ਪੈਟਰੋਲ ਤੋਂ ਬਾਅਦ ਹੁਣ ਦਵਾਈਆਂ ਲਈ ਤਰਸੇਗਾ ਪਾਕਿਸਤਾਨ, ਬਚਿਆ ਸਿਰਫ਼ 45 ਦਿਨਾਂ ਦਾ ਸਟਾਕ; ਪੜ੍ਹੋ ਪੂਰੀ ਰਿਪੋਰਟ

 ਮਿਡਲ ਈਸਟ ‘ਚ ਚੱਲ ਰਹੀ ਜੰਗ ਦਾ ਅਸਰ ਦੁਨੀਆ ਭਰ ਵਿਚ ਦੇਖਣ ਨੂੰ ਮਿਲ ਰਿਹਾ ਹੈ। ਗੁਆਂਢੀ ਮੁਲਕ ਪਾਕਿਸਤਾਨ ਦਾ ਤਾਂ ਬੁਰਾ ਹਾਲ ਹੋ ਚੁੱਕਾ ਹੈ। ਪਾਕਿਸਤਾਨ ‘ਚ ਜ਼ਰੂਰੀ ਦਵਾਈਆਂ ਦੀ ਭਾਰੀ ਕਮੀ ਹੋ ਗਈ ਹੈ। ਇਕ ਨਵੀਂ ਰਿਪੋਰਟ ਮੁਤਾਬਕ, ਇਸ ਨਾਲ ਫਾਰਮਾਸਿਊਟੀਕਲ ਕੱਚੇ ਮਾਲ ਤੇ ਹੋਰ ਜ਼ਰੂਰੀ ਸਪਲਾਈ ਦੀ ਦਰਾਮਦ ‘ਚ ਰੁਕਾਵਟ ਆ ਰਹੀ ਹੈ। ‘ਦ ਐਕਸਪ੍ਰੈਸ ਟ੍ਰਿਬਿਊਨ’ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਕੋਲ ਫਾਰਮਾਸਿਊਟੀਕਲ ਕੱਚੇ ਮਾਲ ਦਾ ਮੌਜੂਦਾ ਸਟਾਕ ਸਿਰਫ ਡੇਢ ਮਹੀਨੇ ਤਕ ਚੱਲ ਸਕੇਗਾ। ਈਰਾਨ, ਇਜ਼ਰਾਈਲ ਅਤੇ ਅਮਰੀਕਾ ਵਿਚਾਲੇ ਜਾਰੀ ਜੰਗ ਕਾਰਨ ਕਈ ਅੰਤਰਰਾਸ਼ਟਰੀ ਉਡਾਣਾਂ ਰੋਕ ਦਿੱਤੀਆਂ ਗਈਆਂ ਹਨ। ਇਸ ਕਾਰਨ ਪਾਕਿਸਤਾਨ ਦੀਆਂ ਜਾਨ ਬਚਾਉਣ ਵਾਲੀਆਂ ਦਵਾਈਆਂ, ਫਾਰਮਾਸਿਊਟੀਕਲ ਇੰਗਰੀਡੀਐਂਟਸ ਤੇ ਬੇਬੀ ਫਾਰਮੂਲਾ ਆਯਾਤ ਕਰਨ ਦੀ ਸਮਰੱਥਾ ‘ਤੇ ਅਸਰ ਪਿਆ ਹੈ।

ਰਿਪੋਰਟ ਅਨੁਸਾਰ, ਇਸ ਸਥਿਤੀ ਦੇ ਆਮ ਪਾਕਿਸਤਾਨੀਆਂ ਲਈ ਗੰਭੀਰ ਨਤੀਜੇ ਹੋ ਸਕਦੇ ਹਨ, ਜੋ ਪਹਿਲਾਂ ਹੀ ਉੱਚੀ ਮਹਿੰਗਾਈ ਅਤੇ ਮਹਿੰਗੀਆਂ ਸਿਹਤ ਸਹੂਲਤਾਂ ਨਾਲ ਜੂਝ ਰਹੇ ਹਨ। ਜੇਕਰ ਇਸ ਕਮੀ ਕਾਰਨ ਕੀਮਤਾਂ ਵਧਦੀਆਂ ਹਨ ਜਾਂ ਉਪਲਬਧਤਾ ਘਟਦੀ ਹੈ ਤਾਂ ਕੈਂਸਰ, ਸ਼ੂਗਰ (ਡਾਇਬੀਟੀਜ਼) ਅਤੇ ਦਿਲ ਦੀਆਂ ਬਿਮਾਰੀਆਂ ਵਰਗੀਆਂ ਪੁਰਾਣੀਆਂ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਖਾਸ ਤੌਰ ‘ਤੇ ਨੁਕਸਾਨ ਹੋ ਸਕਦਾ ਹੈ।

