ਨੇਪਾਲ ਸਰਕਾਰ ਦਾ ਇਕ ਹੋਰ ਫਰਮਾਨ: ਨੌਕਰੀ ਲਈ ਮਿਡਲ ਈਸਟ ਜਾਣ ਵਾਲਿਆਂ ਨੂੰ ਰਾਹਤ, ਪਰਮਿਟ ਪ੍ਰਕਿਰਿਆ ਸ਼ੁਰੂ

ਨੇਪਾਲ ਨੇ ਆਪਣੇ ਨਾਗਰਿਕਾਂ ਨੂੰ ਮਿਡਲ ਈਸਟ (ਮੱਧ ਪੂਰਬ) ਵਿੱਚ ਕੰਮ ਕਰਨ ਲਈ ਪਰਮਿਟ ਜਾਰੀ ਕਰਨਾ ਫਿਰ ਤੋਂ ਸ਼ੁਰੂ ਕਰ ਦਿੱਤਾ ਹੈ। ਨੇਪਾਲ ਸਰਕਾਰ ਦੇ ਇੱਕ ਅਧਿਕਾਰੀ ਨੇ ਅੱਜ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਮਿਡਲ ਈਸਟ ਵਿੱਚ ਛਿੜੀ ਜੰਗ ਕਾਰਨ ਪਿਛਲੇ ਛੇ ਮਹੀਨਿਆਂ ਤੋਂ ਨੇਪਾਲ ਨੇ ਲੋਕਾਂ ਨੂੰ ਕੰਮ ਲਈ ਪਰਮਿਟ ਦੇਣਾ ਰੋਕ ਦਿੱਤਾ ਸੀ। ਪਰ ਹੁਣ ਇਸ ਪ੍ਰਕਿਰਿਆ ਨੂੰ ਫਿਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

ਨਿਊਜ਼ ਏਜੰਸੀ ਰਾਇਟਰਜ਼ ਦੀ ਰਿਪੋਰਟ ਮੁਤਾਬਕ, ਨੇਪਾਲ ਸਰਕਾਰ ਵਿੱਚ ਕਿਰਤ ਮੰਤਰਾਲੇ ਦੇ ਬੁਲਾਰੇ ਪੀਤਾਂਬਰ ਘਿਮਿਰੇ ਨੇ ਦੱਸਿਆ, ‘ਪਰਮਿਟ ਜਾਰੀ ਕਰਨ ਦਾ ਇਹ ਫੈਸਲਾ ਵਿਦੇਸ਼ ਮੰਤਰਾਲੇ ਦੀ ਸਲਾਹ ਅਤੇ ਕਾਮਿਆਂ ਦੀ ਭਾਰੀ ਮੰਗ ਤੋਂ ਬਾਅਦ ਲਿਆ ਗਿਆ ਹੈ।’

ਨੇਪਾਲ ਵਿੱਚ ਨਾਗਰਿਕਾਂ ਲਈ ਕਿਸੇ ਵਿਦੇਸ਼ੀ ਦੇਸ਼ ਵਿੱਚ ਨੌਕਰੀ ਕਰਨ ਤੋਂ ਪਹਿਲਾਂ ਸਰਕਾਰ ਤੋਂ ਵਰਕ ਪਰਮਿਟ ਲੈਣਾ ਲਾਜ਼ਮੀ ਹੈ। ਹਾਲਾਂਕਿ, ਨੇਪਾਲ ਸਰਕਾਰ ਨੇ 1 ਮਾਰਚ ਤੋਂ ਖਾੜੀ ਦੇਸ਼ਾਂ ਲਈ ਪਰਮਿਟ ਜਾਰੀ ਕਰਨਾ ਰੋਕ ਦਿੱਤਾ ਸੀ। ਅਮਰੀਕਾ-ਇਜ਼ਰਾਈਲ ਦੇ ਈਰਾਨ ‘ਤੇ 28 ਫਰਵਰੀ ਨੂੰ ਕੀਤੇ ਹਮਲੇ ਦੇ ਇੱਕ ਦਿਨ ਬਾਅਦ ਨੇਪਾਲ ਸਰਕਾਰ ਨੇ ਇਹ ਫੈਸਲਾ ਲਿਆ ਸੀ।

75% ਲੋਕ ਮਿਡਲ ਈਸਟ ਵਿੱਚ ਕਰਦੇ ਹਨ ਕੰਮ

ਵਿਦੇਸ਼ਾਂ ਵਿੱਚ ਕੰਮ ਕਰਨ ਵਾਲੇ ਕੁੱਲ ਨੇਪਾਲੀ ਕਾਮਿਆਂ ਵਿੱਚੋਂ ਲਗਪਗ 75 ਫੀਸਦੀ ਮੱਧ ਪੂਰਬ ਦੇ ਦੇਸ਼ਾਂ ਵਿੱਚ ਕੰਮ ਕਰਦੇ ਹਨ। ਨੇਪਾਲ ਦੇ ਇਹ ਲੋਕ ਮੁੱਖ ਤੌਰ ‘ਤੇ ਉਸਾਰੀ ਵਾਲੀਆਂ ਥਾਵਾਂ ‘ਤੇ ਮਜ਼ਦੂਰਾਂ ਵਜੋਂ ਕੰਮ ਕਰਦੇ ਹਨ।

ਮਾਹਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਕਾਮਿਆਂ ਵੱਲੋਂ ਭੇਜੀ ਗਈ ਰਕਮ ਇਸ ਆਰਥਿਕ ਤੰਗੀ ਨਾਲ ਜੂਝ ਰਹੇ ਨੇਪਾਲ ਦੀ 42 ਅਰਬ ਡਾਲਰ ਦੀ ਆਰਥਿਕਤਾ ਦਾ ਇੱਕ ਚੌਥਾਈ ਤੋਂ ਵੀ ਜ਼ਿਆਦਾ ਹਿੱਸਾ ਹੈ।

ਰੁਜ਼ਗਾਰ ਦੀ ਭਾਲ ਵਿੱਚ ਨੇਪਾਲ ਛੱਡ ਰਹੇ ਨੌਜਵਾਨ

ਵਿਸ਼ਵ ਬੈਂਕ ਦੇ ਅੰਕੜਿਆਂ ਅਨੁਸਾਰ, 3 ਕਰੋੜ ਦੀ ਆਬਾਦੀ ਵਾਲੇ ਨੇਪਾਲ ਵਿੱਚ ਨੌਜਵਾਨਾਂ ਵਿੱਚ ਬੇਰੁਜ਼ਗਾਰੀ ਦੀ ਦਰ 20.6% ਹੈ, ਜੋ ਦੱਖਣੀ ਅਤੇ ਦੱਖਣੀ-ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਸਭ ਤੋਂ ਵੱਧ ਹੈ।

ਉਦਯੋਗ ਨਾਲ ਜੁੜੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਘੱਟੋ-ਘੱਟ 30 ਲੱਖ ਨਾਗਰਿਕ ਵਿਦੇਸ਼ਾਂ ਵਿੱਚ ਕੰਮ ਕਰਦੇ ਹਨ। ਮਜ਼ਦੂਰ ਸੰਘਾਂ ਦਾ ਅਨੁਮਾਨ ਹੈ ਕਿ ਦੇਸ਼ ਵਿੱਚ ਰੁਜ਼ਗਾਰ ਦੇ ਸੀਮਤ ਮੌਕਿਆਂ ਕਾਰਨ ਹਰ ਦਿਨ ਲਗਭਗ 1,500 ਨੌਜਵਾਨ ਵਿਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਵਿੱਚ ਨੇਪਾਲ ਛੱਡ ਦਿੰਦੇ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News