ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ ਰਵੱਈਏ ’ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਹੈ। ਅਦਾਲਤ ਨੇ ਏਐੱਸਆਈ ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ ਦਿੱਤੇ ਹਨ। ਜਸਟਿਸ ਆਲੋਕ ਜੈਨ ਨੇ ਕਿਹਾ ਕਿ ਪੁਲਿਸ ਅਧਿਕਾਰੀ ਹੇਠਲੀ ਅਦਾਲਤ ’ਚ ਗਵਾਹੀ ਦੇਣ ਤੋਂ ਬਚਦਾ ਰਿਹਾ, ਪਰ ਮੁਲਜ਼ਮ ਦੀ ਜ਼ਮਾਨਤ ਦਾ ਵਿਰੋਧ ਕਰਨ ਲਈ ਹਾਈ ਕੋਰਟ ਪਹੁੰਚ ਗਿਆ। ਅਦਾਲਤ ਨੇ ਇਸ ਨੂੰ ਅਦਾਲਤੀ ਹੁਕਮਾਂ ਦੀ ਅਣਦੇਖੀ ਤੇ ਗੰਭੀਰ ਲਾਪਰਵਾਹੀ ਕਰਾਰ ਦਿੱਤਾ। ਹਾਈ ਕੋਰਟ ਨੇ ਟਿੱਪਣੀ ਕੀਤੀ ਕਿ ਇਹ ਅਜਿਹਾ ਮਾਮਲਾ ਸੀ, ਜਿਸ ’ਚ ਪੁਲਿਸ ਅਧਿਕਾਰੀ ਨੂੰ ਅਦਾਲਤ ਤੋਂ ਹੀ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਸੀ, ਤਾਂ ਜੋ ਹੋਰਨਾਂ ਅਧਿਕਾਰੀਆਂ ਨੂੰ ਵੀ ਸਖ਼ਤ ਸੰਦੇਸ਼ ਮਿਲੇ।

ਹਾਲਾਂਕਿ, ਏਐੱਸਆਈ ਵੱਲੋਂ ਬਿਨਾਂ ਸ਼ਰਤ ਮੁਆਫ਼ੀ ਮੰਗਣ ਤੇ ਅੱਗੇ ਤੋਂ ਹੇਠਲੀ ਅਦਾਲਤ ’ਚ ਪੇਸ਼ ਹੋ ਕੇ ਗਵਾਹੀ ਦੇਣ ਦੇ ਭਰੋਸੇ ਨੂੰ ਦੇਖਦਿਆਂ ਅਦਾਲਤ ਨੇ ਉਸ ਨੂੰ ਆਖ਼ਰੀ ਮੌਕਾ ਦਿੱਤਾ। ਉਸ ਨੂੰ 9 ਸਤੰਬਰ ਨੂੰ ਸਵੇਰੇ 10 ਵਜੇ ਸਬੰਧਤ ਹੇਠਲੀ ਅਦਾਲਤ ’ਚ ਪੇਸ਼ ਹੋ ਕੇ ਗਵਾਹੀ ਦਰਜ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ। ਹਾਈ ਕੋਰਟ ਨੇ ਤਰਨਤਾਰਨ ਦੇ ਐੱਸਐੱਸਪੀ ਨੂੰ ਏਐੱਸਆਈ ਦੀ ਲਿਖਤੀ ਮੁਆਫ਼ੀ ਜ਼ਿਲ੍ਹੇ ਦੇ ਸਾਰੇ ਥਾਣਿਆਂ ’ਚ ਭੇਜਣ ਅਤੇ ਹੋਰ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਨਾਲ ਵੀ ਸਾਂਝੀ ਕਰਨ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਸਰਕਾਰੀ ਗਵਾਹਾਂ ਦੀ ਜ਼ਿੰਮੇਵਾਰੀ ਬਾਰੇ ਪੁਲਿਸ ਵਿਭਾਗ ਨੂੰ ਸਪੱਸ਼ਟ ਸੰਦੇਸ਼ ਮਿਲ ਸਕੇ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News