ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਘਰੇਲੂ ਮੋਰਚੇ ’ਤੇ ਆਪਣੀਆਂ ਨੀਤੀਆਂ ਅਤੇ ਸ਼ਕਤੀਆਂ ’ਤੇ ਦੋਹਰਾ ਝਟਕਾ ਲੱਗਾ ਹੈ। ਪਹਿਲਾ ਝਟਕਾ ਸੈਨੇਟ ਤੋਂ ਲੱਗਾ, ਜਦਕਿ ਦੂਜਾ ਝਟਕਾ ਇਕ ਜੱਜ ਨੇ ਦਿੱਤਾ। ਸੰਸਦ ਦੇ ਉੱਚ ਸਦਨ ਸੈਨੇਟ ਨੇ ਪਹਿਲੀ ਵਾਰ ਯੁੱਧ ਸ਼ਕਤੀਆਂ ਨਾਲ ਜੁੜਿਆ ਇਕ ਪ੍ਰਸਤਾਵ ਪਾਸ ਕੀਤਾ ਹੈ। ਇਸ ਦਾ ਮਕਸਦ ਈਰਾਨ ਖ਼ਿਲਾਫ਼ ਅਮਰੀਕੀ ਫ਼ੌਜੀ ਕਾਰਵਾਈ ਨੂੰ ਰੋਕਣਾ ਹੈ। ਇਹ ਪ੍ਰਸਤਾਵ ਉਸ ਸਮੇਂ ਪਾਸ ਕੀਤਾ ਗਿਆ ਹੈ ਜਦੋਂ ਅਮਰੀਕਾ ਅਤੇ ਈਰਾਨ ਵਿਚਕਾਰ ਸਥਾਈ ਸ਼ਾਂਤੀ ਸਮਝੌਤੇ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ ਅਤੇ ਈਰਾਨ ਯੁੱਧ ਨਾਲ ਜੁੜੇ ਖ਼ਰਚਿਆਂ ਦੀ ਭਰਪਾਈ ਲਈ ਟਰੰਪ ਪ੍ਰਸ਼ਾਸਨ ਨੇ ਸੰਸਦ ਤੋਂ 80 ਅਰਬ ਡਾਲਰ ਦੀ ਵਾਧੂ ਰਕਮ ਮੰਗੀ ਹੈ। ਸੈਨੇਟ ਨੇ ਮੰਗਲਵਾਰ ਨੂੰ ‘ਵਾਰ ਪਾਵਰਜ਼ ਰੈਜ਼ੋਲਿਊਸ਼ਨ’ (ਰਾਸ਼ਟਰਪਤੀ ਦੀਆਂ ਯੁੱਧ ਸ਼ਕਤੀਆਂ ਨਾਲ ਜੁੜਿਆ ਪ੍ਰਸਤਾਵ) ਨੂੰ ਮਨਜ਼ੂਰੀ ਦਿੱਤੀ। ਇਸ ਪ੍ਰਸਤਾਵ ਨੂੰ 50-48 ਵੋਟਾਂ ਨਾਲ ਪਾਸ ਕੀਤਾ ਗਿਆ। ਇਹ 10ਵੀਂ ਵਾਰ ਹੈ, ਜਦੋਂ ਸੈਨੇਟ ਨੇ ਯੁੱਧ ਰੋਕਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਇਹ ਪ੍ਰਸਤਾਵ ਮੁੱਖ ਤੌਰ ’ਤੇ ਪ੍ਰਤੀਕਾਤਮਕ ਹੈ ਅਤੇ ਇਸ ਦਾ ਕਾਨੂੰਨੀ ਪ੍ਰਭਾਵ ਨਹੀਂ ਹੈ ਪਰ ਇਹ ਦਰਸਾਉਂਦਾ ਹੈ ਕਿ ਅਮਰੀਕੀ ਸੰਸਦ ਦੇ ਦੋਹਾਂ ਸਦਨਾਂ ਸੈਨੇਟ ਅਤੇ ਪ੍ਰਤੀਨਿਧੀ ਸਭਾ ਯੁੱਧ ਅਤੇ ਟਰੰਪ ਦੁਆਰਾ ਈਰਾਨ ਨਾਲ ਕੀਤੇ ਗਏ ਸਮਝੌਤੇ ਨੂੰ ਲੈ ਕੇ ਚਿੰਤਤ ਹਨ। ਇਸ ਮਹੀਨੇ ਦੀ ਸ਼ੁਰੂਆਤ ਵਿਚ ਪ੍ਰਤੀਨਿਧੀ ਸਭਾ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ। 1973 ਵਿਚ ਵਾਰ ਪਾਵਰਜ਼ ਰੈਜ਼ੋਲਿਊਸ਼ਨ (ਜਿਸ ਨੂੰ ਆਮ ਤੌਰ ’ਤੇ ਵਾਰ ਪਾਵਰਜ਼ ਐਕਟ ਦੇ ਨਾਂ ਨਾਲ ਜਾਣਿਆ ਜਾਂਦਾ ਹੈ) ਦੇ ਲਾਗੂ ਹੋਣ ਤੋਂ ਬਾਅਦ ਇਹ ਪਹਿਲੀ ਵਾਰ ਹੈ, ਜਦੋਂ ਦੋਹਾਂ ਸਦਨਾਂ ਨੇ ਰਾਸ਼ਟਰਪਤੀ ਨੂੰ ਅਮਰੀਕੀ ਸੈਨਾਵਾਂ ਨੂੰ ਯੁੱਧ ਤੋਂ ਹਟਾਉਣ ਦਾ ਹੁਕਮ ਦੇਣ ਵਾਲਾ ਪ੍ਰਸਤਾਵ ਪਾਸ ਕੀਤਾ ਹੈ।
ਡੋਨਾਲਡ ਟਰੰਪ ਨੂੰ ਵੱਡਾ ਝਟਕਾ: ਅਮਰੀਕੀ ਸੈਨੇਟ ਨੇ ਪਾਸ ਕੀਤਾ ‘ਯੁੱਧ ਸ਼ਕਤੀਆਂ’ ‘ਤੇ ਲਗਾਮ ਲਗਾਉਣ ਵਾਲਾ ਮਤਾ, ਈਰਾਨ ਖ਼ਿਲਾਫ਼ ਫ਼ੌਜੀ ਐਕਸ਼ਨ ਰੋਕਣ ਦੀ ਤਿਆਰੀ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਵੈਨੇਜ਼ੁਏਲਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, 72 ਲੋਕਾਂ ਦੀ ਮੌਤ ਦੀ ਪੁਸ਼ਟੀ ਤੇ 700 ਜ਼ਖ਼ਮੀ; ਐਮਰਜੈਂਸੀ ਦਾ ਐਲਾਨ
ਕਾਰਾਕਾਸ: ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ ਹੈ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ

ਡੋਨਾਲਡ ਟਰੰਪ ਨੂੰ ਵੱਡਾ ਝਟਕਾ: ਅਮਰੀਕੀ ਸੈਨੇਟ ਨੇ ਪਾਸ ਕੀਤਾ ‘ਯੁੱਧ ਸ਼ਕਤੀਆਂ’ ‘ਤੇ ਲਗਾਮ ਲਗਾਉਣ ਵਾਲਾ ਮਤਾ, ਈਰਾਨ ਖ਼ਿਲਾਫ਼ ਫ਼ੌਜੀ ਐਕਸ਼ਨ ਰੋਕਣ ਦੀ ਤਿਆਰੀ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਘਰੇਲੂ ਮੋਰਚੇ ’ਤੇ ਆਪਣੀਆਂ ਨੀਤੀਆਂ ਅਤੇ ਸ਼ਕਤੀਆਂ ’ਤੇ ਦੋਹਰਾ ਝਟਕਾ ਲੱਗਾ ਹੈ। ਪਹਿਲਾ ਝਟਕਾ ਸੈਨੇਟ ਤੋਂ ਲੱਗਾ, ਜਦਕਿ ਦੂਜਾ

ਵਿਦੇਸ਼ ‘ਚ ਫਸੇ ਭਾਰਤੀ ਕਾਮਿਆਂ ਲਈ ਵੱਡੀ ਖ਼ਬਰ: ਸਿੰਘਾਪੁਰ ਸਰਕਾਰ ਨੇ ਤਨਖ਼ਾਹਾਂ ਨਾ ਦੇਣ ਵਾਲੀਆਂ ਕੰਪਨੀਆਂ ਖ਼ਿਲਾਫ਼ ਵਿੱਢੀ ਜਾਂਚ
ਭਾਰਤ ਅਤੇ ਬੰਗਲਾਦੇਸ਼ ਦੇ 400 ਪਰਵਾਸੀ ਮਜ਼ਦੂਰਾਂ ਨੇ ਸਿੰਗਾਪੁਰ ‘ਚ ਵਿਦੇਸ਼ੀ ਮਾਲਕੀ ਵਾਲੀਆਂ ਦੋ ਕੰਪਨੀਆਂ ’ਤੇ ਤਨਖ਼ਾਹ ਨਾ ਦੇਣ ਦਾ ਦੋਸ਼ ਲਾਇਆ ਹੈ। ਕਿਰਤ ਮੰਤਰਾਲੇ
ਵੈਨੇਜ਼ੁਏਲਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, 72 ਲੋਕਾਂ ਦੀ ਮੌਤ ਦੀ ਪੁਸ਼ਟੀ ਤੇ 700 ਜ਼ਖ਼ਮੀ; ਐਮਰਜੈਂਸੀ ਦਾ ਐਲਾਨ
ਕਾਰਾਕਾਸ: ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਜ਼ੋਰਦਾਰ ਭੂਚਾਲ ਆਇਆ ਹੈ। ਇੱਕ ਮਿੰਟ ਦੇ ਫਰਕ ਨਾਲ ਆਏ 7.1 ਅਤੇ 7.5 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਕਈ ਇਮਾਰਤਾਂ ਅਤੇ ਮਕਾਨਾਂ…
