‘ਗਲੋਬਲ ਸਾਊਥ’ ਕਿਸੇ ਇਕ ਬਾਜ਼ਾਰ ’ਤੇ ਟੇਕ ਨਾ ਰੱਖੇ: ਜੈਸ਼ੰਕਰ

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਦੱਖਣ ਦੇ ਮੁਲਕਾਂ ਨੂੰ ਸਪਲਾਈ ਚੇਨਾਂ ਦਾ ਨਿਰਮਾਣ ਕਰਕੇ, ਨਿਰਪੱਖ ਆਰਥਿਕ ਰਵਾਇਤਾਂ ਨੂੰ ਹੱਲਾਸ਼ੇਰੀ ਦੇਣ ਅਤੇ ਦੱਖਣ-ਦੱਖਣ ਵਪਾਰ ਤੇ ਤਕਨਾਲੋਜੀ ਸਹਿਯੋਗ ਨੂੰ ਉਤਸ਼ਾਹਿਤ ਕਰਕੇ ਕਿਸੇ ਇਕ ਸਪਲਾਇਰ ਜਾਂ ਬਾਜ਼ਾਰ ’ਤੇ ਨਿਰਭਰਤਾ ਘਟਾਉਣ ਦੀ ਅਪੀਲ ਕੀਤੀ ਹੈ।

ਜੈਸ਼ੰਕਰ ਨੇ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਦੇ 80ਵੇਂ ਇਜਲਾਸ ਤੋਂ ਅੱਡ ਆਲਮੀ ਦੱਖਣ ਮੁਲਕਾਂ ਦੀ ਇਕ ਉੱਚ ਪੱਧਰੀ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ, ‘‘ਅਸੀਂ ਅਜਿਹੇ ਸਮੇਂ ’ਚ ਮਿਲ ਰਹੇ ਹਾਂ ਜਦੋ ਦੁਨੀਆ ਦੇ ਹਾਲਾਤ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਮੁਸ਼ਕਲਾਂ ਦੇ ਹੱਲ ਲਈ ਆਲਮੀ ਦੱਖਣ ਬਹੁ-ਧਿਰਵਾਦ ਵੱਲ ਰੁਖ਼ ਕਰੇ।’’ ਜੈਸ਼ੰਕਰ ਨੇ ਕਿਹਾ ਕਿ ਬਦਕਿਸਮਤੀ ਨਾਲ ਉਥੇ ਵੀ ਨਿਰਾਸ਼ਾ ਹੱਥ ਲੱਗਣ ਦੀ ਸੰਭਾਵਨਾ ਹੈ, ਕਿਉਂਕਿ ਉਸ ਦੀ ਧਾਰਨਾ ਵੀ ਖ਼ਤਰੇ ’ਚ ਹੈ ਅਤੇ ਉਹ ਸਰੋਤਾਂ ਦੀ ਘਾਟ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਆਲਮੀ ਦੱਖਣ ਨੂੰ ਕੌਮਾਂਤਰੀ ਪ੍ਰਣਾਲੀ ’ਚ ਬਰਾਬਰ ਦੇ ਮੌਕਿਆਂ ਦੀ ਮੰਗ ਕਰਦਿਆਂ ਇਕਜੁੱਟ ਮੋਰਚਾ ਬਣਾਉਣਾ ਹੋਵੇਗਾ।ਜੈਸ਼ੰਕਰ ਨੇ ਕਿਹਾ ਕਿ ਵਿਕਾਸਸ਼ੀਲ ਮੁਲਕਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਆਰਥਿਕ ਰਵਾਇਤਾਂ ਰਾਹੀਂ ਉਤਪਾਦਨ ਦਾ ਲੋਕਤੰਤਰੀਕਰਨ ਕਰਨਾ ਹੋਵੇਗਾ ਅਤੇ ਸੰਤੁਲਿਤ ਤੇ ਟਿਕਾਊ ਆਰਥਿਕ ਸਬੰਧਾਂ ਲਈ ਇਕ ਸਥਿਰ ਮਾਹੌਲ ਯਕੀਨੀ ਬਣਾਉਣਾ ਹੋਵੇਗਾ। ਉਨ੍ਹਾਂ ਆਲਮੀ ਸਾਂਝੇ ਸਰੋਤਾਂ ਦੀ ਸਾਂਭ-ਸੰਭਾਲ ’ਤੇ ਵੀ ਜ਼ੋਰ ਦਿੱਤਾ। ਇਸ ਦੌਰਾਨ ਜੈਸ਼ੰਕਰ ਨੇ ਨੈਦਰਲੈਂਡਜ਼, ਡੈਨਮਾਰਕ, ਸ੍ਰੀਲੰਕਾ, ਮੌਰੀਸ਼ਸ, ਜਮਾਇਕਾ, ਮਾਲਦੀਵ ਅਤੇ ਕਈ ਹੋਰ ਮੁਲਕਾਂ ਦੇ ਵਿਦੇਸ਼ ਮੰਤਰੀਆਂ ਨਾਲ ਮੁਲਾਕਾਤ ਕਰਕੇ ਦੁਵੱਲੇ ਸਬੰਧਾਂ ਦੇ ਨਾਲ ਨਾਲ ਆਲਮੀ ਮੁੱਦਿਆਂ ਬਾਰੇ ਚਰਚਾ ਕੀਤੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਸੋਧੇ ਬੇਅਦਬੀ ਐਕਟ ਨੂੰ ਜੱਥੇਦਾਰ ਗੜਗੱਜ ਨੇ ਸਿੱਖਾਂ ਲਈ ਦਿੱਤਾ ਖ਼ਤਰਾ ਕਰਾਰ, ਪੰਥਕ ਇਕੱਤਰਤਾ ‘ਚ ਕਾਨੂੰਨ ਦੀਆਂ ਧਾਰਾਵਾਂ ’ਤੇ ਚੁੱਕੇ ਸਵਾਲ

ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਢੋਲੇਵਾਲ ਚੌਂਕ ਵਿਖੇ ਕਰਵਾਈ ਗਈ ਪੰਥਕ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਵੱਲੋਂ

Read More »

ਚੀਨ ਦੀ ਨਵੀਂ ਚਾਲ: ਪਰਮਾਣੂ ਮਿਸਾਈਲ ਸਾਈਟਾਂ ਦੇ ਕੋਲ ਲਾਂਚ ਪੈਡ ਅਤੇ ਬੰਕਰ ਬਣਾ ਰਿਹਾ, ਸੈਟੇਲਾਈਟ ਤਸਵੀਰਾਂ ਤੋਂ ਖੁਲਾਸਾ

ਚੀਨ ਸ਼ਿਨਜਿਆਂਗ ਦੇ ਸੁੰਨਸਾਨ ਰੇਗਿਸਤਾਨ ਵਿੱਚ ਗੁਪਤ ਤਰੀਕੇ ਨਾਲ ਇੱਕ ਵਿਸ਼ਾਲ ਫੌਜੀ ਟਿਕਾਣਾ ਬਣਾ ਰਿਹਾ ਹੈ। ਰੱਖਿਆ ਅਤੇ ਸੁਰੱਖਿਆ ਮਾਮਲਿਆਂ ਦੇ ਮਾਹਰਾਂ ਦਾ ਮੰਨਣਾ ਹੈ

Read More »

US News: ਗ੍ਰੀਨ ਕਾਰਡ ਲਈ ਜ਼ਿਆਦਾਤਰ ਬਿਨੈਕਾਰਾਂ ਨੂੰ ਅਮਰੀਕਾ ਛੱਡਣ ਦੀ ਜ਼ਰੂਰਤ ਨਹੀਂ, ਲੱਖਾਂ ਭਾਰਤੀਆਂ ਲਈ ਰਾਹਤ ਦੀ ਖ਼ਬਰ

ਅਮਰੀਕਾ ਦੇ ਟਰੰਪ ਪ੍ਰਸ਼ਾਸਨ ਦਾ ਗ੍ਰੀਨ ਕਾਰਡ ’ਤੇ ਹਫ਼ਤੇ ਦੇ ਅੰਦਰ ਹੀ ਯੂ-ਟਰਨ ਸਾਹਮਣੇ ਆਇਆ ਹੈ। ਉਸ ਨੇ ਕਿਹਾ ਕਿ ਗ੍ਰੀਨ ਕਾਰਡ ਲਈ ਜ਼ਿਆਦਾਤਰ ਬਿਨੈਕਾਰਾਂ

Read More »
ਸੋਧੇ ਬੇਅਦਬੀ ਐਕਟ ਨੂੰ ਜੱਥੇਦਾਰ ਗੜਗੱਜ ਨੇ ਸਿੱਖਾਂ ਲਈ ਦਿੱਤਾ ਖ਼ਤਰਾ ਕਰਾਰ, ਪੰਥਕ ਇਕੱਤਰਤਾ ‘ਚ ਕਾਨੂੰਨ ਦੀਆਂ ਧਾਰਾਵਾਂ ’ਤੇ ਚੁੱਕੇ ਸਵਾਲ
30May

