ਕੈਲੀਫੋਰਨੀਆ: ਕੇਸ ਤੋਂ ਬਾਅਦ 17,000 ਟਰੱਕ ਡਰਾਈਵਰਾਂ ਦੇ ਲਾਇਸੈਂਸ ਰੱਦ ਕਰਨ ’ਤੇ ਰੋਕ

ਕੈਲੀਫੋਰਨੀਆ ਦੇ ਡਿਪਾਰਟਮੈਂਟ ਆਫ ਮੋਟਰ ਵਹੀਕਲਜ਼ (DMV) ਵਿਰੁੱਧ ਪਰਵਾਸੀ ਟਰੱਕ ਡਰਾਈਵਰਾਂ ਦੇ ਇੱਕ ਸਮੂਹ ਵੱਲੋਂ ਕੇਸ ਕੀਤੇ ਜਾਣ ਦੇ ਇੱਕ ਹਫ਼ਤੇ ਬਾਅਦ ਅਮਰੀਕੀ ਰਾਜ ਨੇ ਮੰਗਲਵਾਰ ਨੂੰ ਕਿਹਾ ਕਿ ਉਹ 17,000 ਵਪਾਰਕ ਡਰਾਈਵਿੰਗ ਲਾਇਸੈਂਸਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਮਾਰਚ ਤੱਕ ਮੁਲਤਵੀ ਕਰ ਦੇਵੇਗਾ। ਇਸ ਨਾਲ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਹੋਰ ਸਮਾਂ ਮਿਲੇਗਾ ਕਿ ਜੋ ਟਰੱਕ ਅਤੇ ਬੱਸ ਡਰਾਈਵਰ ਕਾਨੂੰਨੀ ਤੌਰ ‘ਤੇ ਯੋਗ ਹਨ, ਉਹ ਆਪਣੇ ਲਾਇਸੈਂਸ ਬਰਕਰਾਰ ਰੱਖ ਸਕਣ।

