ਡੈਮੋਕਰੈਟਿਕ ਪਾਰਟੀ ਦੇ ਆਗੂ ਜ਼ੋਹਰਾਨ ਮਮਦਾਨੀ (34) ਨੇ ਨਿਊਯਾਰਕ ਸਿਟੀ ਦੇ ਮੇਅਰ ਦੀ ਚੋਣ ਜਿੱਤ ਲਈ ਹੈ। ਭਾਰਤੀ ਮੂਲ ਦੇ ਮਮਦਾਨੀ ਅਮਰੀਕਾ ਦੇ ਸਭ ਤੋਂ ਵੱਡੇ ਸ਼ਹਿਰ ਦੇ ਪਹਿਲੇ ਮੁਸਲਿਮ ਮੇਅਰ ਹੋਣਗੇ। ਉਨ੍ਹਾਂ ਸਾਬਕਾ ਗਵਰਨਰ ਐਂਡਰਿਊ ਕਿਊਮੋ (67) ਨੂੰ ਹਰਾਇਆ। ਪ੍ਰਾਇਮਰੀ ਚੋਣ ਵਿਚ ਮਮਦਾਨੀ ਹੱਥੋਂ ਨਾਮਜ਼ਦਗੀ ਗੁਆਉਣ ਤੋਂ ਬਾਅਦ ਕਿਊਮੋ ਨੇ ਆਜ਼ਾਦ ਉਮੀਦਵਾਰ ਵਜੋਂ ਮੈਦਾਨ ਵਿਚ ਨਿੱਤਰਨ ਦਾ ਫੈਸਲਾ ਕੀਤਾ ਸੀ। ਰਾਸ਼ਟਰਪਤੀ ਡੋਨਲਡ ਟਰੰਪ ਨੇ ਵੀ ਅਧਿਕਾਰਤ ਤੌਰ ’ਤੇ ਕਿਊਮੋ ਦੀ ਖੁੱਲ੍ਹ ਕੇ ਹਮਾਇਤ ਕੀਤੀ ਸੀ।ਟਰੰਪ ਨੇ ਲੰਘੇ ਦਿਨੀਂ ਇਥੋਂ ਤੱਕ ਕਿਹਾ ਸੀ ਕਿ ਜੇਕਰ ਡੈਮੋਕਰੈਟਿਕ ਉਮੀਦਵਾਰ ਮਮਦਾਨੀ ਮੇਅਰ ਦੀ ਚੋਣ ਜਿੱਤਦਾ ਹੈ ਤਾਂ ਇਹ ਨਿਊ ਯਾਰਕ ਲਈ ‘ਮੁਕੰਮਲ ਆਰਥਿਕ ਤੇ ਸਮਾਜਿਕ ਤਬਾਹੀ ਹੋਵੇਗਾ’ ਤੇ ਸ਼ਹਿਰ ਦੀ ‘ਹੋਂਦ’ ਲਈ ਖ਼ਤਰਾ ਖੜ੍ਹਾ ਹੋ ਜਾਵੇਗਾ। ਇਹੀ ਨਹੀਂ ਟਰੰਪ ਨੇ ਚੋਣ ਦੀ ਪੂਰਬਲੀ ਸੰਧਿਆ ਇਹ ਚੇਤਾਵਨੀ ਵੀ ਦਿੱਤੀ ਸੀ ਕਿ ਜੇਕਰ ਮਮਦਾਨੀ ਚੋਣ ਜਿੱਤਦਾ ਹੈ ਤੇ ਮੇਅਰ ਬਣਦਾ ਹੈ ਤਾਂ ਉਹ ਨਿਊ ਯਾਰਕ ਸ਼ਹਿਰ ਲਈ ਸਿਰਫ਼ ਘੱਟੋ ਘੱਟ ਲੋੜੀਂਦੇ ਫੰਡ ਹੀ ਭੇਜਣਗੇ।ਉਧਰ ਵਰਜੀਨੀਆ ਵਿਚ ਡੈਮੋਕਰੈਟ ਅਬੀਗੈਲ ਸਪੈਨਬਰਗਰ (Abigail Spanberger) ਨੇ ਗਵਰਨਰ ਦੀ ਚੋਣ ਆਸਾਨੀ ਨਾਲ ਜਿੱਤ ਲਈ। ਉਹ ਵਰਜੀਨੀਲਾ ਦੇ ਪਹਿਲੇ ਮਹਿਲਾ ਗਵਰਨਰ ਹੋਣਗੇ। ਨਿਊ ਜਰਸੀ ਵਿੱਚ ਡੈਮੋਕਰੈਟ ਮਿਕੀ ਸ਼ੈਰਿਲ ਨੇ ਗਵਰਨਰ ਦੀ ਚੋਣ ਜਿੱਤੀ। ਸਪੈਨਬਰਗਰ ਨੇ ਰਿਪਬਲਿਕਨ ਉਪ ਰਾਜਪਾਲ ਵਿਨਸਮ ਅਰਲੀ-ਸੀਅਰਜ਼ ਨੂੰ ਹਰਾਇਆ। ਸਪੈਨਬਰਗ ਰਿਪਬਲਿਕਨ ਗਵਰਨਰ ਗਲੈੱਨ ਯੰਗਕਿਨ ਦੀ ਥਾਂ ਲੈਣਗੇ।
