ਹੁਣ ਜ਼ਿੰਦਗੀ ਬਚਾਉਣ ਦੀ ਜੰਗ, ਨੇਪਾਲ ਨੇ ਮੰਗੀ ਮਦਦ; ਖ਼ਰਾਬ ਮੌਸਮ ਕਾਰਨ ਬਚਾਅ ਮੁਹਿੰਮ ਪ੍ਰਭਾਵਿਤ

ਨਵੀਂ ਦਿੱਲੀ : ਗਲੇਸ਼ੀਅਰ ਟੁੱਟਣ ਤੋਂ ਬਾਅਦ ਨੇਪਾਲ ’ਚ ਆਏ ਤਬਾਹਕੁੰਨ ਹੜ੍ਹ ਦੇ ਬਾਅਦ ਹੁਣ ਜ਼ਿੰਦਗੀਆਂ ਬਚਾਉਣ ਲਈ ਜੰਗ ਤੇਜ਼ ਹੋ ਗਈ ਹੈ। ਅੱਠ ਜ਼ਿਲ੍ਹਿਆਂ ’ਚ ਰਾਹਤ ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ, ਪਰ ਖਰਾਬ ਮੌਸਮ ਦੇ ਕਾਰਨ ਇਸ ਵਿਚ ਲਗਾਤਾਰ ਦਿੱਕਤਾਂ ਆ ਰਹੀਆਂ ਹਨ। ਸ਼ਨਿਚਰਵਾਰ ਨੂੰ ਵੀ ਖਰਾਬ ਮੌਸਮ ਦੇ ਕਾਰਨ ਬਚਾਅ ਮੁਹਿੰਮ ਨੂੰ ਵਿਚਾਲੇ ਰੋਕਣਾ ਪਿਆ। ਆਫਤ ਨਾਲ ਕਰੀਬ ਇਕ ਲੱਖ ਨੇਪਾਲੀ ਨਾਗਰਿਕ ਬੇਘਰ ਹੋ ਗਏ ਹਨ, ਜਦਕਿ ਤਿੰਨ ਕਰੋੜ ਲੋਕਾਂ ਦੇ ਸਾਹਮਣੇ ਰੋਜ਼ੀ ਰੋਟੀ ਦਾ ਸੰਕਟ ਖੜ੍ਹਾ ਹੋ ਗਿਆ ਹੈ। ਹਾਲਾਤ ਨੂੰ ਦੇਖਦੇ ਹੋਏ ਨੇਪਾਲ ਸਰਕਾਰ ਨੇ ਦੁਨੀਆ ਭਰ ਤੋਂ ਮਦਦ ਦੀ ਮੰਗ ਕੀਤੀ ਹੈ। ਰਾਇਟਰ ਦੇ ਮੁਤਾਬਕ, ਨੇਪਾਲ ਦੇ ਵਿੱਤ ਮੰਤਰੀ ਸਵਰਣਿਮ ਵਾਗਲੇ ਨੇ ਅਨੁਮਾਨ ਪ੍ਰਗਟਾਇਆ ਹੈ ਕਿ ਦੇਸ਼ ਨੂੰ ਚਾਰ ਤੋਂ ਪੰਜ ਅਰਬ ਡਾਲਰ ਦੀ ਮਦਦ ਦੀ ਲੋੜ ਪਵੇਗੀ। ਉਨ੍ਹਾਂ ਕਿਹਾ ਕਿ ਹਰ ਸਾਹ ਨੂੰ ਬਚਾਉਣ ਲਈ ਦੁਨੀਆ ਪੈਸੇ ਤੇ ਤਕਨੀਕ ਨਾਲ ਮਦਦ ਕਰੇ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਨੇਪਾਲ-ਤਿੱਬਤ ਸਰਹੱਦ ਤੋਂ 20 ਕਿਲੋਮੀਟਰ ਉੱਪਰ ਗਲੇਸ਼ੀਅਰ ਟੁੱਟ ਗਿਆ ਸੀ। ਇਸ ਦੇ ਬਾਅਦ ਭਾਰੀ ਮਾਤਰਾ ’ਚ ਬਰਫ਼, ਚੱਟਾਨਾਂ, ਚਿੱਕੜ ਤੇ ਮਲਬਾ ਪਹਾੜੀ ਨਦੀਆਂ ਦੇ ਰਸਤੇ ਨੇਪਾਲ ਵੱਲ ਕਰੀਬ 200 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਵਧਿਆ। ਇਸ ਨਾਲ ਤਿੱਬਤ ਤੇ ਨੇਪਾਲ ’ਚ ਕੁੱਲ ਮਿਲਾ ਕੇ ਕਰੀਬ 3000 ਲੋਕ ਲਾਪਤਾ ਹੋ ਗਏ। ਇਸ ਵਿਚ ਨੇਪਾਲ ’ਚ 2400 ਲੋਕ ਲਾਪਤਾ ਹਨ, ਜਿਸ ਵਿਚ 320 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਅਧਿਕਾਰੀਆਂ ਨੇ ਕਿਹਾ ਕਿ 261 ਵਿਦੇਸ਼ੀ ਨਾਗਰਿਕਾਂ ਨੂੰ ਬਚਾਇਆ ਜਾ ਚੁੱਕਾ ਹੈ, ਜਿਸ ਵਿਚ 167 ਭਾਰਤੀ ਹਨ। 4400 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। ਹੁਣ ਤੱਕ ਨੇਪਾਲ ’ਚ 669 ਤੇ ਤਿੱਬਤ ਦੇ ਇਲਾਕੇ ’ਚ ਸੱਤ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ।

