ਗੁਰਪੁਰਬ ਮੌਕੇ ਪਾਕਿ ਨਹੀਂ ਜਾਵੇਗਾ ਸ਼ਰਧਾਲੂਆਂ ਦਾ ਜਥਾ

ਭਾਰਤ ਤੇ ਪਾਕਿਸਤਾਨ ਦਰਮਿਆਨ ਟਕਰਾਅ ਦੇ ਮੱਦੇਨਜ਼ਰ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਸਾਲ ਨਵੰਬਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ। ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਪੰਜਾਬ ਸਮੇਤ ਹੋਰ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਪੱਤਰ ਲਿਖ ਕੇ ਇਹ ਜਾਣਕਾਰੀ ਦਿੱਤੀ ਹੈ ਜਿਨ੍ਹਾਂ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਤਣਾਅ ਅਤੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ, ਹਰਿਆਣਾ, ਜੰਮੂ ਕਸ਼ਮੀਰ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਸਰਕਾਰਾਂ ਦੇ ਮੁੱਖ ਸਕੱਤਰਾਂ ਨੂੰ ਪੱਤਰ ਭੇਜ ਕੇ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ’ਚ ਅਸਮਰੱਥਾ ਪ੍ਰਗਟਾਈ ਹੈ।

ਵਿਭਾਗ ਦੇ ਅੰਡਰਸੈਕਟਰੀ ਵੱਲੋਂ ਜਾਰੀ ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਬਣੀ ਮੌਜੂਦਾ ਸਥਿਤੀ ਅਤੇ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਨਵੰਬਰ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣਾ ਸੰਭਵ ਨਹੀਂ ਹੋ ਸਕੇਗਾ। ਉਨ੍ਹਾਂ ਨੇ ਪੱਤਰ ਵਿੱਚ ਸ਼ਾਮਲ ਸਾਰੇ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਸੂਬਿਆਂ ਵਿੱਚ ਸਿੱਖ ਸੰਗਠਨਾਂ ਨੂੰ ਇਸ ਸਥਿਤੀ ਬਾਰੇ ਜਾਣੂ ਕਰਾਉਣ ਅਤੇ ਅਰਜ਼ੀਆਂ ਤੇ ਪਾਸਪੋਰਟ ਭੇਜਣ ਦੀ ਪ੍ਰਕਿਰਿਆ ਸ਼ੁਰੂ ਨਾ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਪਹਿਲਗਾਮ ਵਿੱਚ ਅਤਿਵਾਦੀ ਹਮਲੇ ਮਗਰੋਂ ਭਾਰਤ ਨੇ ਪਾਕਿਸਤਾਨ ਨਾਲ ਕੂਟਨੀਤਕ ਅਤੇ ਹੋਰ ਸਬੰਧ ਤੋੜ ਲਏ ਸਨ। ਇਸ ਦੇ ਮੱਦੇਨਜ਼ਰ ਅਟਾਰੀ ਸਰਹੱਦ ਨੂੰ ਦੁਵੱਲੇ ਵਪਾਰ ਅਤੇ ਆਵਾਜਾਈ ਵਾਸਤੇ ਬੰਦ ਕਰ ਦਿੱਤਾ ਗਿਆ ਸੀ। ਇਸ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਜੰਗੀ ਹਾਲਾਤ ਵੀ ਬਣ ਗਏ ਸਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਨਾ ਭੇਜੇ ਜਾਣ ਸਬੰਧੀ ਫਿਲਹਾਲ ਸਿੱਖ ਸੰਸਥਾ ਨੂੰ ਕੋਈ ਪੱਤਰ ਨਹੀਂ ਮਿਲਿਆ। ਇਹ ਪੱਤਰ ਸੂਬਾ ਸਰਕਾਰ ਨੂੰ ਭੇਜਿਆ ਗਿਆ ਹੈ ਅਤੇ ਉਸ ਵੱਲੋਂ ਹੀ ਇਸ ਬਾਰੇ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਬਾਰੇ ਅਧਿਕਾਰਤ ਜਾਣਕਾਰੀ ਮਿਲਣ ਮਗਰੋਂ ਹੀ ਕੋਈ ਟਿੱਪਣੀ ਕੀਤੀ ਜਾ ਸਕਦੀ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਜੇਕਰ ਭਾਰਤ ਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਮੈਚ ਹੋ ਸਕਦਾ ਹੈ ਤਾਂ ਸਿੱਖ ਸ਼ਰਧਾਲੂਆਂ ਦਾ ਜੱਥਾ ਵੀ ਭੇਜਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂ ਮੰਗ ਕਰ ਰਹੇ ਹਨ ਕਿ ਗੁਰਦੁਆਰਾ ਕਰਤਾਰਪੁਰ ਲਾਂਘਾ ਵੀ ਖੋਲ੍ਹਿਆ ਜਾਵੇ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

… ਨਹੀਂ ਖੁੱਲ੍ਹੇਗਾ ਹੋਰਮੁਜ਼: ਈਰਾਨ ਦੀ ਡੀਲ ਵਾਲੇ ਦਾਅਵੇ ਨੂੰ ਅਮਰੀਕਾ ਨੇ ਦੱਸਿਆ ਫ਼ਰਜ਼ੀ, ਕਿਹਾ- ਇਹ ਸਭ ਮਨਘੜਤ

 ਅਮਰੀਕਾ ਅਤੇ ਈਰਾਨ ਵਿਚਕਾਰ ਸ਼ਾਂਤੀ ਸਮਝੌਤੇ ‘ਤੇ ਗੱਲਬਾਤ ਅੱਗੇ ਵਧਦੀ ਜਾਪਦੀ ਹੈ। ਸੰਭਾਵਨਾ ਹੈ ਕਿ ਜਲਦੀ ਹੀ ਇੱਕ ਸਮਝੌਤਾ ਹੋ ਸਕਦਾ ਹੈ, ਕਿਉਂਕਿ ਉਹ ਦਾਅਵਾ

Read More »

ਅਮਰੀਕਾ ‘ਚ ਬੇਸਬਾਲ ਬੈਟ ਨਾਲ ਹਮਲਾ ਕਰਨ ਦੇ ਦੋਸ਼ ‘ਚ ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਤਰੀਕੇ ਨਾਲ ਪਹੁੰਚਿਆ ਸੀ USA

 ਅਮਰੀਕਾ ਵਿੱਚ ਇੱਕ ਭਾਰਤੀ ਨਾਗਰਿਕ ਨੂੰ ਬੇਸਬਾਲ ਬੈਟ ਨਾਲ ਹਮਲਾ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਰੀਕੀ ਅਧਿਕਾਰੀਆਂ ਮੁਤਾਬਕ ਮੁਲਜ਼ਮ ਗੈਰ-ਕਾਨੂੰਨੀ ਤਰੀਕੇ ਨਾਲ

Read More »

‘ਟਰੰਪ ਦੇ ਗਲਤ ਸਲਾਹਕਾਰਾਂ ਨੇ ਵਿਗਾੜੇ ਭਾਰਤ-ਅਮਰੀਕਾ ਸਬੰਧ’,ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਨੇ ਪ੍ਰਗਟਾਈ ਚਿੰਤਾ

ਮਸ਼ਹੂਰ ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ’ਚ ਭਾਰਤ ਤੇ ਅਮਰੀਕਾ ਵਿਚਾਲੇ ਕਮਜ਼ੋਰ ਹੁੰਦੇ ਰਿਸ਼ਤਿਆਂ ’ਤੇ ਬਾਹਰੀ ਚਿੰਤਾ ਤੇ ਨਿਰਾਸ਼ਾ

Read More »
… ਨਹੀਂ ਖੁੱਲ੍ਹੇਗਾ ਹੋਰਮੁਜ਼: ਈਰਾਨ ਦੀ ਡੀਲ ਵਾਲੇ ਦਾਅਵੇ ਨੂੰ ਅਮਰੀਕਾ ਨੇ ਦੱਸਿਆ ਫ਼ਰਜ਼ੀ, ਕਿਹਾ- ਇਹ ਸਭ ਮਨਘੜਤ
28May

… ਨਹੀਂ ਖੁੱਲ੍ਹੇਗਾ ਹੋਰਮੁਜ਼: ਈਰਾਨ ਦੀ ਡੀਲ ਵਾਲੇ ਦਾਅਵੇ ਨੂੰ ਅਮਰੀਕਾ ਨੇ ਦੱਸਿਆ ਫ਼ਰਜ਼ੀ, ਕਿਹਾ- ਇਹ ਸਭ ਮਨਘੜਤ

 ਅਮਰੀਕਾ ਅਤੇ ਈਰਾਨ ਵਿਚਕਾਰ ਸ਼ਾਂਤੀ ਸਮਝੌਤੇ ‘ਤੇ ਗੱਲਬਾਤ ਅੱਗੇ ਵਧਦੀ ਜਾਪਦੀ ਹੈ। ਸੰਭਾਵਨਾ ਹੈ ਕਿ ਜਲਦੀ ਹੀ ਇੱਕ ਸਮਝੌਤਾ ਹੋ ਸਕਦਾ ਹੈ, ਕਿਉਂਕਿ ਉਹ ਦਾਅਵਾ ਕਰਦੇ ਹਨ ਕਿ ਉਨ੍ਹਾਂ ਨੇ…

ਅਮਰੀਕਾ ‘ਚ ਬੇਸਬਾਲ ਬੈਟ ਨਾਲ ਹਮਲਾ ਕਰਨ ਦੇ ਦੋਸ਼ ‘ਚ ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਤਰੀਕੇ ਨਾਲ ਪਹੁੰਚਿਆ ਸੀ USA
28May

ਅਮਰੀਕਾ ‘ਚ ਬੇਸਬਾਲ ਬੈਟ ਨਾਲ ਹਮਲਾ ਕਰਨ ਦੇ ਦੋਸ਼ ‘ਚ ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਤਰੀਕੇ ਨਾਲ ਪਹੁੰਚਿਆ ਸੀ USA

 ਅਮਰੀਕਾ ਵਿੱਚ ਇੱਕ ਭਾਰਤੀ ਨਾਗਰਿਕ ਨੂੰ ਬੇਸਬਾਲ ਬੈਟ ਨਾਲ ਹਮਲਾ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਰੀਕੀ ਅਧਿਕਾਰੀਆਂ ਮੁਤਾਬਕ ਮੁਲਜ਼ਮ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖਲ ਹੋਇਆ ਸੀ।…

‘ਟਰੰਪ ਦੇ ਗਲਤ ਸਲਾਹਕਾਰਾਂ ਨੇ ਵਿਗਾੜੇ ਭਾਰਤ-ਅਮਰੀਕਾ ਸਬੰਧ’,ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਨੇ ਪ੍ਰਗਟਾਈ ਚਿੰਤਾ
28May

‘ਟਰੰਪ ਦੇ ਗਲਤ ਸਲਾਹਕਾਰਾਂ ਨੇ ਵਿਗਾੜੇ ਭਾਰਤ-ਅਮਰੀਕਾ ਸਬੰਧ’,ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਨੇ ਪ੍ਰਗਟਾਈ ਚਿੰਤਾ

ਮਸ਼ਹੂਰ ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ’ਚ ਭਾਰਤ ਤੇ ਅਮਰੀਕਾ ਵਿਚਾਲੇ ਕਮਜ਼ੋਰ ਹੁੰਦੇ ਰਿਸ਼ਤਿਆਂ ’ਤੇ ਬਾਹਰੀ ਚਿੰਤਾ ਤੇ ਨਿਰਾਸ਼ਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ…

More News

Leave a Reply

Your email address will not be published. Required fields are marked *