ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ’ਚ ਸਜਾਇਆ ਨਗਰ ਕੀਰਤਨ, ਵੱਡੀ ਗਿਣਤੀ ਸੰਗਤਾਂ ਹੋਈਆਂ ਸ਼ਾਮਲ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਵੇਈਂ ਨਿਰਮਲ ਕੁਟੀਆ ਤੋਂ ਸ਼ੁਰੂ ਹੋਏ ਚੌਥੇ ਹਰੇ ਨਗਰ ਕੀਰਤਨ ਦੌਰਾਨ ਦੋ ਟਰਾਲੀਆਂ ਬੂਟਿਆਂ ਦੀਆਂ ਪ੍ਰਸ਼ਾਦ ਦੇ ਰੂਪ ਵਿੱਚ ਵੰਡੀਆਂ ਗਈਆਂ। ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਤੋਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼ੁਰੂ ਹੋਇਆ ਨਗਰ ਕੀਰਤਨ ਪਵਿੱਤਰ ਵੇਈਂ ਦਾ ਪੁਲ ਪਾਰ ਕਰਕੇ ਪਹਿਲੇ ਪੜਾਅ ਨਾਨਕ ਹੱਟ ’ਤੇ ਰੁਕਿਆ। ਇਥੋਂ ਸ਼ਹੀਦ ਊਧਮ ਸਿੰਘ ਚੌਂਕ, ਗੁਰਦੁਆਰਾ ਗੁਰੂ ਕਾ ਬਾਗ, ਚੌਂਕ ਚੇਲਿਆ, ਮੁਹੱਲ ਸਿੱਖਾਂ, ਬਾਬੇ ਨਾਨਕੀ ਦਾ ਪੁਰਾਤਨ ਘਰ, ਗੁਰਦੁਆਰਾ ਬੇਬੇ ਨਾਨਕੀ, ਗੁਰਦੁਆਰਾ ਸ੍ਰੀ ਹੱਟ ਸਾਹਿਬ, ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਬੱਸ ਅੱਡਾ ਤੇ ਘੰਟਾ ਘਰ ਚੌਂਕ ਤੋਂ ਹੁੰਦਾ ਹੋਇਆ ਤਲਵੰਡੀ ਚੌਧਰੀਆਂ ਪੁਲ ਪਾਰ ਕਰਕੇ ਮੁੜ ਵੇਈਂ ਕੰਢੇ ਹੁੰਦਾ ਹੋਇਆ ਬਾਅਦ ਦੁਪਹਿਰ ਗੁਰਦੁਆਰਾ ਗੁਰਪ੍ਰਕਾਸ਼ ਨਿਰਮਲ ਕੁਟੀਆ ਪਹੁੰਚਿਆ।

ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ। ਨਿਹੰਗ ਸਿੰਘਾਂ ਦੀਆਂ ਛਾਉਣੀਆਂ ਵੱਲੋਂ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਦਾ ਸਨਮਾਨ ਕੀਤਾ ਗਿਆ। ਸੀਚੇਵਾਲ ਨੇ ਇਸ ਚੌਥੇ ਹਰੇ ਨਗਰ ਕੀਰਤਨ ਦੌਰਾਨ ਦੋ ਟਰਾਲੀਆਂ ਦੇ ਕਰੀਬ ਬੂਟਿਆਂ ਦਾ ਪ੍ਰਸ਼ਾਦ ਵੰਡਿਆ। ਨਗਰ ਕੀਰਤਨਾਂ ਦੌਰਾਨ ਵੰਡੇ ਜਾਂਦੇ ਬੂਟੇ ਅੱਜ ਸਭ ਤੋਂ ਵੱਧ ਵੰਡੇ ਗਏ। ਸੀਚੇਵਾਲ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਨੇ ਤਾਂ ਪੰਜ ਸਦੀਆਂ ਪਹਿਲਾਂ ਹੀ ਆਲਮੀ ਤਪਸ਼ ਤੋਂ ਬਚਣ ਦਾ ਸੱਦਾ ਦੇ ਦਿੱਤਾ ਸੀ। ਉਨ੍ਹਾਂ ਕਿਹਾ ਕਿ ਹਵਾ, ਪਾਣੀ ਤੇ ਮਿੱਟੀ ਬਾਰੇ ਜਿੰਨੀ ਸਰਲ ਤੇ ਸਪੱਸ਼ਟ ਭਾਸ਼ਾ ਵਿੱਚ ਬਾਬੇ ਨਾਨਕ ਨੇ ਇਸ ਸੰਸਾਰ ਨੂੰ ਸਮਝਾਇਆ, ਓਨਾ ਸ਼ਾਇਦ ਹੀ ਕਿਸੇ ਹੋਰ ਧਾਰਮਿਕ ਰਹਿਬਰ ਨੇ ਸਮਝਾਇਆ ਹੋਵੇ। ਉਧਰ ਗੁਰਦੁਆਰਾ ਬੇਰ ਸਾਹਿਬ ਵਿਖੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਮੱਥਾ ਟੇਕਿਆ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਤਾਂ ਭਾਰਤ ਖ਼ਿਲਾਫ਼ ਛਿੜੇਗਾ ਜੰਗ’, ਸਿੰਧੂ ਜਲ ਸਮਝੌਤੇ ਨੂੰ ਲੈ ਕੇ ਤਰਲੋਮੱਛੀ ਹੋ ਰਿਹਾ ਪਾਕਿਸਤਾਨ,ਖਵਾਜਾ ਆਸਿਫ ਨੇ ਦਿੱਤੀ ਗਿੱਦੜ ਭਬਕੀ

