ਟਰੰਪ ਵੱਲੋਂ ਵੈਨੇਜ਼ੁਏਲਾ ਦੀ ਅੰਤਰਿਮ ਰਾਸ਼ਟਰਪਤੀ ਨੂੰ ਧਮਕੀ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੈਨੇਜ਼ੁਏਲਾ ਦੀ ਰਾਸ਼ਟਰਪਤੀ ਡੈਲਸੀ ਰੌਡਰਿਗਜ਼ ਨੂੰ ਧਮਕੀ ਦਿੰਦਿਆਂ ਕਿਹਾ ਕਿ ਜੇ ਉਨ੍ਹਾਂ ਨੇ ਅਮਰੀਕਾ ਦੇ ਹੁਕਮਾਂ ਦਾ ਪਾਲਣ ਨਾ ਕੀਤਾ ਤਾਂ ਉਨ੍ਹਾਂ ਦਾ ਹਸ਼ਰ ਨਿਕੋਲਸ ਮਾਦੁਰੋ ਤੋਂ ਵੀ ਬੁਰਾ ਹੋਵੇਗਾ। ਅਮਰੀਕੀ ਰਾਸ਼ਟਰਪਤੀ ਨੇ ਇਹ ਗੱਲ ਇਕ ਮੈਗਜ਼ੀਨ ਨੂੰ ਇੰਟਰਵਿਊ ਦਿੰਦਿਆਂ ਕਹੀ।

ਇਸ ਤੋਂ ਇਕ ਦਿਨ ਪਹਿਲਾਂ ਹੀ ਟਰੰਪ ਨੇ ਕਿਹਾ ਸੀ ਕਿ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਡੈਲਸੀ ਨਾਲ ਗੱਲਬਾਤ ਕੀਤੀ ਹੈ ਤੇ ਉਹ ਵੈਨੇਜ਼ੁਏਲਾ ਵਾਸੀਆਂ ਦੀ ਹਾਲਤ ਸੁਧਾਰਨ ਲਈ ਅਮਰੀਕਾ ਅਨੁਸਾਰ ਕੰਮ ਕਰਨ ਲਈ ਤਿਆਰ ਹੈ ਪਰ ਇਸ ਤੋਂ ਬਾਅਦ ਹੀ ਅੰਤਰਿਮ ਰਾਸ਼ਟਰਪਤੀ ਡੈਲਸੀ ਨੇ ਟੀਵੀ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਵੈਨੇਜ਼ੁਏਲਾ ਦਾ ਰਾਸ਼ਟਰਪਤੀ ਨਿਕੋਲਸ ਮਾਦੁਰੋ ਹੀ ਹੈ ਤੇ ਉਨ੍ਹਾਂ ਅਮਰੀਕਾ ਵਲੋਂ ਨਿਕੋਲਸ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਵੀ ਕੀਤੀ ਸੀ।ਟਰੰਪ ਨੇ ਇਹ ਵੀ ਕਿਹਾ ਕਿ ਜੇ ਡੈਲਸੀ ਅਮਰੀਕਾ ਅਨੁਸਾਰ ਕੰਮ ਕਰੇਗੀ ਤਾਂ ਵੈਨੇਜ਼ੁਏਲਾ ਵਿਚ ਅਮਰੀਕੀ ਫੌਜੀ ਤਾਇਨਾਤ ਨਹੀਂ ਕੀਤੇ ਜਾਣਗੇ। ਇਸ ਤੋਂ ਪਹਿਲਾਂ ਵੈਨੇਜ਼ੁਏਲਾ ਦੀ ਸੁਪਰੀਮ ਕੋਰਟ ਨੇ ਡੈਲਸੀ ਨੂੰ ਅੰਤਰਿਮ ਰਾਸ਼ਟਰਪਤੀ ਵਜੋਂ ਕੰਮ ਕਰਨ ਦੇ ਹੁਕਮ ਦਿੱਤੇ ਸਨ।ਅਮਰੀਕਾ ਨੇ ਵੈਨਜ਼ੁਏਲਾ ’ਤੇ ਹਮਲਾ ਕਰ ਕੇ ਉਨ੍ਹਾਂ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੂੰ ਕਾਬੂ ਕੀਤਾ ਸੀ। ਨਿਕੋਲਸ ਨੂੰ ਕਾਬੂ ਕਰਦਿਆਂ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਲਾਈਵ ਦੇਖਿਆ। ਟਰੰਪ ਨੇ ਇਹ ਵੀ ਕਿਹਾ ਸੀ ਕਿ ਅਮਰੀਕਾ ਇਹ ਤੈਅ ਕਰੇਗਾ ਕਿ ਵੈਨਜ਼ੁਏਲਾ ਦਾ ਅਗਲਾ ਆਗੂ ਕੌਣ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅਮਰੀਕਾ ਕੋਲ ਇਸ ਵੇਲੇ ਵਿਸ਼ਵ ਦੀਆਂ ਸਭ ਤੋਂ ਮਜ਼ਬੂਤ ਤੇਲ ਕੰਪਨੀਆਂ ਹਨ ਤੇ ਇਹ ਕੰਪਨੀਆਂ ਹੀ ਵੈਨਜ਼ੁਏਲਾ ਦੇ ਤੇਲ ਖੇਤਰ ਵਿਚ ਸਰਗਰਮ ਭੂਮਿਕਾ ਅਦਾ ਕਰਨਗੀਆਂ। ਟਰੰਪ ਨੇ ਕਿਹਾ ਕਿ ਨਿਕੋਲਸ ਨੇ ਜੇਲ੍ਹਾਂ ਦੇ ਕੈਦੀਆਂ ਤੇ ਡਰੱਗ ਮਾਫੀਆ ਨੂੰ ਦੇਸ਼ ਤੋਂ ਬਾਹਰ ਭੇਜਿਆ ਜੋ ਮੁਆਫੀ ਯੋਗ ਨਹੀਂ ਹੈ। ਇਸ ਕਰ ਕੇ ਅਮਰੀਕਾ ਨੇ ਫੌਜੀ ਕਾਰਵਾਈ ਕੀਤੀ। ਜ਼ਿਕਰਯੋਗ ਹੈ ਕਿ ਸੀਆਈਏ ਨੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਨਿਕੋਲਸ ਦੀ ਲੋਕੇਸ਼ਨ ਨੂੰ ਟਰੈਕ ਕੀਤਾ ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

