ਪਾਕਿਸਤਾਨ ਦੇ ਕੋਹਾਟ ‘ਚ ਜੁੰਮੇ ਦੀ ਨਮਾਜ਼ ਦੌਰਾਨ ਮਸਜਿਦ ਨੇੜੇ ਧਮਾਕਾ, 15 ਲੋਕਾਂ ਦੀ ਮੌਤ; 50 ਤੋਂ ਵੱਧ ਜ਼ਖ਼ਮੀ

ਇਸਲਾਮਾਬਾਦ – ਸ਼ੁੱਕਰਵਾਰ ਨੂੰ ਖੈਬਰ ਪਖਤੂਨਖਵਾ ਦੇ ਕੋਹਾਟ ਜ਼ਿਲ੍ਹੇ ਦੇ ਪੁਲਿਸ ਲਾਈਨਜ਼ ਇਲਾਕੇ ਵਿੱਚ ਇੱਕ ਮਸਜਿਦ ਨੇੜੇ ਹੋਏ ਧਮਾਕੇ ਵਿੱਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿੱਚ 50 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਡਿਸਟ੍ਰਿਕਟ ਹੈੱਡਕੁਆਰਟਰ (DHQ) ਹਸਪਤਾਲ ਦੇ ਮੈਡੀਕਲ ਸੁਪਰਡੈਂਟ (MS) ਤਾਹਿਰ ਅਲੀ ਸ਼ਾਹ ਨੇ ਦੱਸਿਆ ਕਿ ਧਮਾਕੇ ਤੋਂ ਬਾਅਦ ਹਸਪਤਾਲ ਵਿੱਚ 15 ਮ੍ਰਿਤਕ ਦੇਹਾਂ ਅਤੇ 50 ਤੋਂ ਵੱਧ ਜ਼ਖ਼ਮੀਆਂ ਨੂੰ ਲਿਆਂਦਾ ਗਿਆ ਹੈ। ਪੁਲਿਸ ਮੁਤਾਬਕ ਧਮਾਕਾ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਹੋਇਆ। ਧਮਾਕੇ ਕਾਰਨ ਮਸਜਿਦ ਦੇ ਬਾਹਰ ਜ਼ਮੀਨ ਵਿੱਚ ਇੱਕ ਵੱਡਾ ਟੋਆ ਬਣ ਗਿਆ। ਜ਼ਖ਼ਮੀਆਂ ਵਿੱਚ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਬਚਾਅ ਕਰਮਚਾਰੀਆਂ ਨੇ ਦੱਸਿਆ ਕਿ ਧਮਾਕੇ ਕਾਰਨ ਮਸਜਿਦ ਦਾ ਬਾਹਰੀ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਇੱਕ ਕੰਧ ਵੀ ਡਿੱਗ ਗਈ।

ਅਧਿਕਾਰੀਆਂ ਮੁਤਾਬਕ ਧਮਾਕੇ ਵਾਲੀ ਥਾਂ ’ਤੇ ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਸਨ। ਇਸੇ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਕੋਹਾਟ-ਹੰਗੂ ਰੋਡ ਨੂੰ ਹਰ ਤਰ੍ਹਾਂ ਦੇ ਵਾਹਨਾਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ। ਕੋਹਾਟ ਦੇ DHQ ਪ੍ਰਸ਼ਾਸਨ ਨੇ ਜ਼ਖ਼ਮੀਆਂ ਦੇ ਲਗਾਤਾਰ ਹਸਪਤਾਲ ਪਹੁੰਚਣ ਦੇ ਮੱਦੇਨਜ਼ਰ ਐਮਰਜੈਂਸੀ ਲਾਗੂ ਕਰ ਦਿੱਤੀ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਨਵੀਂ ਦਿੱਲੀ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਾਰ-ਚੜ੍ਹਾਅ ਦਾ ਦੌਰ ਜਾਰੀ ਹੈ। ਬੀਤੇ ਦਿਨ ਯਾਨੀ 17 ਸਤੰਬਰ ਨੂੰ ਦਿਨ ਭਰ ਕੀਮਤਾਂ ਵਿੱਚ ਸੁਸਤੀ

Read More »

