ਸਿਡਨੀ ਵਿਚਲੇ ਇਕ ਗੁਰਦੁਆਰੇ ਨੇ ਖਾਲਸਾ ਏਡ ਕੋਲੋਂ ਪੰਜਾਬ ਵਿਚ ਹੜ੍ਹ ਪੀੜਤਾਂ ਦੀ ਮਦਦ ਲਈ ਦਾਨ ਵਜੋਂ ਦਿੱਤੀ 40 ਹਜ਼ਾਰ ਡਾਲਰ ਦੀ ਰਾਸ਼ੀ ਵਾਪਸ ਮੰਗੀ ਹੈ। ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਦੇ ਨਾਮ ਹੇਠ ਦਾਨ ਉਗਰਾਉਣ ਨੂੰ ਗੈਰਕਾਨੂੰਨੀ ਮੰਨਿਆ ਜਾ ਰਿਹਾ ਹੈ। ਇੰਡੀਅਨ ਹੈਰੀਟੇਜ ਦੇ ਆਗੂ ਬਲਜਿੰਦਰ ਸਿੰਘ ਨੇ ਕਿਹਾ ਕਿ ਖਾਲਸਾ ਏਡ ਕੋਲ ਭਾਰਤ ਵਿੱਚ ਰਕਮ ਭੇਜਣ ਲਈ ਲੋੜੀਂਦਾ ਕਾਨੂੰਨੀ ਭਾਰਤੀ ਐਫਸੀਆਰਏ ਅਕਾਊਂਟ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਸਮਝ ਤੋਂ ਬਾਹਰ ਹੈ ਕਿ ਜੇਕਰ ਸੰਸਥਾ ਵਿਦੇਸ਼ਾਂ ਤੋਂ ਇਕੱਤਰ ਕੀਤਾ ਦਾਨ ਪੰਜਾਬ ਜਾਂ ਭਾਰਤ ਨਹੀਂ ਭੇਜ ਸਕਦੀ ਤਾਂ ਫਿਰ ਇਹ ਫੰਡ ਇਕੱਠਾ ਕਿਉਂ ਕੀਤਾ ਜਾ ਰਿਹਾ ਹੈ। ਸਿਡਨੀ ਦੇ ਗੁਰਦੁਆਰੇ ਨੇ ਸੰਸਥਾ ਖ਼ਾਲਸਾ ਏਡ ਨੂੰ ਸਾਲ 2019 ਦੇ ਸਮੇਂ ਪੰਜਾਬ ’ਚ ਆਏ ਹੜ੍ਹਾਂ ਤੋਂ ਪੀੜਤਾਂ ਲੋਕਾਂ ਦੀ ਮਦਦ ਲਈ 40 ਹਜ਼ਾਰ ਡਾਲਰ ਦਿੱਤੇ ਸਨ। ਗੁਰਦੁਆਰੇ ਨੇ ਇਕ ਪੱਤਰ ਲਿਖ ਕੇ ਰਾਸ਼ੀ ਵਾਪਸ ਮੰਗੀ ਹੈ। ਆਸਟਰੇਲੀਅਨ ਸਿੱਖ ਐਸੋਸੀਏਸ਼ਨ ਦੇ ਸੇਵਾਦਾਰ ਅਲਬੇਲ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਦੇ ਨਾਂ ਹੇਠ ਵੱਡੇ ਪੱਧਰ ਉੱਤੇ ਆਨਲਾਈਨ ਸੰਸਥਾਵਾਂ ਤੇ ਨਿੱਜੀ ਵਿਅਕਤੀਆਂ ਵੱਲੋਂ ਫੰਡ ਇਕੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਆਪ ਮੁਹਾਰੇ ਬਿਨਾਂ ਘੋਖ ਕੀਤੇ ਅਜਿਹੀਆਂ ਸੰਸਥਾਵਾਂ ਨੂੰ ਦਾਨ ਦੇ ਰਹੇ ਹਨ, ਪਰ ਇਹ ਰਾਸ਼ੀ ਅੱਗੇ ਪੀੜਤਾਂ ਤੱਕ ਨਹੀਂ ਪੁੱਜ ਰਹੀ।
ਆਸਟਰੇਲੀਆ: ਗੁਰਦੁਆਰੇ ਨੇ ਖ਼ਾਲਸਾ ਏਡ ਕੋਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤਾ 40 ਹਜ਼ਾਰ ਡਾਲਰ ਵਾਪਸ ਮੰਗਿਆ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ
ਜੰਗ ਦਾ ਅਖਾੜਾ ਬਣੇ ਹਰਮੁਜ਼ ਜਲ ਮਾਰਗ ਰਾਹੀਂ ਲਾਈਬੇਰੀਆ ਦੇ ਝੰਡੇ ਵਾਲਾ ਬੇੜਾ ਸ਼ੇਨਲੌਂਗ ਸੁਏਜ਼ਮੈਕਸ ਸਾਊਦੀ ਅਰਬ ਤੋਂ ਕੱਚਾ ਤੇਲ ਲੈ ਕੇ ਮੁੰਬਈ ਬੰਦਰਗਾਹ ’ਤੇ

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼
ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ
ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ
ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ
ਜੰਗ ਦਾ ਅਖਾੜਾ ਬਣੇ ਹਰਮੁਜ਼ ਜਲ ਮਾਰਗ ਰਾਹੀਂ ਲਾਈਬੇਰੀਆ ਦੇ ਝੰਡੇ ਵਾਲਾ ਬੇੜਾ ਸ਼ੇਨਲੌਂਗ ਸੁਏਜ਼ਮੈਕਸ ਸਾਊਦੀ ਅਰਬ ਤੋਂ ਕੱਚਾ ਤੇਲ ਲੈ ਕੇ ਮੁੰਬਈ ਬੰਦਰਗਾਹ ’ਤੇ ਪਹੁੰਚ ਗਿਆ ਹੈ। ਅਮਰੀਕਾ-ਇਜ਼ਰਾਈਲ ਅਤੇ…
ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼
ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ ਹਮਲੇ ਜਾਰੀ ਰੱਖਣ ਦਾ ਅਹਿਦ…
ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ
ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ ਲਈ ਨਵੀਂ ਪੰਜ ਸਾਲਾ ਯੋਜਨਾ,…
More News

ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ


West Asia Conflict: ਇਰਾਕ ’ਚ ਅਮਰੀਕੀ ਰੀਫਿਊਲਿੰਗ ਜਹਾਜ਼ ਹਾਦਸਾਗ੍ਰਸਤ; ਪੰਜ ਕਰੂ ਮੈਂਬਰ ਲਾਪਤਾ

‘ਊਰਜਾ ਮਾਰਗਾਂ ’ਚ ਅੜਿੱਕਿਆਂ ਲਈ ਅਮਰੀਕਾ ਜ਼ਿੰਮੇਵਾਰ’

ਇਰਾਨ ਵੱਲੋਂ ਬੇੜਿਆਂ ਅਤੇ ਤੇਲ ਪਲਾਂਟਾਂ ’ਤੇ ਹਮਲੇ