ਰਿਪੋਰਟ ਮੁਤਾਬਕ, “ਉਨ੍ਹਾਂ ਮਰੀਜ਼ਾਂ ‘ਚੋਂ ਕਈ ਦੇਸ਼ ਦੇ ਪਬਲਿਕ ਹੈਲਥਕੇਅਰ ਸਿਸਟਮ ‘ਤੇ ਨਿਰਭਰ ਹਨ।” ਰਿਪੋਰਟ ‘ਚ ਕਿਹਾ ਗਿਆ ਹੈ ਕਿ ਬੱਚਿਆਂ ਦੇ ਪੋਸ਼ਣ (ਨਿਊਟ੍ਰੀਸ਼ਨ) ‘ਤੇ ਵੀ ਅਸਰ ਪੈ ਸਕਦਾ ਹੈ ਕਿਉਂਕਿ ਬੇਬੀ ਫਾਰਮੂਲਾ ਜ਼ਿਆਦਾਤਰ ਦਰਾਮਦ ਕੀਤਾ ਜਾਂਦਾ ਹੈ ਅਤੇ ਲੰਬੇ ਸਮੇਂ ਤੱਕ ਰੁਕਾਵਟ ਰਹਿਣ ਨਾਲ ਸਪਲਾਈ ਘਟ ਸਕਦੀ ਹੈ।

ਰਿਪੋਰਟ ‘ਚ ਇਹ ਵੀ ਕਿਹਾ ਗਿਆ ਹੈ ਕਿ ਪਾਕਿਸਤਾਨ ਦੀ ਦਰਾਮਦ ਕੀਤੇ ਫਾਰਮਾਸਿਊਟੀਕਲ ਇੰਗਰੀਡੀਐਂਟਸ ‘ਤੇ ਨਿਰਭਰਤਾ ਲੰਬੇ ਸਮੇਂ ਤੋਂ ਸਿਹਤ ਮਾਹਰਾਂ ਵਿਚਾਲੇ ਚਿੰਤਾ ਦਾ ਵਿਸ਼ਾ ਰਹੀ ਹੈ। ਕੋਰੋਨਾ ਮਹਾਂਮਾਰੀ ਦੌਰਾਨ, ਮਾਹਰਾਂ ਨੇ ਦੇਸ਼ ਵਿੱਚ ਐਕਟਿਵ ਫਾਰਮਾਸਿਊਟੀਕਲ ਇੰਗਰੀਡੀਐਂਟਸ ਬਣਾਉਣ ਦੀ ਸੀਮਤ ਸਮਰੱਥਾ ਬਾਰੇ ਚਿਤਾਵਨੀ ਦਿੱਤੀ ਸੀ ਅਤੇ ਸਸਤੀ ਦਰਾਮਦ ‘ਤੇ ਬਹੁਤ ਜ਼ਿਆਦਾ ਨਿਰਭਰ ਰਹਿਣ ਦੇ ਜੋਖ਼ਮਾਂ ਨੂੰ ਵੀ ਹਾਈਲਾਈਟ ਕੀਤਾ ਸੀ।

