ਪੰਚਾਇਤਾਂ ਨੇ ਪੰਜਾਬ ਸਰਕਾਰ ਨੂੰ ਦਾਨ ਦੇਣ ਤੋਂ ਮੂੰਹ ਫੇਰਿਆ

ਪੰਜਾਬ ਸਰਕਾਰ ਨੇ ਕੈਂਸਰ ਪੀੜਤਾਂ ਅਤੇ ਨਸ਼ੇੜੀਆਂ ਦੇ ਇਲਾਜ ਲਈ ਗਰਾਮ ਪੰਚਾਇਤਾਂ ਤੋਂ ਦਾਨ ਮੰਗਿਆ ਸੀ ਪਰ ਪੰਚਾਇਤਾਂ ਨੇ ਸਰਕਾਰ ਦੀ ਅਪੀਲ ਨੂੰ ਦਰਕਿਨਾਰ ਕਰ ਦਿੱਤਾ।

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ 29 ਜਨਵਰੀ ਨੂੰ ਮਹਿਕਮੇ ਦੇ ਸਮੂਹ ਅਫ਼ਸਰਾਂ ਨੂੰ ਮੁੜ ਪੱਤਰ ਭੇਜ ਕੇ ਕਿਹਾ ਕਿ ਜੇ ਪੰਚਾਇਤਾਂ ਸ਼ਾਮਲਾਟ ਜ਼ਮੀਨ ਤੋਂ ਹੋਣ ਵਾਲੀ ਆਮਦਨ ਵਿੱਚੋਂ ਕੈਂਸਰ ਦੇ ਮਰੀਜ਼ਾਂ ਅਤੇ ਨਸ਼ੇੜੀਆਂ ਦੇ ਇਲਾਜ ਲਈ ਯੋਗਦਾਨ ਪਾਉਣਾ ਚਾਹੁੰਣ ਤਾਂ ਉਹ ਪਟੇ ਦੀ ਰਕਮ ਦਾ 2 ਫ਼ੀਸਦੀ ਇਸ ਮੰਤਵ ਲਈ ਦੇ ਸਕਦੀਆਂ ਹਨ। ਪੰਜਾਬ ਸਰਕਾਰ ਨੇ ਕੈਂਸਰ ਦੇ ਇਲਾਜ ਅਤੇ ਨਸ਼ੇੜੀਆਂ ਦੇ ਇਲਾਜ ਲਈ ਬੁਨਿਆਦੀ ਢਾਂਚਾ ਸਥਾਪਤ ਕਰਨ ਵਾਸਤੇ ‘ਪੰਜਾਬ ਸਟੇਟ ਕੈਂਸਰ ਐਂਡ ਡਰੱਗ ਅਡਿਕਸ਼ਨ ਟਰੀਟਮੈਂਟ ਇਨਫ੍ਰਾਸਟਰਕਚਰ ਫੰਡ ਐਕਟ 2013’ ਤਹਿਤ 9 ਅਪਰੈਲ, 2013 ਨੂੰ ਫੰਡ ਬਣਾਇਆ ਸੀ। ਇਸ ਤਹਿਤ ਕਈ ਅਦਾਰਿਆਂ ’ਤੇ ਸੈੈੱਸ ਲਗਾਇਆ ਗਿਆ। ਇਸ ਐਕਟ ਦੀ ਧਾਰਾ (ਸੀ) ਮੁਤਾਬਕ ਪੰਜਾਬ ਰਾਜ ਦੇ ਬੋਰਡ, ਕਾਰਪੋਰੇਸ਼ਨ, ਅਪੈਕਸ ਕੋਆਪਰੇਟਿਵ, ਲੋਕਲ ਬਾਡੀਜ਼, ਨਗਰ ਸੁਧਾਰ ਟਰੱਸਟ ਅਤੇ ਪੰਚਾਇਤੀ ਰਾਜ ਸੰਸਥਾਵਾਂ ਆਪਣੀ ਆਮਦਨ ਦਾ ਦੋ ਫ਼ੀਸਦੀ ਜਾਂ ਇਸ ਤੋਂ ਵੱਧ ਯੋਗਦਾਨ ਇਸ ਫੰਡ ਵਿੱਚ ਪਾ ਸਕਦੇ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Canada News: ਟੋਰਾਂਟੋ ਪੁਲੀਸ ਦੇ ਸੱਤ ਅਧਿਕਾਰੀ Corruption ਦੇ ਦੋਸ਼ ਹੇਠ ਗ੍ਰਿਫਤਾਰ

ਟੋਰਾਂਟੋ ਪੁਲੀਸ ਦੇ 7 ਅਧਿਕਾਰੀਆਂ ਨੂੰ ਕੁਰੱਪਸ਼ਨ ਅਤੇ ਸੰਗਠਿਤ ਅਪਰਾਧ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਹ ਸਾਰੇ ਓਂਟਾਰੀਓ ਦੇ ਉੱਤਰ ਪੱਛਮੀ ਖੇਤਰ ’ਚ

Read More »

ਪੰਚਾਇਤਾਂ ਨੇ ਪੰਜਾਬ ਸਰਕਾਰ ਨੂੰ ਦਾਨ ਦੇਣ ਤੋਂ ਮੂੰਹ ਫੇਰਿਆ

ਪੰਜਾਬ ਸਰਕਾਰ ਨੇ ਕੈਂਸਰ ਪੀੜਤਾਂ ਅਤੇ ਨਸ਼ੇੜੀਆਂ ਦੇ ਇਲਾਜ ਲਈ ਗਰਾਮ ਪੰਚਾਇਤਾਂ ਤੋਂ ਦਾਨ ਮੰਗਿਆ ਸੀ ਪਰ ਪੰਚਾਇਤਾਂ ਨੇ ਸਰਕਾਰ ਦੀ ਅਪੀਲ ਨੂੰ ਦਰਕਿਨਾਰ ਕਰ

Read More »
Canada News: ਟੋਰਾਂਟੋ ਪੁਲੀਸ ਦੇ ਸੱਤ ਅਧਿਕਾਰੀ Corruption ਦੇ ਦੋਸ਼ ਹੇਠ ਗ੍ਰਿਫਤਾਰ
06Feb

Canada News: ਟੋਰਾਂਟੋ ਪੁਲੀਸ ਦੇ ਸੱਤ ਅਧਿਕਾਰੀ Corruption ਦੇ ਦੋਸ਼ ਹੇਠ ਗ੍ਰਿਫਤਾਰ

ਟੋਰਾਂਟੋ ਪੁਲੀਸ ਦੇ 7 ਅਧਿਕਾਰੀਆਂ ਨੂੰ ਕੁਰੱਪਸ਼ਨ ਅਤੇ ਸੰਗਠਿਤ ਅਪਰਾਧ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਹ ਸਾਰੇ ਓਂਟਾਰੀਓ ਦੇ ਉੱਤਰ ਪੱਛਮੀ ਖੇਤਰ ’ਚ ਤਾਇਨਾਤ ਸਨ ਤੇ ਅਪਰੇਸ਼ਨ ਸਾਊਥ…

ਬਠਿੰਡਾ ਮੋਰਚਾ: ਪੁਲੀਸ ਤੇ ਕਿਸਾਨਾਂ ਵਿਚਾਲੇ ਟਕਰਾਅ
06Feb

ਬਠਿੰਡਾ ਮੋਰਚਾ: ਪੁਲੀਸ ਤੇ ਕਿਸਾਨਾਂ ਵਿਚਾਲੇ ਟਕਰਾਅ

‘ਬਠਿੰਡਾ ਮੋਰਚਾ’ ਦੇ ਮੱਦੇਨਜ਼ਰ ਅੱਜ ਮਾਲਵਾ ਖਿੱਤੇ ’ਚ ਕਿਸਾਨਾਂ ਤੇ ਪੁਲੀਸ ਦਰਮਿਆਨ ਟਕਰਾਅ ਹੋਇਆ ਤੇ ਦਿਨ ਭਰ ਤਣਾਅ ਬਣਿਆ ਰਿਹਾ। ਕਈ ਥਾਵਾਂ ’ਤੇ ਪੁਲੀਸ ਤੇ ਕਿਸਾਨਾਂ ਵਿਚਾਲੇ ਝੜਪਾਂ ਹੋਈਆਂ ਅਤੇ…

ਪੰਚਾਇਤਾਂ ਨੇ ਪੰਜਾਬ ਸਰਕਾਰ ਨੂੰ ਦਾਨ ਦੇਣ ਤੋਂ ਮੂੰਹ ਫੇਰਿਆ
06Feb

ਪੰਚਾਇਤਾਂ ਨੇ ਪੰਜਾਬ ਸਰਕਾਰ ਨੂੰ ਦਾਨ ਦੇਣ ਤੋਂ ਮੂੰਹ ਫੇਰਿਆ

ਪੰਜਾਬ ਸਰਕਾਰ ਨੇ ਕੈਂਸਰ ਪੀੜਤਾਂ ਅਤੇ ਨਸ਼ੇੜੀਆਂ ਦੇ ਇਲਾਜ ਲਈ ਗਰਾਮ ਪੰਚਾਇਤਾਂ ਤੋਂ ਦਾਨ ਮੰਗਿਆ ਸੀ ਪਰ ਪੰਚਾਇਤਾਂ ਨੇ ਸਰਕਾਰ ਦੀ ਅਪੀਲ ਨੂੰ ਦਰਕਿਨਾਰ ਕਰ ਦਿੱਤਾ। ਪੇਂਡੂ ਵਿਕਾਸ ਤੇ ਪੰਚਾਇਤ…