ਝੂਠੇ ਕੇਸ ਪਾ ਕੇ ਦਬਾਉਣਾ ਚਾਹੁੰਦੀ ਹੈ ਸਰਕਾਰ: ਸੁਖਬੀਰ

ਸ਼੍ਰੋੋਮਣੀ ਅਕਾਲੀ ਦਲ ਦੇ ਪ੍ਰਧਾਨ ਸੁੁਖਬੀਰ ਬਾਦਲ ਨੇ ਅੱਜ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਅਕਾਲੀ ਆਗੂਆਂ ਅਤੇ ਵਰਕਰਾਂ ’ਤੇ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਦਬਾਉਣਾ ਚਾਹੁੰਦੀ ਹੈ। ਉਹ ਕਰਤਾਰਪੁਰ ਵਿੱਚ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਸੀਨੀਅਰ ਆਗੂ ਮਹਿੰਦਰ ਸਿੰਘ ਕੇ ਪੀ ਨੂੰ ਹਲਕਾ ਕਰਤਾਰਪੁਰ ਦਾ ਇੰਚਾਰਜ ਨਿਯੁਕਤ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ ਸੂਬੇ ਵਿੱਚ ਫਰੌਤੀਆਂ ਤੇ ਕਤਲ ਦੇ ਮਾਮਲੇ ਵਧਦੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਪਾਰਟੀ ਦੀ ਮਜ਼ਬੂਤੀ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਦੀ ਖੇਤਰੀ ਪਾਰਟੀ ਹੈ ਅਤੇ ਹਰ ਔਖੇ ਵੇਲੇ ਸੂਬਾ ਵਾਸੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਹਿੰਦਰ ਸਿੰਘ ਕੇ ਪੀ ਦਾ ਸਿਆਸੀ ਸਫ਼ਰ ਬੇਦਾਗ ਹੈ। ਮਹਿੰਦਰ ਸਿੰਘ ਕੇ ਪੀ ਨੂੰ ਵਿਧਾਨ ਸਭਾ ਕਰਤਾਰਪੁਰ ਤੋਂ ਤਕੜੇ ਹੋ ਕੇ ਕੰਮ ਕਰਨ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੰਭਾਵੀ ਉਮੀਦਵਾਰ ਵਜੋਂ ਪੇਸ਼ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਇਹ ਹਲਕਾ ਸ੍ਰੀ ਕੇ ਪੀ ਦਾ ਨਿੱਜੀ ਹਲਕਾ ਹੈ ਅਤੇ ਉਨ੍ਹਾਂ ਦਾ ਅਸਰ ਰਸੂਖ਼ ਆਮ ਆਗੂਆਂ ਨਾਲੋਂ ਵੱਧ ਹੈ। ਇਸ ਮੌਕੇ ਮਹਿੰਦਰ ਸਿੰਘ ਕੇ ਪੀ ਨੇ ਕਿਹਾ ਕਿ ਉਨ੍ਹਾਂ ਆਪਣੇ ਸਿਆਸੀ ਸਫ਼ਰ ਵਿੱਚ ਕਈ ਉਤਰਾਅ-ਚੜ੍ਹਾਅ ਆਉਣ ਦੇ ਬਾਵਜੂਦ ਆਪਣੇ ਆਪ ਨੂੰ ਬੇਦਾਗ਼ ਰਹਿ ਕੇ ਸਿਆਸਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਹਲਕਾ ਇੰਚਾਰਜ ਵਜੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Gurpatwant Singh Pannun ਦੇ ਕਤਲ ਦੀ ਨਾਕਾਮ ਸਾਜ਼ਿਸ਼ ਸਬੰਧੀ ਨਿਖਿਲ ਗੁਪਤਾ ਨੇ ਦੋਸ਼ ਕਬੂਲੇ

ਭਾਰਤੀ ਨਾਗਰਿਕ ਨਿਖਿਲ ਗੁਪਤਾ ਨੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਨਾਕਾਮ ਸਾਜ਼ਿਸ਼ ਘੜਨ ਦੇ ਦੋਸ਼ ਕਬੂਲ ਲਏ ਹਨ। ਮੈਨਹਟਨ ਦੇ ਅਟਾਰਨੀ ਦਫ਼ਤਰ

Read More »
ਝੂਠੇ ਕੇਸ ਪਾ ਕੇ ਦਬਾਉਣਾ ਚਾਹੁੰਦੀ ਹੈ ਸਰਕਾਰ: ਸੁਖਬੀਰ
13Feb

ਝੂਠੇ ਕੇਸ ਪਾ ਕੇ ਦਬਾਉਣਾ ਚਾਹੁੰਦੀ ਹੈ ਸਰਕਾਰ: ਸੁਖਬੀਰ

ਸ਼੍ਰੋੋਮਣੀ ਅਕਾਲੀ ਦਲ ਦੇ ਪ੍ਰਧਾਨ ਸੁੁਖਬੀਰ ਬਾਦਲ ਨੇ ਅੱਜ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਅਕਾਲੀ ਆਗੂਆਂ ਅਤੇ ਵਰਕਰਾਂ ’ਤੇ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਦਬਾਉਣਾ ਚਾਹੁੰਦੀ ਹੈ।…

India-Pakistan ਮੈਚ ਦੌਰਾਨ ਮੀਂਹ ਦੀ ਸੰਭਾਵਨਾ
13Feb

India-Pakistan ਮੈਚ ਦੌਰਾਨ ਮੀਂਹ ਦੀ ਸੰਭਾਵਨਾ

ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਹਾਈ-ਵੋਲਟੇਜ ਵਿਸ਼ਵ ਕੱਪ ਮੈਚ ਮੀਂਹ ਕਾਰਨ ਪ੍ਰਭਾਵਿਤ ਹੋ ਸਕਦਾ ਹੈ। ਟੀ-20 ਵਿਸ਼ਵ ਕੱਪ ਦੇ ਗਰੁੱਪ ਸਟੇਜ ਵਿੱਚ ਦੋਵੇਂ ਟੀਮਾਂ 15 ਫਰਵਰੀ ਨੂੰ ਕੋਲੰਬੋ ਵਿੱਚ…

Gurpatwant Singh Pannun ਦੇ ਕਤਲ ਦੀ ਨਾਕਾਮ ਸਾਜ਼ਿਸ਼ ਸਬੰਧੀ ਨਿਖਿਲ ਗੁਪਤਾ ਨੇ ਦੋਸ਼ ਕਬੂਲੇ
13Feb

Gurpatwant Singh Pannun ਦੇ ਕਤਲ ਦੀ ਨਾਕਾਮ ਸਾਜ਼ਿਸ਼ ਸਬੰਧੀ ਨਿਖਿਲ ਗੁਪਤਾ ਨੇ ਦੋਸ਼ ਕਬੂਲੇ

ਭਾਰਤੀ ਨਾਗਰਿਕ ਨਿਖਿਲ ਗੁਪਤਾ ਨੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਨਾਕਾਮ ਸਾਜ਼ਿਸ਼ ਘੜਨ ਦੇ ਦੋਸ਼ ਕਬੂਲ ਲਏ ਹਨ। ਮੈਨਹਟਨ ਦੇ ਅਟਾਰਨੀ ਦਫ਼ਤਰ ਦੇ ਤਰਜਮਾਨ ਨੇ ਕਿਹਾ ਕਿ…