ਪੰਜਾਬ ਵਿੱਚ ਮੁੜ ਹੜ੍ਹਾਂ ਦਾ ਖ਼ਤਰਾ

ਹਾਲ ਹੀ ਵਿੱਚ ਭਿਆਨਕ ਹੜ੍ਹਾਂ ਦੀ ਤਬਾਹੀ ਝੱਲ ਚੁੱਕੇ ਪੰਜਾਬ ਵਿੱਚ ਹੁਣ ਮੁੜ ਤੋਂ ਹੜ੍ਹਾਂ ਦਾ ਖ਼ਤਰਾ ਬਣ ਗਿਆ ਹੈ। ਮੌਸਮ ਵਿਭਾਗ ਦੀ ਤਾਜ਼ਾ ਪੇਸ਼ੀਨਗੋਈ ਮਗਰੋਂ ਅੱਜ ਰਣਜੀਤ ਸਾਗਰ ਡੈਮ ਤੋਂ ਰਾਵੀ ਦਰਿਆ ਵਿੱਚ ਮੁੜ ਵਾਧੂ ਪਾਣੀ ਛੱਡਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜਲ ਸਰੋਤ ਵਿਭਾਗ ਦੇ ਮੁੱਖ ਇੰਜਨੀਅਰਾਂ ਅਤੇ ਤਕਨੀਕੀ ਮਾਹਿਰਾਂ ਨੇ ਅੱਜ ਭਾਰਤੀ ਮੌਸਮ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਕਰ ਕੇ ਇਸ ਬਾਰੇ ਚਰਚਾ ਕੀਤੀ ਹੈ। ਉੱਧਰ, ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐੱਮ ਬੀ) ਨੇ ਵੀ ਅੰਦਰੂਨੀ ਤੌਰ ’ਤੇ ਚਰਚਾ ਸ਼ੁਰੂ ਕਰ ਕੇ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ।

ਪੰਜਾਬ ਤਾਂ ਪਹਿਲੇ ਹੜ੍ਹਾਂ ’ਚੋਂ ਹਾਲੇ ਉੱਭਰਿਆ ਨਹੀਂ ਸੀ ਕਿ ਨਵੀਂ ਨੌਬਤ ਆ ਰਹੀ ਹੈ। ਪੰਜਾਬ ਲਈ ਅਕਤੂਬਰ ਦਾ ਪਹਿਲਾ ਹਫ਼ਤਾ ਚੁਣੌਤੀ ਭਰਿਆ ਰਹਿ ਸਕਦਾ ਹੈ। ਇਸ ਪਹਿਲੇ ਹਫ਼ਤੇ ਵਿੱਚ ਐਨਾ ਮੀਂਹ ਪੈਣ ਦੀ ਪੇਸ਼ੀਨਗੋਈ ਹੈ ਜਿੰਨਾ ਪਿਛਲੇ 80 ਵਰ੍ਹਿਆਂ ਵਿੱਚ ਕਦੇ ਦਰਜ ਨਹੀਂ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ 4 ਅਕਤੂਬਰ ਰਾਤ ਤੋਂ ਬਾਰਸ਼ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ 6-7 ਅਕਤੂਬਰ ਨੂੰ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦਾ ਅਨੁਮਾਨ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਇਨ੍ਹਾਂ ਦੋ ਦਿਨਾਂ ਦੌਰਾਨ ਔਸਤ 110 ਮਿਲੀਮੀਟਰ, ਜੰਮੂ ਖੇਤਰ ਵਿੱਚ ਕਰੀਬ 120 ਮਿਲੀਮੀਟਰ ਅਤੇ ਹਿਮਾਚਲ ਪ੍ਰਦੇਸ਼ ’ਚ ਔਸਤ 160 ਤੋਂ 180 ਮਿਲੀਮੀਟਰ ਬਾਰਿਸ਼ ਹੋਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਵਿੱਚ 6-7 ਅਕਤੂਬਰ ਨੂੰ ਭਾਰੀ ਮੀਂਹ ਪਵੇਗਾ। ਪੰਜਾਬ ਦੇ ਖ਼ਾਸ ਕਰ ਕੇ ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਰੋਪੜ, ਜਲੰਧਰ, ਲੁਧਿਆਣਾ, ਪਟਿਆਲਾ, ਮੋਗਾ, ਮਾਨਸਾ, ਗੁਰਦਾਸਪੁਰ, ਬਰਨਾਲਾ ਤੇ ਬਠਿੰਡਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬਾ ਸਰਕਾਰ ਨੇ ਨਵੀਂ ਚੁਣੌਤੀ ਦੇ ਮੱਦੇਨਜ਼ਰ ਰਣਜੀਤ ਸਾਗਰ ਡੈਮ ਨੂੰ ਖਾਲੀ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਰਾਵੀ ਵਿੱਚ ਹੋਰ ਪਾਣੀ ਛੱਡਣਾ ਸ਼ੁਰੂ ਕਰ ਦਿੱਤਾ ਹੈ। ਦੋ ਦਿਨ ਪਹਿਲਾਂ ਤੱਕ ਰਣਜੀਤ ਸਾਗਰ ਡੈਮ ’ਚੋਂ 10 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ। ਕੱਲ੍ਹ ਤੱਕ 20,362 ਕਿਊਸਿਕ ਅਤੇ ਅੱਜ ਬਾਅਦ ਦੁਪਹਿਰ 1 ਵਜੇ ਤੋਂ 37,686 ਕਿਊਸਿਕ ਪਾਣੀ ਛੱਡਣਾ ਸ਼ੁਰੂ ਕਰ ਦਿੱਤਾ ਹੈ।ਮਾਹਿਰ ਆਖਦੇ ਹਨ ਕਿ ਅਕਤੂਬਰ ਮਹੀਨੇ ’ਚ ਪਹਿਲਾਂ ਕਦੇ ਐਨਾ ਮੀਂਹ ਦਰਜ ਨਹੀਂ ਕੀਤਾ ਗਿਆ ਹੈ। ਪੰਜਾਬ ਵਿੱਚ ਪਹਿਲਾਂ ਹੀ ਕਰੀਬ ਪੰਜ ਲੱਖ ਏਕੜ ਫ਼ਸਲ ਪ੍ਰਭਾਵਿਤ ਹੋ ਚੁੱਕੀ ਹੈ। ਖੇਤਾਂ ’ਚੋਂ ਰੇਤਾ ਹਟਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਤਾਂ ਜੋ ਖੇਤਾਂ ਨੂੰ ਹਾੜ੍ਹੀ ਦੀ ਫ਼ਸਲ ਲਈ ਤਿਆਰ ਕੀਤਾ ਜਾ ਸਕੇ। ਜੇਕਰ ਮੁੜ ਹੜ੍ਹ ਆਉਂਦੇ ਹਨ ਤਾਂ ਖੇਤਾਂ ’ਚ ਦੁਬਾਰਾ ਰੇਤਾ ਚੜ੍ਹਨ ਦੀ ਸੰਭਾਵਨਾ ਹੈ। ਪੰਜਾਬ ਸਰਕਾਰ ਪਹਿਲਾਂ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਲਾਂਕਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾ ਰਹੀ ਹੈ ਅਤੇ ਦੀਵਾਲੀ ਤੋਂ ਪਹਿਲਾਂ ਮੁਆਵਜ਼ਾ ਵੰਡਣ ਦੀ ਗੱਲ ਆਖ ਰਹੀ ਹੈ। ਨਵੇਂ ਹਾਲਾਤ ਵਿੱਚ ਹਰ ਗਿਣਤੀ-ਮਿਣਤੀ ਫੇਲ੍ਹ ਹੋ ਸਕਦੀ ਹੈ।ਰਾਵੀ ਦਰਿਆ ਵਿੱਚ 22 ਖੱਡਾਂ ਰਾਹੀਂ ਵਾਧੂ ਪਾਣੀ ਆਉਣ ਦਾ ਖ਼ਦਸ਼ਾ

ਪੰਜਾਬ ਸਰਕਾਰ ਨੂੰ ਵੱਡਾ ਖ਼ਦਸ਼ਾ ਹੈ ਕਿ ਮੀਂਹ ਪੈਣ ਦੀ ਸੂਰਤ ’ਚ ਰਾਵੀ ਦਰਿਆ ਵਿੱਚ 22 ਖੱਡਾਂ ਦੇ ਜ਼ਰੀਏ ਵਾਧੂ ਪਾਣੀ ਆਉਣ ਦੀ ਸੰਭਾਵਨਾ ਹੈ। ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 523.53 ਮੀਟਰ ਹੈ ਜੋ ਖ਼ਤਰੇ ਦੇ ਨਿਸ਼ਾਨ ਤੋਂ ਕਰੀਬ ਚਾਰ ਫੁੱਟ ਹੇਠਾਂ ਹੈ ਅਤੇ ਹੁਣ ਪਾਣੀ ਦਾ ਪੱਧਰ ਹੋਰ ਘਟਾਇਆ ਜਾਣਾ ਹੈ ਤਾਂ ਜੋ 6-7 ਅਕਤੂਬਰ ਨੂੰ ਪਹਾੜਾਂ ’ਚੋਂ ਆਉਣ ਵਾਲੇ ਵਾਧੂ ਪਾਣੀ ਨੂੰ ਸੰਭਾਲਿਆ ਜਾ ਸਕੇ। ਪੰਜਾਬ ਵਿੱਚ ਬਾਰਿਸ਼ ਹੋਣ ਕਰ ਕੇ ਸਥਾਨਕ ਪਾਣੀ ਸਤਲੁਜ ਦਰਿਆ ਵਿੱਚ ਚੱਲੇਗਾ। ਪੌਂਗ ਡੈਮ ਖ਼ਤਰੇ ਦੇ ਨਿਸ਼ਾਨ ਤੋਂ ਕਰੀਬ ਦੋ ਫੁੱਟ ਹੇਠਾਂ ਹੈ ਅਤੇ ਬਿਆਸ ਦਰਿਆ ’ਚ ਇਸ ਵੇਲੇ 17,171 ਕਿਊਸਿਕ ਪਾਣੀ ਚੱਲ ਰਿਹਾ ਹੈ। ਭਾਖੜਾ ਡੈਮ ’ਚ ਪਹਾੜਾਂ ’ਚੋਂ ਵੱਧ ਤੋਂ ਵੱਧ 39,254 ਕਿਊਸਿਕ ਪਾਣੀ ਆਇਆ ਅਤੇ ਇਸ ਡੈਮ ’ਚੋਂ ਸਤਲੁਜ ਵਿੱਚ ਵੱਧ ਤੋਂ ਵੱਧ 32,800 ਕਿਊਸਿਕ ਪਾਣੀ ਛੱਡਿਆ ਗਿਆ।

ਪੰਜਾਬ ਸਰਕਾਰ ਨੇ ਕੁਸ਼ੱਲਿਆ ਡੈਮ ਬਾਰੇ ਹਰਿਆਣਾ ਨੂੰ ਪੱਤਰ ਲਿਖਿਆ

ਪੰਜਾਬ ਸਰਕਾਰ ਨੇ ਅੱਜ ਹਰਿਆਣਾ ਦੇ ਜਲ ਸਰੋਤ ਵਿਭਾਗ ਦੇ ਮੁੱਖ ਇੰਜਨੀਅਰ ਨੂੰ ਪੱਤਰ ਲਿਖ ਕੇ 6-7 ਅਕਤੂਬਰ ਨੂੰ ਸੰਭਾਵੀ ਭਾਰੀ ਮੀਂਹ ਦੇ ਹਵਾਲੇ ਨਾਲ ਕਿਹਾ ਹੈ ਕਿ ਹਰਿਆਣਾ ਕੁਸ਼ੱਲਿਆ ਡੈਮ ਨੂੰ ਰੈਗੂਲੇਟ ਕਰੇ ਤਾਂ ਜੋ ਪਹਾੜਾਂ ’ਚੋਂ ਆਉਣ ਵਾਲੇ ਪਾਣੀ ਨੂੰ ਡੈਮ ਵਿੱਚ ਸੰਭਾਲਿਆ ਜਾ ਸਕੇ। ਮਤਲਬ ਕਿ ਹਰਿਆਣਾ ਕੁਸ਼ੱਲਿਆ ਡੈਮ ਵਿੱਚ ਹੋਰ ਜਗ੍ਹਾ ਬਣਾਏ ਤਾਂ ਜੋ ਅਚਾਨਕ ਵਾਧੂ ਪਾਣੀ ਆਉਣ ਦੀ ਸੂਰਤ ਵਿੱਚ ਘੱਗਰ ਦਰਿਆ ਓਵਰਫਲੋਅ ਨਾ ਹੋਵੇ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਅਗਲੇ 5 ਸਾਲਾਂ ‘ਚ ਪੁਲਾੜ ਬਣੇਗਾ ਜੰਗ ਦਾ ਨਵਾਂ ਮੈਦਾਨ, ਇੰਟਰਨੈੱਟ-ਬੈਂਕਿੰਗ ਤੇ ਏਅਰਲਾਈਨਜ਼ ’ਤੇ ਮੰਡਰਾਏਗਾ ਖ਼ਤਰਾ; ਮਾਹਿਰਾਂ ਦੀ ਚਿਤਾਵਨੀ

ਲੰਡਨ। ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਦੁਨੀਆ ਦੀ ਅਗਲੀ ਜੰਗ ਪੁਲਾੜ ਵਿੱਚ ਛਿੜ ਸਕਦੀ ਹੈ। ਅਮਰੀਕਾ, ਬ੍ਰਿਟੇਨ, ਰੂਸ ਅਤੇ ਚੀਨ ਦੀਆਂ ਵਧਦੀਆਂ ਪੁਲਾੜੀ ਗਤੀਵਿਧੀਆਂ

Read More »

ਯੁੱਧ ਹੋਇਆ ਖ਼ਤਰਨਾਕ: ਬਾਜ਼ਾਰ ’ਤੇ ਭਿਆਨਕ ਡਰੋਨ ਹਮਲਾ, 150 ਤੋਂ ਵੱਧ ਲੋਕਾਂ ਦੀ ਮੌਤ; ਬੱਚੇ ਵੀ ਬਣੇ ਨਿਸ਼ਾਨਾ

ਨੈਰੋਬੀ। ਸੂਡਾਨ ਦੀ ਫ਼ੌਜ ਨੇ ਵਿਵਾਦਿਤ ਅਬਯੇਈ ਖੇਤਰ ਦੇ ਇੱਕ ਬਾਜ਼ਾਰ ’ਤੇ ਡਰੋਨ ਹਮਲੇ ਕੀਤੇ, ਜਿਸ ਵਿੱਚ 150 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ।

Read More »

ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਨੂੰ ਘੇਰਨ ਵਾਲੇ ਅਮਿਤ ਸ਼ਾਹ ਦੱਸਣ, ਕਾਂਡਲਾ ਬੰਦਰਗਾਹ ਤੋਂ 3,000 ਕਿਲੋ ਦੀ ਖੇਪ ਕਿਉਂ ਨਹੀਂ ਰੋਕ ਸਕਦੇ: ਭਗਵੰਤ ਮਾਨ

ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਵੀਡੀਓ ਸੰਦੇਸ਼ ਜਾਰੀ ਕਰਕੇ ਭਾਜਪਾ

Read More »
ਅਗਲੇ 5 ਸਾਲਾਂ ‘ਚ ਪੁਲਾੜ ਬਣੇਗਾ ਜੰਗ ਦਾ ਨਵਾਂ ਮੈਦਾਨ, ਇੰਟਰਨੈੱਟ-ਬੈਂਕਿੰਗ ਤੇ ਏਅਰਲਾਈਨਜ਼ ’ਤੇ ਮੰਡਰਾਏਗਾ ਖ਼ਤਰਾ; ਮਾਹਿਰਾਂ ਦੀ ਚਿਤਾਵਨੀ
20Oct