ਤਲਾਸ਼ੀ ਮੁਹਿੰਮ ’ਚ 15 ਹਜ਼ਾਰ ਸੁਰੱਖਿਆ ਮੁਲਾਜ਼ਮ ਲਗਾਏ ਗਏ ਹਨ। ਤਿੱਬਤ ਆਫਤ ਮੈਨੇਜਮੈਂਟ ਵਿਭਾਗ ਦੇ ਮੁਤਾਬਕ, ਗਯਿਰੋਂਗ ਕਾਊਂਟੀ ’ਚ 550 ਲੋਕ ਲਾਪਤਾ ਹਨ, ਜਿਨ੍ਹਾਂ ’ਚ 260 ਵਿਦੇਸ਼ੀ ਨਾਗਰਿਕ ਹਨ। ਹਾਲਾਂਕਿ, ਉਨ੍ਹਾਂ ਦੀ ਰਾਸ਼ਟਰੀਅਤਾ ਦੇ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ। ਇਸ ਤੋਂ ਪਹਿਲਾਂ ਚੀਨੀ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਗਯਿਰੋਂਗ ਕਾਊਂਟੀ ਤੋਂ 1000 ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਕੱਢਿਆ ਜਾ ਚੁੱਕਾ ਹੈ। ਇਨ੍ਹਾਂ ’ਚ 555 ਵਿਦੇਸ਼ੀ ਸੈਲਾਨੀ ਤੇ 499 ਸਥਾਨਕ ਨਾਗਰਿਕ ਸ਼ਾਮਲ ਹਨ। ਚੀਨ ਨੇ 2141 ਬਚਾਅ ਮੁਲਾਜ਼ਮਾਂ ਤੇ 86 ਮਾਹਿਰਾਂ ਨੂੰ ਭਾਲ ਦੀ ਕਾਰਵਾਈ ’ਚ ਲਗਾਇਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਮੁਤਾਬਕ, ਭਾਰਤ ਵਲੋਂ ਹੁਣ ਤੱਕ 60 ਟਨ ਰਾਹਤ ਸਮੱਗਰੀ ਲੈ ਕੇ ਤਿੰਨ ਜਹਾਜ਼ ਨੇਪਾਲ ਪਹੁੰਚ ਚੁੱਕੇ ਹਨ। ਇਸ ਤੋਂ ਇਲਾਵਾ 11 ਮੈਂਬਰੀ ਸੁਰੰਗ ਬਚਾਅ ਮਾਹਿਰਾਂ ਦੀ ਇਕ ਟੀਮ ਵੀ ਨੇਪਾਲ ਪਹੁੰਚੀ ਹੈ। ਇਹ ਟੀਮ ਰਸੁਵਾ ਤੇ ਨੁਵਾਕੋਟ ਜ਼ਿਲ੍ਹਿਆਂ ’ਚ ਹਾਈਡ੍ਰੋਪਾਵਰ ਪ੍ਰੋਜੈਕਟ ਦੀਆਂ ਸੁਰੰਗਾਂ ’ਚ ਫਸੇ ਲੋਕਾਂ ਨੂੰ ਕੱਢਣ ’ਚ ਮਦਦ ਕਰ ਰਹੀ ਹੈ। ਟੀਮ ਨੇ ਤ੍ਰਿਸ਼ੂਲੀ ਇਲਾਕੇ ’ਚ ਹਵਾਈ ਸਰਵੇਖਣ ਕੀਤਾ ਤੇ ਚਿਲੀਮ ਤੇ ਲਾਂਗਤਾਂਗ ਇਲਾਕੇ ’ਚ ਬਚਾਅ ਅਭਿਆਨ ਦੇ ਹਾਲਾਤ ਦੀ ਸਮੀਖਿਆ ਕੀਤੀ। ਇਸ ਅਭਿਆਨ ’ਚ ਨੇਪਾਲੀ ਫ਼ੌਜ ਤੇ ਪੁਲਿਸ ਦੇ 82 ਮੈਂਬਰ ਵੀ ਲੱਗੇ ਹੋਏ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News