ਟਰੰਪ ਨੂੰ ਝਟਕਾ… ਜ਼ੋਹਰਾਨ ਮਮਦਾਨੀ ਨੇ ਨਿਊ ਯਾਰਕ ਦੇ ਮੇਅਰ ਦੀ ਚੋਣ ਜਿੱਤੀ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਸੋਧੇ ਬੇਅਦਬੀ ਐਕਟ ਨੂੰ ਜੱਥੇਦਾਰ ਗੜਗੱਜ ਨੇ ਸਿੱਖਾਂ ਲਈ ਦਿੱਤਾ ਖ਼ਤਰਾ ਕਰਾਰ, ਪੰਥਕ ਇਕੱਤਰਤਾ ‘ਚ ਕਾਨੂੰਨ ਦੀਆਂ ਧਾਰਾਵਾਂ ’ਤੇ ਚੁੱਕੇ ਸਵਾਲ
ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਢੋਲੇਵਾਲ ਚੌਂਕ ਵਿਖੇ ਕਰਵਾਈ ਗਈ ਪੰਥਕ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਵੱਲੋਂ

ਚੀਨ ਦੀ ਨਵੀਂ ਚਾਲ: ਪਰਮਾਣੂ ਮਿਸਾਈਲ ਸਾਈਟਾਂ ਦੇ ਕੋਲ ਲਾਂਚ ਪੈਡ ਅਤੇ ਬੰਕਰ ਬਣਾ ਰਿਹਾ, ਸੈਟੇਲਾਈਟ ਤਸਵੀਰਾਂ ਤੋਂ ਖੁਲਾਸਾ
ਚੀਨ ਸ਼ਿਨਜਿਆਂਗ ਦੇ ਸੁੰਨਸਾਨ ਰੇਗਿਸਤਾਨ ਵਿੱਚ ਗੁਪਤ ਤਰੀਕੇ ਨਾਲ ਇੱਕ ਵਿਸ਼ਾਲ ਫੌਜੀ ਟਿਕਾਣਾ ਬਣਾ ਰਿਹਾ ਹੈ। ਰੱਖਿਆ ਅਤੇ ਸੁਰੱਖਿਆ ਮਾਮਲਿਆਂ ਦੇ ਮਾਹਰਾਂ ਦਾ ਮੰਨਣਾ ਹੈ

US News: ਗ੍ਰੀਨ ਕਾਰਡ ਲਈ ਜ਼ਿਆਦਾਤਰ ਬਿਨੈਕਾਰਾਂ ਨੂੰ ਅਮਰੀਕਾ ਛੱਡਣ ਦੀ ਜ਼ਰੂਰਤ ਨਹੀਂ, ਲੱਖਾਂ ਭਾਰਤੀਆਂ ਲਈ ਰਾਹਤ ਦੀ ਖ਼ਬਰ
ਅਮਰੀਕਾ ਦੇ ਟਰੰਪ ਪ੍ਰਸ਼ਾਸਨ ਦਾ ਗ੍ਰੀਨ ਕਾਰਡ ’ਤੇ ਹਫ਼ਤੇ ਦੇ ਅੰਦਰ ਹੀ ਯੂ-ਟਰਨ ਸਾਹਮਣੇ ਆਇਆ ਹੈ। ਉਸ ਨੇ ਕਿਹਾ ਕਿ ਗ੍ਰੀਨ ਕਾਰਡ ਲਈ ਜ਼ਿਆਦਾਤਰ ਬਿਨੈਕਾਰਾਂ
