ਟਰੰਪ ਵੱਲੋਂ ਇਰਾਨ ਨਾਲ ਗੱਲਬਾਤ ਜਾਰੀ ਰੱਖਣ ’ਤੇ ਜ਼ੋਰ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਵ੍ਹਾਈਟ ਹਾਊਸ ਵਿੱਚ ਦੋ ਘੰਟੇ ਤੋਂ ਵੱਧ ਸਮੇਂ ਤੱਕ ਬੰਦ ਕਮਰਾ ਮੀਟਿੰਗ ਕੀਤੀ। ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਇਰਾਨ ਨਾਲ ਗੱਲਬਾਤ ਜਾਰੀ ਰੱਖਣ ’ਤੇ ਜ਼ੋਰ ਦਿੱਤਾ ਹੈ ਕਿਉਂਕਿ ਅਮਰੀਕਾ ਤਹਿਰਾਨ ਨਾਲ ਪਰਮਾਣੂ ਸਮਝੌਤੇ ਲਈ ਕੋਸ਼ਿਸ਼ਾਂ ਕਰ ਰਿਹਾ ਹੈ।

ਨੇਤਨਯਾਹੂ ਪੱਤਰਕਾਰਾਂ ਦੀ ਨਜ਼ਰ ਤੋਂ ਬਚ ਕੇ ਵ੍ਹਾਈਟ ਹਾਊਸ ਪੁੱਜੇ ਅਤੇ ਬਿਨਾਂ ਕੋਈ ਅਧਿਕਾਰਤ ਬਿਆਨ ਦਿੱਤੇ ਉੱਥੋਂ ਰਵਾਨਾ ਹੋ ਗਏ; ਹਾਲਾਂਕਿ ਟਰੰਪ ਨੇ ਬਾਅਦ ਵਿੱਚ ਸੋਸ਼ਲ ਮੀਡੀਆ ’ਤੇ ਇਸ ਨੂੰ ਬਹੁਤ ਵਧੀਆ ਮੀਟਿੰਗ ਦੱਸਿਆ। ਟਰੰਪ ਨੇ ਲਿਖਿਆ, ‘‘ਕੋਈ ਫੈਸਲਾ ਨਹੀਂ ਹੋਇਆ, ਸਿਰਫ਼ ਮੈਂ ਇਰਾਨ ਨਾਲ ਗੱਲਬਾਤ ਜਾਰੀ ਰੱਖਣ ’ਤੇ ਜ਼ੋਰ ਦਿੱਤਾ ਤਾਂ ਜੋ ਦੇਖਿਆ ਜਾ ਸਕੇ ਕਿ ਸਮਝੌਤਾ ਸਿਰੇ ਚੜ੍ਹਦਾ ਹੈ ਜਾਂ ਨਹੀਂ। ਜੇ ਅਜਿਹਾ ਹੁੰਦਾ ਹੈ, ਤਾਂ ਮੈਂ ਪ੍ਰਧਾਨ ਮੰਤਰੀ ਨੂੰ ਦੱਸ ਦਿੱਤਾ ਹੈ ਕਿ ਇਹੀ ਸਾਡੀ ਪਹਿਲੀ ਪਸੰਦ ਹੋਵੇਗੀ।’’ ਦੂਜੇ ਪਾਸੇ, ਇਜ਼ਰਾਇਲੀ ਪ੍ਰਧਾਨ ਮੰਤਰੀ ਚਾਹੁੰਦੇ ਹਨ ਕਿ ਇਸ ਗੱਲਬਾਤ ਵਿੱਚ ਸਿਰਫ਼ ਪਰਮਾਣੂ ਮੁੱਦਾ ਹੀ ਨਹੀਂ, ਸਗੋਂ ਇਰਾਨ ਦੇ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਅਤੇ ਹਮਾਸ ਤੇ ਹਿਜ਼ਬੁੱਲ੍ਹਾ ਵਰਗੀਆਂ ਅਤਿਵਾਦੀ ਜਥੇਬੰਦੀਆਂ ਨੂੰ ਦਿੱਤੀ ਜਾ ਰਹੀ ਮਦਦ ’ਤੇ ਪਾਬੰਦੀਆਂ ਬਾਰੇ ਚਰਚਾ ਨੂੰ ਵੀ ਸ਼ਾਮਲ ਕੀਤਾ ਜਾਵੇ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Stock Market: ਸ਼ੁਰੂਆਤੀ ਕਾਰੋਬਾਰ ਵਿੱਚ ਬਾਜ਼ਾਰ 1 ਫੀਸਦੀ ਤੋਂ ਵੱਧ ਡਿੱਗਿਆ

Stock Market: ਕਮਜ਼ੋਰ ਆਲਮੀ ਸੰਕੇਤਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਕਾਰਨ ਪੈਦਾ ਹੋਣ ਵਾਲੇ ਵਿਘਨ ਦੀਆਂ ਚਿੰਤਾਵਾਂ ਦਰਮਿਆਨ ਨਿਵੇਸ਼ਕਾਂ ਦੀ ਭਾਵਨਾ ਪ੍ਰਭਾਵਿਤ ਹੋਣ ਕਾਰਨ ਸ਼ੁੱਕਰਵਾਰ ਨੂੰ

Read More »

ਮੁੜ ਪਾਕਿਸਤਾਨੀ ਪਤੀ ਦੇ ਘਰ ਪਹੁੰਚੀ ਸਰਬਜੀਤ ਕੌਰ ਉਰਫ਼ ਨੂਰ ਹੂਸੈਨ, ਨਹੀਂ ਆਵੇਗੀ ਭਾਰਤ ਵਾਪਸ! 

