ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ

ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ ਲਈ ਨਵੀਂ ਪੰਜ ਸਾਲਾ ਯੋਜਨਾ, ਰੱਖਿਆ ਬਜਟ ’ਚ ਵਾਧੇ ਅਤੇ ਸਾਰੇ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ ਬਣਾਉਣ ਵਾਲਾ ਵਿਵਾਦਤ ਕਾਨੂੰਨ ਵੀ ਸ਼ਾਮਲ ਹੈ।

ਹਾਕਮ ਧਿਰ ਚੀਨੀ ਕਮਿਊਨਿਸਟ ਪਾਰਟੀ (ਸੀ ਪੀ ਸੀ) ਵੱਲੋਂ ਪੇਸ਼ ਕਾਨੂੰਨਾਂ ਨੂੰ ਨਿਯਮਿਤ ਢੰਗ ਨਾਲ ਪ੍ਰਵਾਨਗੀ ਦੇਣ ਕਾਰਨ ਅਕਸਰ ‘ਰਬੜ ਸਟੈਂਪ ਸੰਸਦ’ ਕਹੀ ਜਾਣ ਵਾਲੀ ਨੈਸ਼ਨਲ ਪੀਪਲਜ਼ ਕਾਂਗਰਸ (ਐੱਨ ਪੀ ਸੀ) ਨੇ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਅੰਦਰ ਆਪਣਾ ਸਾਲਾਨਾ ਸੈਸ਼ਨ ਖਤਮ ਕਰ ਦਿੱਤਾ ਹੈ। ਐੱਨ ਪੀ ਸੀ, ਚੀਨ ਦੀ ਪੀਪਲਜ਼ ਪੋਲਿਟੀਕਲ ਕੰਸਲਟੇਟਿਵ ਕਾਨਫਰੰਸ ਅਤੇ ਪੰਜ ਹਜ਼ਾਰ ਤੋਂ ਵੱਧ ਨੁਮਾਇੰਦਿਆਂ ਨੇ ਮਾਰਚ ਦੇ ਪਹਿਲੇ ਹਫ਼ਤੇ ਸਾਲਾਨਾ ਸੈਸ਼ਨ ਸ਼ੁਰੂ ਕੀਤੇ ਸਨ। ਇਨ੍ਹਾਂ ਦੋਵਾਂ ਸੈਸ਼ਨਾਂ ਨੇ ਕੌਮਾਂਤਰੀ ਪੱਧਰ ’ਤੇ ਧਿਆਨ ਖਿੱਚਿਆ ਕਿਉਂਕਿ ਇਹ ਅਮਰੀਕਾ-ਇਰਾਨ ਜੰਗ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵੱਲੋਂ ਸੈਨਾ ’ਚ ਕੀਤੀ ਗਈ ਵੱਡੇ ਪੱਧਰ ’ਤੇ ਛਾਂਟੀ ਦੌਰਾਨ ਹੋਏ ਹਨ। ਉਂਝ 72 ਸਾਲਾ ਸ਼ੀ ਜਿਨਪਿੰਗ ਦੋਵਾਂ ਸੈਸ਼ਨਾਂ ’ਚ ਹਾਜ਼ਰ ਰਹੇ। ਇਸ ਤੋਂ ਪਹਿਲਾਂ ਦੋਵਾਂ ਸਦਨਾਂ (ਟੂ ਸੈਸ਼ਨਜ਼) ਨੂੰ ਸੰਬੋਧਨ ਦੌਰਾਨ, ਸ਼ੀ ਨੇ ਫੌਜੀ ਅਧਿਕਾਰੀਆਂ ਨੂੰ ਸਿਆਸੀ ਵਫ਼ਾਦਾਰੀ ਵਧਾਉਣ ਦਾ ਸੱਦਾ ਦਿੱਤਾ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼

ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ

Read More »

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ

ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ

Read More »
ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ
12Mar

ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ

ਜੰਗ ਦਾ ਅਖਾੜਾ ਬਣੇ ਹਰਮੁਜ਼ ਜਲ ਮਾਰਗ ਰਾਹੀਂ ਲਾਈਬੇਰੀਆ ਦੇ ਝੰਡੇ ਵਾਲਾ ਬੇੜਾ ਸ਼ੇਨਲੌਂਗ ਸੁਏਜ਼ਮੈਕਸ ਸਾਊਦੀ ਅਰਬ ਤੋਂ ਕੱਚਾ ਤੇਲ ਲੈ ਕੇ ਮੁੰਬਈ ਬੰਦਰਗਾਹ ’ਤੇ ਪਹੁੰਚ ਗਿਆ ਹੈ। ਅਮਰੀਕਾ-ਇਜ਼ਰਾਈਲ ਅਤੇ…

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼
12Mar

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼

ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ ਹਮਲੇ ਜਾਰੀ ਰੱਖਣ ਦਾ ਅਹਿਦ…

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ
12Mar

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ

ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ ਲਈ ਨਵੀਂ ਪੰਜ ਸਾਲਾ ਯੋਜਨਾ,…