ਅਗਲੇ 5 ਸਾਲਾਂ ‘ਚ ਪੁਲਾੜ ਬਣੇਗਾ ਜੰਗ ਦਾ ਨਵਾਂ ਮੈਦਾਨ, ਇੰਟਰਨੈੱਟ-ਬੈਂਕਿੰਗ ਤੇ ਏਅਰਲਾਈਨਜ਼ ’ਤੇ ਮੰਡਰਾਏਗਾ ਖ਼ਤਰਾ; ਮਾਹਿਰਾਂ ਦੀ ਚਿਤਾਵਨੀ

ਲੰਡਨ। ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਦੁਨੀਆ ਦੀ ਅਗਲੀ ਜੰਗ ਪੁਲਾੜ ਵਿੱਚ ਛਿੜ ਸਕਦੀ ਹੈ। ਅਮਰੀਕਾ, ਬ੍ਰਿਟੇਨ, ਰੂਸ ਅਤੇ ਚੀਨ ਦੀਆਂ ਵਧਦੀਆਂ ਪੁਲਾੜੀ ਗਤੀਵਿਧੀਆਂ ਨੇ ਚਿੰਤਾ ਵਧਾ ਦਿੱਤੀ ਹੈ।…

ਯੁੱਧ ਹੋਇਆ ਖ਼ਤਰਨਾਕ: ਬਾਜ਼ਾਰ ’ਤੇ ਭਿਆਨਕ ਡਰੋਨ ਹਮਲਾ, 150 ਤੋਂ ਵੱਧ ਲੋਕਾਂ ਦੀ ਮੌਤ; ਬੱਚੇ ਵੀ ਬਣੇ ਨਿਸ਼ਾਨਾ
20Oct

ਯੁੱਧ ਹੋਇਆ ਖ਼ਤਰਨਾਕ: ਬਾਜ਼ਾਰ ’ਤੇ ਭਿਆਨਕ ਡਰੋਨ ਹਮਲਾ, 150 ਤੋਂ ਵੱਧ ਲੋਕਾਂ ਦੀ ਮੌਤ; ਬੱਚੇ ਵੀ ਬਣੇ ਨਿਸ਼ਾਨਾ

ਨੈਰੋਬੀ। ਸੂਡਾਨ ਦੀ ਫ਼ੌਜ ਨੇ ਵਿਵਾਦਿਤ ਅਬਯੇਈ ਖੇਤਰ ਦੇ ਇੱਕ ਬਾਜ਼ਾਰ ’ਤੇ ਡਰੋਨ ਹਮਲੇ ਕੀਤੇ, ਜਿਸ ਵਿੱਚ 150 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਇਹ ਹਮਲਾ ਸੋਮਵਾਰ ਦੁਪਹਿਰ ਦੇ…

ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਨੂੰ ਘੇਰਨ ਵਾਲੇ ਅਮਿਤ ਸ਼ਾਹ ਦੱਸਣ, ਕਾਂਡਲਾ ਬੰਦਰਗਾਹ ਤੋਂ 3,000 ਕਿਲੋ ਦੀ ਖੇਪ ਕਿਉਂ ਨਹੀਂ ਰੋਕ ਸਕਦੇ: ਭਗਵੰਤ ਮਾਨ
20Oct

ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਨੂੰ ਘੇਰਨ ਵਾਲੇ ਅਮਿਤ ਸ਼ਾਹ ਦੱਸਣ, ਕਾਂਡਲਾ ਬੰਦਰਗਾਹ ਤੋਂ 3,000 ਕਿਲੋ ਦੀ ਖੇਪ ਕਿਉਂ ਨਹੀਂ ਰੋਕ ਸਕਦੇ: ਭਗਵੰਤ ਮਾਨ

ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਵੀਡੀਓ ਸੰਦੇਸ਼ ਜਾਰੀ ਕਰਕੇ ਭਾਜਪਾ ਅਤੇ ਕੇਂਦਰ ਸਰਕਾਰ ਨੂੰ ਘੇਰਿਆ।…

More News

Leave a Reply

Your email address will not be published. Required fields are marked *