ਭਾਰਤ ਸਿੱਖ ਜਥੇ ਨਾਲ ਪਾਕਿਸਤਾਨ ਜਾ ਕੇ ਵਿਆਹ ਕਰਵਾਉਣ ਵਾਲੀ ਸਰਬਜੀਤ ਕੌਰ ਉਰਫ਼ ਨੂਰ ਫਾਤਿਮਾ ਹੂਸੈਨ ਬੀਤੇ ਦਿਨ ਆਪਣੇ ਪਾਕਿਸਤਾਨੀ ਪਤੀ ਨਾਸਿਰ ਹੂਸੈਨ ਦੇ ਘਰ

Read More »
114 ਨਵੇਂ Rafale ਖਰੀਦਣ ਨੂੰ ਮਨਜ਼ੂਰੀ
13Feb

114 ਨਵੇਂ Rafale ਖਰੀਦਣ ਨੂੰ ਮਨਜ਼ੂਰੀ

ਭਾਰਤ ਦੀ ਰੱਖਿਆ ਕੌਂਸਲ (DAC) ਨੇ ਫਰਾਂਸ ਤੋਂ 114 ਨਵੇਂ ਰਾਫੇਲ ਲੜਾਕੂ ਜਹਾਜ਼ ਖ਼ਰੀਦਣ ਦੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਵੱਡੇ ਰੱਖਿਆ ਸੌਦੇ ਦੀ ਕੁੱਲ ਕੀਮਤ 3.60…

Stock Market: ਸ਼ੁਰੂਆਤੀ ਕਾਰੋਬਾਰ ਵਿੱਚ ਬਾਜ਼ਾਰ 1 ਫੀਸਦੀ ਤੋਂ ਵੱਧ ਡਿੱਗਿਆ
13Feb

Stock Market: ਸ਼ੁਰੂਆਤੀ ਕਾਰੋਬਾਰ ਵਿੱਚ ਬਾਜ਼ਾਰ 1 ਫੀਸਦੀ ਤੋਂ ਵੱਧ ਡਿੱਗਿਆ

Stock Market: ਕਮਜ਼ੋਰ ਆਲਮੀ ਸੰਕੇਤਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਕਾਰਨ ਪੈਦਾ ਹੋਣ ਵਾਲੇ ਵਿਘਨ ਦੀਆਂ ਚਿੰਤਾਵਾਂ ਦਰਮਿਆਨ ਨਿਵੇਸ਼ਕਾਂ ਦੀ ਭਾਵਨਾ ਪ੍ਰਭਾਵਿਤ ਹੋਣ ਕਾਰਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਪ੍ਰਮੁੱਖ ਸ਼ੇਅਰ…

ਮੁੜ ਪਾਕਿਸਤਾਨੀ ਪਤੀ ਦੇ ਘਰ ਪਹੁੰਚੀ ਸਰਬਜੀਤ ਕੌਰ ਉਰਫ਼ ਨੂਰ ਹੂਸੈਨ, ਨਹੀਂ ਆਵੇਗੀ ਭਾਰਤ ਵਾਪਸ! 
13Feb

ਮੁੜ ਪਾਕਿਸਤਾਨੀ ਪਤੀ ਦੇ ਘਰ ਪਹੁੰਚੀ ਸਰਬਜੀਤ ਕੌਰ ਉਰਫ਼ ਨੂਰ ਹੂਸੈਨ, ਨਹੀਂ ਆਵੇਗੀ ਭਾਰਤ ਵਾਪਸ! 

ਭਾਰਤ ਸਿੱਖ ਜਥੇ ਨਾਲ ਪਾਕਿਸਤਾਨ ਜਾ ਕੇ ਵਿਆਹ ਕਰਵਾਉਣ ਵਾਲੀ ਸਰਬਜੀਤ ਕੌਰ ਉਰਫ਼ ਨੂਰ ਫਾਤਿਮਾ ਹੂਸੈਨ ਬੀਤੇ ਦਿਨ ਆਪਣੇ ਪਾਕਿਸਤਾਨੀ ਪਤੀ ਨਾਸਿਰ ਹੂਸੈਨ ਦੇ ਘਰ ਪਹੁੰਚ ਗਈ ਹੈ। ਹਾਲਾਂਕਿ ਪਿਛਲੇ…