ਇਸਲਾਮਾਬਾਦ: ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਧਮਕੀ ਦਿੱਤੀ ਹੈ ਕਿ ਜੇਕਰ ਇਸਲਾਮਾਬਾਦ ਦੀ ਜਲ ਸੁਰੱਖਿਆ ਨੂੰ ਖ਼ਤਰਾ ਪੈਦਾ ਹੁੰਦਾ ਹੈ ਤਾਂ ਉਹ ਫੌਜੀ ਕਾਰਵਾਈ

Read More »

US Iran Conflict : ‘ਆਪਣੇ ਘਰ ਵਾਪਸ ਨਹੀਂ ਜਾ ਸਕੋਗੇ’, ਟਰੰਪ ਦੀ ਧਮਕੀ ਤੋਂ ਬਾਅਦ ਈਰਾਨ ਵਫ਼ਦ ਨੇ ਵਿਚਾਲੇ ਛੱਡ ’ਤੀ ਗੱਲਬਾਤ

ਈਰਾਨ ਦੀ ਗੱਲਬਾਤ ਟੀਮ ਦੇ ਇੱਕ ਮੈਂਬਰ ਨੇ ਸਰਕਾਰੀ ਮੀਡੀਆ ਨੂੰ ਦੱਸਿਆ ਕਿ ਜੇਕਰ ਲਿਬਨਾਨ ਵਿੱਚ ਜੰਗ ਖਤਮ ਨਹੀਂ ਹੁੰਦੀ ਹੈ, ਤਾਂ ਹੋਰ ਮੁੱਦਿਆਂ ‘ਤੇ

Read More »

ਕਤਰ ਦੇ ਗੈਸ ਪਲਾਂਟ ‘ਚ ਜ਼ੋਰਦਾਰ ਧਮਾਕਾ, 54 ਲੋਕ ਜ਼ਖ਼ਮੀ; 18 ਤੋਂ ਵੱਧ ਲਾਪਤਾ

ਦੋਹਾ: ਕਤਰ ਦੇ ਪ੍ਰਮੁੱਖ ਰਸ ਲਾਫਾਨ ਉਦਯੋਗਿਕ ਖੇਤਰ ਸਥਿਤ ਬਰਜਾਨ ਗੈਸ ਸਪਲਾਈ ਪਲਾਂਟ ਵਿੱਚ ਐਤਵਾਰ ਰਾਤ ਇੱਕ ਭਿਆਨਕ ਵਿਸਫੋਟ ਮਗਰੋਂ ਅੱਗ ਲੱਗ ਗਈ। ਇਸ ਹਾਦਸੇ ਵਿੱਚ

Read More »
ਤਾਂ ਭਾਰਤ ਖ਼ਿਲਾਫ਼ ਛਿੜੇਗਾ ਜੰਗ’, ਸਿੰਧੂ ਜਲ ਸਮਝੌਤੇ ਨੂੰ ਲੈ ਕੇ ਤਰਲੋਮੱਛੀ ਹੋ ਰਿਹਾ ਪਾਕਿਸਤਾਨ,ਖਵਾਜਾ ਆਸਿਫ ਨੇ ਦਿੱਤੀ ਗਿੱਦੜ ਭਬਕੀ
21Jun

