ਬਿਹਾਰ ਵਿਧਾਨ ਸਭਾ ਚੋਣਾਂ (ਕੁੱਲ 243 ਸੀਟਾਂ) ਲਈ ਵੋਟਾਂ ਦੋ ਗੇੜਾਂ 6 ਅਤੇ 11 ਨਵੰਬਰ ਨੂੰ ਪੈਣਗੀਆਂ। ਵੋਟਾਂ ਦੀ ਗਿਣਤੀ ਅਤੇ ਨਤੀਜੇ 14 ਨਵੰਬਰ ਨੂੰ ਆਉਣਗੇ। ਵਿਧਾਨ ਸਭਾ ਚੋਣਾਂ ਦੇ ਐਲਾਨ ਨਾਲ ਬਿਹਾਰ ’ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਮੌਜੂਦਾ ਵਿਧਾਨ ਸਭਾ ’ਚ ਹੁਕਮਰਾਨ ਐੱਨ ਡੀ ਏ ਦੇ 138 ਜਦਕਿ ਵਿਰੋਧੀ ਧਿਰਾਂ ਦੇ ਗੱਠਜੋੜ ਦੇ 103 ਮੈਂਬਰ ਹਨ। ਇਨ੍ਹਾਂ ਚੋਣਾਂ ’ਚ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ਹੇਠਲੇ ਐੱਨ ਡੀ ਏ ਸਰਕਾਰ ਦੀ ਕਿਸਮਤ ਦਾਅ ’ਤੇ ਲੱਗੀ ਹੋਈ ਹੈ। ਰਾਸ਼ਟਰੀ ਜਨਤਾ ਦਲ ਅਤੇ ਕਾਂਗਰਸ ਸਮੇਤ ਹੋਰ ਧਿਰਾਂ ਦੇ ਮਹਾਗੱਠਜੋੜ ਵੱਲੋਂ ਹੁਕਮਰਾਨ ਧਿਰ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ। ਸਿਆਸਤ ਪੱਖੋਂ ਅਹਿਮ ਸੂਬੇ ’ਚ ਇਸ ਵਾਰ ਪ੍ਰਸ਼ਾਂਤ ਕਿਸ਼ੋਰ ਦੀ ਜਨ ਸੁਰਾਜ ਪਾਰਟੀ ਵੀ ਤੀਜੀ ਧਿਰ ਵਜੋਂ ਮੈਦਾਨ ’ਚ ਹੈ। ਵੋਟਰ ਸੂਚੀਆਂ ਦੀ ਡੂੰਘੀ ਵਿਸ਼ੇਸ਼ ਪੜਤਾਲ (ਐੱਸ ਆਈ ਆਰ) ਨਾਲ ਬਿਹਾਰ ’ਚ ਪਹਿਲਾਂ ਹੀ ਸਿਆਸਤ ਗਰਮਾਈ ਹੋਈ ਹੈ ਜਿਸ ਬਾਰੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਵਾਰ ਵਾਰ ਦੁਹਰਾਇਆ ਹੈ ਕਿ ਇਹ ਵੋਟਰ ਸੂਚੀਆਂ ਦਾ ‘ਸ਼ੁੱਧੀਕਰਨ’ ਹੈ। ਬਿਹਾਰ ਵਿਧਾਨ ਸਭਾ ਚੋਣਾਂ ਲਈ ਤਰੀਕਾਂ ਦਾ ਐਲਾਨ ਕਰਦਿਆਂ ਗਿਆਨੇਸ਼ ਕੁਮਾਰ ਨੇ ਕਿਹਾ ਕਿ ਚੋਣਾਂ ਦੇ 6 ਨਵੰਬਰ ਨੂੰ ਪਹਿਲੇ ਗੇੜ ਦੌਰਾਨ 121 ਸੀਟਾਂ ਅਤੇ 11 ਨਵੰਬਰ ਨੂੰ ਦੂਜੇ ਗੇੜ ’ਚ 122 ਸੀਟਾਂ ’ਤੇ ਵੋਟਾਂ ਪੈਣਗੀਆਂ।ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਦੇ ਆਖਰੀ ਦੋ ਗੇੜਾਂ ਤੋਂ ਪਹਿਲਾਂ ਡਾਕ ਰਾਹੀਂ ਆਏ ਮਤਦਾਨ ਪੱਤਰਾਂ ਦੀ ਗਿਣਤੀ ਪੂਰੀ ਕੀਤੀ ਜਾਵੇਗੀ। ਚੋਣਾਂ ਵਿੱਚ 14 ਲੱਖ ਨਵੇਂ ਵੋਟਰਾਂ ਸਮੇਤ 7.42 ਕਰੋੜ ਵੋਟਰ 90,712 ਪੋਲਿੰਗ ਸਟੇਸ਼ਨਾਂ ’ਤੇ ਆਪਣੇ ਹੱਕ ਦੀ ਵਰਤੋਂ ਕਰ ਸਕਣਗੇ ਜਿਥੇ ਚੋਣਾਂ ਪਾਰਦਰਸ਼ੀ ਢੰਗ ਨਾਲ ਯਕੀਨੀ ਬਣਾਉਣ ਲਈ ਵੈੱਬਕਾਸਟਿੰਗ ਦੀ ਸਹੂਲਤ ਹੋਵੇਗੀ। ਬਿਹਾਰ ਦੀਆਂ ਚੋਣਾਂ ਨੂੰ ‘ਸਾਰੀਆਂ ਚੋਣਾਂ ਦੀ ਮਾਂ’ ਕਰਾਰ ਦਿੰਦਿਆਂ ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਸੂਬੇ ’ਚ 17 ਨਵੀਆਂ ਪਹਿਲਕਦਮੀਆਂ ਲਾਗੂ ਕੀਤੀਆਂ ਜਾਣਗੀਆਂ ਜਿਨ੍ਹਾਂ ਨੂੰ ਬਾਅਦ ’ਚ ਪੂਰੇ ਮੁਲਕ ’ਚ ਲਾਗੂ ਕੀਤਾ ਜਾਵੇਗਾ। ‘ਐੱਸ ਆਈ ਆਰ’ ਦੇ ਸਿਰ ’ਤੇ ਸਿਹਰਾ ਸਜਾਉਂਦਿਆਂ ਗਿਆਨੇਸ਼ ਕੁਮਾਰ ਨੇ ਕਿਹਾ ਕਿ ਬਿਹਾਰ ’ਚ ਆਉਂਦੀਆਂ ਚੋਣਾਂ ਦੇਸ਼ ਦੇ ਚੋਣ ਇਤਿਹਾਸ ’ਚ ਸਭ ਤੋਂ ਵੱਧ ਪਾਰਦਰਸ਼ੀ ਹੋ ਸਕਦੀਆਂ ਹਨ ਅਤੇ ਸੂਬਾ ਬਾਕੀ ਮੁਲਕ ਨੂੰ ਵੋਟਰ ਸੂਚੀਆਂ ਦੇ ਸ਼ੁੱਧੀਕਰਨ ਬਾਰੇ ਰਾਹ ਦਿਖਾਏਗਾ। ਮਹਿਲਾ ਵੋਟਰਾਂ ਵੱਲੋਂ ਬੁਰਕਾ ਪਹਿਨਣ ਅਤੇ ਘੁੰਡ ਕੱਢਣ ਬਾਰੇ ਸਵਾਲ ਪੁੱਛੇ ਜਾਣ ’ਤੇ ਗਿਆਨੇਸ਼ ਨੇ ਕਿਹਾ ਕਿ ਕਮਿਸ਼ਨ ਦੇ ਪੋਲਿੰਗ ਬੂਥਾਂ ਦੇ ਅੰਦਰ ਵੋਟਰਾਂ ਦੀ ਪਛਾਣ ਸਬੰਧੀ ਸਪੱਸ਼ਟ ਦਿਸ਼ਾ-ਨਿਰਦੇਸ਼ ਹਨ ਅਤੇ ਇਨ੍ਹਾਂ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਬੂਥਾਂ ’ਤੇ ਆਂਗਨਵਾੜੀ ਵਰਕਰ ਤਾਇਨਾਤ ਕੀਤੀਆਂ ਜਾਣਗੀਆਂ ਜੋ ਬੁਰਕਾ ਪਹਿਨਣ ਵਾਲੀਆਂ ਔਰਤਾਂ ਦੀ ਪਛਾਣ ਕਰਨਗੀਆਂ। ਉਨ੍ਹਾਂ ਕਿਹਾ ਕਿ ਕੋਈ ਵੀ ਵੋਟਰ ਅੰਦਰ ਮੋਬਾਈਲ ਫੋਨ ਨਹੀਂ ਲਿਜਾ ਸਕੇਗਾ ਅਤੇ ਪੋਲਿੰਗ ਸਟੇਸ਼ਨਾਂ ’ਤੇ ਮੋਬਾਈਲ ਫੋਨ ਡਿਪਾਜ਼ਿਟ ਕਾਊਂਟਰ ਬਣਨਗੇ। ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਬਿਹਾਰ ਦੇ ਦਿਆਰਾ ਖ਼ਿੱਤੇ ’ਚ 250 ਪੋਲਿੰਗ ਬੂਥਾਂ ’ਤੇ ਗਸ਼ਤ ਲਈ ਪੁਲੀਸ ਵੱਲੋਂ ਘੋੜਿਆਂ ਦੀ ਵਰਤੋਂ ਕੀਤੀ ਜਾਵੇਗੀ ਜਦਕਿ 197 ਸਟੇਸ਼ਨਾਂ ’ਤੇ ਕਿਸ਼ਤੀਆਂ ਰਾਹੀਂ ਗਸ਼ਤ ਹੋਵੇਗੀ। ਉਨ੍ਹਾਂ ਕਿਹਾ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ’ਚ ਬੈਲੇਟ ਪੇਪਰਾਂ ’ਤੇ ਉਮੀਦਵਾਰਾਂ ਦੀਆਂ ਰੰਗੀਨ ਤਸਵੀਰਾਂ ਨਜ਼ਰ ਆਉਣਗੀਆਂ। ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ਦੇ ਸੀ ਸੀ ਟੀ ਵੀ ਫੁਟੇਜ ਸਿਰਫ਼ ਹਾਈ ਕੋਰਟਾਂ ਨਾਲ ਹੀ ਸਾਂਝੇ ਕੀਤੇ ਜਾ ਸਕਦੇ ਹਨ ਅਤੇ ਅਜਿਹੇ ਇਲੈਕਟ੍ਰਾਨਿਕ ਰਿਕਾਰਡ ਦੇਣ ਨਾਲ ਵੋਟਰਾਂ ਦੀ ਨਿੱਜਤਾ ਭੰਗ ਹੋਵੇਗੀ। ਉਨ੍ਹਾਂ ਕਿਹਾ ਕਿ ਵੋਟਿੰਗ ਦੀ ਵੈੱਬਕਾਸਟਿੰਗ ਫੁਟੇਜ ਫਾਰਮ 17ਏ ਦੇ ਬਰਾਬਰ ਹੈ ਜਿਸ ਨੂੰ ਸਿਆਸੀ ਧਿਰਾਂ ਨਾਲ ਸਾਂਝਾ ਨਹੀਂ ਕੀਤਾ ਜਾ ਸਕਦਾ ਹੈ। ਗਿਆਨੇਸ਼ ਕੁਮਾਰ ਨੇ ਕਿਹਾ ਕਿ ਸਾਰੇ ਸੂਬਿਆਂ ’ਚ ਐੱਸ ਆਈ ਆਰ ਲਾਗੂ ਕਰਨ ਸਬੰਧੀ ਅੰਤਿਮ ਫ਼ੈਸਲਾ ਚੋਣ ਕਮਿਸ਼ਨ ਵੱਲੋਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਤਿੰਨੋਂ ਕਮਿਸ਼ਨਰ ਵੱਖ ਵੱਖ ਸੂਬਿਆਂ ’ਚ ਐੱਸ ਆਈ ਆਰ ਦੀਆਂ ਤਰੀਕਾਂ ਤੈਅ ਕਰਨ ਲਈ ਮੀਟਿੰਗ ਕਰਨਗੇ।
ਬਿਹਾਰ ’ਚ 6 ਤੇ 11 ਨਵੰਬਰ ਨੂੰ ਦੋ ਗੇੜਾਂ ’ਚ ਵੋਟਾਂ, ਨਤੀਜੇ 14 ਨੂੰ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…
ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…
ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…
More News

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ


ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ


ਸਾਵਧਾਨ! Ola, Uber, Rapido ਅਤੇ InDrive ਦੇ ਐਪ ਹੋਣਗੇ ਬਲਾਕ, ਯਾਤਰੀ ਮੋਬਾਈਲ ਫੋਨ ਰਾਹੀਂ ਬੁੱਕ ਨਹੀਂ ਕਰ ਸਕਣਗੇ ਕੈਬ

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ



