ਪੰਜਾਬ ਮੰਤਰੀ ਮੰਡਲ ਨੇ ਸੂਬੇ ਦੇ ਸ਼ਹਿਰੀ ਵਿਕਾਸ ਤੇ ਸਨਅਤੀਕਰਨ ਨੂੰ ਹੁਲਾਰਾ ਦੇਣ ਲਈ ਪੰਜਾਬ ਯੂਨੀਫਾਈਡ ਬਿਲਡਿੰਗ ਰੂਲਜ਼-2025 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਨਿਯਮਾਂ ਤਹਿਤ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਨਵੇਂ ਉਸਾਰੇ ਜਾਣ ਵਾਲੇ ਖੇਤਰਾਂ ਵਿੱਚ ਚਾਰ ਮੰਜ਼ਿਲਾ ਇਮਾਰਤਾਂ ਦੀ ਉਸਾਰੀ ਕੀਤੀ ਜਾ ਸਕੇਗੀ। ਇਸ ਦੇ ਨਾਲ ਹੀ ਪੰਜਾਬ ਮੰਤਰੀ ਮੰਡਲ ਨੇ ਬਰਨਾਲਾ ਨੂੰ ਨਗਰ ਕੌਂਸਲ ਤੋਂ ਨਗਰ ਨਿਗਮ ਦਾ ਦਰਜਾ ਦੇ ਦਿੱਤਾ ਹੈ; ਜ਼ਿਲ੍ਹਾ ਲੁਧਿਆਣਾ ਵਿੱਚ ਨਵੀਂ ਸਬ-ਤਹਿਸੀਲ ਲੁਧਿਆਣਾ (ਉੱਤਰੀ) ਬਣਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਉਦਯੋਗਪਤੀਆਂ ਲਈ ਗਹਿਣੇ ਰੱਖਣ ਤੇ ਰਹਿਣਨਾਮੇ ਦੇ ਦਸਤਾਵੇਜ਼ਾਂ ’ਤੇ ਸਟੈਂਪ ਡਿਊਟੀ ਤੇ ਰਜਿਸਟਰੇਸ਼ਨ ਫੀਸ ਤਰਕਸੰਗਤ ਕਰ ਦਿੱਤੀ ਹੈ। ਇਹ ਫੈਸਲੇ ਅੱਜ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸ਼ਹਿਰੀ ਖੇਤਰ ਵਿੱਚ ਇਮਾਰਤਾਂ ਦੀ ਉੱਚਾਈ ਵਧਾਉਣ ਅਤੇ ਉਸਾਰੀ ਸਮੇਂ ਦਰਪੇਸ਼ ਮੁਸ਼ਕਲਾਂ ਦਾ ਹੱਲ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਇਨ੍ਹਾਂ ਨਿਯਮਾਂ ਤਹਿਤ ਸ਼ਹਿਰੀ ਖੇਤਰ ਵਿੱਚ ਨਵੀਂਆਂ ਉਸਾਰੀਆਂ ਜਾਣ ਵਾਲੀਆਂ ਇਮਾਰਤਾਂ ਦੀ ਉਚਾਈ 15 ਮੀਟਰ ਤੋਂ ਵਧਾ ਕੇ 21 ਮੀਟਰ ਕਰ ਦਿੱਤੀ ਹੈ। ਪੰਜਾਬ ਵਿੱਚ ਪਹਿਲਾਂ ਲੋਕ ਤਿੰਨ ਮੰਜ਼ਿਲਾ ਇਮਾਰਤ ਦੀ ਉਸਾਰੀ ਕਰ ਸਕਦੇ ਸਨ ਪਰ ਹੁਣ ਚਾਰ ਮੰਜ਼ਿਲਾ ਇਮਾਰਤ ਬਣਾ ਸਕਣਗੇ। ਇਸ ਲਈ ਲੋਕਾਂ ਨੂੰ ਵੱਖਰੇ ਤੌਰ ’ਤੇ ਨਕਸ਼ਾ ਪਾਸ ਕਰਵਾਉਣ ਦੀ ਜ਼ਰੂਰਤ ਨਹੀਂ ਹੋਵੇਗੀ, ਹੁਣ ਲੋਕ ਮਨਜ਼ੂਰਸ਼ੁਦਾ ਆਰਕੀਟੈਕਟ ਤੋਂ ਮਨਜ਼ੂਰੀ ਲੈ ਕੇ ਵੀ 21 ਮੀਟਰ ਤੱਕ ਚਾਰ ਮੰਜ਼ਿਲਾ ਇਮਾਰਤ ਦੀ ਉਸਾਰੀ ਕਰ ਸਕਣਗੇ। ਇਸ ਦੇ ਨਾਲ ਹੀ ਨਵੇਂ ਨਿਯਮਾਂ ਵਿੱਚ ਵਿਸ਼ਾਲ ਬਾਲਕੋਨੀਆਂ, ਬੇਸਮੈਂਟ ਦੀ ਵਰਤੋਂ, ਕਾਰ ਲਿਫਟਾਂ ਦੀ ਆਗਿਆ ਦੇਣ ਵਰਗੀਆਂ ਛੋਟਾਂ ਦਿੱਤੀਆਂ ਗਈਆਂ ਹਨ। ਇਹ ਨਿਯਮ 250 ਗਜ ਤੋਂ ਵੱਧ ਇਮਾਰਤ ਵਾਲੇ ਘਰਾਂ ’ਤੇ ਲਾਗੂ ਹੋਣਗੇ
ਚਾਰ ਮੰਜ਼ਿਲਾ ਉਸਾਰੀਆਂ ਨੂੰ ਮਨਜ਼ੂਰੀ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

EXPLAINER: ਕੌਣ ਸੀ ਅਲੀ ਲਾਰੀਜਾਨੀ (Ali Larijani) ? ਇਜ਼ਰਾਇਲੀ ਹਮਲੇ ਵਿੱਚ ਮਾਰਿਆ ਗਿਆ ਇਰਾਨ ਦੀ ਚੋਟੀ ਦੇ ਅਧਿਕਾਰੀ
EXPLAINER: ਪੱਛਮੀ ਏਸ਼ੀਆ ਵਿੱਚ ਵਧਦੀ ਜੰਗ ਦੇ ਦਰਮਿਆਨ ਇਰਾਨ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਇਜ਼ਰਾਈਲੀ ਹਮਲੇ ਵਿੱਚ ਦੇਸ਼ ਦੇ ਕੱਦਵਾਰ ਨੇਤਾ ਅਤੇ ਸੁਪਰੀਮ ਨੈਸ਼ਨਲ

US-Israel-Iran War News: ਪਹਿਲਾਂ US-Israel ਨਾਲ ਹਿਸਾਬ ਤੇ ਬਾਅਦ ਵਿਚ ਸ਼ਾਂਤੀ ਬਾਰੇ ਕਰਾਂਗੇ ਗੱਲ: Mojtaba Khamenei
Iran War News: ਇਰਾਨ ਦੇ ਨਵੇਂ ਸੁਪਰੀਮ ਲੀਡਰ ਮੁਜਤਬਾ ਖਮੇਨੇਈ ਨੇ ਫਿਲਹਾਲ ਸ਼ਾਂਤੀ ਦੀਆਂ ਕੋਸ਼ਿਸ਼ਾਂ ਬਾਰੇ ਸਾਫ਼ ਤੌਰ ’ਤੇ ਇਨਕਾਰ ਕਰ ਦਿੱਤਾ ਹੈ। ਰਿਪੋਰਟਾਂ ਮੁਤਾਬਕ ਦੋ

US-Israel-Iran War: ਇਰਾਨ ਜੰਗ ਕਾਰਨ ਅਮਰੀਕਾ ਦੇ ਚੋਟੀ ਦੇ ਅਧਿਕਾਰੀ ਵੱਲੋਂ ਅਸਤੀਫਾ
US-Israel-Iran War: ਨੈਸ਼ਨਲ ਕਾਊਂਟਰ ਟੈਰਰਿਜ਼ਮ ਸੈਂਟਰ ਦੇ ਡਾਇਰੈਕਟਰ ਜੋਅ ਕੈਂਟ ਨੇ ਮੰਗਲਵਾਰ ਨੂੰ ਆਪਣੇ ਅਸਤੀਫੇ ਦਾ ਐਲਾਨ ਕਰਦਿਆਂ ਕਿਹਾ ਕਿ ਉਹ “ਸਾਫ਼ ਜ਼ਮੀਰ ਨਾਲ” ਟਰੰਪ
EXPLAINER: ਕੌਣ ਸੀ ਅਲੀ ਲਾਰੀਜਾਨੀ (Ali Larijani) ? ਇਜ਼ਰਾਇਲੀ ਹਮਲੇ ਵਿੱਚ ਮਾਰਿਆ ਗਿਆ ਇਰਾਨ ਦੀ ਚੋਟੀ ਦੇ ਅਧਿਕਾਰੀ
EXPLAINER: ਪੱਛਮੀ ਏਸ਼ੀਆ ਵਿੱਚ ਵਧਦੀ ਜੰਗ ਦੇ ਦਰਮਿਆਨ ਇਰਾਨ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਇਜ਼ਰਾਈਲੀ ਹਮਲੇ ਵਿੱਚ ਦੇਸ਼ ਦੇ ਕੱਦਵਾਰ ਨੇਤਾ ਅਤੇ ਸੁਪਰੀਮ ਨੈਸ਼ਨਲ ਸਕਿਓਰਿਟੀ ਕੌਂਸਲ ਦੇ ਮੁਖੀ ਅਲੀ…
US-Israel-Iran War News: ਪਹਿਲਾਂ US-Israel ਨਾਲ ਹਿਸਾਬ ਤੇ ਬਾਅਦ ਵਿਚ ਸ਼ਾਂਤੀ ਬਾਰੇ ਕਰਾਂਗੇ ਗੱਲ: Mojtaba Khamenei
Iran War News: ਇਰਾਨ ਦੇ ਨਵੇਂ ਸੁਪਰੀਮ ਲੀਡਰ ਮੁਜਤਬਾ ਖਮੇਨੇਈ ਨੇ ਫਿਲਹਾਲ ਸ਼ਾਂਤੀ ਦੀਆਂ ਕੋਸ਼ਿਸ਼ਾਂ ਬਾਰੇ ਸਾਫ਼ ਤੌਰ ’ਤੇ ਇਨਕਾਰ ਕਰ ਦਿੱਤਾ ਹੈ। ਰਿਪੋਰਟਾਂ ਮੁਤਾਬਕ ਦੋ ਦੇਸ਼ਾਂ ਰਾਹੀਂ ਵਿਦੇਸ਼ ਮੰਤਰਾਲੇ ਤੱਕ…
US-Israel-Iran War: ਇਰਾਨ ਜੰਗ ਕਾਰਨ ਅਮਰੀਕਾ ਦੇ ਚੋਟੀ ਦੇ ਅਧਿਕਾਰੀ ਵੱਲੋਂ ਅਸਤੀਫਾ
US-Israel-Iran War: ਨੈਸ਼ਨਲ ਕਾਊਂਟਰ ਟੈਰਰਿਜ਼ਮ ਸੈਂਟਰ ਦੇ ਡਾਇਰੈਕਟਰ ਜੋਅ ਕੈਂਟ ਨੇ ਮੰਗਲਵਾਰ ਨੂੰ ਆਪਣੇ ਅਸਤੀਫੇ ਦਾ ਐਲਾਨ ਕਰਦਿਆਂ ਕਿਹਾ ਕਿ ਉਹ “ਸਾਫ਼ ਜ਼ਮੀਰ ਨਾਲ” ਟਰੰਪ ਪ੍ਰਸ਼ਾਸਨ ਦੀ ਇਰਾਨ ਵਿੱਚ ਜੰਗ…
More News

EXPLAINER: ਕੌਣ ਸੀ ਅਲੀ ਲਾਰੀਜਾਨੀ (Ali Larijani) ? ਇਜ਼ਰਾਇਲੀ ਹਮਲੇ ਵਿੱਚ ਮਾਰਿਆ ਗਿਆ ਇਰਾਨ ਦੀ ਚੋਟੀ ਦੇ ਅਧਿਕਾਰੀ


US-Israel-Iran War: ਇਰਾਨ ਜੰਗ ਕਾਰਨ ਅਮਰੀਕਾ ਦੇ ਚੋਟੀ ਦੇ ਅਧਿਕਾਰੀ ਵੱਲੋਂ ਅਸਤੀਫਾ

Nirav Modi Extradition Case: ਹਵਾਲਗੀ ਤੋਂ ਬਚਣ ਲਈ Nirav Modi ਨੇ ਦਿੱਤਾ ਤਸੀਹਿਆਂ ਦਾ ‘ਤਰਕ’

Iran-Israel War: ਇਜ਼ਰਾਇਲੀ ਹਮਲੇ ’ਚ ਸਿਖਰਲਾ ਕਮਾਂਡਰ ਸੁਲੇਮਾਨੀ ਹਲਾਕ

US Strikes Iran: ਹੋਰਮੁਜ਼ ਦੇ ਨਾਲ ਲੱਗਦੀਆਂ ਇਰਾਨ ਦੀਆਂ ਐਂਟੀ-ਸ਼ਿਪ ਮਿਜ਼ਾਈਲ ਯੂਨਿਟਾਂ ’ਤੇ ਅਮਰੀਕੀ ਬੰਬਾਰੀ

ਰੂਸ ਨੇ ਯੂਕਰੇਨ ਦੇ 250 ਡਰੋਨ ਸੁੱਟੇ



