ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਨਗਰ ਕੌਂਸਲ ਦੀ ਵੱਡੀ ਕਾਰਵਾਈ, ਜੜ੍ਹਾਂ ਤੋਂ ਉਖਾੜੇ ਜਾ ਰਹੇ ਨਜਾਇਜ਼ ਯੂਨੀਪੋਲ

ਜ਼ੀਰਕਪੁਰ : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ 26 ਮਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੋਂ ਪਹਿਲਾਂ ਜ਼ੀਰਕਪੁਰ ਵਿਚ ਨਾਜਾਇਜ਼ ਯੂਨੀਪੋਲਾਂ ਅਤੇ ਹੋਰਡਿੰਗ ਬੋਰਡਾਂ ਦੇ ਮਾਮਲੇ ਨੇ ਪ੍ਰਸ਼ਾਸਨਿਕ ਗਲਿਆਰਿਆਂ ਵਿਚ ਹਲਚਲ ਤੇਜ਼ ਕਰ ਦਿੱਤੀ ਹੈ। ਸ਼ਹਿਰ ਵਿਚ ਲੰਬੇ ਸਮੇਂ ਤੋਂ ਵਿਵਾਦਾਂ ਵਿਚ ਰਹੇ ਇਸ ਮਾਮਲੇ ’ਚ ਹੁਣ ਨਗਰ ਕੌਂਸਲ ਨੇ ਕਾਰਵਾਈ ਦੀ ਰਫ਼ਤਾਰ ਵਧਾ ਦਿੱਤੀ ਹੈ। ਹਾਲਾਤ ਇਸ ਕਦਰ ਬਦਲੇ ਨਜ਼ਰ ਆ ਰਹੇ ਹਨ ਕਿ ਕਈ ਥਾਵਾਂ ”ਤੇ ਸਿਰਫ਼ ਬੋਰਡ ਉਤਾਰਨ ਦੀ ਬਜਾਏ ਯੂਨੀਪੋਲਾਂ ਨੂੰ ਜੜ੍ਹਾਂ ਸਮੇਤ ਉਖਾੜਿਆ ਜਾ ਰਿਹਾ ਹੈ, ਤਾਂ ਜੋ ਭਵਿੱਖ ਵਿਚ ਮੁੜ ਉਨ੍ਹਾਂ ਉੱਪਰ ਕੋਈ ਇਸ਼ਤਿਹਾਰ ਜਾਂ ਪੋਸਟਰ ਨਾ ਲੱਗ ਸਕੇ। ਨਗਰ ਕੌਂਸਲ ਵੱਲੋਂ ਹੁਣ ਤੱਕ ਲਗਭਗ ਦੋ ਦਰਜਨ ਥਾਵਾਂ ਤੋਂ ਨਜਾਇਜ਼ ਬੋਰਡ ਹਟਾਏ ਜਾ ਚੁੱਕੇ ਹਨ, ਜਦਕਿ ਆਉਣ ਵਾਲੇ ਦਿਨਾਂ ਵਿਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਇਹ ਸਾਰਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਇਕ ਜਨਹਿਤ ਪਟੀਸ਼ਨ ਨਾਲ ਜੁੜਿਆ ਹੋਇਆ ਹੈ, ਜਿਸ ਵਿਚ ਸ਼ਹਿਰ ਅੰਦਰ ਵੱਡੀ ਗਿਣਤੀ ’ਚ ਲੱਗੇ ਨਾਜਾਇਜ਼ ਹੋਰਡਿੰਗ ਬੋਰਡਾਂ ਅਤੇ ਯੂਨੀਪੋਲਾਂ ”ਤੇ ਗੰਭੀਰ ਸਵਾਲ ਚੁੱਕੇ ਗਏ ਹਨ। ਪਟੀਸ਼ਨ ਵਿਚ ਦਿੱਤੇ ਅੰਕੜਿਆਂ ਮੁਤਾਬਕ ਸ਼ਹਿਰ ਵਿਚ ਸਿਰਫ਼ 54 ਵੱਡੇ ਪੋਲ ਅਤੇ ਕਰੀਬ 400 ਛੋਟੇ ਬੋਰਡ ਲਗਾਉਣ ਲਈ ਹੀ ਅਧਿਕਾਰਤ ਪ੍ਰਵਾਨਗੀ ਦਿੱਤੀ ਗਈ ਸੀ। ‘ਜਦੋਂ ਸਾਡੀਆਂ ਟੀਮਾਂ ਨਿੱਜੀ ਇਮਾਰਤਾਂ ਉੱਪਰ ਲੱਗੇ ਵੱਡੇ-ਵੱਡੇ ਨਾਜਾਇਜ਼ ਬੋਰਡ ਹਟਾਉਣ ਜਾਂਦੀਆਂ ਹਨ, ਤਾਂ ਕਈ ਥਾਵਾਂ ”ਤੇ ਉਨ੍ਹਾਂ ਨੂੰ ਸਥਾਨਕ ਪੱਧਰ ”ਤੇ ਭਾਰੀ ਰੁਕਾਵਟਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਾਰਵਾਈ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਅਸੀਂ ਜ਼ਿਲ੍ਹਾ ਮੁਹਾਲੀ ਦੇ ਡਿਪਟੀ ਕਮਿਸ਼ਨਰ (ਡੀਸੀ) ਰਾਹੀਂ ਐੱਸਐੱਸਪੀ ਮੁਹਾਲੀ ਕੋਲੋਂ ਵਿਸ਼ੇਸ਼ ਪੁਲਿਸ ਸੁਰੱਖਿਆ ਦੀ ਮੰਗ ਕੀਤੀ ਹੈ, ਤਾਂ ਜੋ 26 ਮਈ ਦੀ ਸੁਣਵਾਈ ਤੋਂ ਪਹਿਲਾਂ ਸ਼ਹਿਰ ਵਿਚੋਂ ਸਾਰੇ ਨਾਜਾਇਜ਼ ਬੋਰਡ ਹਟਾਏ ਜਾ ਸਕਣ।’

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ

Read More »

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ

Read More »

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ

Read More »
ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
03Sep

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ…

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?
03Sep

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ ਹੋ ਸਕੇਗਾ। ਇਸ ਲਈ ਵੱਧ…

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ
03Sep

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ ਕਿ ਲੋਕਾਂ ਨੂੰ ਦੁਬਾਰਾ ਵਸਾਉਣ…

More News