ਐਸੋਸੀਏਟਡ ਪ੍ਰੈਸ ਦੀ ਰਿਪੋਰਟ ਦੇ ਹਵਾਲੇ ਨਾਲ ਅਮਰੀਕੀ ਟ੍ਰਾਂਸਪੋਰਟੇਸ਼ਨ ਸਕੱਤਰ ਸੀਨ ਡਫੀ ਨੇ ਕਿਹਾ ਕਿ ਜੇਕਰ ਰਾਜ 5 ਜਨਵਰੀ ਤੱਕ ਲਾਇਸੈਂਸ ਰੱਦ ਕਰਨ ਦੀ ਸਮਾਂ ਸੀਮਾ ਪੂਰੀ ਕਰਨ ਵਿੱਚ ਅਸਫਲ ਰਹਿੰਦਾ ਹੈ, ਤਾਂ ਉਸ ਨੂੰ 160 ਮਿਲੀਅਨ ਡਾਲਰ ਦੀ ਸੰਘੀ ਫੰਡਿੰਗ ਦਾ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਨੇ ਪਹਿਲਾਂ ਹੀ 40 ਮਿਲੀਅਨ ਡਾਲਰ ਰੋਕ ਲਏ ਹਨ, ਇਹ ਕਹਿੰਦੇ ਹੋਏ ਕਿ ਕੈਲੀਫੋਰਨੀਆ ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਦੀ ਮੁਹਾਰਤ ਦੀਆਂ ਜ਼ਰੂਰਤਾਂ ਨੂੰ ਲਾਗੂ ਨਹੀਂ ਕਰ ਰਿਹਾ ਹੈ। ਕੈਲੀਫੋਰਨੀਆ ਨੇ ਡਫੀ ਦੇ ਦਬਾਅ ਤੋਂ ਬਾਅਦ ਲਾਇਸੈਂਸਾਂ ਨੂੰ ਅਵੈਧ ਕਰਨ ਦੇ ਨੋਟਿਸ ਭੇਜੇ ਸਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਪਰਵਾਸੀਆਂ ਨੂੰ ਵਪਾਰਕ ਲਾਇਸੈਂਸ ਨਾ ਦਿੱਤੇ ਜਾਣ। ਡਫੀ ਨੇ ਸੋਸ਼ਲ ਪਲੇਟਫਾਰਮ X ‘ਤੇ ਪੋਸਟ ਕੀਤਾ ਕਿ ਕੈਲੀਫੋਰਨੀਆ ਕੋਲ ਕਾਨੂੰਨ ਤੋੜਨਾ ਜਾਰੀ ਰੱਖਣ ਲਈ ਕੋਈ ‘ਐਕਸਟੈਂਸ਼ਨ’ ਨਹੀਂ ਹੈ। ਪਰਵਾਸੀ ਟਰੱਕ ਡਰਾਈਵਰਾਂ ਬਾਰੇ ਚਿੰਤਾਵਾਂ ਉਸ ਸਮੇਂ ਵਧੀਆਂ ਜਦੋਂ ਫਲੋਰਿਡਾ ਵਿੱਚ ਅਗਸਤ ਵਿੱਚ ਹੋਏ ਇੱਕ ਹਾਦਸੇ ਵਿੱਚ ਤਿੰਨ ਲੋਕ ਮਾਰੇ ਗਏ ਸਨ, ਜਿਸ ਵਿੱਚ ਸ਼ਾਮਲ ਡਰਾਈਵਰ ਕੋਲ ਅਮਰੀਕਾ ਵਿੱਚ ਰਹਿਣ ਦਾ ਅਧਿਕਾਰ ਨਹੀਂ ਸੀ। ਇਸ ਤੋਂ ਬਾਅਦ ਅਕਤੂਬਰ ਵਿੱਚ ਕੈਲੀਫੋਰਨੀਆ ਵਿੱਚ ਹੋਏ ਇੱਕ ਹੋਰ ਭਿਆਨਕ ਹਾਦਸੇ, ਜਿਸ ਵਿੱਚ ਇੱਕ ਸਿੱਖ ਟਰੱਕ ਡਰਾਈਵਰ ਸ਼ਾਮਲ ਸੀ, ਨੇ ਇਨ੍ਹਾਂ ਚਿੰਤਾਵਾਂ ਨੂੰ ਹੋਰ ਵਧਾ ਦਿੱਤਾ। ਰਾਸ਼ਟਰੀ ਨਾਗਰਿਕ ਅਧਿਕਾਰ ਸਮੂਹ ‘ਸਿੱਖ ਕੋਲੀਸ਼ਨ’ ਅਤੇ ‘ਏਸ਼ੀਅਨ ਲਾਅ ਕਾਕਸ’ ਨੇ ਪ੍ਰਭਾਵਿਤ ਡਰਾਈਵਰਾਂ ਦੀ ਤਰਫੋਂ ਇੱਕ ਜਨਹਿਤ ਮੁਕੱਦਮਾ ਦਾਇਰ ਕਰਦਿਆਂ ਦਲੀਲ ਦਿੱਤੀ ਕਿ ਪਰਵਾਸੀ ਟਰੱਕ ਡਰਾਈਵਰਾਂ ਨੂੰ ਬਿਨਾਂ ਵਜ੍ਹਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਸਿੱਖ ਕੋਲੀਸ਼ਨ ਦੀ ਕਾਨੂੰਨੀ ਨਿਰਦੇਸ਼ਕ ਮਨਮੀਤ ਕੌਰ ਨੇ ਕਿਹਾ ਕਿ ਇਹ ਦੇਰੀ ਇਨ੍ਹਾਂ ਡਰਾਈਵਰਾਂ ਦੀ ਜ਼ਿੰਦਗੀ ਅਤੇ ਰੋਜ਼ੀ-ਰੋਟੀ ਦੇ ਖਤਰੇ ਨੂੰ ਘੱਟ ਕਰਨ ਲਈ ਇੱਕ ਮਹੱਤਵਪੂਰਨ ਕਦਮ ਹੈ। ਸੰਘੀ ਸਰਕਾਰ ਨੇ ਆਡਿਟ ਵਿੱਚ ਵੱਡੀਆਂ ਖਾਮੀਆਂ ਪਾਏ ਜਾਣ ਤੋਂ ਬਾਅਦ ਕੈਲੀਫੋਰਨੀਆ, ਪੈਨਸਿਲਵੇਨੀਆ, ਮਿਨੀਸੋਟਾ ਅਤੇ ਨਿਊਯਾਰਕ ਦੀ ਫੰਡਿੰਗ ਰੋਕਣ ਦੀ ਧਮਕੀ ਦਿੱਤੀ ਸੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Swiss Alps Fire: ਨਵੇਂ ਸਾਲ ਦੇ ਜਸ਼ਨਾਂ ਦੌਰਾਨ ਅੱਗ ਕਾਰਨ 40 ਮੌਤਾਂ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਸਵਿਸ ਐਲਪਸ ਦੇ ਇੱਕ ਬਾਰ ਵਿੱਚ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਅੱਗ ਲੱਗਣ ਕਾਰਨ 40 ਜਣਿਆਂ ਦੀ ਮੌਤ ਹੋ ਗਈ ਹੈ ਅਤੇ ਪੰਜਾਹ ਤੋਂ ਜ਼ਿਆਦਾ ਜਣੇ

Read More »