ਡੋਨਾਲਡ ਟਰੰਪ ਨੂੰ ਵੱਡਾ ਝਟਕਾ: ਅਮਰੀਕੀ ਸੈਨੇਟ ਨੇ ਪਾਸ ਕੀਤਾ ‘ਯੁੱਧ ਸ਼ਕਤੀਆਂ’ ‘ਤੇ ਲਗਾਮ ਲਗਾਉਣ ਵਾਲਾ ਮਤਾ, ਈਰਾਨ ਖ਼ਿਲਾਫ਼ ਫ਼ੌਜੀ ਐਕਸ਼ਨ ਰੋਕਣ ਦੀ ਤਿਆਰੀ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਘਰੇਲੂ ਮੋਰਚੇ ’ਤੇ ਆਪਣੀਆਂ ਨੀਤੀਆਂ ਅਤੇ ਸ਼ਕਤੀਆਂ ’ਤੇ ਦੋਹਰਾ ਝਟਕਾ ਲੱਗਾ ਹੈ। ਪਹਿਲਾ ਝਟਕਾ ਸੈਨੇਟ ਤੋਂ ਲੱਗਾ, ਜਦਕਿ ਦੂਜਾ ਝਟਕਾ ਇਕ ਜੱਜ ਨੇ ਦਿੱਤਾ।…
ਵਿਦੇਸ਼ ‘ਚ ਫਸੇ ਭਾਰਤੀ ਕਾਮਿਆਂ ਲਈ ਵੱਡੀ ਖ਼ਬਰ: ਸਿੰਘਾਪੁਰ ਸਰਕਾਰ ਨੇ ਤਨਖ਼ਾਹਾਂ ਨਾ ਦੇਣ ਵਾਲੀਆਂ ਕੰਪਨੀਆਂ ਖ਼ਿਲਾਫ਼ ਵਿੱਢੀ ਜਾਂਚ
ਭਾਰਤ ਅਤੇ ਬੰਗਲਾਦੇਸ਼ ਦੇ 400 ਪਰਵਾਸੀ ਮਜ਼ਦੂਰਾਂ ਨੇ ਸਿੰਗਾਪੁਰ ‘ਚ ਵਿਦੇਸ਼ੀ ਮਾਲਕੀ ਵਾਲੀਆਂ ਦੋ ਕੰਪਨੀਆਂ ’ਤੇ ਤਨਖ਼ਾਹ ਨਾ ਦੇਣ ਦਾ ਦੋਸ਼ ਲਾਇਆ ਹੈ। ਕਿਰਤ ਮੰਤਰਾਲੇ ਨੇ ਇਸ ਮਾਮਲੇ ’ਚ ਸੋਮਵਾਰ…
More News

ਵੈਨੇਜ਼ੁਏਲਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, 72 ਲੋਕਾਂ ਦੀ ਮੌਤ ਦੀ ਪੁਸ਼ਟੀ ਤੇ 700 ਜ਼ਖ਼ਮੀ; ਐਮਰਜੈਂਸੀ ਦਾ ਐਲਾਨ

ਵੈਨੇਜ਼ੁਏਲਾ ‘ਚ ਭੂਚਾਲ ਨਾਲ ਵੱਡੀ ਤਬਾਹੀ, ਪੀਐਮ ਮੋਦੀ ਨੇ ਕਿਹਾ- ਭਾਰਤ ਹਰ ਸੰਭਵ ਮਦਦ ਲਈ ਤਿਆਰ

ਕਤਰ ਦੇ ਗੈਸ ਪਲਾਂਟ ‘ਚ ਜ਼ੋਰਦਾਰ ਧਮਾਕਾ, 54 ਲੋਕ ਜ਼ਖ਼ਮੀ; 18 ਤੋਂ ਵੱਧ ਲਾਪਤਾ