ਹਾਲਾਂਕਿ, ਰਿਪੋਰਟ ਅਨੁਸਾਰ, ਸਥਾਨਕ ਉਤਪਾਦਨ ਸਮਰੱਥਾ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਘੱਟ ਤਰੱਕੀ ਹੋਈ। ਇਸ ਨਾਲ ਦੇਸ਼ ਵਿਸ਼ਵਵਿਆਪੀ ਸਪਲਾਈ ‘ਚ ਰੁਕਾਵਟਾਂ ਦੇ ਸੰਪਰਕ ‘ਚ ਆ ਗਿਆ। ਰਿਪੋਰਟ ‘ਚ ਦਲੀਲ ਦਿੱਤੀ ਗਈ ਕਿ ਮੌਜੂਦਾ ਸਥਿਤੀ ਘਰੇਲੂ ਨਿਰਮਾਣ ਸਮਰੱਥਾਵਾਂ ਨੂੰ ਵਿਕਸਤ ਕੀਤੇ ਬਿਨਾਂ ਸ਼ੋਰਟ-ਟਰਮ ਦਰਾਮਦ ਹੱਲਾਂ ‘ਤੇ ਨਿਰਭਰ ਰਹਿਣ ਦੇ ਜੋਖ਼ਮਾਂ ਨੂੰ ਦਿਖਾਉਂਦੀ ਹੈ।

ਇਸ ਨੇ ਸਰਕਾਰ ਨੂੰ ਫਾਰਮਾਸਿਊਟੀਕਲ ਆਤਮ-ਨਿਰਭਰਤਾ ਨੂੰ ਰਾਸ਼ਟਰੀ ਸੁਰੱਖਿਆ ਦਾ ਮਾਮਲਾ ਮੰਨਣ ਅਤੇ ਕੱਚੇ ਮਾਲ ਦੇ ਸਥਾਨਕ ਉਤਪਾਦਨ ਲਈ ਟੈਕਸ ਛੋਟਾਂ (ਇੰਸੈਂਟਿਵ) ਦੇਣ, ਫਾਰਮਾਸਿਊਟੀਕਲ ਇੰਫਰਾਸਟ੍ਰਕਚਰ ‘ਚ ਨਿਵੇਸ਼ ਕਰਨ ਅਤੇ ਐਮਰਜੈਂਸੀ ਸਟਾਕਪਾਈਲਿੰਗ ਮੈਕਨਿਜ਼ਮ ਬਣਾਉਣ ਵਰਗੇ ਕਦਮ ਚੁੱਕਣ ਦੀ ਅਪੀਲ ਕੀਤੀ। ਰਿਪੋਰਟ ‘ਚ ਇਹ ਵੀ ਚਿਤਾਵਨੀ ਦਿੱਤੀ ਗਈ ਹੈ ਕਿ ਅਜਿਹੇ ਉਪਾਵਾਂ ਤੋਂ ਬਿਨਾਂ, ਗਲੋਬਲ ਸਪਲਾਈ ਚੇਨ ਵਿੱਚ ਲੰਬੇ ਸਮੇਂ ਤਕ ਰੁਕਾਵਟ ਨਾਲ ਦੇਸ਼ ਵਿੱਚ ਲੱਖਾਂ ਲੋਕਾਂ ਲਈ ਜੀਵਨ ਬਚਾਉਣ ਵਾਲੀਆਂ ਦਵਾਈਆਂ ਤੱਕ ਪਹੁੰਚ ‘ਤੇ ਕਾਫ਼ੀ ਅਸਰ ਪੈ ਸਕਦਾ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

West Asia Conflict: ਅਮਰੀਕੀ ਫੌਜਾਂ ਨੇ ਇਰਾਨੀ ਖਰਗ ਟਾਪੂ ’ਤੇ ਫੌਜੀ ਟਿਕਾਣਿਆਂ ਨੂੰ ਕੀਤਾ ਤਬਾਹ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਅਮਰੀਕੀ ਫੌਜਾਂ ਨੇ ਇਰਾਨ ਦੇ ਖਰਗ ਟਾਪੂ (Kharg Island) ’ਤੇ ਸਥਿਤ ਫੌਜੀ ਟਿਕਾਣਿਆਂ ਨੂੰ ਪੂਰੀ

Read More »

