ਬਿਜਲੀ ਸੋਧ ਬਿੱਲ: ਖਰੜੇ ’ਤੇ ਰਾਵਾਂ ਦੇਣ ਲਈ ਸਮਾਂ ਵਧਾਇਆ

ਕੇਂਦਰੀ ਬਿਜਲੀ ਮੰਤਰਾਲੇ ਨੇ 9 ਅਕਤੂਬਰ ਨੂੰ ਜਾਰੀ ਕੀਤੇ ਬਿਜਲੀ (ਸੋਧ) ਬਿੱਲ 2025 ਦੇ ਖਰੜੇ ’ਤੇ ਮਸ਼ਵਰਾ ਦੇਣ ਲਈ ਸੂਬਾ ਸਰਕਾਰਾਂ ਨੂੰ 30 ਨਵੰਬਰ ਤੱਕ ਦੀ ਮੋਹਲਤ ਦੇ ਦਿੱਤੀ ਹੈ। ਪਹਿਲਾਂ 8 ਨਵੰਬਰ ਤੱਕ ਟਿੱਪਣੀਆਂ ਮੰਗੀਆਂ ਗਈਆਂ ਸਨ।

ਕੇਂਦਰੀ ਬਿਜਲੀ ਮੰਤਰਾਲੇ ਨੇ ਪੱਤਰ ਜਾਰੀ ਕਰ ਕੇ ਕਿਹਾ ਹੈ ਕਿ ਬਹੁਤ ਸਾਰੇ ਹਿੱਸੇਦਾਰਾਂ ਨੇ ਬਿਜਲੀ ਸੋਧ ਬਿੱਲ ਦੇ ਖਰੜੇ ਦੇ ਮੁਲਾਂਕਣ ਲਈ ਹੋਰ ਸਮਾਂ ਮੰਗਿਆ ਹੈ ਜਿਸ ਕਾਰਨ ਟਿੱਪਣੀਆਂ ਲਈ ਸਮਾਂ 30 ਨਵੰਬਰ ਤੱਕ ਵਧਾ ਦਿੱਤਾ ਹੈ। ਬਿਜਲੀ ਸੋਧ ਬਿੱਲ ਦਾ ਪੰਜਾਬ ’ਚ ਕਿਸਾਨ ਜਥੇਬੰਦੀਆਂ ਤਿੱਖਾ ਵਿਰੋਧ ਕਰ ਰਹੀਆਂ ਹਨ। ਕਿਸਾਨੀ ਧਿਰਾਂ ਰੋਸ ਪ੍ਰਦਰਸ਼ਨ ਵੀ ਕਰ ਚੁੱਕੀਆਂ ਹਨ। ਕੇਂਦਰ ਦੇ ਖਰੜੇ ’ਚ ਬਿਜਲੀ ਖੇਤਰ ਦੀ ਵਿੱਤੀ ਸਥਿਰਤਾ, ਉਦਯੋਗਿਕ ਮੁਕਾਬਲੇਬਾਜ਼ੀ ਅਤੇ ਗੈਰ-ਜੈਵਿਕ ਈਂਧਨ ਬਿਜਲੀ ਉਤਪਾਦਨ ਨੂੰ ਬਿਹਤਰ ਬਣਾਉਣ ਤੋਂ ਇਲਾਵਾ ਰੈਗੂਲੇਟਰੀ ਜਵਾਬਦੇਹੀ ਨੂੰ ਮਜ਼ਬੂਤ ਕਰਨ ਦੀ ਤਜਵੀਜ਼ ਪੇਸ਼ ਕੀਤੀ ਗਈ ਹੈ। ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿੱਚ ਪ੍ਰਦਰਸ਼ਨ ਚੱਲ ਰਿਹਾ ਸੀ ਤਾਂ ਉਸ ਸਮੇਂ ਵੀ ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਏਜੰਡਾ ’ਤੇ ਰੱਖਿਆ ਹੋਇਆ ਸੀ ਅਤੇ ਇਸ ਨੂੰ ਪ੍ਰਮੁੱਖ ਮੰਗਾਂ ’ਚ ਸ਼ਾਮਲ ਕੀਤਾ ਗਿਆ ਸੀ।ਕਿਸਾਨ ਧਿਰਾਂ ਨੂੰ ਖ਼ਦਸ਼ਾ ਹੈ ਕਿ ਇਹ ਬਿਜਲੀ ਸੋਧ ਬਿੱਲ ਖਪਤਕਾਰਾਂ ਲਈ ਮਾਰੂ ਸਾਬਤ ਹੋਵੇਗਾ ਅਤੇ ਖ਼ਾਸ ਕਰ ਕੇ ਸਬਸਿਡੀ ਦੇ ਮਾਮਲੇ ’ਤੇ ਇਹ ਸੋਧ ਬਿੱਲ ਸੱਟ ਮਾਰਨ ਵਾਲਾ ਹੈ। ਕੇਂਦਰੀ ਬਿਜਲੀ ਮੰਤਰਾਲੇ ਨੇ ਪਾਵਰਕੌਮ ਦੇ ਸੀ ਐੱਮ ਡੀ ਨੂੰ ਵੀ ਸੋਧ ਬਿੱਲ ਦਾ ਖਰੜਾ ਭੇਜਿਆ ਹੋਇਆ ਹੈ ਅਤੇ ਪਾਵਰਕੌਮ ਨੇ ਵੀ ਆਪਣੀ ਟਿੱਪਣੀ ਭੇਜਣੀ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News

Leave a Reply

Your email address will not be published. Required fields are marked *