ਕੈਨੇਡਾ: ਭਾਰਤੀ ਹਾਈ ਕਮਿਸ਼ਨਰ ਨੇ ਨਿੱਝਰ ਦੀ ਹੱਤਿਆ ਦੇ ਦੋਸ਼ ਨਕਾਰੇ

ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਦਿਨੇਸ਼ ਕੇ. ਪਟਨਾਇਕ ਨੇ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨਾਲ ਸਬੰਧਤ ਕੈਨੇਡਾ ਵੱਲੋਂ ਲਾਏ ਜਾਂਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਭਾਰਤ ਸਰਕਾਰ ਖ਼ਿਲਾਫ਼ ਨਹੀਂ ਸਗੋਂ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਹੋਇਆ ਹੈ, ਜੇ ਭਾਰਤ ਸਰਕਾਰ ਨਾਲ ਸਬੰਧਤ ਕਿਸੇ ਨੇ ਇਹ ਕਾਰਾ ਕੀਤਾ ਹੈ ਤਾਂ ਉਸ ਦੇ ਸਬੂਤ ਦਿੱਤੇ ਜਾਣ, ਭਾਰਤ ਸਰਕਾਰ ਕਾਰਵਾਈ ਕਰੇਗੀ। ਸੀਬੀਸੀ ਨਿਊਜ਼ ਨੂੰ ਦਿੱਤੇ ਇੰਟਰਵਿਊ ਵਿਚ ਪਟਨਾਇਕ ਨੇ ਕਿਹਾ ਕਿ ਏਅਰ ਇੰਡੀਆ ਬੰਬ ਕਾਂਡ ਦੀ ਜਾਂਚ ਦਾ ਹਾਲੇ ਤੱਕ ਕੋਈ ਨਤੀਜਾ ਨਹੀਂ ਨਿਕਲਿਆ ਹੈ ਅਤੇ ਕਿਸੇ ਇਕ ਵੀ ਵਿਅਕਤੀ ਨੂੰ ਸਜ਼ਾ ਨਹੀਂ ਹੋਈ ਹੈ ਜਦਕਿ ਭਾਰਤ ਬੀਤੇ 40 ਸਾਲਾਂ ਤੋਂ ਕੈਨੇਡਾ ’ਚ ਅਤਿਵਾਦ ਦੀ ਗੱਲ ਕਰ ਰਿਹਾ ਹੈ।

ਬੀਤੇ ਸਾਲ ਸਤੰਬਰ ’ਚ ਹਾਈ ਕਮਿਸ਼ਨਰ ਦਾ ਅਹੁਦਾ ਸੰਭਾਲਣ ਵਾਲੇ ਪਟਨਾਇਕ ਦਾ ਇਹ ਬਿਆਨ ਅਜਿਹੇ ਮੌਕੇ ਆਇਆ ਹੈ ਜਦੋਂ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਐਬੀ ਵਪਾਰਕ ਮਿਸ਼ਨ ਲਈ ਭਾਰਤ ਦੌਰੇ ’ਤੇ ਹਨ। ਭਾਰਤੀ ਸਫ਼ੀਰ ਨੇ ਕਿਹਾ, ‘‘ਸਿੱਖ ਵੱਖਵਾਦੀ ਆਗੂ ਦੀ ਹੱਤਿਆ ਦੇ ਸਬੂਤ ਕਿੱਥੇ ਹਨ? ਹਰ ਵਾਰ ਤੁਸੀਂ ਆਖਦੇ ਹੋ ਕਿ ਭਰੋਸੇਯੋਗ ਸੂਚਨਾ ਹੈ। ਅਸੀਂ ਹਰ ਵਾਰ ਆਖਿਆ ਹੈ ਕਿ ਇਹ ਬੇਤੁਕੇ ਦੋਸ਼ ਹਨ। ਅਸੀਂ ਇਹੋ ਜਿਹੇ ਕਾਰੇ ਨਹੀਂ ਕਰਦੇ ਹਾਂ। ਦੋਸ਼ ਲਾਉਣੇ ਹਮੇਸ਼ਾ ਸੌਖੇ ਹੁੰਦੇ ਹਨ ਪਰ ਉਸ ਦਾ ਸਬੂਤ ਵੀ ਹੋਣਾ ਚਾਹੀਦਾ ਹੈ।’’

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

‘ਊਰਜਾ ਮਾਰਗਾਂ ’ਚ ਅੜਿੱਕਿਆਂ ਲਈ ਅਮਰੀਕਾ ਜ਼ਿੰਮੇਵਾਰ’
11Mar

‘ਊਰਜਾ ਮਾਰਗਾਂ ’ਚ ਅੜਿੱਕਿਆਂ ਲਈ ਅਮਰੀਕਾ ਜ਼ਿੰਮੇਵਾਰ’

ਪੱਛਮੀ ਏਸ਼ੀਆ ਦੇ ਫ਼ੌਜੀ ਟਕਰਾਅ ਕਾਰਨ ਊਰਜਾ ਦੀਆਂ ਕੀਮਤਾਂ ਵਿੱਚ ਹੋ ਰਹੀ ਉਥਲ-ਪੁਥਲ ਵਿਚਕਾਰ, ਇਰਾਨ ਨੇ ਹਰਮੁਜ਼ ਜਲ ਮਾਰਗ ਰਾਹੀਂ ਕੱਚੇ ਤੇਲ ਅਤੇ ਗੈਸ ਦੀ ਢੋਆ-ਢੁਆਈ ਵਿੱਚ ਪੈਦਾ ਹੋ ਰਹੇ…

ਇਰਾਨ ਵੱਲੋਂ ਬੇੜਿਆਂ ਅਤੇ ਤੇਲ ਪਲਾਂਟਾਂ ’ਤੇ ਹਮਲੇ
11Mar

ਇਰਾਨ ਵੱਲੋਂ ਬੇੜਿਆਂ ਅਤੇ ਤੇਲ ਪਲਾਂਟਾਂ ’ਤੇ ਹਮਲੇ

ਇਰਾਨ ਨੇ ਫ਼ਾਰਸ ਦੀ ਖਾੜੀ ’ਚ ਬੁੱਧਵਾਰ ਨੂੰ ਵਪਾਰਕ ਬੇੜਿਆਂ ਅਤੇ ਖਾੜੀ ਮੁਲਕਾਂ ’ਚ ਤੇਲ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਕੀਤੇ। ਬੇੜਿਆਂ ’ਤੇ ਹਮਲੇ ਉਦੋਂ ਕੀਤੇ ਗਏ ਹਨ ਜਦੋਂ…

Punjab News: ਪੰਜਾਬ ’ਚ ਗੈਸ ਦੀ ਆਨਲਾਈਨ ਬੁਕਿੰਗ ਠੱਪ
11Mar

Punjab News: ਪੰਜਾਬ ’ਚ ਗੈਸ ਦੀ ਆਨਲਾਈਨ ਬੁਕਿੰਗ ਠੱਪ

Punjab News: ਗੈਸ ਸਪਲਾਈ ਦੇ ਕੌਮੀ ਸੰਕਟ ਦਰਮਿਆਨ ਪੰਜਾਬ ’ਚ ਘਰੇਲੂ ਗੈਸ ਦੀ ਆਨਲਾਈਨ ਬੁਕਿੰਗ ਠੱਪ ਹੋ ਗਈ ਹੈ। ਗੈਸ ਦੀ ਕਿੱਲਤ ਕਰ ਕੇ ਮੈਰਿਜ ਪੈਲੇਸ ਮਾਲਕ ਸਮਾਗਮਾਂ ਦੀ ਬੁਕਿੰਗ…