ਤਾਂ ਭਾਰਤ ਖ਼ਿਲਾਫ਼ ਛਿੜੇਗਾ ਜੰਗ’, ਸਿੰਧੂ ਜਲ ਸਮਝੌਤੇ ਨੂੰ ਲੈ ਕੇ ਤਰਲੋਮੱਛੀ ਹੋ ਰਿਹਾ ਪਾਕਿਸਤਾਨ,ਖਵਾਜਾ ਆਸਿਫ ਨੇ ਦਿੱਤੀ ਗਿੱਦੜ ਭਬਕੀ

ਇਸਲਾਮਾਬਾਦ: ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਧਮਕੀ ਦਿੱਤੀ ਹੈ ਕਿ ਜੇਕਰ ਇਸਲਾਮਾਬਾਦ ਦੀ ਜਲ ਸੁਰੱਖਿਆ ਨੂੰ ਖ਼ਤਰਾ ਪੈਦਾ ਹੁੰਦਾ ਹੈ ਤਾਂ ਉਹ ਫੌਜੀ ਕਾਰਵਾਈ ਕਰਨ ਲਈ ਤਿਆਰ ਹੋਵੇਗਾ। ਏਆਰਵਾਈ…

US Iran Conflict : ‘ਆਪਣੇ ਘਰ ਵਾਪਸ ਨਹੀਂ ਜਾ ਸਕੋਗੇ’, ਟਰੰਪ ਦੀ ਧਮਕੀ ਤੋਂ ਬਾਅਦ ਈਰਾਨ ਵਫ਼ਦ ਨੇ ਵਿਚਾਲੇ ਛੱਡ ’ਤੀ ਗੱਲਬਾਤ
21Jun

US Iran Conflict : ‘ਆਪਣੇ ਘਰ ਵਾਪਸ ਨਹੀਂ ਜਾ ਸਕੋਗੇ’, ਟਰੰਪ ਦੀ ਧਮਕੀ ਤੋਂ ਬਾਅਦ ਈਰਾਨ ਵਫ਼ਦ ਨੇ ਵਿਚਾਲੇ ਛੱਡ ’ਤੀ ਗੱਲਬਾਤ

ਈਰਾਨ ਦੀ ਗੱਲਬਾਤ ਟੀਮ ਦੇ ਇੱਕ ਮੈਂਬਰ ਨੇ ਸਰਕਾਰੀ ਮੀਡੀਆ ਨੂੰ ਦੱਸਿਆ ਕਿ ਜੇਕਰ ਲਿਬਨਾਨ ਵਿੱਚ ਜੰਗ ਖਤਮ ਨਹੀਂ ਹੁੰਦੀ ਹੈ, ਤਾਂ ਹੋਰ ਮੁੱਦਿਆਂ ‘ਤੇ ਗੱਲਬਾਤ ਅੱਗੇ ਨਹੀਂ ਵਧੇਗੀ।ਜਿਵੇਂ ਹੀ…

ਕਤਰ ਦੇ ਗੈਸ ਪਲਾਂਟ ‘ਚ ਜ਼ੋਰਦਾਰ ਧਮਾਕਾ, 54 ਲੋਕ ਜ਼ਖ਼ਮੀ; 18 ਤੋਂ ਵੱਧ ਲਾਪਤਾ
21Jun

ਕਤਰ ਦੇ ਗੈਸ ਪਲਾਂਟ ‘ਚ ਜ਼ੋਰਦਾਰ ਧਮਾਕਾ, 54 ਲੋਕ ਜ਼ਖ਼ਮੀ; 18 ਤੋਂ ਵੱਧ ਲਾਪਤਾ

ਦੋਹਾ: ਕਤਰ ਦੇ ਪ੍ਰਮੁੱਖ ਰਸ ਲਾਫਾਨ ਉਦਯੋਗਿਕ ਖੇਤਰ ਸਥਿਤ ਬਰਜਾਨ ਗੈਸ ਸਪਲਾਈ ਪਲਾਂਟ ਵਿੱਚ ਐਤਵਾਰ ਰਾਤ ਇੱਕ ਭਿਆਨਕ ਵਿਸਫੋਟ ਮਗਰੋਂ ਅੱਗ ਲੱਗ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 54 ਮੁਲਾਜ਼ਮ ਜ਼ਖ਼ਮੀ ਹੋ…

More News

Leave a Reply

Your email address will not be published. Required fields are marked *