ਸੋਧੇ ਬੇਅਦਬੀ ਐਕਟ ਨੂੰ ਜੱਥੇਦਾਰ ਗੜਗੱਜ ਨੇ ਸਿੱਖਾਂ ਲਈ ਦਿੱਤਾ ਖ਼ਤਰਾ ਕਰਾਰ, ਪੰਥਕ ਇਕੱਤਰਤਾ ‘ਚ ਕਾਨੂੰਨ ਦੀਆਂ ਧਾਰਾਵਾਂ ’ਤੇ ਚੁੱਕੇ ਸਵਾਲ

ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਢੋਲੇਵਾਲ ਚੌਂਕ ਵਿਖੇ ਕਰਵਾਈ ਗਈ ਪੰਥਕ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ‘ਜਾਗਤ ਜੋਤ ਸ੍ਰੀ…

ਚੀਨ ਦੀ ਨਵੀਂ ਚਾਲ: ਪਰਮਾਣੂ ਮਿਸਾਈਲ ਸਾਈਟਾਂ ਦੇ ਕੋਲ ਲਾਂਚ ਪੈਡ ਅਤੇ ਬੰਕਰ ਬਣਾ ਰਿਹਾ, ਸੈਟੇਲਾਈਟ ਤਸਵੀਰਾਂ ਤੋਂ ਖੁਲਾਸਾ
30May

ਚੀਨ ਦੀ ਨਵੀਂ ਚਾਲ: ਪਰਮਾਣੂ ਮਿਸਾਈਲ ਸਾਈਟਾਂ ਦੇ ਕੋਲ ਲਾਂਚ ਪੈਡ ਅਤੇ ਬੰਕਰ ਬਣਾ ਰਿਹਾ, ਸੈਟੇਲਾਈਟ ਤਸਵੀਰਾਂ ਤੋਂ ਖੁਲਾਸਾ

ਚੀਨ ਸ਼ਿਨਜਿਆਂਗ ਦੇ ਸੁੰਨਸਾਨ ਰੇਗਿਸਤਾਨ ਵਿੱਚ ਗੁਪਤ ਤਰੀਕੇ ਨਾਲ ਇੱਕ ਵਿਸ਼ਾਲ ਫੌਜੀ ਟਿਕਾਣਾ ਬਣਾ ਰਿਹਾ ਹੈ। ਰੱਖਿਆ ਅਤੇ ਸੁਰੱਖਿਆ ਮਾਮਲਿਆਂ ਦੇ ਮਾਹਰਾਂ ਦਾ ਮੰਨਣਾ ਹੈ ਕਿ ਇਸ ਖੁਫੀਆ ਟਿਕਾਣੇ ਦਾ…

US News: ਗ੍ਰੀਨ ਕਾਰਡ ਲਈ ਜ਼ਿਆਦਾਤਰ ਬਿਨੈਕਾਰਾਂ ਨੂੰ ਅਮਰੀਕਾ ਛੱਡਣ ਦੀ ਜ਼ਰੂਰਤ ਨਹੀਂ, ਲੱਖਾਂ ਭਾਰਤੀਆਂ ਲਈ ਰਾਹਤ ਦੀ ਖ਼ਬਰ
30May

US News: ਗ੍ਰੀਨ ਕਾਰਡ ਲਈ ਜ਼ਿਆਦਾਤਰ ਬਿਨੈਕਾਰਾਂ ਨੂੰ ਅਮਰੀਕਾ ਛੱਡਣ ਦੀ ਜ਼ਰੂਰਤ ਨਹੀਂ, ਲੱਖਾਂ ਭਾਰਤੀਆਂ ਲਈ ਰਾਹਤ ਦੀ ਖ਼ਬਰ

ਅਮਰੀਕਾ ਦੇ ਟਰੰਪ ਪ੍ਰਸ਼ਾਸਨ ਦਾ ਗ੍ਰੀਨ ਕਾਰਡ ’ਤੇ ਹਫ਼ਤੇ ਦੇ ਅੰਦਰ ਹੀ ਯੂ-ਟਰਨ ਸਾਹਮਣੇ ਆਇਆ ਹੈ। ਉਸ ਨੇ ਕਿਹਾ ਕਿ ਗ੍ਰੀਨ ਕਾਰਡ ਲਈ ਜ਼ਿਆਦਾਤਰ ਬਿਨੈਕਾਰਾਂ ਨੂੰ ਅਮਰੀਕਾ ਛੱਡਣ ਦੀ ਜ਼ਰੂਰਤ…

More News

Leave a Reply

Your email address will not be published. Required fields are marked *