ਕੈਨੇਡਾ ’ਚ ਅੰਤਰਰਾਜੀ ਵਪਾਰ ਸਮਝੌਤਾ ਸਹੀ ਬੰਦ, ਇੱਕ ਦਸੰਬਰ ਤੋਂ ਲਾਗੂ ਹੋਵੇਗੀ ਵਪਾਰਕ ਖੁੱਲ੍ਹ

ਕੈਨੇਡਾ ਦੇ ਸਾਰੇ ਸੂਬਿਆਂ ਵਲੋਂ ਅੰਤਰਰਾਜੀ ਵਪਾਰ ਸਮਝੌਤੇ ’ਤੇ ਸਹਿਮਤੀ ਪ੍ਰਗਟਾਉਣ ਤੋਂ ਬਾਅਦ ਵਿਕਟੋਰੀਆ ਵਿੱਚ ਹੋਈ ਮੀਟਿੰਗ ਵਿੱਚ ਸਭ ਰਾਜਾਂ ਵਲੋਂ ਇਸ ਨੂੰ ਸਹੀਬੰਦ ਕਰ ਦਿੱਤਾ ਗਿਆ। ਬ੍ਰਿਟਿਸ਼ ਕੋਲੰਬੀਆ ਦੇ ਰੁਜ਼ਗਾਰ ਅਤੇ ਆਰਥਿਕ ਵਾਧੇ ਬਾਰੇ ਮੰਤਰੀ ਰਵੀ ਕਾਹਲੋਂ ਨੇ ਦੱਸਿਆ ਕਿ ਵਪਾਰ ਸਮਝੌਤਾ ਲਾਗੂ ਹੋਣ ਨਾਲ ਅਮਰੀਕੀ ਟੈਰਿਫ ਕਾਰਨ ਉਤਪਾਦਨ ਅਤੇ ਵਪਾਰਕ ਸਰਗਰਮੀਆਂ ਵਿੱਚ ਆਈ ਮੰਦੀ ਕਾਫੀ ਹੱਦ ਤੱਕ ਘਟ ਜਾਵੇਗੀ। ਦੇਸ਼ ਦੀਆਂ ਸਮੁੱਚੀਆਂ ਵਪਾਰਕ ਜਥੇਬੰਦੀਆਂ ਨੇ ਸਮਝੌਤਾ ਸਹੀਬੰਦ ਹੋਣ ’ਤੇ ਖੁਸ਼ੀ ਪ੍ਰਗਟਾਈ ਅਤੇ ਉਮੀਦ ਜ਼ਾਹਿਰ ਕੀਤੀ ਹੈ ਕਿ ਸੂਬਾਈ ਬੰਦਸ਼ਾਂ ਅਤੇ ਕੀਮਤਾਂ ਵਿੱਚ ਵੱਡੇ ਫਰਕ ਕਾਰਨ ਜੋ 2-3 ਵਸਤਾਂ ਹਾਲੇ ਸਮਝੌਤੇ ਤੋਂ ਬਾਹਰ ਰੱਖੀਆਂ ਗਈਆਂ ਹਨ, ਉਹ ਵੀ ਜਲਦੀ ਇਸ ਵਿੱਚ ਜੁੜ ਜਾਣਗੀਆਂ।

ਰਵੀ ਕਾਹਲੋਂ ਨੇ ਕਿਹਾ ਕਿ ਹੁਣ ਅੰਤਰਰਾਜੀ ਵਪਾਰ ਵਿੱਚ ਸਰਕਾਰੀ ਦਖਲ ਖਤਮ ਹੋ ਜਾਵੇਗਾ ਤੇ ਉਤਪਾਦਕ ਦੂਜੇ ਦੇਸ਼ਾਂ ਵੱਲ ਝਾਕਣ ਦੀ ਥਾਂ ਆਪਣੇ ਦੇਸ਼ ਦੇ ਹੋਰ ਖੇਤਰਾਂ ਦੀਆਂ ਲੋੜਾਂ ਵੱਲ ਧਿਆਨ ਕੇਂਦਰਤ ਕਰਕੇ ਪੂਰਤੀ ਕਰ ਸਕਣਗੇ। ਮੰਤਰੀ ਨੇ ਭਰੋਸਾ ਪ੍ਰਗਟ ਕੀਤਾ ਕਿ ਇਸ ਫੈਸਲੇ ਨੂੰ ਹੁਣ ਤੱਕ ਸਰਕਾਰੀ ਦਖਲ ਤੋਂ ਛੋਟ ਪਾਉਣ ਵਾਲੇ ਫੈਸਲਿਆਂ ’ਚੋਂ ਸਭ ਤੋਂ ਅਹਿਮ ਮੰਨਿਆ ਜਾਵੇਗਾ। ਵੱਖ ਵੱਖ ਸੂਬਿਆਂ ਵਿੱਚ ਕੁਝ ਸਥਾਨਕ ਬੰਦਸ਼ਾਂ ਕਾਰਨ ਹਾਲ ਦੀ ਘੜੀ ਖੁਰਾਕੀ ਵਸਤਾਂ, ਸ਼ਰਾਬ, ਤੰਬਾਕੂ, ਵਨਸਪਤੀ ਬੂਟੇ ਅਤੇ ਪਸ਼ੂਆਂ ਨੂੰ ਸਮਝੌਤੇ ਤੋਂ ਬਾਹਰ ਰੱਖਿਆ ਗਿਆ ਹੈ। ਰਵੀ ਕਾਹਲੋਂ ਨੇ ਕਿਹਾ ਕਿ ਹੌਲੀ ਹੌਲੀ ਇਹ ਬੰਦਸ਼ਾਂ ਵੀ ਖਤਮ ਕਰ ਦਿੱਤੀਆਂ ਜਾਣਗੀਆਂ ਤੇ ਹਰੇਕ ਉਤਪਾਦ ਦੀ ਵਿਕਰੀ ਅਤੇ ਮੰਗ ਲਈ ਸਾਰਾ ਦੇਸ਼ ਇੱਕ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ ਇੱਕ ਸੂਬੇ ਵਿੱਚ ਬਣੀ ਵਸਤੂ ਨੂੰ ਹੋਰ ਸੂਬਿਆਂ ਵਿੱਚ ਭੇਜਣ ਜਾਂ ਵੇਚਣ ਲਈ ਦਰਪੇਸ਼ ਸੌ ਤਰ੍ਹਾਂ ਦੀਆਂ ਸਰਕਾਰੀ ਮਨਜ਼ੂਰੀਆਂ ਦਾ ਝੰਜਟ ਨਹੀਂ ਰਹੇਗਾ। ਮੰਤਰੀ ਨੇ ਕਿਹਾ ਕਿ ਸਾਰੀਆਂ ਸੂਬਾਈ ਸਰਕਾਰਾਂ ਬਾਹਰ ਰਹਿ ਗਈਆਂ ਵਸਤੂਆਂ ਨੂੰ ਇਸ ਸਮਝੌਤੇ ਅਧੀਨ ਲਿਆਉਣ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣਗੀਆਂ। ਕੈਨੇਡੀਅਨ ਫੈਡਰੇਸ਼ਨ ਆਫ ਇੰਡੀਪੈਂਡੈਂਟ ਬਿਜ਼ਨਸ ਨੇ ਇਕ ਬਿਆਨ ਵਿਚ ਇਸ ਫੈਸਲੇ ’ਤੇ ਤਸੱਲੀ ਅਤੇ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ ਇਸ ਨਾਲ ਦੇਸ਼ ਦੀ ਸਨਅਤ ਨੂੰ ਵੱਡਾ ਹੁਲਾਰਾ ਮਿਲੇਗਾ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News