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ

ਕੈਨੇਡਾ ਨੇ ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਮਾਮਲੇ ਵਿਚ ਵਿਦੇਸ਼ੀ ਨਾਗਰਿਕਾਂ ’ਤੇ ਕਾਰਵਾਈ ਕਰਦਿਆਂ 111 ਲੋਕਾਂ ਨੂੰ ਕੈਨੇਡਾ ਵਿਚੋਂ ਦੇਸ਼ ਨਿਕਾਲਾ ਦੇ ਦਿੱਤਾ

Read More »

ਅਮਰੀਕਾ ’ਚ ਗ੍ਰੀਨ ਕਾਰਡ ਦੇ ਨਵੇਂ ਨਿਯਮ ਅੱਜ ਤੋਂ ਲਾਗੂ, ਕਿਹੜੇ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ; ਭਾਰਤੀਆਂ ‘ਤੇ ਕਿੰਨਾ ਹੋਵੇਗਾ ਅਸਰ ?

ਵਾਸ਼ਿੰਗਟਨ। ਅਮਰੀਕਾ ’ਚ ਅੱਜ ਸ਼ੁੱਕਰਵਾਰ, 18 ਸਤੰਬਰ ਤੋਂ ਗ੍ਰੀਨ ਕਾਰਡ ਦੇ ਨਿਯਮ ਬਦਲਣ ਵਾਲੇ ਹਨ। ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਹਾਲ ਹੀ ’ਚ ਐਲਾਨ

Read More »
Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ
18Sep

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਨਵੀਂ ਦਿੱਲੀ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਾਰ-ਚੜ੍ਹਾਅ ਦਾ ਦੌਰ ਜਾਰੀ ਹੈ। ਬੀਤੇ ਦਿਨ ਯਾਨੀ 17 ਸਤੰਬਰ ਨੂੰ ਦਿਨ ਭਰ ਕੀਮਤਾਂ ਵਿੱਚ ਸੁਸਤੀ ਰਹੀ, ਪਰ ਸ਼ਾਮ ਹੁੰਦੇ-ਹੁੰਦੇ ਦੋਵਾਂ…

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ
18Sep

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ

ਕੈਨੇਡਾ ਨੇ ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਮਾਮਲੇ ਵਿਚ ਵਿਦੇਸ਼ੀ ਨਾਗਰਿਕਾਂ ’ਤੇ ਕਾਰਵਾਈ ਕਰਦਿਆਂ 111 ਲੋਕਾਂ ਨੂੰ ਕੈਨੇਡਾ ਵਿਚੋਂ ਦੇਸ਼ ਨਿਕਾਲਾ ਦੇ ਦਿੱਤਾ ਹੈ। ਇਨ੍ਹਾਂ ਵਿਚ ਚਾਰ ਪੰਜਾਬੀ…

ਅਮਰੀਕਾ ’ਚ ਗ੍ਰੀਨ ਕਾਰਡ ਦੇ ਨਵੇਂ ਨਿਯਮ ਅੱਜ ਤੋਂ ਲਾਗੂ, ਕਿਹੜੇ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ; ਭਾਰਤੀਆਂ ‘ਤੇ ਕਿੰਨਾ ਹੋਵੇਗਾ ਅਸਰ ?
18Sep

ਅਮਰੀਕਾ ’ਚ ਗ੍ਰੀਨ ਕਾਰਡ ਦੇ ਨਵੇਂ ਨਿਯਮ ਅੱਜ ਤੋਂ ਲਾਗੂ, ਕਿਹੜੇ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ; ਭਾਰਤੀਆਂ ‘ਤੇ ਕਿੰਨਾ ਹੋਵੇਗਾ ਅਸਰ ?

ਵਾਸ਼ਿੰਗਟਨ। ਅਮਰੀਕਾ ’ਚ ਅੱਜ ਸ਼ੁੱਕਰਵਾਰ, 18 ਸਤੰਬਰ ਤੋਂ ਗ੍ਰੀਨ ਕਾਰਡ ਦੇ ਨਿਯਮ ਬਦਲਣ ਵਾਲੇ ਹਨ। ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਹਾਲ ਹੀ ’ਚ ਐਲਾਨ ਕੀਤਾ ਕਿ 18 ਸਤੰਬਰ ਤੋਂ,…

More News