‘ਊਰਜਾ ਮਾਰਗਾਂ ’ਚ ਅੜਿੱਕਿਆਂ ਲਈ ਅਮਰੀਕਾ ਜ਼ਿੰਮੇਵਾਰ’
11Mar

‘ਊਰਜਾ ਮਾਰਗਾਂ ’ਚ ਅੜਿੱਕਿਆਂ ਲਈ ਅਮਰੀਕਾ ਜ਼ਿੰਮੇਵਾਰ’

ਪੱਛਮੀ ਏਸ਼ੀਆ ਦੇ ਫ਼ੌਜੀ ਟਕਰਾਅ ਕਾਰਨ ਊਰਜਾ ਦੀਆਂ ਕੀਮਤਾਂ ਵਿੱਚ ਹੋ ਰਹੀ ਉਥਲ-ਪੁਥਲ ਵਿਚਕਾਰ, ਇਰਾਨ ਨੇ ਹਰਮੁਜ਼ ਜਲ ਮਾਰਗ ਰਾਹੀਂ ਕੱਚੇ ਤੇਲ ਅਤੇ ਗੈਸ ਦੀ ਢੋਆ-ਢੁਆਈ ਵਿੱਚ ਪੈਦਾ ਹੋ ਰਹੇ…

ਇਰਾਨ ਵੱਲੋਂ ਬੇੜਿਆਂ ਅਤੇ ਤੇਲ ਪਲਾਂਟਾਂ ’ਤੇ ਹਮਲੇ
11Mar

ਇਰਾਨ ਵੱਲੋਂ ਬੇੜਿਆਂ ਅਤੇ ਤੇਲ ਪਲਾਂਟਾਂ ’ਤੇ ਹਮਲੇ

ਇਰਾਨ ਨੇ ਫ਼ਾਰਸ ਦੀ ਖਾੜੀ ’ਚ ਬੁੱਧਵਾਰ ਨੂੰ ਵਪਾਰਕ ਬੇੜਿਆਂ ਅਤੇ ਖਾੜੀ ਮੁਲਕਾਂ ’ਚ ਤੇਲ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਕੀਤੇ। ਬੇੜਿਆਂ ’ਤੇ ਹਮਲੇ ਉਦੋਂ ਕੀਤੇ ਗਏ ਹਨ ਜਦੋਂ…

Punjab News: ਪੰਜਾਬ ’ਚ ਗੈਸ ਦੀ ਆਨਲਾਈਨ ਬੁਕਿੰਗ ਠੱਪ
11Mar

Punjab News: ਪੰਜਾਬ ’ਚ ਗੈਸ ਦੀ ਆਨਲਾਈਨ ਬੁਕਿੰਗ ਠੱਪ

Punjab News: ਗੈਸ ਸਪਲਾਈ ਦੇ ਕੌਮੀ ਸੰਕਟ ਦਰਮਿਆਨ ਪੰਜਾਬ ’ਚ ਘਰੇਲੂ ਗੈਸ ਦੀ ਆਨਲਾਈਨ ਬੁਕਿੰਗ ਠੱਪ ਹੋ ਗਈ ਹੈ। ਗੈਸ ਦੀ ਕਿੱਲਤ ਕਰ ਕੇ ਮੈਰਿਜ ਪੈਲੇਸ ਮਾਲਕ ਸਮਾਗਮਾਂ ਦੀ ਬੁਕਿੰਗ…