ਹਰਿਆਣਾ: ਏਐੱਸਆਈ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ; ਵੀਡੀਓ ਵਿੱਚ ਡੀਜੀਪੀ ਸ਼ਤਰੂਜੀਤ, ਸਾਬਕਾ ਐੱਸਪੀ ਬਿਜਾਰਨੀਆ ਦੀ ਕੀਤੀ ਤਾਰੀਫ਼

ਹਰਿਆਣਾ ਪੁਲੀਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਦੀ ਲਾਸ਼ ਮੰਗਲਵਾਰ ਨੂੰ ਰੋਹਤਕ ਵਿੱਚ ਲਾਧੌਤ-ਧਮਾਰ ਰੋਡ ’ਤੇ ਸਥਿਤ ਉਸ ਦੀ ਰਿਹਾਇਸ਼ ਤੋਂ ਬਰਾਮਦ ਕੀਤੀ ਗਈ ਅਤੇ ਕਥਿਤ ਤੌਰ ’ਤੇ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਕਿਹਾ ਜਾ ਰਿਹਾ ਹੈ।ਏਐੱਸਆਈ ਸੰਦੀਪ ਕੁਮਾਰ ਰੋਹਤਕ ਵਿੱਚ ਤਾਇਨਾਤ ਸੀ ਅਤੇ ਉਸ ਨੇ ਕਥਿਤ ਤੌਰ ’ਤੇ ਆਪਣੇ ਆਪ ਨੂੰ ਰਿਵਾਲਵਰ ਨਾਲ ਗੋਲੀ ਮਾਰ ਲਈ। ਜਾਣਕਾਰੀ ਅਨੁਸਾਰ ਇੱਕ ਨੋਟ ਵੀ ਬਰਾਮਦ ਹੋਇਆ ਹੈ, ਹਾਲਾਂਕਿ ਪੁਲੀਸ ਨੇ ਅਜੇ ਇਸ ਦੇ ਵੇਰਵਿਆਂ ਦੀ ਪੁਸ਼ਟੀ ਨਹੀਂ ਕੀਤੀ ਹੈ।

ਇਸ ਘਟਨਾ ਤੋਂ ਬਾਅਦ ਸੰਦੀਪ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। ਵੀਡੀਓ ਵਿੱਚ ਉਹ ਹਰਿਆਣਾ ਦੇ ਡੀਜੀਪੀ ਸ਼ਤਰੂਜੀਤ ਸਿੰਘ ਕਪੂਰ ਅਤੇ ਰੋਹਤਕ ਦੇ ਸਾਬਕਾ ਐੱਸਪੀ ਨਰਿੰਦਰ ਬਿਜਾਰਨੀਆ ਦੀ ਤਾਰੀਫ਼ ਕਰਦੇ ਹੋਏ, ਉਨ੍ਹਾਂ ਨੂੰ ਇਮਾਨਦਾਰ ਅਧਿਕਾਰੀਆਂ ਵਜੋਂ ਦੱਸ ਰਿਹਾ ਹੈ।ਉਸੇ ਵੀਡੀਓ ਵਿੱਚ ਸੰਦੀਪ ਨੇ ਆਪਣੇ ਇਸ ਖਤਰਨਾਕ ਕਦਮ ਲਈ ਰੋਹਤਕ ਦੇ ਆਈਜੀਪੀ ਦਫ਼ਤਰ ’ਚ ਤਾਇਨਾਤ ਕੁਝ ਪੁਲੀਸ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ। ਉਸ ਨੇ ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਫੈਲਾਉਣ, ਜਾਤੀ ਦੇ ਆਧਾਰ ‘ਤੇ ਭੇਦਭਾਵ ਰਾਹੀਂ ਸਾਥੀ ਅਧਿਕਾਰੀਆਂ ਨੂੰ ਪਰੇਸ਼ਾਨ ਕਰਨ ਅਤੇ ਇਮਾਨਦਾਰ ਪੁਲੀਸ ਕਰਮਚਾਰੀਆਂ ਵਿਰੁੱਧ ਅੱਤਿਆਚਾਰ ਕਰਨ ਦਾ ਦੋਸ਼ ਲਾਇਆ। ਉਸ ਨੇ ਇਸ ਸੰਦਰਭ ਵਿੱਚ ਮਰਹੂਮ ਸੀਨੀਅਰ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦਾ ਵੀ ਜ਼ਿਕਰ ਕੀਤਾ।

ਸੰਦੀਪ ਨੇ ਵੀਡੀਓ ਵਿੱਚ ਕਿਹਾ ਕਿ ਉਹ ਭਗਤ ਸਿੰਘ ਤੋਂ ਪ੍ਰੇਰਿਤ ਸੀ ਅਤੇ ਕਿਸੇ ਤੋਂ ਨਹੀਂ ਡਰਦਾ ਸੀ। ਉਸ ਨੇ ਕਿਹਾ ਕਿ ਉਸ ਦਾ ਬਲੀਦਾਨ ਲੋਕਾਂ ਅਤੇ ਦੇਸ਼ ਨੂੰ ਜਗਾਉਣ ਲਈ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ

Read More »

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ

Read More »

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ

Read More »
ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
03Sep

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ…

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?
03Sep

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ ਹੋ ਸਕੇਗਾ। ਇਸ ਲਈ ਵੱਧ…

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ
03Sep

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ ਕਿ ਲੋਕਾਂ ਨੂੰ ਦੁਬਾਰਾ ਵਸਾਉਣ…

More News

Leave a Reply

Your email address will not be published. Required fields are marked *