ਪੰਚਾਇਤੀ ਰਸਤੇ: ਨੱਪੀ ਜ਼ਮੀਨ ਦਾ ਮੁੱਲ ਤਾਰਨਗੇ ਬਿਲਡਰ

ਪੰਜਾਬ ਸਰਕਾਰ ਹੁਣ ਪ੍ਰਾਈਵੇਟ ਬਿਲਡਰਾਂ ਦੇ ਗੈਰ-ਕਾਨੂੰਨੀ ਕਬਜ਼ੇ ਵਾਲੀ ਪੰਚਾਇਤੀ ਸ਼ਾਮਲਾਟ (ਰਸਤੇ ਤੇ ਖਾਲ਼ੇ) ਵਾਲੀ ਜ਼ਮੀਨ ਵੇਚ ਸਕੇਗੀ। ਪੰਜਾਬ ਕੈਬਨਿਟ ਵੱਲੋਂ ਅੱਜ ‘ਪੰਜਾਬ ਵਿਲੇਜ ਕਾਮਨ ਲੈਂਡ (ਰੈਗੂਲੇਸ਼ਨ) ਰੂਲਜ਼’ ਵਿੱਚ ਸੋਧ ਨੂੰ ਹਰੀ ਝੰਡੀ ਦਿੱਤੇ ਜਾਣ ਨਾਲ ਕਾਲੋਨਾਈਜ਼ਰਾਂ ਤੋਂ ਪੰਚਾਇਤੀ ਸ਼ਾਮਲਾਟ ਦਾ ਮੁਆਵਜ਼ਾ ਵਸੂਲੇ ਜਾਣ ਲਈ ਰਾਹ ਪੱਧਰਾ ਹੋ ਗਿਆ ਹੈ। ਸੂਬਾ ਸਰਕਾਰ ਪ੍ਰਾਈਵੇਟ ਕਾਲੋਨੀਆਂ ’ਚ ਪਏ ਸ਼ਾਮਲਾਟ ਦੇ ਟੁਕੜੇ ਵੇਚ ਸਕੇਗੀ, ਜਿਸ ਦੀ ਆਮਦਨੀ ਨਾਲ ਪੰਚਾਇਤ ਤੇ ਸਰਕਾਰ ਨੂੰ ਵਿੱਤੀ ਫ਼ਾਇਦਾ ਮਿਲੇਗਾ। ਪੰਜਾਬ ’ਚ 85 ਪ੍ਰਾਈਵੇਟ ਕਾਲੋਨੀ ਮਾਲਕਾਂ ਦੇ ਕਬਜ਼ੇ ਹੇਠ ਪੰਚਾਇਤੀ ਸ਼ਾਮਲਾਟ ਹੈ।

ਨਿਯਮਾਂ ’ਚ ਸੋਧ ਮਗਰੋਂ ਹੁਣ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਕੀਮਤ ਨਿਰਧਾਰਿਤ ਕਮੇਟੀ ਬਣੇਗੀ। ਇਹ ਕਮੇਟੀ ਸਾਂਝੀ ਜ਼ਮੀਨ ਦੀ ਕੀਮਤ ਤੈਅ ਕਰੇਗੀ, ਜੋ ਕਲੈਕਟਰ ਰੇਟ ਤੋਂ ਚਾਰ ਗੁਣਾ ਜ਼ਿਆਦਾ ਹੋਵੇਗੀ। ਇਸ ਜ਼ਮੀਨ ਬਦਲੇ ਬਿਲਡਰ ਤੋਂ ਜੋ ਮੁਆਵਜ਼ਾ ਰਾਸ਼ੀ ਮਿਲੇਗੀ, ਉਹ ਪੰਚਾਇਤ ਅਤੇ ਸੂਬਾ ਸਰਕਾਰ ਵਿਚਾਲੇ ਬਰਾਬਰ ਵੰਡੀ ਜਾਵੇਗੀ।ਬਿਲਡਰਾਂ ਲਈ ਇਹ ਸ਼ਾਮਲਾਟ ਝਗੜੇ ਦੀ ਜੜ੍ਹ ਸੀ ਅਤੇ ਦੂਜੇ ਪਾਸੇ ਪੰਚਾਇਤਾਂ ਨੂੰ ਵੀ ਇਸ ਸ਼ਾਮਲਾਟ ਜਗ੍ਹਾ ਦਾ ਕੋਈ ਮੁਆਵਜ਼ਾ ਨਹੀਂ ਮਿਲਦਾ ਸੀ। ਕੈਬਨਿਟ ਨੇ ਅੱਜ ਪ੍ਰਵਾਨਗੀ ਦਿੱਤੀ ਹੈ ਕਿ ਪ੍ਰਾਈਵੇਟ ਕਾਲੋਨੀ ਮਾਲਕ ਹੁਣ ਆਪਣੀ ਕਾਲੋਨੀ ’ਚ ਆਏ ਪੰਚਾਇਤੀ ਰਸਤਿਆਂ ਅਤੇ ਖਾਲ਼ਿਆਂ ਦੀ ਜਗ੍ਹਾ ਦਾ ਮੁਆਵਜ਼ਾ ਦੇਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪ੍ਰੈੱਸ ਕਾਨਫ਼ਰੰਸ ’ਚ ਦੱਸਿਆ ਕਿ ਪੰਚਾਇਤੀ ਰਾਹਾਂ ਤੇ ਖਾਲ਼ਿਆਂ ਤੋਂ ਮਿਲਣ ਵਾਲੇ ਮੁਆਵਜ਼ੇ ’ਚੋਂ ਪੰਜਾਹ ਫ਼ੀਸਦੀ ਹਿੱਸਾ ਪੰਚਾਇਤ ਕੋਲ ਰਹੇਗਾ, ਜਦਕਿ ਪੰਜਾਹ ਫ਼ੀਸਦੀ ਹਿੱਸਾ ਸਰਕਾਰ ਦੇ ਖ਼ਜ਼ਾਨੇ ’ਚ ਆਵੇਗਾ। ਚੀਮਾ ਨੇ ਕਿਹਾ ਕਿ ਇਨ੍ਹਾਂ ਜ਼ਮੀਨਾਂ ਦਾ ਮੁੱਲ ਕਲੈਕਟਰ ਰੇਟ ਦਾ ਚਾਰ ਗੁਣਾ ਹੋਵੇਗਾ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਨਵੀਂ ਦਿੱਲੀ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਾਰ-ਚੜ੍ਹਾਅ ਦਾ ਦੌਰ ਜਾਰੀ ਹੈ। ਬੀਤੇ ਦਿਨ ਯਾਨੀ 17 ਸਤੰਬਰ ਨੂੰ ਦਿਨ ਭਰ ਕੀਮਤਾਂ ਵਿੱਚ ਸੁਸਤੀ

