਰਬ ਤੇ ਯੂ ਏ ਈ ਦੀ ‘ਪ੍ਰਭੂਸੱਤਾ ਤੇ ਖੇਤਰੀ ਅਖੰਡਤਾ ਦੀ ਉਲੰਘਣਾ’ ਕਰ ਕੇ ਕੀਤੇ ਗਏ ਇਰਾਨੀ ਹਮਲਿਆਂ ਦੀ ਵੀ ਆਲੋਚਨਾ ਕੀਤੀ ਹੈ। ਸੁਰੱਖਿਆ ਕੌਂਸਲ ਦੀ ਮੀਟਿੰਗ ਵਿੱਚ ਅਮਰੀਕੀ ਅਤੇ ਇਜ਼ਰਾਇਲੀ ਰਾਜਦੂਤਾਂ ਦੀ ਇਰਾਨੀ ਰਾਜਦੂਤ ਨਾਲ ਤਿੱਖੀ ਬਹਿਸ ਹੋਈ। ਬੈਠਕ ਦੌਰਾਨ ਅਮਰੀਕੀ ਰਾਜਦੂਤ ਨੇ ਕੌਮਾਂਤਰੀ ਭਾਈਚਾਰੇ ਨੂੰ ਕਿਹਾ ਕਿ ਰਾਸ਼ਟਰਪਤੀ ਟਰੰਪ ਨੇ ਫ਼ੈਸਲਾਕੁਨ ਕਾਰਵਾਈ ਕੀਤੀ ਹੈ। ਸੰਯੁਕਤ ਰਾਸ਼ਟਰ ਵਿੱਚ ਅਮਰੀਕਾ ਦੇ ਨੁਮਾਇੰਦੇ ਰਾਜਦੂਤ ਮਾਈਕ ਵਾਲਟਜ਼ ਨੇ ਕਿਹਾ ਕਿ ਇਤਿਹਾਸ ਦਾ ਇਹ ਅਜਿਹਾ ਪਲ ਹੈ ਜਿਸ ਵਿੱਚ ਨੈਤਿਕ ਸਪੱਸ਼ਟਤਾ ਦੀ ਲੋੜ ਹੈ ਤੇ ਰਾਸ਼ਟਰਪਤੀ ਟਰੰਪ ਨੇ ਇਸ ਚੁਣੌਤੀ ਦਾ ਸਾਹਮਣਾ ਕੀਤਾ ਹੈ।
ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ’ਚ ਰਾਜਦੂਤ ਬਹਿਸੇ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!
ਲਾਸਾਲ ਪੁਲੀਸ ਨੇ ਇੱਕ ਤਾਜ਼ਾ ਮਾਮਲੇ ਵਿੱਚ ਚਾਕੂ ਮਾਰ ਕੇ ਕਤਲ ਕੀਤੀ ਗਈ ਮਹਿਲਾ ਦੀ ਪਛਾਣ ਵਿੰਡਸਰ ਦੀ 45 ਸਾਲਾ ਨੈਂਸੀ ਗਰੇਵਾਲ ਵਜੋਂ ਕੀਤੀ ਹੈ।

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ
ਪੰਜਾਬ ਨਾਲ ਸਬੰਧਤ ਅਤੇ ਕੈਨੇਡਾ ਦੇ ਸਰੀ (Surrey) ਵਿੱਚ ਰਹਿਣ ਵਾਲੇ 42 ਸਾਲਾ ਰਘਬੀਰ ਸਿੰਘ ਭਰੋਵਾਲ ਦੀ ਪੇਰੂ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ
ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4
ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!
ਲਾਸਾਲ ਪੁਲੀਸ ਨੇ ਇੱਕ ਤਾਜ਼ਾ ਮਾਮਲੇ ਵਿੱਚ ਚਾਕੂ ਮਾਰ ਕੇ ਕਤਲ ਕੀਤੀ ਗਈ ਮਹਿਲਾ ਦੀ ਪਛਾਣ ਵਿੰਡਸਰ ਦੀ 45 ਸਾਲਾ ਨੈਂਸੀ ਗਰੇਵਾਲ ਵਜੋਂ ਕੀਤੀ ਹੈ। ਵਿੰਡਸਰ ਸਟਾਰ ਦੀ ਰਿਪੋਰਟ ਦੇ…
World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ
ਪੰਜਾਬ ਨਾਲ ਸਬੰਧਤ ਅਤੇ ਕੈਨੇਡਾ ਦੇ ਸਰੀ (Surrey) ਵਿੱਚ ਰਹਿਣ ਵਾਲੇ 42 ਸਾਲਾ ਰਘਬੀਰ ਸਿੰਘ ਭਰੋਵਾਲ ਦੀ ਪੇਰੂ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਰਘਬੀਰ ਸਿੰਘ ‘ਫਲਾਇੰਗ…
Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ
ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4 ਮਾਰਚ (ਬੁੱਧਵਾਰ) ਨੂੰ 58 ਉਡਾਣਾਂ…
More News

ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਅਮਰੀਕਾ ਨੇ ਇਰਾਨ ਵਿੱਚ ਵੱਡੀ ਜੰਗੀ ਕਾਰਵਾਈ ਸ਼ੁਰੂ ਕੀਤੀ: ਟਰੰਪ

West Asia crisis: Qatar ਨੇ ਗੈਸ ਉਤਪਾਦਨ ਰੋਕਿਆ; India ਦੀ ਸਪਲਾਈ ਪ੍ਰਭਾਵਿਤ

Middle East Crisis: ਅਮਰੀਕੀ ਪਣਡੁੱਬੀ ਵਲੋਂ Sri Lanka ਕੋਲ Iran ਦੇ ਜੰਗੀ ਬੇੜੇ ’ਤੇ ਹਮਲਾ; 87 ਮੌਤਾਂ