‘ਅਸੀਂ ਕੈਂਸਰ ਨੂੰ ਖ਼ਤਮ ਕਰ ਦਿੱਤਾ’, G7 ਦੀ ਬੈਠਕ ‘ਚ ਟਰੰਪ ਦਾ ਵੱਡਾ ਦਾਅਵਾ; ਸਰੈਂਡਰ ਕਰਨ ਵਾਲਾ ਹੈ ਇਰਾਨ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ G7 ਦੇਸ਼ਾਂ ਦੇ ਨੇਤਾਵਾਂ ਨਾਲ ਇੱਕ ਵਰਚੁਅਲ ਬੈਠਕ ਵਿੱਚ ਦਾਅਵਾ ਕੀਤਾ ਹੈ ਕਿ ਇਰਾਨ ਹੁਣ ਆਤਮ-ਸਮਰਪਣ (ਸਰੈਂਡਰ) ਕਰਨ

Read More »
West Asia Conflict: ਅਮਰੀਕੀ ਫੌਜਾਂ ਨੇ ਇਰਾਨੀ ਖਰਗ ਟਾਪੂ ’ਤੇ ਫੌਜੀ ਟਿਕਾਣਿਆਂ ਨੂੰ ਕੀਤਾ ਤਬਾਹ: ਟਰੰਪ
13Mar

West Asia Conflict: ਅਮਰੀਕੀ ਫੌਜਾਂ ਨੇ ਇਰਾਨੀ ਖਰਗ ਟਾਪੂ ’ਤੇ ਫੌਜੀ ਟਿਕਾਣਿਆਂ ਨੂੰ ਕੀਤਾ ਤਬਾਹ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਅਮਰੀਕੀ ਫੌਜਾਂ ਨੇ ਇਰਾਨ ਦੇ ਖਰਗ ਟਾਪੂ (Kharg Island) ’ਤੇ ਸਥਿਤ ਫੌਜੀ ਟਿਕਾਣਿਆਂ ਨੂੰ ਪੂਰੀ ਤਰ੍ਹਾਂ ‘ਤਬਾਹ’ ਕਰ ਦਿੱਤਾ ਹੈ।…

ਪੰਜਾਬ ਵਿੱਚ ਗੈਸ ਸੰਕਟ ਵਧਿਆ
13Mar

ਪੰਜਾਬ ਵਿੱਚ ਗੈਸ ਸੰਕਟ ਵਧਿਆ

ਮੱਧ ਪੂਰਬ ਵਿੱਚ ਤਣਾਅ ਕਾਰਨ ਪੰਜਾਬ ’ਚ ਗੰਭੀਰ ਹੋਏ ਗੈਸ ਸੰਕਟ ਨੇ ਇੱਕ ਬਜ਼ੁਰਗ ਦੀ ਜਾਨ ਲੈ ਲਈ ਹੈ। ਸੂਬੇ ’ਚ ਗੈਸ ਦੀ ਕਿੱਲਤ ਨੇ ਸੁਰੱਖਿਆ ਦਾ ਮਾਮਲਾ ਖੜ੍ਹਾ ਕਰ…

‘ਅਸੀਂ ਕੈਂਸਰ ਨੂੰ ਖ਼ਤਮ ਕਰ ਦਿੱਤਾ’, G7 ਦੀ ਬੈਠਕ ‘ਚ ਟਰੰਪ ਦਾ ਵੱਡਾ ਦਾਅਵਾ; ਸਰੈਂਡਰ ਕਰਨ ਵਾਲਾ ਹੈ ਇਰਾਨ
13Mar

‘ਅਸੀਂ ਕੈਂਸਰ ਨੂੰ ਖ਼ਤਮ ਕਰ ਦਿੱਤਾ’, G7 ਦੀ ਬੈਠਕ ‘ਚ ਟਰੰਪ ਦਾ ਵੱਡਾ ਦਾਅਵਾ; ਸਰੈਂਡਰ ਕਰਨ ਵਾਲਾ ਹੈ ਇਰਾਨ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ G7 ਦੇਸ਼ਾਂ ਦੇ ਨੇਤਾਵਾਂ ਨਾਲ ਇੱਕ ਵਰਚੁਅਲ ਬੈਠਕ ਵਿੱਚ ਦਾਅਵਾ ਕੀਤਾ ਹੈ ਕਿ ਇਰਾਨ ਹੁਣ ਆਤਮ-ਸਮਰਪਣ (ਸਰੈਂਡਰ) ਕਰਨ ਦੇ ਬਿਲਕੁਲ ਕਰੀਬ ਹੈ। ਅਮਰੀਕੀ…

More News