ਕੈਲੀਫੋਰਨੀਆ: ਕੇਸ ਤੋਂ ਬਾਅਦ 17,000 ਟਰੱਕ ਡਰਾਈਵਰਾਂ ਦੇ ਲਾਇਸੈਂਸ ਰੱਦ ਕਰਨ ’ਤੇ ਰੋਕ

ਕੈਲੀਫੋਰਨੀਆ ਦੇ ਡਿਪਾਰਟਮੈਂਟ ਆਫ ਮੋਟਰ ਵਹੀਕਲਜ਼ (DMV) ਵਿਰੁੱਧ ਪਰਵਾਸੀ ਟਰੱਕ ਡਰਾਈਵਰਾਂ ਦੇ ਇੱਕ ਸਮੂਹ ਵੱਲੋਂ ਕੇਸ ਕੀਤੇ ਜਾਣ ਦੇ ਇੱਕ ਹਫ਼ਤੇ ਬਾਅਦ ਅਮਰੀਕੀ ਰਾਜ ਨੇ

Read More »

ਹੁਣ ਚੀਨ ਦਾ ਦਾਅਵਾ; ਭਾਰਤ-ਪਾਕਿ ਟਕਰਾਅ ਵਿੱਚ ਨਿਭਾਈ ਵਿਚੋਲੇ ਦੀ ਭੂਮਿਕਾ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੰਭਾਵੀ ਜੰਗ ਨੂੰ ਰੋਕਣ ਦੇ ਵਾਰ-ਵਾਰ ਕੀਤੇ ਗਏ ਦਾਅਵਿਆਂ ਤੋਂ ਬਾਅਦ,ਹੁਣ ਚੀਨ ਨੇ ਵੀ ਦਾਅਵਾ ਕੀਤਾ

Read More »
Swiss Alps Fire: ਨਵੇਂ ਸਾਲ ਦੇ ਜਸ਼ਨਾਂ ਦੌਰਾਨ ਅੱਗ ਕਾਰਨ 40 ਮੌਤਾਂ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ
01Jan

Swiss Alps Fire: ਨਵੇਂ ਸਾਲ ਦੇ ਜਸ਼ਨਾਂ ਦੌਰਾਨ ਅੱਗ ਕਾਰਨ 40 ਮੌਤਾਂ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਸਵਿਸ ਐਲਪਸ ਦੇ ਇੱਕ ਬਾਰ ਵਿੱਚ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਅੱਗ ਲੱਗਣ ਕਾਰਨ 40 ਜਣਿਆਂ ਦੀ ਮੌਤ ਹੋ ਗਈ ਹੈ ਅਤੇ ਪੰਜਾਹ ਤੋਂ ਜ਼ਿਆਦਾ ਜਣੇ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ…

ਕੈਲੀਫੋਰਨੀਆ: ਕੇਸ ਤੋਂ ਬਾਅਦ 17,000 ਟਰੱਕ ਡਰਾਈਵਰਾਂ ਦੇ ਲਾਇਸੈਂਸ ਰੱਦ ਕਰਨ ’ਤੇ ਰੋਕ
01Jan

ਕੈਲੀਫੋਰਨੀਆ: ਕੇਸ ਤੋਂ ਬਾਅਦ 17,000 ਟਰੱਕ ਡਰਾਈਵਰਾਂ ਦੇ ਲਾਇਸੈਂਸ ਰੱਦ ਕਰਨ ’ਤੇ ਰੋਕ

ਕੈਲੀਫੋਰਨੀਆ ਦੇ ਡਿਪਾਰਟਮੈਂਟ ਆਫ ਮੋਟਰ ਵਹੀਕਲਜ਼ (DMV) ਵਿਰੁੱਧ ਪਰਵਾਸੀ ਟਰੱਕ ਡਰਾਈਵਰਾਂ ਦੇ ਇੱਕ ਸਮੂਹ ਵੱਲੋਂ ਕੇਸ ਕੀਤੇ ਜਾਣ ਦੇ ਇੱਕ ਹਫ਼ਤੇ ਬਾਅਦ ਅਮਰੀਕੀ ਰਾਜ ਨੇ ਮੰਗਲਵਾਰ ਨੂੰ ਕਿਹਾ ਕਿ ਉਹ…

ਹੁਣ ਚੀਨ ਦਾ ਦਾਅਵਾ; ਭਾਰਤ-ਪਾਕਿ ਟਕਰਾਅ ਵਿੱਚ ਨਿਭਾਈ ਵਿਚੋਲੇ ਦੀ ਭੂਮਿਕਾ
31Dec

ਹੁਣ ਚੀਨ ਦਾ ਦਾਅਵਾ; ਭਾਰਤ-ਪਾਕਿ ਟਕਰਾਅ ਵਿੱਚ ਨਿਭਾਈ ਵਿਚੋਲੇ ਦੀ ਭੂਮਿਕਾ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੰਭਾਵੀ ਜੰਗ ਨੂੰ ਰੋਕਣ ਦੇ ਵਾਰ-ਵਾਰ ਕੀਤੇ ਗਏ ਦਾਅਵਿਆਂ ਤੋਂ ਬਾਅਦ,ਹੁਣ ਚੀਨ ਨੇ ਵੀ ਦਾਅਵਾ ਕੀਤਾ ਹੈ ਕਿ ਉਸ ਨੇ ਇਸ…

More News