ਸੋਧੇ ਬੇਅਦਬੀ ਐਕਟ ਨੂੰ ਜੱਥੇਦਾਰ ਗੜਗੱਜ ਨੇ ਸਿੱਖਾਂ ਲਈ ਦਿੱਤਾ ਖ਼ਤਰਾ ਕਰਾਰ, ਪੰਥਕ ਇਕੱਤਰਤਾ ‘ਚ ਕਾਨੂੰਨ ਦੀਆਂ ਧਾਰਾਵਾਂ ’ਤੇ ਚੁੱਕੇ ਸਵਾਲ
ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਢੋਲੇਵਾਲ ਚੌਂਕ ਵਿਖੇ ਕਰਵਾਈ ਗਈ ਪੰਥਕ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ‘ਜਾਗਤ ਜੋਤ ਸ੍ਰੀ…
ਚੀਨ ਦੀ ਨਵੀਂ ਚਾਲ: ਪਰਮਾਣੂ ਮਿਸਾਈਲ ਸਾਈਟਾਂ ਦੇ ਕੋਲ ਲਾਂਚ ਪੈਡ ਅਤੇ ਬੰਕਰ ਬਣਾ ਰਿਹਾ, ਸੈਟੇਲਾਈਟ ਤਸਵੀਰਾਂ ਤੋਂ ਖੁਲਾਸਾ
ਚੀਨ ਸ਼ਿਨਜਿਆਂਗ ਦੇ ਸੁੰਨਸਾਨ ਰੇਗਿਸਤਾਨ ਵਿੱਚ ਗੁਪਤ ਤਰੀਕੇ ਨਾਲ ਇੱਕ ਵਿਸ਼ਾਲ ਫੌਜੀ ਟਿਕਾਣਾ ਬਣਾ ਰਿਹਾ ਹੈ। ਰੱਖਿਆ ਅਤੇ ਸੁਰੱਖਿਆ ਮਾਮਲਿਆਂ ਦੇ ਮਾਹਰਾਂ ਦਾ ਮੰਨਣਾ ਹੈ ਕਿ ਇਸ ਖੁਫੀਆ ਟਿਕਾਣੇ ਦਾ…
US News: ਗ੍ਰੀਨ ਕਾਰਡ ਲਈ ਜ਼ਿਆਦਾਤਰ ਬਿਨੈਕਾਰਾਂ ਨੂੰ ਅਮਰੀਕਾ ਛੱਡਣ ਦੀ ਜ਼ਰੂਰਤ ਨਹੀਂ, ਲੱਖਾਂ ਭਾਰਤੀਆਂ ਲਈ ਰਾਹਤ ਦੀ ਖ਼ਬਰ
ਅਮਰੀਕਾ ਦੇ ਟਰੰਪ ਪ੍ਰਸ਼ਾਸਨ ਦਾ ਗ੍ਰੀਨ ਕਾਰਡ ’ਤੇ ਹਫ਼ਤੇ ਦੇ ਅੰਦਰ ਹੀ ਯੂ-ਟਰਨ ਸਾਹਮਣੇ ਆਇਆ ਹੈ। ਉਸ ਨੇ ਕਿਹਾ ਕਿ ਗ੍ਰੀਨ ਕਾਰਡ ਲਈ ਜ਼ਿਆਦਾਤਰ ਬਿਨੈਕਾਰਾਂ ਨੂੰ ਅਮਰੀਕਾ ਛੱਡਣ ਦੀ ਜ਼ਰੂਰਤ…
More News






ਦਿੱਲੀ ਹਾਈ ਕੋਰਟ ਨੇ ਗੂਗਲ ‘ਤੇ ਠੋਕਿਆ ₹30 ਲੱਖ ਦਾ ਜੁਰਮਾਨਾ, 8 ਹਫ਼ਤਿਆਂ ਦੇ ਅੰਦਰ ਭੁਗਤਾਨ ਦਾ ਆਦੇਸ਼