Read More »

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ

ਕੈਨੇਡਾ ਨੇ ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਮਾਮਲੇ ਵਿਚ ਵਿਦੇਸ਼ੀ ਨਾਗਰਿਕਾਂ ’ਤੇ ਕਾਰਵਾਈ ਕਰਦਿਆਂ 111 ਲੋਕਾਂ ਨੂੰ ਕੈਨੇਡਾ ਵਿਚੋਂ ਦੇਸ਼ ਨਿਕਾਲਾ ਦੇ ਦਿੱਤਾ

Read More »

ਅਮਰੀਕਾ ’ਚ ਗ੍ਰੀਨ ਕਾਰਡ ਦੇ ਨਵੇਂ ਨਿਯਮ ਅੱਜ ਤੋਂ ਲਾਗੂ, ਕਿਹੜੇ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ; ਭਾਰਤੀਆਂ ‘ਤੇ ਕਿੰਨਾ ਹੋਵੇਗਾ ਅਸਰ ?

ਵਾਸ਼ਿੰਗਟਨ। ਅਮਰੀਕਾ ’ਚ ਅੱਜ ਸ਼ੁੱਕਰਵਾਰ, 18 ਸਤੰਬਰ ਤੋਂ ਗ੍ਰੀਨ ਕਾਰਡ ਦੇ ਨਿਯਮ ਬਦਲਣ ਵਾਲੇ ਹਨ। ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਹਾਲ ਹੀ ’ਚ ਐਲਾਨ

Read More »
Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ
18Sep

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਨਵੀਂ ਦਿੱਲੀ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਾਰ-ਚੜ੍ਹਾਅ ਦਾ ਦੌਰ ਜਾਰੀ ਹੈ। ਬੀਤੇ ਦਿਨ ਯਾਨੀ 17 ਸਤੰਬਰ ਨੂੰ ਦਿਨ ਭਰ ਕੀਮਤਾਂ ਵਿੱਚ ਸੁਸਤੀ ਰਹੀ, ਪਰ ਸ਼ਾਮ ਹੁੰਦੇ-ਹੁੰਦੇ ਦੋਵਾਂ…

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ
18Sep

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ

ਕੈਨੇਡਾ ਨੇ ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਮਾਮਲੇ ਵਿਚ ਵਿਦੇਸ਼ੀ ਨਾਗਰਿਕਾਂ ’ਤੇ ਕਾਰਵਾਈ ਕਰਦਿਆਂ 111 ਲੋਕਾਂ ਨੂੰ ਕੈਨੇਡਾ ਵਿਚੋਂ ਦੇਸ਼ ਨਿਕਾਲਾ ਦੇ ਦਿੱਤਾ ਹੈ। ਇਨ੍ਹਾਂ ਵਿਚ ਚਾਰ ਪੰਜਾਬੀ…

ਅਮਰੀਕਾ ’ਚ ਗ੍ਰੀਨ ਕਾਰਡ ਦੇ ਨਵੇਂ ਨਿਯਮ ਅੱਜ ਤੋਂ ਲਾਗੂ, ਕਿਹੜੇ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ; ਭਾਰਤੀਆਂ ‘ਤੇ ਕਿੰਨਾ ਹੋਵੇਗਾ ਅਸਰ ?
18Sep

ਅਮਰੀਕਾ ’ਚ ਗ੍ਰੀਨ ਕਾਰਡ ਦੇ ਨਵੇਂ ਨਿਯਮ ਅੱਜ ਤੋਂ ਲਾਗੂ, ਕਿਹੜੇ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ; ਭਾਰਤੀਆਂ ‘ਤੇ ਕਿੰਨਾ ਹੋਵੇਗਾ ਅਸਰ ?

ਵਾਸ਼ਿੰਗਟਨ। ਅਮਰੀਕਾ ’ਚ ਅੱਜ ਸ਼ੁੱਕਰਵਾਰ, 18 ਸਤੰਬਰ ਤੋਂ ਗ੍ਰੀਨ ਕਾਰਡ ਦੇ ਨਿਯਮ ਬਦਲਣ ਵਾਲੇ ਹਨ। ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਹਾਲ ਹੀ ’ਚ ਐਲਾਨ ਕੀਤਾ ਕਿ 18 ਸਤੰਬਰ ਤੋਂ,…

More News

Leave a Reply

Your email address will not be published. Required fields are marked *