ਹੜ੍ਹ ਨੇ ਮਚਾਈ ਤਬਾਹੀ! ਅਰੁਣਾਚਲ ਪ੍ਰਦੇਸ਼ ‘ਚ ਢਿੱਗਾਂ ਡਿੱਗਣ ਤੇ ਹੜ੍ਹ ਨਾਲ ਚਾਰ ਲੋਕਾਂ ਦੀ ਮੌਤ, ਫੌਜ ਦੇ 5 ਜਵਾਨ ਲਾਪਤਾ

 ਈਟਾਨਗਰ : ਅਰੁਣਾਚਲ ਪ੍ਰਦੇਸ਼ ‘ਚ ਜ਼ਮੀਨ ਖਿਸਕਣ ਤੇ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਇੱਥੇ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਫੌਜ ਦੇ ਪੰਜ ਜਵਾਨ ਲਾਪਤਾ ਹਨ। ਸਟੇਟ ਇਮਰਜੈਂਸੀ ਆਪ੍ਰੇਸ਼ਨਜ਼ ਸੈਂਟਰ ਦੇ ਮੁਤਾਬਕ, ਇਹ ਦੋਵੇਂ ਘਟਨਾਵਾਂ ਸ਼ੁੱਕਰਵਾਰ ਸ਼ਾਮ ਨੂੰ ਹੋਈਆਂ। ਅਧਿਕਾਰੀਆਂ ਨੇ ਅੱਜ ਸ਼ਨੀਵਾਰ, 15 ਅਗਸਤ ਨੂੰ ਜਾਣਕਾਰੀ ਦਿੱਤੀ ਕਿ ਅਰੁਣਾਚਲ ਪ੍ਰਦੇਸ਼ ਦੇ ਦਿਬਾਂਗ ਵੈਲੀ ਜ਼ਿਲ੍ਹੇ ‘ਚ ਭਾਰੀ ਬਾਰਿਸ਼ ਦੇ ਕਾਰਨ ਅਚਾਨਕ ਆਏ ਹੜ੍ਹ ‘ਚ ਆਰਮੀ ਦੇ ਦੋ ਸ਼ੈਲਟਰ ਵਹਿ ਗਏ, ਜਿਸ ਨਾਲ ਪੰਜ ਜਵਾਨ ਲਾਪਤਾ ਹੋ ਗਏ ਹਨ। ਢਿੱਗਾਂ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ

ਅਰੁਣਾਚਲ ਪ੍ਰਦੇਸ਼ ਦੇ ਅੱਪਰ ਸੁਬਨਸਿਰੀ ਜ਼ਿਲ੍ਹੇ ‘ਚ ਸੜਕ ਨਿਰਮਾਣ ਵਾਲੀ ਜਗ੍ਹਾ ‘ਤੇ ਹੋਏ ਵੱਡੇ ਲੈਂਡਸਲਾਈਡ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਲੈਂਡਸਲਾਈਡ ਹੋਣ ਨਾਲ ਮਲਬੇ ਹੇਠਾਂ ਕਈ ਲੋਕ ਦੱਬ ਗਏ ਸਨ, ਜਿਨ੍ਹਾਂ ਵਿੱਚੋਂ ਚਾਰ ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਇਨ੍ਹਾਂ ਲੋਕਾਂ ਦੇ ਨਾਮ ਟਾਡੂ ਬਾਕੀ, ਤਾਜੀ ਰਾਏ, ਮਾਰਕੋਸ਼ ਬਸੁਮਤਾਰੀ ਅਤੇ ਬਾਬੁਲ ਅਲੀ ਦੱਸੇ ਜਾ ਰਹੇ ਹਨ। ਅੱਪਰ ਸੁਬਨਸਿਰੀ ਦੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਨੇ ਦੱਸਿਆ ਕਿ ਬਾਬੁਲ ਅਲੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਖੋਜ ਤੇ ਰਾਹਤ ਮੁਹਿੰਮ ਲਈ ਨਾਚੋ ਪੁਲਿਸ ਸਟੇਸ਼ਨ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਡਪੋਰਿਜੋ ਤੋਂ ਫਾਇਰ ਅਤੇ ਇਮਰਜੈਂਸੀ ਸਰਵਿਸ ਦੇ ਜਵਾਨਾਂ ਨੂੰ ਵੀ ਬੁਲਾਇਆ ਜਾ ਰਿਹਾ ਹੈ, ਜਦੋਂ ਕਿ ਸਟੇਟ ਡਿਜ਼ਾਸਟਰ ਰਿਸਪੌਂਸ ਫੋਰਸ (SDRF) ਦੀ ਇੱਕ ਟੀਮ ਵੀ ਮੁਹਿੰਮ ‘ਚ ਮਦਦ ਕਰੇਗੀ।

ਫੌਜ ਦੇ 5 ਜਵਾਨ ਲਾਪਤਾ

ਦਿਬਾਂਗ ਵੈਲੀ ਜ਼ਿਲ੍ਹੇ ‘ਚ ਸ਼ੁੱਕਰਵਾਰ ਸ਼ਾਮ ਭਾਰੀ ਬਾਰਿਸ਼ ਕਾਰਨ ਹੜ੍ਹ ਆ ਗਿਆ, ਜਿਸ ਨਾਲ ਪਾਸ਼ੂ ਪਾਣੀ ਆਰਮੀ ਕੈਂਪ ‘ਚ 5ਵੀਂ ਗ੍ਰੇਨੇਡੀਅਰ ਦੇ ਦੋ ਸ਼ੈਲਟਰ ਵਹਿ ਗਏ। 5ਵੀਂ ਗ੍ਰੇਨੇਡੀਅਰ ਦੀਆਂ ਦੋ ਖੋਜ ਅਤੇ ਰਾਹਤ ਟੀਮਾਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News